John 7:39 in Panjabi 39 ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ ।
Other Translations King James Version (KJV) (But this spake he of the Spirit, which they that believe on him should receive: for the Holy Ghost was not yet given; because that Jesus was not yet glorified.)
American Standard Version (ASV) But this spake he of the Spirit, which they that believed on him were to receive: for the Spirit was not yet `given'; because Jesus was not yet glorified.
Bible in Basic English (BBE) This he said of the Spirit which would be given to those who had faith in him: the Spirit had not been given then, because the glory of Jesus was still to come.
Darby English Bible (DBY) But this he said concerning the Spirit, which they that believed on him were about to receive; for [the] Spirit was not yet, because Jesus had not yet been glorified.
World English Bible (WEB) But he said this about the Spirit, which those believing in him were to receive. For the Holy Spirit was not yet given, because Jesus wasn't yet glorified.
Young's Literal Translation (YLT) and this he said of the Spirit, which those believing in him were about to receive; for not yet was the Holy Spirit, because Jesus was not yet glorified.
Cross Reference Deuteronomy 18:15 in Panjabi 15 ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿੱਚੋਂ ਅਰਥਾਤ ਤੁਹਾਡੇ ਭਰਾਵਾਂ ਵਿੱਚੋਂ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ, ਤੁਸੀਂ ਉਸ ਦੀ ਸੁਣਿਓ ।
Psalm 68:18 in Panjabi 18 ਤੂੰ ਉਤਾਹਾਂ ਨੂੰ ਚੜ੍ਹਿਆ, ਤੂੰ ਬੰਧੂਆਂ ਨੂੰ ਬੰਨ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ ।
Proverbs 1:23 in Panjabi 23 ਮੇਰੀ ਝਿੜਕ ਸੁਣ ਕੇ ਮੁੜੋ ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ ।
Isaiah 12:3 in Panjabi 3 ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ ।
Isaiah 32:15 in Panjabi 15 ਜਦੋਂ ਤੱਕ ਸਾਡੇ ਉੱਤੇ ਉੱਪਰੋਂ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ ।
Isaiah 44:3 in Panjabi 3 ਮੈਂ ਤਾਂ ਤਿਹਾਈ ਜਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ ।
Joel 2:28 in Panjabi 28 ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਨ ਵੇਖਣਗੇ ।
Matthew 16:14 in Panjabi 14 ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਅਤੇ ਕਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ ।
Matthew 21:11 in Panjabi 11 ਤਾਂ ਲੋਕਾਂ ਨੇ ਆਖਿਆ, ਇਹ ਯਿਸੂ ਗਲੀਲ ਦੇ ਨਾਸਰਤ ਦਾ ਨਬੀ ਹੈ ।
Luke 3:16 in Panjabi 16 ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ ।
Luke 7:16 in Panjabi 16 ਤਦ ਸਭ ਦੇ ਸਭ ਡਰ ਗਏ ਅਤੇ ਪਰਮੇਸ਼ੁਰ ਦੀ ਵਡਿਆਈ ਕਰ ਕੇ ਬੋਲੇ ਕਿ ਸਾਡੇ ਵਿੱਚ ਇੱਕ ਮਹਾਨ ਨਬੀ ਉੱਠਿਆ ਹੈ, ਅਤੇ ਪਰਮੇਸ਼ੁਰ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ ਹੈ ।
Luke 24:49 in Panjabi 49 ਅਤੇ ਵੇਖੋ, ਮੈਂ ਆਪਣੇ ਪਿਤਾ ਦਾ ਵਾਇਦਾ ਤੁਹਾਡੇ ਉੱਤੇ ਭੇਜਦਾ ਹਾਂ, ਪਰ ਜਦ ਤੱਕ ਤੁਸੀਂ ਸਵਰਗੀ ਸਮਰੱਥਾ ਨਾ ਪਾਓ ਯਰੁਸ਼ਲਮ ਸ਼ਹਿਰ ਵਿੱਚ ਠਹਿਰੇ ਰਹੋ ।
John 1:21 in Panjabi 21 ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈਂ ? ਕੀ ਤੂੰ ਏਲੀਯਾਹ ਹੈਂ ? ” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ ? ” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ, ।”
John 1:25 in Panjabi 25 ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ ।” ਤੂੰ ਆਖਦਾ ਹੈਂ ਕਿ “ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ । ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ ? ”
John 1:33 in Panjabi 33 “ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ
John 6:14 in Panjabi 14 ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ ।”
John 7:12 in Panjabi 12 ਉੱਥੇ ਵੱਡੀ ਭੀੜ ਇਕੱਠੀ ਸੀ, ਕੁੱਝ ਲੋਕ ਆਪਸ ਵਿੱਚ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁੱਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ ।” ਕੁੱਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ ।”
John 12:16 in Panjabi 16 ਯਿਸੂ ਦੇ ਚੇਲੇ ਉਸ ਸਮੇਂ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ । ਪਰ ਜਦੋਂ ਯਿਸੂ ਮਹਿਮਾ ਨੂੰ ਪਹੁੰਚਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ ।
John 12:23 in Panjabi 23 ਯਿਸੂ ਨੇ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ ।
John 13:31 in Panjabi 31 ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਅਤੇ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ ।
John 14:13 in Panjabi 13 ਜੇਕਰ ਤੁਸੀਂ ਮੇਰੇ ਨਾਮ ਤੇ ਕੁੱਝ ਮੰਗੋਗੇ, ਤਾਂ ਮੈਂ ਦੇਵਾਂਗਾ । ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ ।
John 14:16 in Panjabi 16 ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ ।
John 14:26 in Panjabi 26 ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ । ਉਹ ਤੁਹਾਨੂੰ ਸਭ ਕੁੱਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁੱਝ ਮੈਂ ਤੁਹਾਨੂੰ ਕਿਹਾ ਹੈ ।”
John 16:7 in Panjabi 7 ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ । ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ ।
John 17:5 in Panjabi 5 ਹੇ ਪਿਤਾ, ਹੁਣ ਤੂੰ ਆਪਣੀ ਮਜੂਦਗੀ ਵਿੱਚ ਮੇਰੀ ਵਡਿਆਈ ਕਰ । ਉਸ ਵਡਿਆਈ ਨਾਲ ਜਿਹੜੀ ਇਸ ਸੰਸਾਰ ਦੇ ਸ਼ੁਰੂ ਤੋਂ ਪਹਿਲਾਂ ਮੇਰੇ ਨਾਲ ਸੀ ।”
John 20:22 in Panjabi 22 ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ ।
Acts 1:4 in Panjabi 4 ਅਤੇ ਚੇਲਿਆਂ ਨਾਲ ਇਕੱਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਕਿ ਯਰੂਸ਼ਲਮ ਤੋਂ ਬਾਹਰ ਨਾ ਜਾਓ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹੋ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ ।
Acts 2:4 in Panjabi 4 ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ ।
Acts 2:17 in Panjabi 17 ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜਵਾਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ।
Acts 2:33 in Panjabi 33 ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ ।
Acts 2:38 in Panjabi 38 ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ ।
Acts 3:13 in Panjabi 13 ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ ।
Acts 3:22 in Panjabi 22 ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ । ਜੋ ਕੁੱਝ ਉਹ ਤੁਹਾਨੂੰ ਆਖੇ, ਉਸ ਨੂੰ ਸੁਣੋ ।
Acts 4:31 in Panjabi 31 ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ ।
Romans 8:9 in Panjabi 9 ਪਰ ਤੁਸੀਂ ਸਰੀਰਕ ਨਹੀਂ, ਸਗੋਂ ਆਤਮਿਕ ਹੋ ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ, ਪ੍ਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ, ਸੋ ਉਸਦਾ ਨਹੀਂ ਹੈ ।
2 Corinthians 3:8 in Panjabi 8 ਤਾਂ ਆਤਮਾ ਦੀ ਲਿਖਤ ਇਸ ਤੋਂ ਵੱਧ ਕੇ ਤੇਜ ਨਾਲ ਕਿਉਂ ਨਾ ਹੋਵੇਗੀ ?
Ephesians 1:13 in Panjabi 13 ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ !
Ephesians 4:30 in Panjabi 30 ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ !