John 8:12 in Panjabi 12 ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ । ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ ।”
Other Translations King James Version (KJV) Then spake Jesus again unto them, saying, I am the light of the world: he that followeth me shall not walk in darkness, but shall have the light of life.
American Standard Version (ASV) Again therefore Jesus spake unto them, saying, I am the light of the world: he that followeth me shall not walk in the darkness, but shall have the light of life.
Bible in Basic English (BBE) Then again Jesus said to them, I am the light of the world; he who comes with me will not be walking in the dark but will have the light of life.
Darby English Bible (DBY) Again therefore Jesus spoke to them, saying, I am the light of the world; he that follows me shall not walk in darkness, but shall have the light of life.
World English Bible (WEB) Again, therefore, Jesus spoke to them, saying, "I am the light of the world. He who follows me will not walk in the darkness, but will have the light of life."
Young's Literal Translation (YLT) Again, therefore, Jesus spake to them, saying, `I am the light of the world; he who is following me shall not walk in the darkness, but he shall have the light of the life.'
Cross Reference Job 33:28 in Panjabi 28 ਉਸ ਨੇ ਮੇਰੀ ਜਾਨ ਨੂੰ ਕਬਰ ਵਿੱਚ ਜਾਣ ਤੋਂ ਬਚਾਇਆ, ਮੇਰਾ ਪ੍ਰਾਣ ਚਾਨਣ ਨੂੰ ਵੇਖੇਗਾ !
Psalm 18:28 in Panjabi 28 ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ, ਯਹੋਵਾਹ ਮੇਰਾ ਪਰਮੇਸ਼ੁਰ ਮੇਰੇ ਅਨ੍ਹੇਰੇ ਨੂੰ ਚਾਨਣ ਕਰਦਾ ਹੈ ।
Psalm 49:19 in Panjabi 19 ਤਦ ਵੀ ਉਹ ਆਪਣੇ ਪਿਉ-ਦਾਦਿਆਂ ਦੀ ਪੀੜ੍ਹੀ ਵਿੱਚ ਜਾ ਰਲੇਗਾ, ਜਿਹੜੇ ਕਦੇ ਵੀ ਚਾਨਣ ਨਾ ਵੇਖਣਗੇ ।
Psalm 97:11 in Panjabi 11 ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ ।
Isaiah 9:2 in Panjabi 2 ਜਿਹੜੇ ਲੋਕ ਹਨੇਰੇ ਵਿੱਚ ਚਲਦੇ ਸਨ, ਉਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਉਹਨਾਂ ਉੱਤੇ ਰੋਸ਼ਨੀ ਚਮਕੀ ।
Isaiah 42:6 in Panjabi 6 ਮੈਂ ਯਹੋਵਾਹ ਨੇ ਤੈਨੂੰ ਧਰਮ ਵਿੱਚ ਸੱਦਿਆ ਹੈ, ਅਤੇ ਮੈਂ ਤੇਰੇ ਹੱਥ ਨੂੰ ਤਕੜਾ ਕਰਾਂਗਾ, ਮੈਂ ਤੇਰੀ ਰੱਖਿਆ ਕਰਾਂਗਾ, ਅਤੇ ਤੈਨੂੰ ਪਰਜਾ ਲਈ ਨੇਮ ਅਤੇ ਕੌਮਾਂ ਲਈ ਜੋਤ ਠਹਿਰਾਵਾਂਗਾ,
Isaiah 49:6 in Panjabi 6 ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ ।
Isaiah 50:10 in Panjabi 10 ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ ? ਜਿਹੜਾ ਹਨੇਰੇ ਵਿੱਚ ਚੱਲਦਾ ਅਤੇ ਉਸ ਦੇ ਲਈ ਚਾਨਣ ਨਾ ਹੋਵੇ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ ।
Isaiah 60:1 in Panjabi 1 ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ ।
Hosea 6:3 in Panjabi 3 ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ, ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ, ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ ।
Malachi 4:2 in Panjabi 2 ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ । ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ ।
Matthew 4:14 in Panjabi 14 ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ ਕਿ
Matthew 5:14 in Panjabi 14 ਤੁਸੀਂ ਸੰਸਾਰ ਦੇ ਚਾਨਣ ਹੋ । ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ ।
Luke 1:78 in Panjabi 78 ਸਾਡੇ ਪਰਮੇਸ਼ੁਰ ਦੀ ਵੱਡੀ ਦਯਾ ਦੇ ਕਾਰਨ ਮਿਲੇਗੀ ਜਦ ਸਵੇਰ ਦਾ ਚਾਨਣ ਸਵਰਗ ਤੋਂ ਸਾਡੇ ਉੱਤੇ ਚਮਕੇਗਾ,
Luke 2:32 in Panjabi 32 ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਤੇਜ ਹੋਵੇ ।
John 1:4 in Panjabi 4 ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ ।
John 3:19 in Panjabi 19 ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ । ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ । ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ ।
John 7:17 in Panjabi 17 ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ ।
John 9:5 in Panjabi 5 ਜਦ ਤੱਕ ਮੈਂ ਸੰਸਾਰ ਵਿੱਚ ਹਾਂ ਮੈਂ ਸੰਸਾਰ ਦੇ ਲਈ ਚਾਨਣ ਹਾਂ ।”
John 12:35 in Panjabi 35 ਤਦ ਯਿਸੂ ਨੇ ਕਿਹਾ “ਚਾਨਣ ਕੁੱਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ । ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ ।
John 12:46 in Panjabi 46 ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ ।
John 14:6 in Panjabi 6 ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ । ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ ।
Acts 13:47 in Panjabi 47 ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤੀ ਠਹਿਰਾਇਆ ਹੈ, ਕਿ ਤੂੰ ਧਰਤੀ ਦੇ ਬੰਨੇ ਤੱਕ ਮੁਕਤੀ ਦਾ ਕਾਰਨ ਹੋਵੇਂ ।
Acts 26:23 in Panjabi 23 ਇਹ ਜ਼ਰੂਰੀ ਹੈ ਜੋ ਮਸੀਹ ਦੁੱਖ ਝੱਲੇ ਅਤੇ ਮੁਰਦਿਆਂ ਦੇ ਜੀ ਉੱਠਣ ਵਾਲਿਆਂ ਵਿੱਚੋਂ ਪਹਿਲਾ ਹੋ ਕੇ, ਇਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ ।
2 Peter 2:4 in Panjabi 4 ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ ।
2 Peter 2:17 in Panjabi 17 ਉਹ ਸੁੱਕੇ ਖੂਹ ਹਨ । ਉਹ ਹਨੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ ।
Jude 1:6 in Panjabi 6 ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ ।
Jude 1:13 in Panjabi 13 ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ । ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ ।
Revelation 21:24 in Panjabi 24 ਅਤੇ ਕੌਮਾਂ ਉਹ ਦੇ ਚਾਨਣ ਦੇ ਆਸਰੇ ਫਿਰਨਗੀਆਂ ਅਤੇ ਧਰਤੀ ਦੇ ਰਾਜੇ ਆਪਣਾ ਪ੍ਰਤਾਪ ਉਸ ਵਿੱਚ ਲਿਆਉਣਗੇ ।