Joshua 22:5 in Panjabi 5 ਕੇਵਲ ਤੁਸੀਂ ਉਸ ਹੁਕਮਨਾਮੇ ਦੀ ਅਤੇ ਬਿਵਸਥਾ ਦੀ ਬਹੁਤ ਮਿਹਨਤ ਨਾਲ ਪੂਰਾ ਕਰਨ ਦੀ ਪਾਲਨਾ ਕਰਿਓ ਜਿਨ੍ਹਾਂ ਦਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ ਅਤੇ ਉਸ ਦੇ ਸਾਰਿਆਂ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਸ ਵਿੱਚ ਬਣੇ ਰਹੋ ਅਤੇ ਆਪਣੇ ਸਾਰੇ ਮਨ ਨਾਲ, ਆਪਣੀ ਸਾਰੀ ਜਾਨ ਨਾਲ ਉਸ ਦੀ ਉਪਾਸਨਾ ਕਰੋ ।
Other Translations King James Version (KJV) But take diligent heed to do the commandment and the law, which Moses the servant of the LORD charged you, to love the LORD your God, and to walk in all his ways, and to keep his commandments, and to cleave unto him, and to serve him with all your heart and with all your soul.
American Standard Version (ASV) Only take diligent heed to do the commandment and the law which Moses the servant of Jehovah commanded you, to love Jehovah your God, and to walk in all his ways, and to keep his commandments, and to cleave unto him, and to serve him with all your heart and with all your soul.
Bible in Basic English (BBE) Only take great care to do the orders and the law which Moses, the Lord's servant, gave you; to have love for the Lord your God and to go in all his ways; and to keep his laws and to be true to him and to be his servants with all your heart and with all your soul.
Darby English Bible (DBY) Only, take great heed to do the commandment and the law, which Moses the servant of Jehovah commanded you, to love Jehovah your God, and to walk in all his ways, and to keep his commandments, and to cleave unto him, and to serve him with all your heart and with all your soul.
Webster's Bible (WBT) But take diligent heed to perform the commandment and the law, which Moses the servant of the LORD charged you, to love the LORD your God, and to walk in all his ways, and to keep his commandments, and to cleave to him, and to serve him with all your heart, and with all your soul.
World English Bible (WEB) Only take diligent heed to do the commandment and the law which Moses the servant of Yahweh commanded you, to love Yahweh your God, and to walk in all his ways, and to keep his commandments, and to cleave to him, and to serve him with all your heart and with all your soul.
Young's Literal Translation (YLT) Only, be very watchful to do the command and the law which Moses, servant of Jehovah, commanded you, to love Jehovah your God, and to walk in all His ways, and to keep His commands, and to cleave to Him, and to serve Him, with all your heart, and with all your soul.'
Cross Reference Exodus 15:26 in Panjabi 26 ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਿਰੋਇਆ ਕਰਨ ਵਾਲਾ ਹਾਂ ।
Exodus 20:6 in Panjabi 6 ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪਰੀਤ ਪਾਲਦੇ ਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ ।
Deuteronomy 4:1 in Panjabi 1 ਹੇ ਇਸਰਾਏਲ, ਹੁਣ ਉਨ੍ਹਾਂ ਬਿਧੀਆਂ ਅਤੇ ਕਨੂੰਨਾਂ ਨੂੰ ਸੁਣੋ ਜਿਹੜੇ ਮੈਂ ਤੁਹਾਨੂੰ ਸਿਖਾਉਂਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਪੂਰਾ ਕਰੋ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਜਾ ਕੇ ਉਸ ਦੇਸ਼ ਨੂੰ ਅਧਿਕਾਰ ਵਿੱਚ ਲੈ ਲਓ ਜਿਹੜਾ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ ।
Deuteronomy 4:4 in Panjabi 4 ਪਰ ਤੁਸੀਂ ਜਿਹੜੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਲ ਬਣੇ ਰਹੇ, ਅੱਜ ਤੱਕ ਸਾਰੇ ਜੀਉਂਦੇ ਹੋ ।
Deuteronomy 4:6 in Panjabi 6 ਤੁਸੀਂ ਉਹਨਾਂ ਨੂੰ ਮੰਨੋ ਅਤੇ ਪੂਰੇ ਕਰੋ ਕਿਉਂ ਜੋ ਉਹਨਾਂ ਲੋਕਾਂ ਦੀ ਨਜ਼ਰ ਵਿੱਚ ਤੁਹਾਡੀ ਬੁੱਧੀ ਅਤੇ ਸਮਝ ਇਸੇ ਗੱਲ ਤੋਂ ਪ੍ਰਗਟ ਹੋਵੇਗੀ ਅਰਥਾਤ ਜਿਹੜੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਸੁਣ ਕੇ ਆਖਣਗੇ ਕਿ ਬੇਸ਼ਕ ਇਹ ਵੱਡੀ ਕੌਮ ਬੁੱਧਵਾਨ ਅਤੇ ਸਮਝਦਾਰ ਲੋਕਾਂ ਦੀ ਹੈ ।
Deuteronomy 4:9 in Panjabi 9 ਇਸ ਲਈ ਚੌਕਸ ਰਹੋ ਅਤੇ ਆਪਣੇ ਮਨ ਦੀ ਬਹੁਤ ਰਾਖੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਭੁੱਲ ਜਾਉ ਜਿਹੜੀਆਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੀਆਂ ਹਨ ਅਤੇ ਉਹ ਜੀਵਨ ਭਰ ਲਈ ਤੁਹਾਡੇ ਦਿਲ ਵਿੱਚੋਂ ਨਿੱਕਲ ਜਾਣ, ਪਰ ਤੁਸੀਂ ਉਨ੍ਹਾਂ ਨੂੰ ਆਪਣੇ ਪੁੱਤਰਾਂ ਅਤੇ ਪੋਤਿਆਂ ਨੂੰ ਸਿਖਾਇਓ ।
Deuteronomy 6:5 in Panjabi 5 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ, ਆਪਣੀ ਸਾਰੀ ਜਾਨ ਅਤੇ ਆਪਣੇ ਸਾਰੇ ਜ਼ੋਰ ਨਾਲ ਪਿਆਰ ਕਰੋ
Deuteronomy 6:17 in Panjabi 17 ਤੁਸੀਂ ਜ਼ਰੂਰ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਕਰਿਓ, ਜਿਨ੍ਹਾਂ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਹੈ ।
Deuteronomy 10:12 in Panjabi 12 ਹੇ ਇਸਰਾਏਲ, ਹੁਣ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਤੋਂ ਹੋਰ ਕੀ ਚਾਹੁੰਦਾ ਹੈ, ਸਿਰਫ਼ ਇਹ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਮੰਨੋ, ਉਸ ਦੇ ਸਾਰੇ ਰਾਹਾਂ ਉੱਤੇ ਚੱਲੋ, ਉਸ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ।
Deuteronomy 10:20 in Panjabi 20 ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਮੰਨੋ, ਉਸੇ ਦੀ ਉਪਾਸਨਾ ਕਰੋ, ਉਸ ਦੇ ਨਾਲ ਲੱਗੇ ਰਹੋ ਅਤੇ ਉਸੇ ਦੇ ਨਾਮ ਉੱਤੇ ਸਹੁੰ ਖਾਓ ।
Deuteronomy 11:1 in Panjabi 1 ਇਸ ਲਈ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦੀਆਂ ਬਿਧੀਆਂ, ਕਨੂੰਨਾਂ, ਹੁਕਮਾਂ ਅਤੇ ਨਿਰਦੇਸ਼ਾਂ ਦੀ ਸਦਾ ਲਈ ਪਾਲਨਾ ਕਰੋ ।
Deuteronomy 11:13 in Panjabi 13 ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਮਨ ਲਾ ਕੇ ਮੇਰੇ ਹੁਕਮਾਂ ਨੂੰ ਸੁਣੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਸੇਵਾ ਕਰੋ,
Deuteronomy 11:22 in Panjabi 22 ਜੇਕਰ ਤੁਸੀਂ ਇਨ੍ਹਾਂ ਸਾਰੇ ਹੁਕਮਾਂ ਦੀ, ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ, ਮਨ ਲਾ ਕੇ ਪਾਲਨਾ ਕਰੋ ਅਤੇ ਇਨ੍ਹਾਂ ਨੂੰ ਪੂਰਾ ਕਰੋ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਨਾਲ ਲੱਗੇ ਰਹੋ,
Deuteronomy 13:4 in Panjabi 4 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਿਓ, ਉਸੇ ਤੋਂ ਡਰਿਓ, ਉਸੇ ਦੇ ਹੁਕਮਾਂ ਦੀ ਪਾਲਨਾ ਕਰਿਓ, ਉਸੇ ਦੀ ਆਵਾਜ਼ ਨੂੰ ਸੁਣਿਓ, ਉਸੇ ਦੀ ਉਪਾਸਨਾ ਕਰਿਓ ਅਤੇ ਉਸ ਦੇ ਨਾਲ ਲੱਗੇ ਰਹਿਓ ।
Joshua 23:8 in Panjabi 8 ਸਗੋਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਜੁੜ੍ਹੇ ਰਹੋ ਜਿਵੇਂ ਅੱਜ ਦੇ ਦਿਨ ਤੱਕ ਤੁਸੀਂ ਕੀਤਾ ।
Joshua 24:14 in Panjabi 14 ਹੁਣ ਯਹੋਵਾਹ ਤੋਂ ਡਰੋ ਅਤੇ ਉਸ ਦੀ ਉਪਾਸਨਾ ਸਿਧਿਆਈ ਅਤੇ ਸਚਿਆਈ ਨਾਲ ਕਰੋ ਅਤੇ ਉਹਨਾਂ ਦੇਵਤਿਆਂ ਨੂੰ ਜਿਨ੍ਹਾਂ ਦੀ ਉਪਾਸਨਾ ਤੁਹਾਡੇ ਪਿਉ-ਦਾਦੇ ਦਰਿਆ ਪਾਰ ਅਤੇ ਮਿਸਰ ਵਿੱਚ ਕਰਦੇ ਸਨ ਕੱਢ ਦਿਓ ਅਤੇ ਯਹੋਵਾਹ ਹੀ ਦੀ ਉਪਾਸਨਾ ਕਰੋ ।
1 Samuel 7:3 in Panjabi 3 ਸਮੂਏਲ ਨੇ ਇਸਰਾਏਲ ਦੇ ਸਾਰੇ ਟੱਬਰ ਨੂੰ ਸੱਦ ਕੇ ਆਖਿਆ, ਜੇ ਕਦੀ ਤੁਸੀਂ ਆਪਣੇ ਸਾਰੇ ਮਨ ਨਾਲ ਯਹੋਵਾਹ ਦੀ ਵੱਲ ਮੁੜੋ ਤਾਂ ਉਨ੍ਹਾਂ ਓਪਰਿਆਂ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਨੂੰ ਆਪਣੇ ਵਿਚਕਾਰੋਂ ਕੱਢ ਸੁੱਟੋ ਅਤੇ ਯਹੋਵਾਹ ਦੀ ਵੱਲ ਆਪਣੇ ਮਨਾਂ ਨੂੰ ਸੁਧਾਰੋ ਅਤੇ ਉਸੇ ਇੱਕ ਦੀ ਸੇਵਾ ਕਰੋ ਤਾਂ ਉਹ ਫ਼ਲਿਸਤੀਆਂ ਦੇ ਹੱਥੋਂ ਤੁਹਾਡਾ ਛੁਟਕਾਰਾ ਕਰੇਗਾ ।
1 Samuel 12:20 in Panjabi 20 ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, ਡਰੋ ਨਹੀ ! ਇਹ ਸਭ ਬੁਰਿਆਈ ਤਾਂ ਤੁਸੀਂ ਕੀਤੀ ਹੈ ਪਰ ਯਹੋਵਾਹ ਦੇ ਮਗਰ ਚੱਲਣ ਤੋਂ ਫਿਰ ਪਿੱਛੇ ਨਾ ਮੁੜਿਓ, ਸਗੋਂ ਆਪਣੇ ਮਨਾਂ ਨਾਲ ਯਹੋਵਾਹ ਦੀ ਉਪਾਸਨਾ ਕਰੋ ।
1 Samuel 12:24 in Panjabi 24 ਤੁਸੀਂ ਸਿਰਫ਼ ਇਹ ਕਰੋ ਕਿ ਯਹੋਵਾਹ ਦਾ ਡਰ ਮੰਨੋ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਸੱਚੀ ਉਪਾਸਨਾ ਕਰੋ । ਧਿਆਨ ਕਰੋ ਜੋ ਤੁਹਾਡੇ ਲਈ ਉਸ ਨੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਹਨ ।
1 Chronicles 28:7 in Panjabi 7 ਅਤੇ ਜੇ ਉਹ ਮੇਰੇ ਨਿਆਵਾਂ ਅਤੇ ਮੇਰਿਆਂ ਹੁਕਮਾਂ ਦੇ ਮੰਨਣ ਵਿੱਚ ਪੱਕਾ ਰਹੇਗਾ, ਜਿਵੇਂ ਇਸ ਵੇਲੇ ਹੈ ਤਾਂ ਮੈਂ ਉਸ ਦਾ ਰਾਜ ਸਦਾ ਤੱਕ ਇਸਥਿਰ ਕਰਾਂਗਾ
Psalm 106:3 in Panjabi 3 ਧੰਨ ਓਹ ਜਿਹੜੇ ਨਿਆਂ ਦੀ ਪਾਲਣਾ ਕਰਦੇ ਹਨ, ਅਤੇ ਉਹ ਜਿਹੜਾ ਹਰ ਵੇਲੇ ਧਰਮ ਕਮਾਉਂਦਾ ਹੈ !
Psalm 119:4 in Panjabi 4 ਤੂੰ ਸਾਨੂੰ ਆਪਣੇ ਫਰਮਾਨਾਂ ਦਾ ਹੁਕਮ ਦਿੱਤਾ, ਕਿ ਅਸੀਂ ਮਨ ਲਾ ਕੇ ਉਨ੍ਹਾਂ ਦੀ ਪਾਲਣਾ ਕਰੀਏ ।
Proverbs 4:23 in Panjabi 23 ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ !
Isaiah 55:2 in Panjabi 2 ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ ।
Jeremiah 12:16 in Panjabi 16 ਤਦ ਇਸ ਤਰ੍ਹਾਂ ਹੋਵੇਗਾ ਕਿ ਜੇ ਉਹ ਦਿਲ ਲਾ ਕੇ ਮੇਰੀ ਪਰਜਾ ਦੇ ਮਾਰਗਾਂ ਨੂੰ ਸਿੱਖਣ ਅਤੇ ਮੇਰੇ ਨਾਮ ਦੀ ਸੌਂਹ ਖਾਣ ਭਈ “ ਯਹੋਵਾਹ ਜੀਉਂਦਾ ਹੈ “ ਜਿਵੇਂ ਉਹਨਾਂ ਨੇ ਮੇਰੀ ਪਰਜਾ ਨੂੰ ਬਆਲ ਦੀ ਸੌਂਹ ਖਾਣੀ ਸਿਖਾਈ ਤਾਂ ਉਹ ਮੇਰੀ ਪਰਜਾ ਵਿੱਚ ਮਿਲ ਕੇ ਬਣ ਜਾਣਗੇ
Matthew 4:10 in Panjabi 10 ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ ।
Matthew 6:24 in Panjabi 24 ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ । ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ ।
Matthew 22:37 in Panjabi 37 ਅਤੇ ਉਹ ਨੇ ਉਸ ਨੂੰ ਕਿਹਾ, ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ।
Luke 1:74 in Panjabi 74 ਜੋ ਉਹ ਸਾਨੂੰ ਇਹ ਬਖਸ਼ੇ ਜੋ ਅਸੀਂ ਆਪਣੇ ਵੈਰੀਆਂ ਦੇ ਹੱਥੋਂ ਛੁੱਟ ਕੇ
John 12:26 in Panjabi 26 ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ । ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ ।”
John 14:15 in Panjabi 15 “ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ ।
John 14:21 in Panjabi 21 ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ । ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ । ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ ? ”
John 21:15 in Panjabi 15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।”
Acts 11:23 in Panjabi 23 ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ ।
Acts 27:23 in Panjabi 23 ਇਸ ਲਈ ਕਿ ਉਹ ਪਰਮੇਸ਼ੁਰ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ, ਉਹ ਦਾ ਦੂਤ ਅੱਜ ਰਾਤ ਮੇਰੇ ਕੋਲ ਆ ਕੇ ਖੜ੍ਹਾ ਹੋਇਆ !
Romans 1:9 in Panjabi 9 ਕਿਉਂ ਜੋ ਪਰਮੇਸ਼ੁਰ ਜਿਸ ਦੀ ਮੈਂ ਆਪਣੇ ਆਤਮਾ ਨਾਲ ਉਹ ਦੇ ਪੁੱਤਰ ਦੀ ਖੁਸ਼ਖਬਰੀ ਲਈ ਸੇਵਾ ਕਰਦਾ ਹਾਂ ਮੇਰਾ ਗਵਾਹ ਹੈ ਜੋ ਮੈਂ ਕਿਸ ਤਰ੍ਹਾਂ ਹਰ ਵੇਲੇ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦਾ ਹਾਂ ।
Romans 8:28 in Panjabi 28 ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ ।
Romans 12:9 in Panjabi 9 ਪਿਆਰ ਨਿਸ਼ਕਪਟ ਹੋਵੇ, ਬੁਰਿਆਈ ਤੋਂ ਨਫ਼ਰਤ ਕਰੋ, ਭਲਿਆਈ ਕਰਨ ਵਿੱਚ ਲੱਗੇ ਰਹੋ ।
Hebrews 6:11 in Panjabi 11 ਅਤੇ ਅਸੀਂ ਚਾਹੁੰਦੇ ਹਾਂ ਜੋ ਤੁਹਾਡੇ ਵਿੱਚ ਹਰੇਕ ਆਸ ਦੀ ਭਰਪੂਰੀ ਲਈ ਅੰਤ ਤੱਕ ਇਸੇ ਤਰ੍ਹਾਂ ਦਾ ਯਤਨ ਕਰੇ ।
Hebrews 12:15 in Panjabi 15 ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭ੍ਰਿਸ਼ਟ ਹੋ ਜਾਵੇ ।
James 1:12 in Panjabi 12 ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ ।
James 2:5 in Panjabi 5 ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ ?
2 Peter 1:5 in Panjabi 5 ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ
1 John 5:2 in Panjabi 2 ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ ।