John 8:44 in Panjabi 44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ । ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ । ਉਸ ਵਿੱਚ ਕੋਈ ਸੱਚ ਨਹੀਂ । ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ । ਹਾਂ ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ ।
Other Translations King James Version (KJV) Ye are of your father the devil, and the lusts of your father ye will do. He was a murderer from the beginning, and abode not in the truth, because there is no truth in him. When he speaketh a lie, he speaketh of his own: for he is a liar, and the father of it.
American Standard Version (ASV) Ye are of `your' father the devil, and the lusts of your father it is your will to do. He was a murderer from the beginning, and standeth not in the truth, because there is no truth in him. When he speaketh a lie, he speaketh of his own: for he is a liar, and the father thereof.
Bible in Basic English (BBE) You are the children of your father the Evil One and it is your pleasure to do his desires. From the first he was a taker of life; and he did not go in the true way because there is no true thing in him. When he says what is false, it is natural to him, for he is false and the father of what is false.
Darby English Bible (DBY) Ye are of the devil, as [your] father, and ye desire to do the lusts of your father. He was a murderer from the beginning, and has not stood in the truth, because there is no truth in him. When he speaks falsehood, he speaks of what is his own; for he is a liar and its father:
World English Bible (WEB) You are of your Father, the devil, and you want to do the desires of your father. He was a murderer from the beginning, and doesn't stand in the truth, because there is no truth in him. When he speaks a lie, he speaks on his own; for he is a liar, and the father of it.
Young's Literal Translation (YLT) `Ye are of a father -- the devil, and the desires of your father ye will to do; he was a man-slayer from the beginning, and in the truth he hath not stood, because there is no truth in him; when one may speak the falsehood, of his own he speaketh, because he is a liar -- also his father.
Cross Reference Genesis 3:3 in Panjabi 3 ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ ।
Genesis 3:15 in Panjabi 15 ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ । ਉਹ ਤੇਰੇ ਸਿਰ ਨੂੰ ਫੇਂਵੇਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ ।
Genesis 4:8 in Panjabi 8 ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ ।
1 Kings 22:22 in Panjabi 22 ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ । ਤਾਂ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ । ਜਾ ਅਤੇ ਇਸ ਤਰ੍ਹਾਂ ਕਰ ।
1 Chronicles 21:1 in Panjabi 1 ਸ਼ਤਾਨ ਇਸਰਾਏਲ ਦੇ ਵਿਰੁੱਧ ਉੱਠਿਆ ਅਤੇ ਉਸ ਨੇ ਦਾਊਦ ਨੂੰ ਉਕਸਾਇਆ ਕਿ ਉਹ ਇਸਰਾਏਲ ਦੀ ਗਿਣਤੀ ਕਰੇ ।
2 Chronicles 18:20 in Panjabi 20 ਤਦ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖੜ੍ਹਾ ਹੋਇਆ ਅਤੇ ਆਖਿਆ, ਮੈਂ ਉਸ ਨੂੰ ਭਰਮਾਵਾਂਗਾ । ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰ੍ਹਾਂ ?
Job 1:11 in Panjabi 11 ਜ਼ਰਾ ਤੂੰ ਆਪਣਾ ਹੱਥ ਤਾਂ ਵਧਾ ਅਤੇ ਜੋ ਕੁਝ ਉਸ ਦਾ ਹੈ ਉਸ ਨੂੰ ਛੂਹ, ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ ।”
Job 2:4 in Panjabi 4 ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਖੱਲ ਦੇ ਬਦਲੇ ਖੱਲ, ਸਗੋਂ ਮਨੁੱਖ ਆਪਣਾ ਸਭ ਕੁਝ ਆਪਣੀ ਜਾਨ ਦੇ ਬਦਲੇ ਦੇ ਦੇਵੇਗਾ ।
Matthew 13:38 in Panjabi 38 ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ ।
John 6:70 in Panjabi 70 ਤਾਂ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਸ਼ੈਤਾਨ ਹੈ ।”
John 8:38 in Panjabi 38 ਮੈਂ ਤੁਹਾਨੂੰ ਉਹੀ ਕੁੱਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਵਿਖਾਇਆ ਹੈ । ਪਰ ਤੁਸੀਂ ਉਹ ਕੁੱਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ ।”
John 8:41 in Panjabi 41 ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਦੀ ਤਰ੍ਹਾਂ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ ।”
Acts 5:3 in Panjabi 3 ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁੱਝ ਰੱਖ ਛੱਡੇਂ ?
Acts 13:10 in Panjabi 10 ਅਤੇ ਆਖਿਆ ਕਿ ਤੂੰ ਜੋ ਸਭ ਤਰ੍ਹਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ, ਸ਼ੈਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ ! ਕੀ ਤੂੰ ਪ੍ਰਭੂ ਦੇ ਸਿੱਧੇ ਰਾਹਾਂ ਨੂੰ ਟੇਡੇ ਕਰਨੋਂ ਨਹੀਂ ਟਲੇਂਗਾ ?
2 Corinthians 11:3 in Panjabi 3 ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ ।
2 Corinthians 11:13 in Panjabi 13 ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ ।
2 Thessalonians 2:9 in Panjabi 9 ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ ।
James 4:1 in Panjabi 1 ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ ?
1 Peter 5:8 in Panjabi 8 ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ
2 Peter 2:4 in Panjabi 4 ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ ।
1 John 2:4 in Panjabi 4 ਉਹ ਜਿਹੜਾ ਆਖਦਾ ਹੈ ਕਿ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦਾ ਸੋ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਨਹੀਂ ਹੈ ।
1 John 3:8 in Panjabi 8 ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ । ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ ।
1 John 3:12 in Panjabi 12 ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ ।
1 John 3:15 in Panjabi 15 ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ ।
Jude 1:6 in Panjabi 6 ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ ।
Revelation 2:10 in Panjabi 10 ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ । ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ । ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ ।
Revelation 9:11 in Panjabi 11 ਅਥਾਹ ਕੁੰਡ ਦਾ ਦੂਤ ਉਹਨਾਂ ਉੱਤੇ ਰਾਜਾ ਹੈ । ਉਹ ਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬੱਦੋਨ ਹੈ ਅਤੇ ਯੂਨਾਨੀ ਵਿੱਚ ਅਪੁੱਲੁਓਨ ਹੈ ।
Revelation 12:9 in Panjabi 9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ ।
Revelation 13:6 in Panjabi 6 ਦਰਿੰਦੇ ਨੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬਕਣ ਨੂੰ ਆਪਣਾ ਮੂੰਹ ਖੋਲਿਆ ਤਾਂ ਕਿ ਉਸ ਦੇ ਨਾਮ ਅਤੇ ਉਸ ਦੇ ਡੇਰੇ ਉੱਤੇ ਅਰਥਾਤ ਉਨ੍ਹਾਂ ਉੱਤੇ ਜਿਹੜੇ ਸਵਰਗ ਵਿੱਚ ਵੱਸਦੇ ਹਨ ਕੁਫ਼ਰ ਬਕੇ ।
Revelation 13:14 in Panjabi 14 ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਉਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਅਧਿਕਾਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਕਿ ਉਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜਿਉਂਦਾ ਰਿਹਾ ।
Revelation 20:2 in Panjabi 2 ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ ।
Revelation 20:7 in Panjabi 7 ਜਦ ਉਹ ਹਜ਼ਾਰ ਸਾਲ ਪੂਰਾ ਹੋ ਗਿਆ ਤਾਂ ਸ਼ੈਤਾਨ ਆਪਣੀ ਕੈਦ ਤੋਂ ਛੱਡਿਆ ਜਾਵੇਗਾ ।
Revelation 21:8 in Panjabi 8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ ! ਇਹ ਦੂਜੀ ਮੌਤ ਹੈ ।
Revelation 22:15 in Panjabi 15 ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ ।