Joshua 22:22 in Panjabi 22 ਯਹੋਵਾਹ ਸਮਰਥ ਪਰਮੇਸ਼ੁਰ, ਹਾਂ, ਯਹੋਵਾਹ ਸਮਰਥ ਪਰਮੇਸ਼ੁਰ, ਉਹੀ ਜਾਣਦਾ ਹੈ ਅਤੇ ਇਸਰਾਏਲੀ ਵੀ ਜਾਣੇਗਾ ਕਿ ਜੇ ਕਦੀ ਪਿੱਛੇ ਹੱਟਣ ਵਿੱਚ ਜਾਂ ਯਹੋਵਾਹ ਦੇ ਵਿਰੁੱਧ ਬੇਈਮਾਨੀ ਕਰਨ ਵਿੱਚ ਕੁਝ ਹੋਇਆ ਹੋਵੇ ਤਾਂ ਅੱਜ ਦੇ ਦਿਨ ਸਾਨੂੰ ਨਾ ਛੱਡੋ ।
Other Translations King James Version (KJV) The LORD God of gods, the LORD God of gods, he knoweth, and Israel he shall know; if it be in rebellion, or if in transgression against the LORD, (save us not this day,)
American Standard Version (ASV) The Mighty One, God, Jehovah, the Mighty One, God, Jehovah, he knoweth; and Israel he shall know: if it be in rebellion, or if in trespass against Jehovah (save thou us not this day,)
Bible in Basic English (BBE) God, even God the Lord, God, even God the Lord, he sees, and Israel will see--if it is in pride or in sin against the Lord,
Darby English Bible (DBY) The ùGod of gods, Jehovah, the ùGod of gods, Jehovah, he knoweth, and Israel he shall know [it]; if it is in rebellion, or if in trespass against Jehovah, -- save us not this day!
Webster's Bible (WBT) The LORD God of gods, the LORD God of gods, he knoweth, and Israel he shall know; if it is in rebellion, or if in transgression against the LORD, (save us not this day,)
World English Bible (WEB) The Mighty One, God, Yahweh, the Mighty One, God, Yahweh, he knows; and Israel he shall know: if it be in rebellion, or if in trespass against Yahweh (don't save us this day),
Young's Literal Translation (YLT) `The God of gods -- Jehovah, the God of gods -- Jehovah, He is knowing, and Israel, he doth know, if in rebellion, and if in trespass against Jehovah (Thou dost not save us this day!)
Cross Reference Exodus 18:11 in Panjabi 11 ਹੁਣ ਮੈਂ ਜਾਣਿਆ ਕਿ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਉਹ ਉਨ੍ਹਾਂ ਉੱਤੇ ਘੁਮੰਡ ਕਰਦੇ ਸਨ ।
Deuteronomy 10:17 in Panjabi 17 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ । ਉਹ ਮਹਾਨ, ਸ਼ਕਤੀਮਾਨ ਅਤੇ ਭੈ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ ।
1 Samuel 15:23 in Panjabi 23 ਕਿਉਂ ਜੋ ਬਗਾਵਤ ਕਰਨਾ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਢੀਠਤਾ, ਮੂਰਤੀ ਪੂਜਾ ਜਿਹੀ ਹੈ । ਸੋ ਜਿਵੇਂ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਉਸੇ ਤਰ੍ਹਾਂ ਹੀ ਯਹੋਵਾਹ ਨੇ ਰਾਜਾ ਹੋਣ ਤੋਂ ਤੈਨੂੰ ਰੱਦਿਆ ਹੈ ।
1 Kings 8:39 in Panjabi 39 ਤਦ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਮਾਫ਼ ਕਰੀਂ ਅਤੇ ਕੰਮ ਕਰੀਂ ਅਤੇ ਹਰ ਮਨੁੱਖ ਨੂੰ ਉਹ ਦੀਆਂ ਸਾਰੀਆਂ ਚਾਲਾਂ ਅਨੁਸਾਰ ਬਦਲਾ ਦੇਵੀਂ ਜਿਹ ਦੇ ਮਨ ਨੂੰ ਤੂੰ ਜਾਣਦਾ ਹੈਂ ਕਿਉਂ ਜੋ ਤੂੰ ਹਾਂ ਤੂੰ ਹੀ ਮਨੁੱਖ ਦੇ ਮਨਾ ਨੂੰ ਜਾਣਦਾ ਹੈਂ ।
Job 10:7 in Panjabi 7 ਭਾਵੇਂ ਤੂੰ ਜਾਣਦਾ ਹੈ ਕਿ ਮੈਂ ਦੋਸ਼ੀ ਨਹੀਂ, ਅਤੇ ਤੇਰੇ ਹੱਥਾਂ ਤੋਂ ਮੈਨੂੰ ਕੋਈ ਛੁਡਾਉਣ ਵਾਲਾ ਨਹੀਂ ।
Job 23:10 in Panjabi 10 ਉਹ ਤਾਂ ਮੇਰੇ ਰਾਹਾਂ ਨੂੰ ਜਾਣਦਾ ਹੈ, ਜਦ ਉਹ ਮੈਨੂੰ ਤਾਅ ਲਵੇਂ ਤਦ ਮੈਂ ਸੋਨੇ ਵਾਂਗੂੰ ਨਿੱਕਲਾਂਗਾ ।
Job 31:5 in Panjabi 5 ਜੇ ਮੈਂ ਵਿਅਰਥ ਨਾਲ ਚੱਲਿਆ ਹੋਵਾਂ, ਅਤੇ ਮੇਰਾ ਪੈਰ ਧੋਖੇ ਵੱਲ ਦੌੜਿਆ ਹੋਵੇ, -
Job 31:38 in Panjabi 38 ਜੇ ਮੇਰੀ ਜ਼ਮੀਨ ਨੇ ਮੇਰੇ ਵਿਰੁੱਧ ਦੁਹਾਈ ਦਿੱਤੀ ਹੋਵੇ, ਅਤੇ ਉਹ ਦੇ ਸਿਆੜ ਇਕੱਠੇ ਰੋਏ ਹੋਣ,
Psalm 7:3 in Panjabi 3 ਹੇ ਯਹੋਵਾਹ ਮੇਰੇ ਪਰਮੇਸ਼ੁਰ, ਜੇ ਮੇਰੇ ਕੋਲੋਂ ਇਹ ਹੋਇਆ ਹੋਵੇ, ਜੇ ਮੇਰੇ ਹੱਥੋਂ ਬਦੀ ਹੋਈ ਹੋਵੇ,
Psalm 37:6 in Panjabi 6 ਉਹ ਤੇਰੇ ਧਰਮ ਨੂੰ ਚਾਨਣ ਵਾਂਗੂੰ ਅਤੇ ਤੇਰੇ ਨਿਆਂ ਨੂੰ ਦੁਪਹਿਰ ਵਾਂਗੂੰ ਪ੍ਰਕਾਸ਼ਮਾਨ ਕਰੇਗਾ ।
Psalm 44:21 in Panjabi 21 ਤਾਂ ਭਲਾ, ਪਰਮੇਸ਼ੁਰ ਇਸ ਗੱਲ ਦਾ ਖੋਜ ਨਾ ਕਰੇਗਾ ? ਉਹ ਤਾਂ ਮਨ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ !
Psalm 82:1 in Panjabi 1 ਆਸਾਫ਼ ਦਾ ਭਜਨ ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਖਲੋਤਾ ਹੈ, ਉਹ ਨਿਆਈਂਆਂ ਦੇ ਵਿੱਚ ਨਿਆਂ ਕਰਦਾ ਹੈ, —
Psalm 95:3 in Panjabi 3 ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,
Psalm 97:7 in Panjabi 7 ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦਿਉਤੇ ਉਹ ਨੂੰ ਮੱਥਾ ਟੇਕਣ !
Psalm 136:2 in Panjabi 2 ਦੇਵਤਿਆਂ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ ।
Psalm 139:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਹੇ ਯਹੋਵਾਹ, ਤੂੰ ਮੈਨੂੰ ਪਰਖ ਲਿਆ ਤੇ ਜਾਣ ਲਿਆ,
Jeremiah 12:3 in Panjabi 3 ਪਰ ਹੇ ਯਹੋਵਾਹ, ਤੂੰ ਮੈਨੂੰ ਜਾਣਦਾ ਹੈ, ਤੂੰ ਮੈਨੂੰ ਦੇਖਦਾ ਹੈਂ ਅਤੇ ਮੇਰਾ ਦਿਲ ਜਿਹੜਾ ਤੇਰੇ ਵੱਲ ਹੈ ਪਰਖਦਾ ਹੈ । ਕੱਟੀ ਜਾਣ ਵਾਲੀ ਭੇਡ ਵਾਂਗੂੰ ਉਹਨਾਂ ਨੂੰ ਧੱਕ ਦੇ, ਅਤੇ ਉਹਨਾਂ ਨੂੰ ਕੱਟੇ ਜਾਣ ਦੇ ਦਿਨ ਲਈ ਵੱਖਰਾ ਕਰ !
Jeremiah 17:10 in Panjabi 10 ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ ।
Daniel 2:47 in Panjabi 47 ਰਾਜੇ ਨੇ ਦਾਨੀਏਲ ਨੂੰ ਆਖਿਆ, ਯਕੀਨਨ ਤੇਰਾ ਪਰਮੇਸ਼ੁਰ ਦੇਵਤਿਆਂ ਦਾ ਦੇਵਤਾ ਅਤੇ ਰਾਜਿਆਂ ਦਾ ਰਾਜਾ ਅਤੇ ਭੇਤ ਖੋਲ੍ਹਣ ਵਾਲਾ ਹੈ ਕਿਉਂ ਜੋ ਤੂੰ ਇਸ ਭੇਤ ਨੂੰ ਖੋਲ੍ਹ ਸਕਿਆ !
Daniel 11:36 in Panjabi 36 ਰਾਜਾ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਆਪ ਨੂੰ ਉੱਚਾ ਕਰੇਗਾ ਅਤੇ ਆਪਣੇ ਆਪ ਨੂੰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਜਾਣੇਗਾ ਅਤੇ ਈਸ਼ਵਰਾਂ ਦੇ ਪਰਮੇਸ਼ੁਰ ਦੇ ਵਿਰੁੱਧ ਢੇਰ ਸਾਰੀਆਂ ਅਚਰਜ ਗੱਲਾਂ ਆਖੇਗਾ ਅਤੇ ਭਾਗਵਾਨ ਹੋਵੇਗਾ ਐਥੋਂ ਤੱਕ ਜੋ ਕ੍ਰੋਧ ਦੇ ਦਿਨ ਪੂਰੇ ਹੋਣ ਕਿਉਂਕਿ ਉਹ ਜੋ ਠਹਿਰਾਇਆ ਗਿਆ ਹੈ ਸੋ ਹੋਵੇਗਾ ।
Micah 7:9 in Panjabi 9 ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਇਸ ਲਈ ਮੈਂ ਉਹ ਦਾ ਕ੍ਰੋਧ ਸਹਿ ਲਵਾਂਗਾ, ਜਦ ਤੱਕ ਕਿ ਉਹ ਮੇਰਾ ਮੁੱਕਦਮਾ ਨਾ ਲੜੇ, ਅਤੇ ਮੇਰਾ ਇਨਸਾਫ਼ ਨਾ ਕਰੇ । ਉਹ ਮੈਨੂੰ ਚਾਨਣ ਵਿੱਚ ਲੈ ਜਾਵੇਗਾ, ਮੈਂ ਉਹ ਦਾ ਧਰਮ ਵੇਖਾਂਗਾ ।
Malachi 3:18 in Panjabi 18 ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ ।
John 2:24 in Panjabi 24 ਪਰ ਯਿਸੂ ਨੇ ਆਪਣੇ ਆਪ ਨੂੰ ਉਹਨਾਂ ਕੋਲੋਂ ਦੂਰ ਰੱਖਿਆ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ ।
John 21:17 in Panjabi 17 ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ? ” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁੱਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ ।
Acts 1:24 in Panjabi 24 ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ ।
Acts 11:2 in Panjabi 2 ਅਤੇ ਜਦੋਂ ਪਤਰਸ ਯਰੂਸ਼ਲਮ ਵਿੱਚ ਆਇਆ, ਤਦ ਉਹ ਜਿਹੜੇ ਸੁੰਨਤੀਆਂ ਵਿੱਚੋਂ ਸਨ
Acts 25:11 in Panjabi 11 ਸੋ ਜੇ ਮੈਂ ਕੁੱਝ ਗਲਤ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਕੋਈ ਇਨਕਾਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਵਿੱਚੋਂ ਕੁੱਝ ਵੀ ਸਾਬਤ ਨਾ ਹੋਵੇ ਜਿਨ੍ਹਾਂ ਦਾ ਇਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਹਿੰਮਤ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ । ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ !
2 Corinthians 5:11 in Panjabi 11 ਉਪਰੰਤ ਅਸੀਂ ਪ੍ਰਭੂ ਦਾ ਡਰ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ, ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪਰਗਟ ਹੋਏ ਹਾਂ ।
2 Corinthians 11:11 in Panjabi 11 ਕਿਉਂ ? ਕੀ ਇਸ ਕਰਕੇ ਜੋ ਮੈਂ ਤੁਹਾਡੇ ਨਾਲ ਪਿਆਰ ਨਹੀਂ ਰੱਖਦਾ ? ਪਰਮੇਸ਼ੁਰ ਜਾਣਦਾ ਹੈ !
2 Corinthians 11:31 in Panjabi 31 ਪ੍ਰਭੂ ਯਿਸੂ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਸਦਾ ਮੁਬਾਰਕ ਹੈ ਜਾਣਦਾ ਹੈ ਜੋ ਮੈਂ ਝੂਠ ਨਹੀਂ ਬੋਲਦਾ ।
1 Timothy 6:16 in Panjabi 16 ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ । ਆਮੀਨ ।
Hebrews 4:13 in Panjabi 13 ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ ।
Revelation 2:23 in Panjabi 23 ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ ।
Revelation 19:16 in Panjabi 16 ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ।”