Joshua 6:17 in Panjabi 17 ਇਹ ਸ਼ਹਿਰ ਅਤੇ ਜੋ ਕੁਝ ਉਸ ਦੇ ਵਿੱਚ ਹੈ ਯਹੋਵਾਹ ਲਈ ਸਮਰਪਤ ਕੀਤਾ ਜਾਵੇਗਾ ਪਰ ਸਿਰਫ਼ ਰਾਹਾਬ ਵੇਸਵਾ ਅਤੇ ਜੋ ਕੋਈ ਉਸ ਦੇ ਘਰ ਵਿੱਚ ਹਨ ਜੀਉਂਦੇ ਰਹਿਣਗੇ ਕਿਉਂ ਜੋ ਉਸ ਨੇ ਉਹਨਾਂ ਖੋਜੀਆਂ ਨੂੰ ਲੁਕਾਇਆ ਸੀ ਜਿਨ੍ਹਾਂ ਨੂੰ ਅਸੀਂ ਭੇਜਿਆ ਸੀ ।
Other Translations King James Version (KJV) And the city shall be accursed, even it, and all that are therein, to the LORD: only Rahab the harlot shall live, she and all that are with her in the house, because she hid the messengers that we sent.
American Standard Version (ASV) And the city shall be devoted, even it and all that is therein, to Jehovah: only Rahab the harlot shall live, she and all that are with her in the house, because she hid the messengers that we sent.
Bible in Basic English (BBE) And the town will be put to the curse, and everything in it will be given to the Lord: only Rahab, the loose woman, and all who are in the house with her, will be kept safe, because she kept secret the men we sent.
Darby English Bible (DBY) And the city shall be accursed, it and all that is in it, to Jehovah; only Rahab the harlot shall live, she and all that are with her in the house, because she hid the messengers that we sent.
Webster's Bible (WBT) And the city shall be accursed, even it, and all that are in it, to the LORD: only Rahab the harlot shall live, she and all that are with her in the house, because she hid the messengers that we sent.
World English Bible (WEB) The city shall be devoted, even it and all that is therein, to Yahweh: only Rahab the prostitute shall live, she and all who are with her in the house, because she hid the messengers that we sent.
Young's Literal Translation (YLT) and the city hath been devoted, it and all that `is' in it, to Jehovah; only Rahab the harlot doth live, she and all who `are' with her in the house, for she hid the messengers whom we sent;
Cross Reference Genesis 12:3 in Panjabi 3 ਜੋ ਤੈਨੂੰ ਅਸੀਸ ਦੇਣ, ਉਨ੍ਹਾਂ ਨੂੰ ਮੈਂ ਅਸੀਸ ਦਿਆਂਗਾ ਅਤੇ ਜੋ ਤੈਨੂੰ ਸਰਾਪ ਦੇਣ, ਉਨ੍ਹਾਂ ਨੂੰ ਮੈਂ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਸਰਿਸ਼ਟੀ ਦੇ ਸਾਰੇ ਘਰਾਣੇ ਮੁਬਾਰਕ ਹੋਣਗੇ ।
Leviticus 27:28 in Panjabi 28 ਪਰ ਆਪਣੀਆਂ ਸਾਰੀਆਂ ਵਸਤੂਆਂ ਵਿੱਚੋਂ ਜੋ ਕੁਝ ਕੋਈ ਮਨੁੱਖ ਯਹੋਵਾਹ ਦੇ ਅੱਗੇ ਸੁੱਖੇ, ਭਾਵੇਂ ਮਨੁੱਖ ਹੋਵੇ, ਭਾਵੇਂ ਪਸ਼ੂ, ਭਾਵੇਂ ਉਸ ਦੀ ਆਪਣੀ ਨਿੱਜ-ਭੂਮੀ ਦਾ ਖੇਤ ਹੋਵੇ, ਅਜਿਹੀ ਅਰਪਣ ਕੀਤੀ ਹੋਈ ਕੋਈ ਵੀ ਵਸਤੂ ਨਾ ਤਾਂ ਵੇਚੀ ਜਾਵੇ ਅਤੇ ਨਾ ਛੁਡਾਈ ਜਾਵੇ । ਸਾਰੀਆਂ ਸੁੱਖੀਆਂ ਹੋਈਆਂ ਵਸਤੂਆਂ ਯਹੋਵਾਹ ਦੇ ਅੱਗੇ ਅੱਤ ਪਵਿੱਤਰ ਹਨ ।
Numbers 21:2 in Panjabi 2 ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਪ੍ਰਣ ਕਰਕੇ ਆਖਿਆ, ਜੇ ਤੂੰ ਇਨ੍ਹਾਂ ਲੋਕਾਂ ਨੂੰ ਸੱਚ-ਮੁੱਚ ਸਾਡੇ ਹੱਥ ਵਿੱਚ ਦੇ ਦੇਵੇਂ ਤਾਂ ਅਸੀਂ ਉਨ੍ਹਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿਆਂਗੇ ।
Deuteronomy 20:17 in Panjabi 17 ਪਰ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਸ਼ ਕਰ ਦਿਓ ਅਰਥਾਤ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫਰਿੱਜ਼ੀਆਂ, ਹਿੱਵੀਆਂ ਅਤੇ ਯਾਬੂਸੀਆਂ ਦਾ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ,
Joshua 2:1 in Panjabi 1 ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਦੋ ਮਨੁੱਖਾਂ ਨੂੰ ਸ਼ਿੱਟੀਮ ਤੋਂ ਗੁਪਤ ਰੂਪ ਵਿੱਚ ਭੇਤ ਲੈਣ ਲਈ ਭੇਜਿਆ । ਉਹਨਾਂ ਨੂੰ ਆਖਿਆ, ਜਾ ਕੇ ਉਸ ਦੇਸ ਯਰੀਹੋ ਨੂੰ ਵੇਖੋ ਤਾਂ ਉਹ ਝੱਟ ਚਲੇ ਗਏ ਅਤੇ ਇੱਕ ਵੇਸਵਾ ਦੇ ਘਰ ਵਿੱਚ ਜਾ ਠਹਿਰੇ ਜਿਸ ਦਾ ਨਾਮ ਰਾਹਾਬ ਸੀ ।
Joshua 2:4 in Panjabi 4 ਉਸ ਔਰਤ ਨੇ ਦੋਵੇਂ ਮਨੁੱਖਾਂ ਨੂੰ ਲੁਕਾ ਦਿੱਤਾ ਅਤੇ ਇਸ ਤਰ੍ਹਾਂ ਆਖਿਆ ਕਿ ਉਹ ਮਨੁੱਖ ਮੇਰੇ ਕੋਲ ਆਏ ਤਾਂ ਸਨ ਪਰ ਮੈਨੂੰ ਪਤਾ ਨਹੀਂ ਕਿ ਉਹ ਕਿੱਥੋਂ ਦੇ ਸਨ ।
Joshua 2:22 in Panjabi 22 ਤਾਂ ਉਹ ਤੁਰ ਕੇ ਪਹਾੜ ਵੱਲ ਗਏ ਅਤੇ ਉੱਥੇ ਤਿੰਨ ਦਿਨ ਰਹੇ ਜਦ ਤੱਕ ਉਹਨਾਂ ਦਾ ਪਿੱਛਾ ਕਰਨ ਵਾਲੇ ਨਾ ਮੁੜੇ ਅਤੇ ਪਿੱਛਾ ਕਰਨ ਵਾਲਿਆਂ ਨੇ ਉਹਨਾਂ ਨੂੰ ਸਾਰੇ ਰਾਹ ਵਿੱਚ ਲੱਭਿਆ ਪਰ ਉਹ ਨਾ ਲੱਭੇ ।
Joshua 6:22 in Panjabi 22 ਪਰ ਯਹੋਸ਼ੁਆ ਨੇ ਉਹਨਾਂ ਦੋਹਾਂ ਮਨੁੱਖਾਂ ਨੂੰ ਜਿਹੜੇ ਉਸ ਦੇਸ ਦੀ ਖ਼ੋਜ ਕੱਢਣ ਗਏ ਸਨ ਆਖਿਆ ਕਿ ਉਸ ਵੇਸਵਾ ਦੇ ਘਰ ਜਾਓ ਅਤੇ ਉਸ ਔਰਤ ਨੂੰ ਅਤੇ ਜੋ ਕੁਝ ਉਸ ਦਾ ਹੈ ਬਾਹਰ ਲੈ ਆਓ ਜਿਵੇਂ ਤੁਸੀਂ ਉਸ ਦੇ ਨਾਲ ਸਹੁੰ ਖਾਧੀ ਸੀ ।
Joshua 7:1 in Panjabi 1 ਪਰ ਇਸਰਾਏਲੀਆਂ ਨੇ ਚੜ੍ਹਾਵੇ ਦੀ ਚੀਜ਼ ਦੇ ਵਿਖੇ ਅਪਰਾਧ ਕੀਤਾ, ਕਿਉਂ ਜੋ ਜਰਹ ਦੇ ਪੜਪੋਤੇ, ਜ਼ਬਦੀ ਦੇ ਪੋਤੇ ਅਤੇ ਕਰਮੀ ਦੇ ਪੁੱਤਰ ਆਕਾਨ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਉਸ ਚੜ੍ਹਾਵੇ ਦੀ ਚੀਜ਼ ਵਿੱਚੋਂ ਕੁਝ ਲਿਆ ਅਤੇ ਯਹੋਵਾਹ ਦਾ ਕ੍ਰੋਧ ਇਸਰਾਏਲੀਆਂ ਉੱਤੇ ਭੜਕਿਆ ।
1 Samuel 15:6 in Panjabi 6 ਸ਼ਾਊਲ ਨੇ ਕੇਨੀਆਂ ਨੂੰ ਆਖਿਆ, ਤੁਸੀਂ ਇੱਥੋਂ ਜਾਓ, ਅਮਾਲੇਕੀਆਂ ਦੇ ਵਿੱਚੋਂ ਨਿੱਕਲ ਜਾਓ ਅਜਿਹਾ ਨਾ ਹੋਵੇ ਜੋ ਮੈਂ ਉਨ੍ਹਾਂ ਦੇ ਨਾਲ ਤੁਹਾਡਾ ਵੀ ਨਾਸ਼ ਕਰ ਦੇਵਾਂ ਇਸ ਲਈ ਜੋ ਤੁਸੀਂ ਸਾਰੇ ਇਸਰਾਏਲੀਆਂ ਉੱਤੇ ਕਿਰਪਾ ਕੀਤੀ ਸੀ ਜਿਸ ਵੇਲੇ ਉਹ ਮਿਸਰ ਵਿਚੋਂ ਨਿੱਕਲ ਆਏ ਸਨ । ਸੋ ਕੇਨੀ ਅਮਾਲੇਕੀਆਂ ਵਿੱਚੋਂ ਨਿੱਕਲ ਗਏ ।
Ezra 10:8 in Panjabi 8 ਅਤੇ ਜੋ ਕੋਈ ਹਾਕਮਾਂ ਅਤੇ ਬੁਜ਼ਰਗਾਂ ਦੀ ਸਲਾਹ ਅਨੁਸਾਰ ਤਿੰਨ ਦਿਨਾਂ ਵਿੱਚ ਨਾ ਆਵੇ, ਉਸ ਦਾ ਸਾਰਾ ਮਾਲ-ਧਨ ਨਾਸ਼ ਕੀਤਾ ਜਾਵੇਗਾ ਅਤੇ ਉਸ ਨੂੰ ਗ਼ੁਲਾਮੀ ਤੋਂ ਮੁੜੇ ਹੋਇਆਂ ਦੀ ਸਭਾ ਵਿੱਚੋਂ ਛੇਕਿਆ ਜਾਵੇਗਾ ।
Isaiah 34:6 in Panjabi 6 ਯਹੋਵਾਹ ਦੀ ਤਲਵਾਰ ਲਹੂ ਨਾਲ ਲਿਥੜੀ ਹੋਈ ਹੈ, ਉਹ ਚਰਬੀ ਨਾਲ, ਲੇਲਿਆਂ ਅਤੇ ਬੱਕਰਿਆਂ ਦੇ ਲਹੂ ਨਾਲ, ਮੇਂਢਿਆਂ ਦੇ ਗੁਰਦਿਆਂ ਦੀ ਚਰਬੀ ਨਾਲ ਤ੍ਰਿਪਤ ਹੋਈ ਹੈ, ਕਿਉਂ ਜੋ ਯਹੋਵਾਹ ਲਈ ਬਾਸਰਾਹ ਵਿੱਚ ਬਲੀ, ਅਤੇ ਅਦੋਮ ਦੇ ਦੇਸ ਵਿੱਚ ਵੱਡਾ ਕਤਲੇਆਮ ਹੋਇਆ ਹੈ ।
Jeremiah 46:10 in Panjabi 10 ਉਹ ਸੈਨਾਂ ਦੇ ਪ੍ਰਭੁ ਯਹੋਵਾਹ ਦਾ ਦਿਨ ਹੈ, ਇੱਕ ਬਦਲਾ ਲੈਣ ਦਾ ਦਿਨ, ਭਈ ਉਹ ਆਪਣੇ ਵਿਰੋਧੀਆਂ ਤੋਂ ਬਦਲਾ ਲਵੇ । ਤਲਵਾਰ ਖਾ ਕੇ ਰੱਜੇਗੀ, ਅਤੇ ਉਹਨਾਂ ਦੇ ਲਹੂ ਨਾਲ ਮਸਤ ਹੋਵੇਗੀ, ਕਿਉਂ ਜੋ ਸੈਨਾਂ ਦੇ ਪ੍ਰਭੁ ਯਹੋਵਾਹ ਲਈ ਇੱਕ ਬਲੀ ਹੈ, ਉੱਤਰ ਦੇਸ ਵਿੱਚ ਫਰਾਤ ਦਰਿਆ ਕੋਲ ।
Ezekiel 39:17 in Panjabi 17 ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹਰੇਕ ਪ੍ਰਕਾਰ ਦੇ ਪੰਛੀ, ਅਤੇ ਰੜ ਦੇ ਹਰੇਕ ਦਰਿੰਦੇ ਨੂੰ ਆਖ, ਇਕੱਠੇ ਹੋ ਕੇ ਆਓ, ਆਲੇ ਦੁਆਲਿਓਂ ਮੇਰੀ ਬਲੀ ਕੋਲ ਇਕੱਠੇ ਹੋ ਜਾਓ ਜਿੱਥੇ ਮੈਂ ਤੁਹਾਡੇ ਲਈ ਬਲੀ ਦਿੰਦਾ ਹਾਂ । ਹਾਂ, ਇਸਰਾਏਲ ਦੇ ਪਹਾੜਾਂ ਉੱਤੇ ਇੱਕ ਵੱਡੀ ਬਲੀ ਕੋਲ, ਤਾਂ ਜੋ ਤੁਸੀਂ ਮਾਸ ਖਾਓ ਅਤੇ ਲਹੂ ਪੀਓ ।
Micah 4:13 in Panjabi 13 ਹੇ ਸੀਯੋਨ ਦੀਏ ਧੀਏ, ਉੱਠ ਅਤੇ ਗਾਹ ! ਮੈਂ ਤੇਰੇ ਸਿੰਗ ਲੋਹੇ ਦੇ, ਅਤੇ ਤੇਰੇ ਖੁਰ ਪਿੱਤਲ ਦੇ ਬਣਾਵਾਂਗਾ । ਤੂੰ ਬਹੁਤੀਆਂ ਕੌਮਾਂ ਨੂੰ ਚੂਰ-ਚੂਰ ਕਰੇਂਗੀ, ਅਤੇ ਉਹਨਾਂ ਦੀ ਧੋਖੇ ਨਾਲ ਕੀਤੀ ਹੋਈ ਕਮਾਈ ਯਹੋਵਾਹ ਲਈ, ਅਤੇ ਉਹਨਾਂ ਦਾ ਮਾਲ-ਧਨ ਸਾਰੀ ਧਰਤੀ ਦੇ ਪ੍ਰਭੂ ਲਈ ਅਰਪਣ ਕਰੇਂਗੀ ।
Matthew 10:41 in Panjabi 41 ਜੇਕਰ ਕੋਈ ਕਿਸੇ ਨੂੰ ਨਬੀ ਹੋਣ ਦੇ ਕਾਰਨ ਕਬੂਲ ਕਰੇ, ਉਹ ਨਬੀ ਦਾ ਫਲ ਪ੍ਰਾਪਤ ਕਰੇਗਾ ਅਤੇ ਜੇਕਰ ਕੋਈ ਕਿਸੇ ਨੂੰ ਧਰਮੀ ਹੋਣ ਦੇ ਕਾਰਨ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ ।
Matthew 25:40 in Panjabi 40 ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ ।
1 Corinthians 2:7 in Panjabi 7 ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ ।
1 Corinthians 16:22 in Panjabi 22 ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਰੱਖਦਾ ਤਾਂ ਉਹ ਸਰਾਪਤ ਹੋਵੇ ! ਹੇ ਸਾਡੇ ਪ੍ਰਭੂ, ਆ !
Galatians 3:10 in Panjabi 10 ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪਤ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਪਾਲਣਾ ਨਹੀਂ ਕਰਦਾ ।
Galatians 3:12 in Panjabi 12 ਅਤੇ ਬਿਵਸਥਾ ਨੂੰ ਵਿਸ਼ਵਾਸ ਨਾਲ ਕੁੱਝ ਵਾਸਤਾ ਨਹੀਂ ਸਗੋਂ ਜਿਹੜਾ ਉਹਨਾਂ ਹੁਕਮਾਂ ਦੀ ਪਾਲਨਾ ਕਰੇਗਾ ਸੋ ਉਹਨਾਂ ਦੇ ਕਾਰਣ ਜਿਉਂਦਾ ਰਹੇਗਾ ।
Hebrews 6:10 in Panjabi 10 ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ ।
Hebrews 11:31 in Panjabi 31 ਵਿਸ਼ਵਾਸ ਨਾਲ ਰਹਾਬ ਵੇਸਵਾ ਅਵਿਸ਼ਵਾਸੀਆਂ ਦੇ ਨਾਲ ਨਾਸ ਨਾ ਹੋਈ, ਕਿਉਂ ਜੋ ਉਹ ਨੇ ਖੋਜੀਆਂ ਨੂੰ ਸੁੱਖ ਸ਼ਾਂਤੀ ਨਾਲ ਆਪਣੇ ਘਰ ਉਤਾਰਿਆ ।
James 2:25 in Panjabi 25 ਕੀ ਉਸੇ ਹੀ ਤਰ੍ਹਾਂ ਰਹਾਬ ਵੇਸਵਾ ਵੀ ਅਮਲਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਹ ਨੇ ਭੇਤੀਆਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ ?