Jude 1:12 in Panjabi 12 ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ । ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ । ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ ।
Other Translations King James Version (KJV) These are spots in your feasts of charity, when they feast with you, feeding themselves without fear: clouds they are without water, carried about of winds; trees whose fruit withereth, without fruit, twice dead, plucked up by the roots;
American Standard Version (ASV) These are they who are hidden rocks in your love-feasts when they feast with you, shepherds that without fear feed themselves; clouds without water, carried along by winds; autumn leaves without fruit, twice dead, plucked up by the roots;
Bible in Basic English (BBE) These men are unseen rocks at your love-feasts, when they take part in them with you, keepers of sheep who without fear take the food of the sheep; clouds without water rushing before the wind, wasted trees without fruit, twice dead, pulled up by the roots,
Darby English Bible (DBY) These are spots in your love-feasts, feasting together [with you] without fear, pasturing themselves; clouds without water, carried along by [the] winds; autumnal trees, without fruit, twice dead, rooted up;
World English Bible (WEB) These are hidden rocky reefs in your love feasts when they feast with you, shepherds who without fear feed themselves; clouds without water, carried along by winds; autumn leaves without fruit, twice dead, plucked up by the roots;
Young's Literal Translation (YLT) These are in your love-feasts craggy rocks; feasting together with you, without fear shepherding themselves; clouds without water, by winds carried about; trees autumnal, without fruit, twice dead, rooted up;
Cross Reference 2 Chronicles 7:20 in Panjabi 20 ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜਿਸ ਨੂੰ ਮੈਂ ਆਪਣੇ ਨਾਮ ਦੇ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖੌਲ ਬਣਾ ਦਿਆਂਗਾ
Psalm 1:3 in Panjabi 3 ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁੱਝ ਉਹ ਕਰੇ ਉਹ ਸਫ਼ਲ ਹੁੰਦਾ ਹੈ ।
Psalm 37:2 in Panjabi 2 ਓਹ ਤਾਂ ਘਾਹ ਵਾਂਗੂੰ ਛੇਤੀ ਕੁਮਲਾ ਜਾਣਗੇ, ਅਤੇ ਸਾਗ ਪੱਤ ਵਾਂਗੂੰ ਮੁਰਝਾ ਜਾਣਗੇ ।
Psalm 78:29 in Panjabi 29 ਸੋ ਉਨ੍ਹਾਂ ਨੇ ਬਹੁਤ ਰੱਜ ਕੇ ਖਾਧਾ, ਅਤੇ ਉਸ ਨੇ ਉਨ੍ਹਾਂ ਦੀ ਇੱਛਿਆ ਨੂੰ ਪੂਰਾ ਕੀਤਾ ।
Proverbs 25:14 in Panjabi 14 ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ, ਜਿਹ ਦੇ ਵਿੱਚ ਵਰਖਾ ਨਾ ਹੋਵੇ ।
Isaiah 56:10 in Panjabi 10 ਉਹ ਦੇ ਰਾਖੇ ਅੰਨ੍ਹੇ ਹਨ, ਉਹ ਸਾਰੇ ਬੇਸਮਝ ਹਨ, ਉਹ ਸਾਰੇ ਗੁੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ, ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ ।
Ezekiel 17:9 in Panjabi 9 ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਇਹ ਖੁਸ਼ਹਾਲ ਹੋਵੇਗੀ ? ਕੀ ਉਹ ਉਸ ਨੂੰ ਜੜ੍ਹਾਂ ਤੋਂ ਨਾ ਪੁੱਟ ਸੁੱਟੇਗਾ ਅਤੇ ਇਸ ਦਾ ਫਲ ਨਾ ਤੋੜ ਸੁੱਟੇਗਾ ਭਈ ਇਹ ਸੁੱਕ ਜਾਵੇ ਅਤੇ ਇਹ ਦੇ ਸਾਰੇ ਹਰੇ ਪੱਤੇ ਸੁੱਕ ਜਾਣ ? ਇਸ ਨੂੰ ਜੜ੍ਹਾਂ ਤੋਂ ਪੁੱਟਣ ਦੇ ਲਈ ਬਹੁਤੇ ਲੋਕਾਂ ਅਤੇ ਬਹੁਤੇ ਜ਼ੋਰ ਦੀ ਲੋੜ ਨਾ ਹੋਵੇਗੀ ।
Ezekiel 34:2 in Panjabi 2 ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ, ਇਸਰਾਏਲੀ ਆਜੜੀਆਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਉਹਨਾਂ ਨੂੰ ਆਖ, ਪ੍ਰਭੂ ਯਹੋਵਾਹ ਆਜੜੀਆਂ ਨੂੰ ਇਹ ਆਖਦਾ ਹੈ, ਇਸਰਾਏਲੀ ਆਜੜੀਆਂ ਤੇ ਅਫ਼ਸੋਸ ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਚਾਰਨ ?
Ezekiel 34:8 in Panjabi 8 ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੀਆਂ ਭੇਡਾਂ ਸ਼ਿਕਾਰ ਬਣ ਗਈਆਂ, ਹਾਂ, ਮੇਰੀਆਂ ਭੇਡਾਂ ਹਰੇਕ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ, ਕਿਉਂ ਜੋ ਕੋਈ ਆਜੜੀ ਨਾ ਸੀ ਅਤੇ ਮੇਰੇ ਆਜੜੀਆਂ ਨੇ ਮੇਰੀਆਂ ਭੇਡਾਂ ਦੀ ਭਾਲ ਨਾ ਕੀਤੀ, ਸਗੋਂ ਆਜੜੀਆਂ ਨੇ ਆਪਣਾ ਢਿੱਡ ਭਰਿਆ ਅਤੇ ਮੇਰੀਆਂ ਭੇਡਾਂ ਨੂੰ ਨਹੀਂ ਚਾਰਿਆ ।
Ezekiel 34:10 in Panjabi 10 ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਆਜੜੀਆਂ ਦਾ ਵਿਰੋਧੀ ਹਾਂ, ਮੈਂ ਆਪਣਾ ਇੱਜੜ ਉਹਨਾਂ ਦੇ ਹੱਥੋਂ ਮੰਗਾਂਗਾ । ਉਹਨਾਂ ਨੂੰ ਇੱਜੜ ਚੁਰਾਉਣ ਤੋਂ ਹਟਾ ਦਿਆਂਗਾ ਅਤੇ ਆਜੜੀ ਅੱਗੇ ਲਈ ਆਪਣਾ ਢਿੱਡ ਨਾ ਭਰ ਸਕਣਗੇ, ਕਿਉਂ ਜੋ ਮੈਂ ਆਪਣਾ ਇੱਜੜ ਉਹਨਾਂ ਦੇ ਮੂੰਹੋਂ ਛੁਡਾ ਲਵਾਂਗਾ, ਤਾਂ ਜੋ ਉਹ ਉਹਨਾਂ ਦਾ ਖਾਣਾ ਨਾ ਹੋਣ ।
Ezekiel 34:18 in Panjabi 18 ਕੀ ਇਹ ਗੱਲ ਤੁਹਾਨੂੰ ਨਿੱਕੀ ਜਿਹੀ ਜਾਪੀ ਕਿ ਤੁਸੀਂ ਚੰਗੀ ਚਰਾਂਦ ਚਰ ਲਓ ਅਤੇ ਬਾਕੀ ਚਰਾਂਦ ਪੈਰਾਂ ਹੇਠਾਂ ਮਿੱਧ ਦਿਓ ? ਅਤੇ ਸਾਫ਼ ਪਾਣੀ ਪੀਵੋ ਅਤੇ ਬਾਕੀ ਦੇ ਪਾਣੀ ਨੂੰ ਪੈਰਾਂ ਨਾਲ ਘਚੋਲ ਦਿਓ ?
Hosea 6:4 in Panjabi 4 ਹੇ ਅਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂ ? ਹੇ ਯਹੂਦਾਹ, ਮੈਂ ਤੇਰੇ ਨਾਲ ਕੀ ਕਰਾਂ ? ਤੁਹਾਡੀ ਦਯਾ ਸਵੇਰ ਦੇ ਬੱਦਲ ਵਾਂਗੂੰ ਹੈ, ਅਤੇ ਤ੍ਰੇਲ ਵਾਂਗੂੰ ਜਿਹੜੀ ਸਵੇਰੇ ਹੀ ਉੱਡ ਜਾਂਦੀ ਹੈ ।
Matthew 13:6 in Panjabi 6 ਪਰ ਜਦੋਂ ਸੂਰਜ ਚੜ੍ਹਿਆ ਤਾਂ ਮੁਰਝਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ ।
Matthew 15:13 in Panjabi 13 ਉਸ ਨੇ ਉੱਤਰ ਦਿੱਤਾ ਕਿ ਹਰੇਕ ਬੂਟਾ ਜੋ ਮੇਰੇ ਸਵਰਗੀ ਪਿਤਾ ਨੇ ਨਹੀਂ ਲਾਇਆ, ਸੋ ਜੜ੍ਹੋਂ ਪੁੱਟਿਆ ਜਾਵੇਗਾ ।
Matthew 21:19 in Panjabi 19 ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁੱਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ ।
Mark 4:6 in Panjabi 6 ਅਤੇ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ ।
Mark 11:20 in Panjabi 20 ਸਵੇਰ ਨੂੰ ਜਦੋਂ ਉਹ ਉੱਧਰ ਦੀ ਲੰਘੇ ਤਾਂ ਉਨ੍ਹਾ ਨੇ ਵੇਖਿਆ ਜੋ ਉਹ ਹੰਜ਼ੀਰ ਦਾ ਰੁੱਖ਼ ਜੜ੍ਹੋਂ ਸੁੱਕ ਗਿਆ ਹੈ ।
Luke 8:6 in Panjabi 6 ਅਤੇ ਕੁੱਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜੋ ਉੱਗਦਿਆਂ ਹੀ ਸੁੱਕ ਗਏ ਕਿਉਂ ਜੋ ਉਹਨਾਂ ਨੂੰ ਪਾਣੀ ਨਾ ਮਿਲਿਆ ।
Luke 12:19 in Panjabi 19 ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਤੇਰੇ ਕੋਲ ਬਹੁਤ ਸਾਲਾਂ ਦੇ ਲਈ ਧਨ ਜਮਾਂ ਪਿਆ ਹੈ । ਸੁੱਖ ਮਨਾ, ਖਾ ਪੀ ਅਤੇ ਮੌਜ ਕਰ ।
Luke 12:45 in Panjabi 45 ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਆਉਣ ਵਿੱਚ ਦੇਰ ਲਾਉਂਦਾ ਹੈ ਅਤੇ ਦਾਸ-ਦਾਸੀਆਂ ਨੂੰ ਮਾਰੇ ਅਤੇ ਖਾਣ-ਪੀਣ ਅਤੇ ਮਤਵਾਲਾ ਹੋਣ ਲੱਗੇ ।
Luke 16:19 in Panjabi 19 ਇੱਕ ਧਨਵਾਨ ਆਦਮੀ ਸੀ ਜੋ ਬੈਂਗਣੀ ਅਤੇ ਮਲਮਲ ਕੱਪੜਾ ਪਹਿਨਦਾ ਅਤੇ ਸਦਾ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ ।
Luke 21:34 in Panjabi 34 ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ !
John 15:4 in Panjabi 4 ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ । ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫ਼ਲ ਨਹੀਂ ਦੇ ਸਕਦੀ । ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਨਹੀਂ ਕਰ ਸਕਦੇ ।
1 Corinthians 11:20 in Panjabi 20 ਸੋ ਜਿਸ ਵੇਲੇ ਤੁਸੀਂ ਇੱਕ ਥਾਂ ਇਕੱਠੇ ਹੁੰਦੇ ਹੋ ਤਾਂ ਇਹ ਪ੍ਰਭੂ ਭੋਜ ਖਾਣ ਲਈ ਨਹੀਂ ਹੁੰਦਾ ।
Ephesians 4:14 in Panjabi 14 ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ !
Philippians 3:19 in Panjabi 19 ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਹਨਾਂ ਦਾ ਈਸ਼ਵਰ ਢਿੱਡ ਹੈ, ਜਿਨ੍ਹਾਂ ਦਾ ਘਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ ।
1 Thessalonians 5:6 in Panjabi 6 ਸੋ ਇਸ ਲਈ ਅਸੀਂ ਹੋਰਨਾਂ ਵਾਂਗੂੰ ਨਾ ਸੌਂਈਏ ਸਗੋਂ ਜਾਗਦੇ ਅਤੇ ਸੁਚੇਤ ਰਹੀਏ ।
1 Timothy 5:6 in Panjabi 6 ਪਰ ਜਿਹੜੀ ਗੁਲਛੱਰੇ ਉਡਾਉਂਦੀ ਹੈ ਉਹ ਤਾਂ ਜਿਉਂਦੀ ਹੀ ਮਰੀ ਹੋਈ ਹੈ ।
Hebrews 6:4 in Panjabi 4 ਕਿਉਂਕਿ ਉਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸਵਰਗੀ ਵਰਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ
James 5:5 in Panjabi 5 ਤੁਸੀਂ ਧਰਤੀ ਉੱਤੇ ਮੌਜਾਂ ਮਾਣੀਆਂ ਅਤੇ ਬੜਾ ਹੀ ਸੁੱਖ ਭੋਗਿਆ । ਤੁਸੀਂ ਨਾਸ ਦੇ ਦਿਨ ਲਈ ਆਪਣੇ ਹਿਰਦਿਆਂ ਨੂੰ ਪਾਲਿਆ ਹੈ !
2 Peter 2:13 in Panjabi 13 ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਉਹ ਤੁਹਾਡੇ ਨਾਲ ਖਾਂਦੇ-ਪੀਂਦੇ ਹਨ ਪਰ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ ।
2 Peter 2:17 in Panjabi 17 ਉਹ ਸੁੱਕੇ ਖੂਹ ਹਨ । ਉਹ ਹਨੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ ।