Jude 1:16 in Panjabi 16 ਇਹ ਬੁੜ-ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ, ਜਿਹੜੇ ਆਪਣੀਆਂ ਕਾਮਨਾਵਾਂ ਦੇ ਅਨੁਸਾਰ ਚੱਲਦੇ ਹਨ, ਮੂੰਹੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ ।
Other Translations King James Version (KJV) These are murmurers, complainers, walking after their own lusts; and their mouth speaketh great swelling words, having men's persons in admiration because of advantage.
American Standard Version (ASV) These are murmurers, complainers, walking after their lusts (and their mouth speaketh great swelling `words'), showing respect of persons for the sake of advantage.
Bible in Basic English (BBE) These are the men who make trouble, ever desiring change, going after evil pleasures, using high-sounding words, respecting men's position in the hope of reward.
Darby English Bible (DBY) These are murmurers, complainers, walking after their lusts; and their mouth speaks swelling words, admiring persons for the sake of profit.
World English Bible (WEB) These are murmurers and complainers, walking after their lusts (and their mouth speaks proud things), showing respect of persons to gain advantage.
Young's Literal Translation (YLT) These are murmurers, repiners; according to their desires walking, and their mouth doth speak great swellings, giving admiration to persons for the sake of profit;
Cross Reference Leviticus 19:15 in Panjabi 15 ਤੁਸੀਂ ਨਿਆਂ ਵਿੱਚ ਕੋਈ ਅਨਿਆਂ ਨਾ ਕਰਨਾ ਅਤੇ ਨਾ ਕੰਗਾਲ ਨਾਲ ਪੱਖਪਾਤ ਕਰੀਂ ਅਤੇ ਨਾ ਹੀ ਵੱਡੇ ਲੋਕਾਂ ਦਾ ਲਿਹਾਜ ਕਰੀਂ, ਪਰ ਤੂੰ ਸਚਿਆਈ ਨਾਲ ਆਪਣੇ ਗੁਆਂਢੀ ਦਾ ਨਿਆਂ ਕਰੀਂ ।
Numbers 14:36 in Panjabi 36 ਫੇਰ ਉਹ ਮਨੁੱਖ ਜਿਨ੍ਹਾਂ ਨੂੰ ਮੂਸਾ ਨੇ ਧਰਤੀ ਦਾ ਭੇਤ ਜਾਣਨ ਲਈ ਭੇਜਿਆ ਸੀ ਅਤੇ ਜਿਹੜੇ ਮੁੜ ਕੇ ਉਸ ਧਰਤੀ ਦੀ ਅਜਿਹੀ ਬੁਰੀ ਖ਼ਬਰ ਲਿਆਏ ਕਿ ਸਾਰੀ ਮੰਡਲੀ ਉਸ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ,
Numbers 16:11 in Panjabi 11 ਇਸੇ ਲਈ ਤੂੰ ਅਤੇ ਤੇਰੀ ਸਾਰੀ ਟੋਲੀ ਯਹੋਵਾਹ ਦੇ ਵਿਰੁੱਧ ਇੱਕਠੀ ਹੋਈ ਅਤੇ ਹਾਰੂਨ, ਉਹ ਵਿਚਾਰਾ ਕੌਣ ਹੈ ਜੋ ਤੁਸੀਂ ਉਹ ਦੇ ਵਿਰੁੱਧ ਬੁੜ ਬੁੜਾਉਂਦੇ ਹੋ ?
Deuteronomy 1:27 in Panjabi 27 ਜਦ ਕਿ ਤੁਸੀਂ ਆਪਣੇ ਤੰਬੂਆਂ ਵਿੱਚ ਬੁੜਬੁੜ ਕਰਨ ਲੱਗ ਪਏ ਅਤੇ ਆਖਿਆ, “ਯਹੋਵਾਹ ਸਾਡੇ ਨਾਲ ਵੈਰ ਰੱਖਦਾ ਹੈ, ਇਸ ਲਈ ਸਾਨੂੰ ਮਿਸਰ ਦੇਸ਼ ਤੋਂ ਕੱਢ ਕੇ ਲੈ ਆਇਆ ਤਾਂ ਜੋ ਸਾਨੂੰ ਅਮੋਰੀਆਂ ਦੇ ਹੱਥਾਂ ਵਿੱਚ ਦੇ ਦੇਵੇ, ਜੋ ਸਾਡਾ ਨਾਸ਼ ਕਰ ਦੇਣ ।
Job 17:4 in Panjabi 4 ਤੂੰ ਤਾਂ ਉਹਨਾਂ ਦਾ ਮਨ ਸਮਝ ਤੋਂ ਓਹਲੇ ਰੱਖਿਆ ਹੈ, ਇਸ ਲਈ ਤੂੰ ਉਹਨਾਂ ਨੂੰ ਪਰਬਲ ਨਾ ਹੋਣ ਦੇਵੇਂਗਾ ।
Job 32:21 in Panjabi 21 ਮੈਂ ਕਦੀ ਕਿਸੇ ਮਨੁੱਖ ਦੀ ਪੱਖਪਾਤ ਨਹੀਂ ਕਰਾਂਗਾ, ਨਾ ਕਿਸੇ ਮਨੁੱਖ ਦੀ ਚਾਪਲੂਸੀ ਕਰਾਂਗਾ,
Job 34:19 in Panjabi 19 ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ !
Psalm 15:4 in Panjabi 4 ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ । ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ,
Psalm 17:10 in Panjabi 10 ਉਹ ਆਪਣੀ ਹੀ ਚਰਬੀ ਵਿੱਚ ਗੁੱਥੇ ਹੋਏ ਹਨ, ਉਹ ਆਪਣੇ ਮੂੰਹ ਤੋਂ ਘਮੰਡ ਨਾਲ ਬੋਲਦੇ ਹਨ ।
Psalm 73:9 in Panjabi 9 ਉਨ੍ਹਾਂ ਨੇ ਆਪਣਾ ਮੂੰਹ ਅਕਾਸ਼ ਵਿੱਚ ਧਰਿਆ, ਪਰ ਉਨ੍ਹਾਂ ਦੀ ਜੀਭ ਧਰਤੀ ਉੱਤੇ ਫਿਰਦੀ ਹੈ ।
Psalm 106:25 in Panjabi 25 ਪਰ ਆਪਣੀਆਂ ਤੰਬੂਆਂ ਵਿੱਚ ਬੁੜ-ਬੁੜ ਕੀਤੀ, ਅਤੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ।
Proverbs 28:21 in Panjabi 21 ਪੱਖਪਾਤ ਕਰਨਾ ਚੰਗਾ ਨਹੀਂ, ਅਤੇ ਇਹ ਵੀ ਚੰਗਾ ਨਹੀਂ ਕਿ ਮਨੁੱਖ ਰੋਟੀ ਦੀ ਇੱਕ ਬੁਰਕੀ ਦੇ ਲਈ ਅਪਰਾਧ ਕਰੇ ।
Isaiah 29:24 in Panjabi 24 ਮਨ ਦੇ ਭਟਕੇ ਹੋਏ ਸਮਝ ਜਾਣਗੇ, ਅਤੇ ਬੁੜ-ਬੁੜਾਉਣ ਵਾਲੇ ਸਿੱਖਿਆ ਪਾਉਣਗੇ ।
Luke 5:30 in Panjabi 30 ਫ਼ਰੀਸੀ ਅਤੇ ਉਪਦੇਸ਼ਕ ਉਸ ਦੇ ਚੇਲਿਆਂ ਉੱਤੇ ਬੁੜਬੁੜਾ ਕੇ ਕਹਿਣ ਲੱਗੇ ਕਿ ਤੁਸੀਂ ਕਿਉਂ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਖਾਂਦੇ-ਪੀਂਦੇ ਹੋ ?
Luke 15:2 in Panjabi 2 ਫ਼ਰੀਸੀ ਅਤੇ ਉਪਦੇਸ਼ਕ ਕੁੜ੍ਹਨ ਲੱਗੇ ਅਤੇ ਕਿਹਾ ਜੋ ਇਹ ਤਾਂ ਪਾਪੀਆਂ ਨੂੰ ਕਬੂਲ ਕਰਦਾ ਅਤੇ ਉਨ੍ਹਾਂ ਨਾਲ ਖਾਂਦਾ ਹੈ !
Luke 19:7 in Panjabi 7 ਤਾਂ ਸਭ ਵੇਖ ਕੇ ਕੁੜ੍ਹਨ ਲੱਗੇ ਅਤੇ ਬੋਲੇ ਜੋ ਉਹ ਇੱਕ ਪਾਪੀ ਆਦਮੀ ਦੇ ਘਰ ਜਾ ਠਹਿਰਿਆ ਹੈ ।
John 6:41 in Panjabi 41 ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗੇ ਕਿਉਂਕਿ ਉਸ ਨੇ ਕਿਹਾ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ ।”
John 6:61 in Panjabi 61 ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜਬੁੜਾ ਰਹੇ ਸਨ ਇਸ ਲਈ ਉਸ ਨੇ ਕਿਹਾ, “ਕੀ ਇਹ ਉਪਦੇਸ਼ ਤੋਂ ਤੁਹਾਨੂੰ ਠੋਕਰ ਲੱਗਦੀ ਹੈ ?
1 Corinthians 10:10 in Panjabi 10 ਅਤੇ ਤੁਸੀਂ ਬੁੜ-ਬੁੜ ਵੀ ਨਾ ਕਰੋ ਜਿਵੇਂ ਉਹਨਾਂ ਵਿੱਚੋਂ ਕਈਆਂ ਨੇ ਬੁੜ-ਬੁੜ ਕੀਤੀ ਅਤੇ ਮੌਤ ਦੇ ਦੂਤ ਦੁਆਰਾ ਨਸ਼ਟ ਕੀਤੇ ਗਏ ।
Galatians 5:16 in Panjabi 16 ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ ।
Galatians 5:24 in Panjabi 24 ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ ।
Philippians 2:14 in Panjabi 14 ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ ।
1 Thessalonians 4:5 in Panjabi 5 ਨਾ ਕਾਮ-ਵਾਸਨਾ ਨਾਲ, ਪਰਾਈਆਂ ਕੌਮਾਂ ਦੀ ਤਰ੍ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ ।
1 Timothy 6:5 in Panjabi 5 ਅਤੇ ਬੁਰੇ ਸ਼ੱਕ ਉਨ੍ਹਾਂ ਮਨੁੱਖਾਂ ਵਿੱਚ ਹੁੰਦੇ ਹਨ ਜਿਨ੍ਹਾਂ ਦੀ ਬੁੱਧ ਵਿਗੜੀ ਹੋਈ ਹੈ ਅਤੇ ਜਿਨ੍ਹਾਂ ਕੋਲੋਂ ਸਚਿਆਈ ਜਾਂਦੀ ਰਹੀ ਅਤੇ ਉਹ ਭਗਤੀ ਨੂੰ ਕਮਾਈ ਦਾ ਵਸੀਲਾ ਸਮਝਦੇ ਹਨ ।
2 Timothy 4:3 in Panjabi 3 ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਬਹੁਤ ਸਾਰੇ ਗੁਰੂ ਲੱਭ ਲੈਣਗੇ ।
James 1:14 in Panjabi 14 ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ ।
James 2:1 in Panjabi 1 ਹੇ ਮੇਰੇ ਭਰਾਵੋ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡਾ ਵਿਸ਼ਵਾਸ ਕਿਸੇ ਤਰ੍ਹਾਂ ਦੇ ਪੱਖਪਾਤ ਨਾਲ ਨਾ ਹੋਵੇ ।
1 Peter 1:14 in Panjabi 14 ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ ।
1 Peter 2:11 in Panjabi 11 ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l
1 Peter 4:2 in Panjabi 2 ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ
2 Peter 2:1 in Panjabi 1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ ।
2 Peter 2:10 in Panjabi 10 ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ । ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ ।
2 Peter 2:18 in Panjabi 18 ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ ।
2 Peter 3:3 in Panjabi 3 ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ ।
Jude 1:15 in Panjabi 15 ਤਾਂ ਕਿ ਸਭਨਾਂ ਦਾ ਨਿਆਂ ਕਰੇ ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ, ਦੋਸ਼ੀ ਠਹਿਰਾਵੇ ।
Jude 1:18 in Panjabi 18 ਜੋ ਉਨ੍ਹਾਂ ਨੇ ਤੁਹਾਨੂੰ ਕਿਹਾ ਕਿ ਅੰਤ ਦੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੀਆਂ ਸ਼ਤਾਨੀ ਕਾਮਨਾਵਾਂ ਦੇ ਅਨੁਸਾਰ ਚੱਲਣਗੇ ।