Joshua 2:9 in Panjabi 9 ਉਹਨਾਂ ਨੂੰ ਆਖਿਆ ਕਿ ਮੈਂ ਤਾਂ ਜਾਣਦੀ ਹਾਂ ਕਿ ਯਹੋਵਾਹ ਨੇ ਇਹ ਦੇਸ ਤੁਹਾਨੂੰ ਦੇ ਦਿੱਤਾ ਹੈ ਅਤੇ ਤੁਹਾਡਾ ਡਰ ਸਾਡੇ ਲੋਕਾਂ ਉੱਤੇ ਆ ਪਿਆ ਹੈ ਅਤੇ ਇਸ ਦੇਸ ਦੇ ਵਸਨੀਕ ਤੁਹਾਡੇ ਤੋਂ ਘਬਰਾ ਗਏ ਹਨ ।
Other Translations King James Version (KJV) And she said unto the men, I know that the LORD hath given you the land, and that your terror is fallen upon us, and that all the inhabitants of the land faint because of you.
American Standard Version (ASV) and she said unto the men, I know that Jehovah hath given you the land, and that the fear of you is fallen upon us, and that all the inhabitants of the land melt away before you.
Bible in Basic English (BBE) And said to them, It is clear to me that the Lord has given you the land, and that the fear of you has come on us;
Darby English Bible (DBY) and said to the men, I know that Jehovah has given you the land, and that the dread of you has fallen on us, and that all the inhabitants of the land faint because of you.
Webster's Bible (WBT) And she said to the men, I know that the LORD hath given you the land, and that your terror hath fallen upon us, and that all the inhabitants of the land faint because of you.
World English Bible (WEB) and she said to the men, I know that Yahweh has given you the land, and that the fear of you is fallen on us, and that all the inhabitants of the land melt away before you.
Young's Literal Translation (YLT) and she saith unto the men, `I have known that Jehovah hath given to you the land, and that your terror hath fallen upon us, and that all the inhabitants of the land have melted at your presence.
Cross Reference Genesis 13:14 in Panjabi 14 ਜਦ ਅਬਰਾਮ ਲੂਤ ਤੋਂ ਅਲੱਗ ਹੋ ਗਿਆ ਤਾਂ ਯਹੋਵਾਹ ਨੇ ਅਬਰਾਮ ਨੂੰ ਆਖਿਆ, ਆਪਣੀਆਂ ਅੱਖਾਂ ਚੁੱਕ ਕੇ ਇਸ ਸਥਾਨ ਤੋਂ ਜਿੱਥੇ ਤੂੰ ਹੁਣ ਹੈਂ, ਉੱਤਰ-ਦੱਖਣ ਅਤੇ ਪੂਰਬ-ਪੱਛਮ ਵੱਲ ਵੇਖ,
Genesis 15:18 in Panjabi 18 ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫਰਾਤ ਤੱਕ
Genesis 35:5 in Panjabi 5 ਤਦ ਓਹ ਉੱਥੋਂ ਤੁਰ ਪਏ ਅਤੇ ਉਨ੍ਹਾਂ ਦੇ ਚਾਰ-ਚੁਫ਼ੇਰੇ ਦੇ ਨਗਰਾਂ ਉੱਤੇ ਪਰਮੇਸ਼ੁਰ ਦਾ ਭੈ ਛਾ ਗਿਆ, ਇਸ ਲਈ ਉਨ੍ਹਾਂ ਨੇ ਯਾਕੂਬ ਦੇ ਪੁੱਤਰਾਂ ਦਾ ਪਿੱਛਾ ਨਾ ਕੀਤਾ ।
Exodus 3:6 in Panjabi 6 ਉਸਨੇ ਇਹ ਵੀ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ । ” ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ ।
Exodus 15:15 in Panjabi 15 ਤਦ ਅਦੋਮ ਦੇ ਸਰਦਾਰ ਘਾਬਰ ਗਏ, ਮੋਆਬ ਦੇ ਸੂਰਮਿਆਂ ਨੂੰ ਕੰਬਣੀ ਲੱਗੀ, ਕਨਾਨ ਦੇ ਸਾਰੇ ਵਾਸੀ ਢੱਲ਼ ਗਏ ।
Exodus 18:11 in Panjabi 11 ਹੁਣ ਮੈਂ ਜਾਣਿਆ ਕਿ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਉਹ ਉਨ੍ਹਾਂ ਉੱਤੇ ਘੁਮੰਡ ਕਰਦੇ ਸਨ ।
Exodus 23:27 in Panjabi 27 ਮੈਂ ਆਪਣਾ ਭੈ ਤੁਹਾਡੇ ਅੱਗੇ ਭੇਜਾਂਗਾ ਅਤੇ ਮੈਂ ਸਾਰੇ ਲੋਕਾਂ ਨੂੰ ਜਿਨ੍ਹਾਂ ਉੱਤੇ ਤੁਸੀਂ ਆਣ ਪਵੋਗੇ ਨਾਸ ਕਰ ਦੇਵਾਂਗਾ ਅਤੇ ਮੈਂ ਤੁਹਾਡੇ ਸਾਰੇ ਵੈਰੀਆਂ ਨੂੰ ਨੱਠੇ ਜਾਂਦੇ ਹੋਏ ਤੁਹਾਨੂੰ ਦੇਵਾਂਗਾ ।
Deuteronomy 2:25 in Panjabi 25 ਅੱਜ ਦੇ ਦਿਨ ਮੈਂ ਤੇਰਾ ਭੈ ਅਤੇ ਤੇਰਾ ਡਰ ਅਕਾਸ਼ ਦੇ ਹੇਠਾਂ ਰਹਿਣ ਵਾਲੇ ਸਾਰੇ ਲੋਕਾਂ ਉੱਤੇ ਪਾਉਣਾ ਸ਼ੁਰੂ ਕਰਦਾ ਹਾਂ । ਉਹ ਤੇਰੀ ਖ਼ਬਰ ਸੁਣ ਕੇ ਕੰਬਣਗੇ ਅਤੇ ਤੇਰੇ ਕਾਰਨ ਤੜਫ਼ ਉੱਠਣਗੇ ।
Deuteronomy 11:25 in Panjabi 25 ਕੋਈ ਮਨੁੱਖ ਤੁਹਾਡੇ ਅੱਗੇ ਠਹਿਰ ਨਾ ਸਕੇਗਾ ਕਿਉਂਕਿ ਜਿਵੇਂ ਉਸ ਨੇ ਤੁਹਾਨੂੰ ਬਚਨ ਦਿੱਤਾ ਹੈ, ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਦਬਕਾ ਅਤੇ ਤੁਹਾਡਾ ਭੈ ਸਾਰੀ ਧਰਤੀ ਉੱਤੇ ਜਿੱਥੋਂ ਦੀ ਤੁਸੀਂ ਤੁਰੋਗੇ, ਪਾ ਦੇਵੇਗਾ ।
Deuteronomy 28:10 in Panjabi 10 ਅਤੇ ਧਰਤੀ ਦੇ ਸਾਰੇ ਲੋਕ ਵੇਖਣਗੇ ਕਿ ਤੁਸੀਂ ਯਹੋਵਾਹ ਦੇ ਨਾਮ ਤੋਂ ਪੁਕਾਰੇ ਜਾਂਦੇ ਹੋ, ਤਾਂ ਉਹ ਤੁਹਾਡੇ ਤੋਂ ਡਰਨਗੇ ।
Deuteronomy 32:8 in Panjabi 8 ਜਦ ਅੱਤ ਮਹਾਨ ਨੇ ਕੌਮਾਂ ਨੂੰ ਵਿਰਾਸਤ ਵੰਡੀ, ਜਦ ਉਸ ਨੇ ਆਦਮ ਦੇ ਪੁੱਤਰਾਂ ਨੂੰ ਵੱਖ-ਵੱਖ ਕੀਤਾ, ਤਦ ਉਸ ਨੇ ਉੱਮਤਾਂ ਦੀਆਂ ਹੱਦਾਂ, ਇਸਰਾਏਲੀਆਂ ਦੀ ਗਿਣਤੀ ਦੇ ਅਨੁਸਾਰ ਬੰਨ੍ਹੀਆਂ,
Joshua 2:11 in Panjabi 11 ਜਦ ਅਸੀਂ ਸੁਣਿਆ ਤਾਂ ਸਾਡੇ ਮਨ ਪਿਘਲ ਗਏ ਅਤੇ ਤੁਹਾਡੇ ਕਾਰਨ ਕਿਸੇ ਮਨੁੱਖ ਵਿੱਚ ਹਿੰਮਤ ਨਹੀਂ ਰਹੀ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਸਵਰਗ ਵਿੱਚ ਅਤੇ ਧਰਤੀ ਉੱਤੇ ਉਹੀ ਇਕੋ ਪਰਮੇਸ਼ੁਰ ਹੈ ।
Judges 7:14 in Panjabi 14 ਤਾਂ ਉਸ ਦੇ ਸਾਥੀ ਨੇ ਉੱਤਰ ਦੇ ਕੇ ਕਿਹਾ, “ਯੋਆਸ਼ ਦੇ ਪੁੱਤਰ ਗਿਦਾਊਨ, ਇੱਕ ਇਸਰਾਏਲੀ ਮਨੁੱਖ ਦੀ ਤਲਵਾਰ ਤੋਂ ਬਿਨ੍ਹਾਂ ਇਸ ਦਾ ਕੋਈ ਹੋਰ ਅਰਥ ਨਹੀਂ, ਪਰਮੇਸ਼ੁਰ ਨੇ ਮਿਦਯਾਨ ਅਤੇ ਸਾਰੀ ਫੌਜ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਹੈ ।”
1 Samuel 14:15 in Panjabi 15 ਤਦ ਡੇਰੇ ਅਤੇ ਮੈਦਾਨ ਅਤੇ ਸਾਰਿਆਂ ਲੋਕਾਂ ਵਿੱਚ ਕੰਬਣੀ ਛਿੜ ਪਈ ਅਤੇ ਉਹ ਚੌਂਕੀ ਵਾਲੇ ਅਤੇ ਲੁਟੇਰੇ ਵੀ ਕੰਬੇ ਅਤੇ ਧਰਤੀ ਵਿੱਚ ਭੂਚਾਲ ਆਇਆ ਅਤੇ ਇਹ ਜਾਣੋ ਪਰਮੇਸ਼ੁਰ ਵੱਲੋਂ ਕੰਬਣੀ ਸੀ ।
2 Samuel 17:10 in Panjabi 10 ਇਸ ਕਾਰਨ ਉਹ ਵੀ ਜੋ ਸੂਰਮਾ ਹੈ ਅਤੇ ਜਿਸ ਦਾ ਮਨ ਸ਼ੇਰ ਦੇ ਮਨ ਵਰਗਾ ਹੈ ਉਸਦਾ ਵੀ ਹੌਂਸਲਾ ਟੁੱਟ ਜਾਵੇਗਾ, ਕਿਉਂ ਜੋ ਸਾਰਾ ਇਸਰਾਏਲ ਜਾਣਦਾ ਹੈ ਕਿ ਤੁਹਾਡਾ ਪਿਤਾ ਸੂਰਮਾ ਹੈ ਅਤੇ ਉਹ ਦੇ ਨਾਲ ਦੇ ਵੀ ਸਾਰੇ ਸੂਰਮੇ ਹਨ ।
2 Kings 5:15 in Panjabi 15 ਤਾਂ ਉਹ ਤੇ ਉਹ ਦੀ ਸਾਰੀ ਟੋਲੀ ਪਰਮੇਸ਼ੁਰ ਦੇ ਜਨ ਕੋਲ ਮੁੜ ਕੇ ਆਏ ਅਤੇ ਉਹ ਉਸ ਦੇ ਅੱਗੇ ਖੜ੍ਹੇ ਹੋ ਕੇ ਬੋਲਿਆ, “ਵੇਖ, ਮੈਂ ਜਾਣਦਾ ਹਾਂ ਕਿ ਇਸਰਾਏਲ ਤੋਂ ਬਿਨ੍ਹਾਂ ਸਾਰੀ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਹੈ । ਇਸ ਲਈ ਹੁਣ ਆਪਣੇ ਸੇਵਕ ਦੀ ਇੱਕ ਭੇਂਟ ਕਬੂਲ ਕਰ ।”
2 Kings 7:6 in Panjabi 6 ਅਜਿਹਾ ਇਸ ਲਈ ਹੋਇਆ ਕਿ ਪ੍ਰਭੂ ਨੇ ਅਰਾਮੀਆਂ ਦੀ ਫੌਜ ਨੂੰ ਰੱਥਾਂ ਦੀ ਅਵਾਜ਼, ਘੋੜਿਆਂ ਦੀ ਅਵਾਜ਼ ਅਤੇ ਇੱਕ ਵੱਡੇ ਲਸ਼ਕਰ ਦੀ ਅਵਾਜ਼ ਸੁਣਵਾਈ ਸੀ, ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ ਕਿ ਵੇਖੋ, ਇਸਰਾਏਲ ਦੇ ਰਾਜਾ ਨੇ ਸਾਡੇ ਵਿਰੁੱਧ ਹਿੱਤੀਆਂ ਦੇ ਰਾਜਿਆਂ ਤੇ ਮਿਸਰੀਆਂ ਦੇ ਰਾਜਿਆਂ ਨੂੰ ਕਿਰਾਏ ਤੇ ਲਿਆ ਹੈ ਕਿ ਉਹ ਸਾਡੇ ਉੱਤੇ ਹਮਲਾ ਕਰਨ ।
Job 19:25 in Panjabi 25 ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ, ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ,
Psalm 112:10 in Panjabi 10 ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ, ਦੰਦ ਪੀਹ ਪੀਹ ਕੇ ਉਹ ਗਲ਼ ਜਾਵੇਗਾ, ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ ।
Psalm 115:16 in Panjabi 16 ਅਕਾਸ਼ ਯਹੋਵਾਹ ਦੇ ਅਕਾਸ਼ ਹਨ, ਪਰ ਧਰਤੀ ਉਹ ਨੇ ਮਨੁੱਖ ਮਾਤ੍ਰ ਦੇ ਵੰਸ ਨੂੰ ਦਿੱਤੀ ਹੈ ।
Ecclesiastes 8:12 in Panjabi 12 ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈ ਮੰਨਦੇ ਹਨ
Isaiah 19:1 in Panjabi 1 ਮਿਸਰ ਦੇ ਵਿਖੇ ਅਗੰਮ ਵਾਕ, - ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋ ਕੇ ਮਿਸਰ ਨੂੰ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਅੰਦਰ ਢਲ ਜਾਵੇਗਾ ।
Jeremiah 27:5 in Panjabi 5 ਮੈ ਧਰਤੀ ਨੂੰ ਆਦਮੀਆ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ । ਮੈ ਇਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ
Nahum 2:10 in Panjabi 10 ਉਹ ਖਾਲੀ, ਸੁੰਞੀ ਅਤੇ ਵਿਰਾਨ ਹੈ, ਦਿਲ ਪਿਘਲ ਜਾਂਦਾ ਹੈ, ਗੋਡੇ ਭਿੜਦੇ ਹਨ, ਕਸ਼ਟ ਸਾਰਿਆਂ ਦੇ ਲੱਕਾਂ ਵਿੱਚ ਹੈ, ਸਾਰਿਆਂ ਦੇ ਚਿਹਰੇ ਪੀਲੇ ਹੋ ਜਾਂਦੇ ਹਨ !
Matthew 20:15 in Panjabi 15 ਭਲਾ, ਮੈਨੂੰ ਅਧਿਕਾਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ ? ਕੀ ਤੂੰ ਇਸੇ ਲਈ ਬੁਰੀ ਨਜ਼ਰ ਵੇਖਦਾ ਹੈਂ ਜੋ ਮੈਂ ਭਲਾ ਹਾਂ ?
Hebrews 11:1 in Panjabi 1 ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ ।