Joshua 6:4 in Panjabi 4 ਸਭ ਜਾਜਕ ਸੰਦੂਕ ਦੇ ਅੱਗੇ ਮੇਢੇ ਦੇ ਸਿੰਘਾਂ ਦੀਆਂ ਸੱਤ ਤੁਰ੍ਹੀਆਂ ਲੈ ਜਾਣ ਅਤੇ ਤੁਸੀਂ ਸੱਤਵੇਂ ਦਿਨ ਸੱਤ ਵਾਰੀ ਸ਼ਹਿਰ ਦੇ ਦੁਆਲੇ ਚੱਕਰ ਲਗਾਣਾ ਅਤੇ ਜਾਜਕ ਤੁਰ੍ਹੀਆਂ ਵਜਾਉਣ ।
Other Translations King James Version (KJV) And seven priests shall bear before the ark seven trumpets of rams' horns: and the seventh day ye shall compass the city seven times, and the priests shall blow with the trumpets.
American Standard Version (ASV) And seven priests shall bear seven trumpets of rams' horns before the ark: and the seventh day ye shall compass the city seven times, and the priests shall blow the trumpets.
Bible in Basic English (BBE) And let seven priests go before the ark with seven loud-sounding horns in their hands: on the seventh day you are to go round the town seven times, the priests blowing their horns.
Darby English Bible (DBY) And seven priests shall carry before the ark seven blast-trumpets; and on the seventh day ye shall go round the city seven times, and the priests shall blow with the trumpets.
Webster's Bible (WBT) And seven priests shall bear before the ark seven trumpets of rams' horns: and the seventh day ye shall compass the city seven times, and the priests shall blow with the trumpets.
World English Bible (WEB) Seven priests shall bear seven trumpets of rams' horns before the ark: and the seventh day you shall compass the city seven times, and the priests shall blow the trumpets.
Young's Literal Translation (YLT) and seven priests do bear seven trumpets of the jubilee before the ark, and on the seventh day ye compass the city seven times, and the priests blow with the trumpets,
Cross Reference Genesis 2:3 in Panjabi 3 ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ ।
Genesis 7:2 in Panjabi 2 ਸਾਰੇ ਸ਼ੁੱਧ ਪਸ਼ੂਆਂ ਵਿੱਚੋਂ ਸੱਤ-ਸੱਤ ਨਰ ਅਤੇ ਮਾਦਾ ਆਪਣੇ ਨਾਲ ਲੈ ਲੈ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ ਦੋ-ਦੋ ਨਰ ਅਤੇ ਮਾਦਾ ।
Leviticus 4:6 in Panjabi 6 ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਉਸ ਲਹੂ ਨੂੰ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ ।
Leviticus 14:16 in Panjabi 16 ਅਤੇ ਜਾਜਕ ਆਪਣੀ ਸੱਜੇ ਹੱਥ ਦੀ ਉਂਗਲ ਨੂੰ ਆਪਣੇ ਖੱਬੇ ਹੱਥ ਦੀ ਤਲੀ ਦੇ ਤੇਲ ਵਿੱਚ ਡੋਬ ਕੇ ਉਸ ਤੇਲ ਵਿੱਚੋਂ ਕੁਝ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ,
Leviticus 25:8 in Panjabi 8 ਤੂੰ ਸਾਲ ਦੇ ਸੱਤ ਸਬਤ ਗਿਣ ਲਵੀਂ ਅਰਥਾਤ ਸੱਤ ਗੁਣਾ ਸੱਤ ਸਾਲ ਅਤੇ ਇਨ੍ਹਾਂ ਸੱਤਾਂ ਸਬਤਾਂ ਦੇ ਸਾਲਾਂ ਦਾ ਸਮਾਂ ਉਣੰਜਾ ਸਾਲ ਹੋਵੇਗਾ ।
Numbers 10:1 in Panjabi 1 ਯਹੋਵਾਹ ਨੇ ਮੂਸਾ ਨੂੰ ਆਖਿਆ,
Numbers 23:1 in Panjabi 1 ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਬਲ਼ਦ ਤੇ ਸੱਤ ਭੇਡੂ ਤਿਆਰ ਕਰ ।
Judges 7:7 in Panjabi 7 ਤਾਂ ਯਹੋਵਾਹ ਨੇ ਗਿਦਊਨ ਨੂੰ ਕਿਹਾ, “ਮੈਂ ਇਨ੍ਹਾਂ ਤਿੰਨ ਸੌ ਮਨੁੱਖਾਂ ਨਾਲ ਜਿਨ੍ਹਾਂ ਨੇ ਚਪ-ਚਪ ਕਰ ਕੇ ਪਾਣੀ ਪੀਤਾ ਹੈ, ਤੁਹਾਨੂੰ ਬਚਾਵਾਂਗਾ ਅਤੇ ਮਿਦਯਾਨੀਆਂ ਨੂੰ ਤੇਰੇ ਹੱਥ ਵਿੱਚ ਕਰ ਦਿਆਂਗਾ ਅਤੇ ਬਾਕੀ ਸਾਰੇ ਲੋਕ ਆਪੋ ਆਪਣੇ ਘਰਾਂ ਨੂੰ ਮੁੜ ਜਾਣ ।
Judges 7:15 in Panjabi 15 ਅਜਿਹਾ ਹੋਇਆ ਕਿ ਜਦ ਗਿਦਾਊਨ ਨੇ ਇਹ ਸੁਫ਼ਨਾ ਅਤੇ ਉਸ ਦਾ ਅਰਥ ਸੁਣਿਆ ਤਾਂ ਮੱਥਾ ਟੇਕਿਆ ਅਤੇ ਇਸਰਾਏਲੀ ਛਾਉਣੀ ਨੂੰ ਮੁੜ ਆਇਆ ਅਤੇ ਕਿਹਾ, “ਉੱਠੋ, ਕਿਉਂ ਜੋ ਯਹੋਵਾਹ ਨੇ ਮਿਦਯਾਨੀ ਫੌਜ ਨੂੰ ਤੁਹਾਡੇ ਹੱਥਾਂ ਵਿੱਚ ਕਰ ਦਿੱਤਾ ਹੈ !”
1 Kings 18:43 in Panjabi 43 ਤਾਂ ਉਸ ਨੇ ਆਪਣੇ ਬਾਲਕੇ ਨੂੰ ਆਖਿਆ, ਚੜ੍ਹ ਕੇ ਸਮੁੰਦਰ ਵੱਲ ਵੇਖ । ਉਹ ਚੜ੍ਹਿਆ ਜਦ ਵੇਖਿਆ ਤਾਂ ਆਖਿਆ, ਕੁਝ ਨਹੀਂ ਹੈ । ਫੇਰ ਉਸ ਨੇ ਆਖਿਆ, ਸੱਤ ਵਾਰ ਮੁੜ ਜਾ ।
2 Kings 5:10 in Panjabi 10 ਅਲੀਸ਼ਾ ਨੇ ਇੱਕ ਸੰਦੇਸ਼ਵਾਹਕ ਨੂੰ ਇਹ ਆਖ ਕੇ ਉਹ ਦੇ ਕੋਲ ਭੇਜਿਆ ਕਿ ਜਾ ਤੇ ਯਰਦਨ ਵਿੱਚ ਸੱਤ ਚੁੱਭੀਆਂ ਮਾਰ, ਤਾਂ ਤੇਰਾ ਕੋੜ੍ਹ ਜਾਂਦਾ ਰਹੇਗਾ ਅਤੇ ਤੂੰ ਸ਼ੁੱਧ ਹੋ ਜਾਵੇਂਗਾ ।
2 Chronicles 13:12 in Panjabi 12 ਅਤੇ ਵੇਖੋ, ਸਾਡੀ ਅਗਵਾਈ ਲਈ ਸਾਡੇ ਨਾਲ ਪਰਮੇਸ਼ੁਰ ਹੈ ਅਤੇ ਉਸ ਦੇ ਜਾਜਕ ਤੁਹਾਡੇ ਵਿਰੁੱਧ ਸਾਹ ਨੂੰ ਖਿੱਚ ਕੇ ਜ਼ੋਰ ਨਾਲ ਨਰਸਿੰਗੇ ਫੂਕਣ ਲਈ ਤਿਆਰ ਹਨ । ਹੇ ਇਸਰਾਇਲੀਓ, ਤੁਸੀਂ ਆਪਣੇ ਯਹੋਵਾਹ ਦੇ ਵਿਰੁੱਧ ਜਿਹੜਾ ਤੁਹਾਡੇ ਪਿਉ-ਦਾਦਿਆਂ ਦਾ ਪਰਮੇਸ਼ੁਰ ਹੈ ਨਾ ਲੜੋ, ਕਿਉਂ ਜੋ ਤੁਸੀਂ ਸਫ਼ਲ ਨਹੀਂ ਹੋਵੋਗੇ !
2 Chronicles 20:17 in Panjabi 17 ਤੁਹਾਨੂੰ ਇਸ ਥਾਂ ਲੜਨਾ ਨਹੀਂ ਪਵੇਂਗਾ, ਹੇ ਯਹੂਦਾਹ ਅਤੇ ਯਰੂਸ਼ਲਮ, ਤੁਸੀਂ ਪਾਲ ਬੰਨ ਕੇ ਚੁੱਪ-ਚਾਪ ਖੜ੍ਹੇ ਰਹਿਣਾ ਅਤੇ ਯਹੋਵਾਹ ਦਾ ਬਚਾਓ ਜਿਹੜਾ ਤੁਹਾਡੇ ਲਈ ਹੈ ਵੇਖਣਾ ! ਨਾ ਡਰੋ, ਨਾ ਘਾਬਰੋ । ਕੱਲ ਉਨ੍ਹਾਂ ਦੇ ਟਾਕਰੇ ਲਈ ਚੱਲਣਾ ਕਿਉਂ ਜੋ ਯਹੋਵਾਹ ਤੁਹਾਡੇ ਅੰਗ-ਸੰਗ ਹੈ
2 Chronicles 20:19 in Panjabi 19 ਅਤੇ ਕਹਾਥੀਆਂ ਤੇ ਕੋਰਾਹੀਆਂ ਦੇ ਲੇਵੀ ਖੜੇ ਹੋ ਕੇ ਵੱਡੀ ਉੱਚੀ ਅਵਾਜ਼ ਨਾਲ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤੱਤ ਕਰਨ ਲੱਗੇ
2 Chronicles 20:21 in Panjabi 21 ਜਦ ਉਸ ਨੇ ਆਪਣੀ ਪਰਜਾ ਨਾਲ ਸਲਾਹ ਕਰ ਲਈ ਤਾਂ ਉਨ੍ਹਾਂ ਯਹੋਵਾਹ ਲਈ ਗਵੱਯਾਂ ਨੂੰ ਮੁਕੱਰਰ ਕੀਤਾ ਜਿਹੜੇ ਸੈਨਾ ਦੇ ਅੱਗੇ-ਅੱਗੇ ਚੱਲ ਕੇ ਪਵਿੱਤਰ ਬਸਤਰਾਂ ਵਿੱਚ ਉਸਤੱਤ ਕਰਨ ਅਤੇ ਆਖਣ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ
Job 42:8 in Panjabi 8 ਇਸ ਲਈ ਹੁਣ ਆਪਣੇ ਲਈ ਸੱਤ ਬਲ਼ਦ ਅਤੇ ਸੱਤ ਮੇਂਢੇ ਲਓ, ਅਤੇ ਮੇਰੇ ਦਾਸ ਅਯੂੱਬ ਕੋਲ ਜਾਓ ਅਤੇ ਆਪਣੇ ਲਈ ਹੋਮ ਦੀ ਬਲੀ ਚੜ੍ਹਾਓ ਅਤੇ ਮੇਰਾ ਦਾਸ ਅਯੂੱਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ । ਮੈਂ ਤਾਂ ਉਸੇ ਦੀ ਪ੍ਰਾਰਥਨਾ ਕਬੂਲ ਕਰਾਂਗਾ, ਤਾਂ ਜੋ ਮੈਂ ਤੁਹਾਡੇ ਨਾਲ ਤੁਹਾਡੀ ਮੂਰਖਤਾਈ ਦੇ ਅਨੁਸਾਰ ਵਰਤਾਓ ਨਾ ਕਰਾਂ, ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ, ਜਿਵੇਂ ਮੇਰਾ ਦਾਸ ਅਯੂੱਬ ਬੋਲਿਆ ।”
Isaiah 27:13 in Panjabi 13 ਉਸ ਦਿਨ ਵੱਡੀ ਤੁਰ੍ਹੀ ਫੂਕੀ ਜਾਵੇਗੀ, ਅਤੇ ਜਿਹੜੇ ਅੱਸ਼ੂਰ ਦੇਸ ਵਿੱਚ ਨਾਸ ਹੋਣ ਵਾਲੇ ਸਨ, ਅਤੇ ਜਿਹੜੇ ਮਿਸਰ ਦੇਸ ਵਿੱਚ ਜ਼ਬਰਦਸਤੀ ਭੇਜੇ ਗਏ ਸਨ, ਉਹ ਆਉਣਗੇ, ਅਤੇ ਯਰੂਸ਼ਲਮ ਵਿੱਚ ਪਵਿੱਤਰ ਪਰਬਤ ਉੱਤੇ ਯਹੋਵਾਹ ਨੂੰ ਮੱਥਾ ਟੇਕਣਗੇ ।
Zechariah 4:2 in Panjabi 2 ਉਸ ਮੈਨੂੰ ਕਿਹਾ, ਤੂੰ ਕੀ ਦੇਖਦਾ ਹੈਂ ? ਮੈਂ ਕਿਹਾ, ਮੈਂ ਦੇਖਿਆ ਤਾਂ ਵੇਖੋ, ਇੱਕ ਸ਼ਮਾਦਾਨ ਸੰਪੂਰਣ ਸੋਨੇ ਦਾ ਸੀ, ਉਹ ਦੇ ਸਿਰ ਉੱਤੇ ਇੱਕ ਕਟੋਰਾ ਸੀ, ਉਸ ਉੱਤੇ ਸੱਤ ਦੀਵੇ ਸਨ ਅਤੇ ਉਹਨਾਂ ਦੀਵਿਆਂ ਲਈ ਸੱਤ-ਸੱਤ ਨਾਲੀਆਂ ਸਨ, ਜਿਹੜੀਆਂ ਉਸ ਦੇ ਸਿਰ ਉੱਤੇ ਸਨ ।
Zechariah 4:6 in Panjabi 6 ਉਸ ਫੇਰ ਮੈਨੂੰ ਕਿਹਾ ਕਿ ਇਹ ਜ਼ਰੁੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ, ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫ਼ਰਮਾਨ ਹੈ ।
Revelation 1:4 in Panjabi 4 ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ । ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ ।
Revelation 1:20 in Panjabi 20 ਅਰਥਾਤ ਉਹਨਾਂ ਸੱਤ ਤਾਰਿਆਂ ਦਾ ਭੇਤ ਜਿਹੜੇ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਸਨ ਅਤੇ ਉਹਨਾਂ ਸੱਤ ਸੋਨੇ ਦੇ ਸ਼ਮਾਦਾਨਾਂ ਦਾ, ਉਹ ਸੱਤ ਤਾਰੇ ਸੱਤਾਂ ਕਲੀਸਿਯਾਵਾਂ ਦੇ ਦੂਤ ਹਨ ਅਤੇ ਉਹ ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ ।
Revelation 5:1 in Panjabi 1 ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ, ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ ।
Revelation 5:6 in Panjabi 6 ਅਤੇ ਮੈਂ ਸਿੰਘਾਸਣ ਅਤੇ ਚਾਰ ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਜਿਵੇਂ ਬਲੀਦਾਨ ਕੀਤਾ ਹੋਇਆ ਸੀ ਖਲੋਤਾ ਵੇਖਿਆ, ਜਿਹ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ । ਇਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਭੇਜੇ ਹੋਏ ਹਨ ।
Revelation 8:2 in Panjabi 2 ਅਤੇ ਮੈਂ ਉਹਨਾਂ ਸੱਤਾਂ ਦੂਤਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ, ਅਤੇ ਉਹਨਾਂ ਨੂੰ ਸੱਤ ਤੁਰ੍ਹੀਆਂ ਫੜਾਈਆਂ ਗਈਆਂ ।
Revelation 8:6 in Panjabi 6 ਫੇਰ ਉਹਨਾਂ ਸੱਤਾਂ ਦੂਤਾਂ ਨੇ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ, ਆਪਣੇ ਆਪ ਨੂੰ ਤੁਰ੍ਹੀਆਂ ਵਜਾਉਣ ਲਈ ਤਿਆਰ ਕੀਤਾ ।
Revelation 10:3 in Panjabi 3 ਤਾਂ ਉਸ ਨੇ ਵੱਡੀ ਅਵਾਜ਼ ਨਾਲ ਇਸ ਤਰ੍ਹਾਂ ਪੁਕਾਰਿਆ ਜਿਵੇਂ ਬੱਬਰ ਸ਼ੇਰ ਗੱਜਦਾ ਹੈ । ਜਦੋਂ ਉਸ ਨੇ ਪੁਕਾਰਿਆ ਤਾਂ ਬੱਦਲ ਦੀਆਂ ਸੱਤ ਗਰਜਾਂ ਨੇ ਆਪਣੀਆਂ ਅਵਾਜ਼ਾਂ ਦਿੱਤੀਆਂ ।
Revelation 15:1 in Panjabi 1 ਮੈਂ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ ਦੇਖਿਆ, ਅਰਥਾਤ ਸੱਤ ਦੂਤ ਸੱਤ ਮਹਾਂਮਾਰੀਆਂ ਲਏ ਹੋਏ ਖੜ੍ਹੇ ਸਨ, ਜਿਹੜੀਆਂ ਆਖਰੀ ਹਨ, ਕਿਉਂ ਜੋ ਉਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ ।
Revelation 15:7 in Panjabi 7 ਅਤੇ ਚਾਰਾਂ ਪ੍ਰਾਣੀਆਂ ਵਿੱਚੋਂ ਇੱਕ ਨੇ ਉਹਨਾਂ ਸੱਤਾਂ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਫੜਾਏ ਜਿਹੜੇ ਜੁੱਗੋ-ਜੁੱਗ ਜਿਉਂਦੇ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ ।
Revelation 16:1 in Panjabi 1 ਮੈਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਉਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੇ ਸੁਣੀ ਕਿ ਚੱਲੋ ਅਤੇ ਪਰਮੇਸ਼ੁਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਡੋਲ੍ਹ ਦਿਓ !