Jonah 2:7 in Panjabi 7 ਜਿਸ ਵੇਲੇ ਮੇਰਾ ਮਨ ਮੇਰੇ ਵਿੱਚ ਡੁੱਬ ਗਿਆ, ਤਦ ਮੈਂ ਯਹੋਵਾਹ ਨੂੰ ਯਾਦ ਕੀਤਾ, ਅਤੇ ਮੇਰੀ ਪ੍ਰਾਰਥਨਾ ਤੇਰੇ ਕੋਲ ਤੇਰੇ ਪਵਿੱਤਰ ਮੰਦਰ ਵਿੱਚ ਪਹੁੰਚ ਗਈ ।
Other Translations King James Version (KJV) When my soul fainted within me I remembered the LORD: and my prayer came in unto thee, into thine holy temple.
American Standard Version (ASV) When my soul fainted within me, I remembered Jehovah; And my prayer came in unto thee, into thy holy temple.
Bible in Basic English (BBE) I went down to the bases of the mountains; as for the earth, her walls were about me for ever: but you have taken up my life from the underworld, O Lord my God.
Darby English Bible (DBY) When my soul fainted within me, I remembered Jehovah; And my prayer came in unto thee, Into thy holy temple.
World English Bible (WEB) "When my soul fainted within me, I remembered Yahweh. My prayer came in to you, into your holy temple.
Young's Literal Translation (YLT) In the feebleness within me of my soul Jehovah I have remembered, And come in unto Thee doth my prayer, Unto Thy holy temple.
Cross Reference 1 Samuel 30:6 in Panjabi 6 ਦਾਊਦ ਵੱਡੇ ਸੰਕਟ ਵਿੱਚ ਪਿਆ ਕਿਉਂ ਜੋ ਲੋਕ ਉਹ ਨੂੰ ਵੱਟੇ ਮਾਰਨ ਦੀ ਯੋਜਨਾ ਬਣਾ ਰਹੇ ਸਨ ਇਸ ਲਈ ਜੋ ਸੱਭੇ ਆਪੋ ਆਪਣੇ ਪੁੱਤਰਾਂ ਧੀਆਂ ਵੱਲੋਂ ਬਹੁਤ ਦੁਖੀ ਸਨ । ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਕਰ ਆਪਣੇ ਆਪ ਨੂੰ ਤਕੜਾ ਕੀਤਾ
2 Chronicles 30:27 in Panjabi 27 ਤਾਂ ਜਾਜਕਾਂ ਅਤੇ ਲੇਵੀਆਂ ਨੇ ਉੱਠ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੀ ਅਵਾਜ਼ ਸੁਣੀ ਗਈ ਅਤੇ ਉਨ੍ਹਾਂ ਦੀ ਪ੍ਰਾਰਥਨਾ ਉਸ ਦੇ ਪਵਿੱਤਰ ਧਾਮ ਅਰਥਾਤ ਅਕਾਸ਼ ਤੱਕ ਪਹੁੰਚੀ ।
Psalm 11:4 in Panjabi 4 ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਚਦੀਆਂ ਹਨ ।
Psalm 18:6 in Panjabi 6 ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ । ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ, ਸਗੋਂ ਉਸ ਦੇ ਕੰਨਾਂ ਤੱਕ ਪਹੁੰਚੀ ।
Psalm 20:7 in Panjabi 7 ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ ।
Psalm 22:14 in Panjabi 14 ਮੈਂ ਪਾਣੀ ਵਾਂਗੂੰ ਡੋਹਲਿਆ ਗਿਆ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪਿਘਲ ਗਿਆ ਹੈ ।
Psalm 27:13 in Panjabi 13 ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਸੀ ।
Psalm 42:5 in Panjabi 5 ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ ? ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ ? ਪਰਮੇਸ਼ੁਰ ਉੱਤੇ ਆਸ ਰੱਖ ਮੈਂ ਤਾਂ ਉਸ ਦੇ ਦਰਸ਼ਨ ਨਾਲ ਮੁਕਤੀ ਪਾ ਕੇ ਫੇਰ ਉਸ ਦਾ ਧੰਨਵਾਦ ਕਰਾਂਗਾ ।
Psalm 42:11 in Panjabi 11 ਹੇ ਮੇਰੇ ਜੀਅ,ਤੂੰ ਕਿਉਂ ਝੁਕਿਆ ਹੋਇਆ ਹੈਂ, ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ ? ਪਰਮੇਸ਼ੁਰ ਉੱਤੇ ਆਸ ਰੱਖ ! ਮੈਂ ਤਾਂ ਉਸ ਦਾ ਫੇਰ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈ ।
Psalm 43:5 in Panjabi 5 ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ ? ਅਤੇ ਅੰਦਰ ਹੀ ਅੰਦਰ ਕਿਉਂ ਪਰੇਸ਼ਾਨ ਹੈਂ ? ਪਰਮੇਸ਼ੁਰ ਉੱਤੇ ਆਸ ਰੱਖ ! ਮੈਂ ਤਾਂ ਫੇਰ ਉਸ ਦਾ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈਂ ।
Psalm 65:4 in Panjabi 4 ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ, ਕਿ ਉਹ ਤੇਰੇ ਦਰਬਾਰ ਵਿੱਚ ਰਹੇ, — ਅਸੀਂ ਤੇਰੇ ਭਵਨ ਅਰਥਾਤ ਤੇਰੀ ਪਵਿੱਤਰ ਹੈਕਲ ਦੀ ਭਲਿਆਈ ਨਾਲ ਤ੍ਰਿਪਤ ਹੋਵਾਂਗੇ ।
Psalm 77:10 in Panjabi 10 ਤਾਂ ਮੈਂ ਆਖਿਆ, ਏਹ ਮੇਰੀ ਕਮਜ਼ੋਰੀ ਹੈ, — ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ !
Psalm 119:81 in Panjabi 81 ਮੇਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ,ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ ।
Psalm 143:5 in Panjabi 5 ਮੈਂ ਪੁਰਾਣਿਆਂ ਸਮਿਆਂ ਨੂੰ ਯਾਦ ਕਰਦਾ ਹਾਂ, ਮੈਂ ਤੇਰੀਆਂ ਸਾਰੀਆਂ ਕਰਨੀਆਂ ਦਾ ਵਿਚਾਰ ਕਰਦਾ ਹਾਂ, ਮੈਂ ਤੇਰੇ ਹੱਥਾਂ ਦੇ ਕੰਮ ਦਾ ਧਿਆਨ ਕਰਦਾ ਹਾਂ ।
Isaiah 50:10 in Panjabi 10 ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ ? ਜਿਹੜਾ ਹਨੇਰੇ ਵਿੱਚ ਚੱਲਦਾ ਅਤੇ ਉਸ ਦੇ ਲਈ ਚਾਨਣ ਨਾ ਹੋਵੇ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ ।
Lamentations 3:21 in Panjabi 21 ਮੈਂ ਇਹ ਆਪਣੇ ਦਿਲੋਂ ਯਾਦ ਕਰਦਾ ਹਾਂ, ਇਸ ਲਈ ਮੈਨੂੰ ਆਸ ਹੈ ।
Jonah 2:4 in Panjabi 4 ਤਦ ਮੈਂ ਕਿਹਾ, ਮੈਂ ਤੇਰੀਆਂ ਅੱਖਾਂ ਤੋਂ ਦੂਰ ਸੁੱਟਿਆ ਗਿਆ ਹਾਂ, ਤਾਂ ਵੀ ਮੈਂ ਫੇਰ ਤੇਰੇ ਪਵਿੱਤਰ ਮੰਦਰ ਵੱਲ ਤੱਕਾਂਗਾ ।
Micah 1:2 in Panjabi 2 ਹੇ ਸਾਰੀਓ ਕੌਮੋ, ਸੁਣੋ, ਧਿਆਨ ਲਾਓ, ਹੇ ਧਰਤੀ ਅਤੇ ਉਸ ਦੀ ਭਰਪੂਰੀ ! ਪ੍ਰਭੂ ਯਹੋਵਾਹ ਤੁਹਾਡੇ ਵਿਰੁੱਧ ਗਵਾਹ ਹੋਵੇ, ਹਾਂ, ਪ੍ਰਭੂ ਆਪਣੀ ਪਵਿੱਤਰ ਹੈਕਲ ਤੋਂ ।
Habakkuk 2:20 in Panjabi 20 ਪਰ ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਸਾਰੀ ਧਰਤੀ ਉਸ ਦੇ ਅੱਗੇ ਚੁੱਪ-ਚਾਪ ਰਹੇ ।
2 Corinthians 1:9 in Panjabi 9 ਸਗੋਂ ਅਸੀਂ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ, ਜੋ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜਿਉਂਦਾ ਕਰਦਾ ਹੈ ਆਸਰਾ ਰੱਖੀਏ ।
Hebrews 12:3 in Panjabi 3 ਤੁਸੀਂ ਉਸ ਵੱਲ ਧਿਆਨ ਕਰੋ ਜਿਸ ਨੇ ਆਪਣੇ ਉੱਤੇ ਪਾਪੀਆਂ ਦਾ ਐਨਾ ਵਿਦਰੋਹ ਸਹਿ ਲਿਆ ਕਿ ਇਹ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਮਨ ਵਿੱਚ ਢਿੱਲੇ ਪੈ ਜਾਓ ।