Jude 1:25 in Panjabi 25 ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ । ਆਮੀਨ ।
Other Translations King James Version (KJV) To the only wise God our Saviour, be glory and majesty, dominion and power, both now and ever. Amen.
American Standard Version (ASV) to the only God our Saviour, through Jesus Christ our Lord, `be' glory, majesty, dominion and power, before all time, and now, and for evermore. Amen.
Bible in Basic English (BBE) To the only God our Saviour, through Jesus Christ our Lord, let us give glory and honour and authority and power, before all time and now and for ever. So be it.
Darby English Bible (DBY) to the only God our Saviour, through Jesus Christ our Lord, [be] glory, majesty, might, and authority, from before the whole age, and now, and to all the ages. Amen.
World English Bible (WEB) to God our Savior, who alone is wise, be glory and majesty, dominion and power, both now and forever. Amen.
Young's Literal Translation (YLT) to the only wise God our Saviour, `is' glory and greatness, power and authority, both now and to all the ages! Amen.
Cross Reference 1 Chronicles 29:11 in Panjabi 11 ਹੇ ਯਹੋਵਾਹ, ਵਡਿਆਈ, ਸ਼ਕਤੀ, ਪਰਤਾਪ, ਫ਼ਤਹ ਅਤੇ ਮਹਿਮਾ ਤੇਰੀ ਹੀ ਹੈ, ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ । ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ ।
Psalm 72:18 in Panjabi 18 ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ, ਉਹ ਇਕੱਲਾ ਹੀ ਅਚਰਜ ਕੰਮ ਕਰਦਾ ਹੈ,
Psalm 78:20 in Panjabi 20 ਵੇਖੋ, ਉਸ ਨੇ ਚੱਟਾਨ ਨੂੰ ਮਾਰਿਆ, ਪਾਣੀ ਫੁੱਟ ਨਿੱਕਲਿਆ, ਅਤੇ ਧਾਰਾਂ ਵਗ ਪਈਆਂ, — ਕੀ ਉਹ ਰੋਟੀ ਵੀ ਦੇ ਸਕੇਗਾ ? ਨਾਲੇ ਆਪਣੀ ਪਰਜਾ ਨੂੰ ਮਹਾਂ ਪਰਸ਼ਾਦ ਵੀ ਪਹੁੰਚਾਵੇਗਾ ?
Psalm 104:24 in Panjabi 24 ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ !
Psalm 147:5 in Panjabi 5 ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ ।
Isaiah 12:2 in Panjabi 2 ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ ।
Isaiah 45:21 in Panjabi 21 ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇੱਕਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ ? ਕਿਸ ਨੇ ਪਰਾਚੀਨ ਸਮੇਂ ਇਹ ਦਾ ਵਰਨਣ ਕੀਤਾ ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ ।
Daniel 4:37 in Panjabi 37 ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ !
Matthew 6:13 in Panjabi 13 ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ । ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ । ਆਮੀਨ ।
John 4:22 in Panjabi 22 ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ । ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ ।
John 5:44 in Panjabi 44 ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ । ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ ?
Romans 11:33 in Panjabi 33 ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਰਾਹ ਕਿੰਨੇ ਦੁਰਲੱਭ ਹਨ !
Romans 11:36 in Panjabi 36 ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ । ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ । ਆਮੀਨ ।
Romans 16:27 in Panjabi 27 ਉਸ ਅਬਦੀ ਬੁੱਧਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ-ਜੁੱਗ ਮਹਿਮਾ ਹੋਵੇ । ਆਮੀਨ !
Ephesians 1:8 in Panjabi 8 ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਵਧੇਰੇ ਦਿੱਤਾ !
Ephesians 3:10 in Panjabi 10 ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ !
Ephesians 3:21 in Panjabi 21 ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਸਦੀਪਕ ਕਾਲ ਤੱਕ ਹੋਵੇ ।
1 Timothy 1:17 in Panjabi 17 ਹੁਣ ਸਦੀਪਕ ਮਹਾਰਾਜ, ਅਵਿਨਾਸ਼ , ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ । ਆਮੀਨ ।
1 Timothy 2:3 in Panjabi 3 ਸਾਡੇ ਮੁਕਤੀਦਾਤੇ ਪਰਮੇਸ਼ੁਰ ਦੇ ਹਜ਼ੂਰ ਇਹੋ ਭਲਾ ਅਤੇ ਪਰਵਾਨ ਹੈ ।
Titus 1:3 in Panjabi 3 ਪਰ ਸਮੇਂ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੌਂਪਿਆ ਗਿਆ ।
Titus 2:10 in Panjabi 10 ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜਿੰਮੇਵਾਰੀ ਵਿਖਾਉਣ ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ ।
Titus 2:13 in Panjabi 13 ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ ।
Titus 3:4 in Panjabi 4 ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ ।
Hebrews 13:8 in Panjabi 8 ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ ।
1 Peter 4:11 in Panjabi 11 ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ । ਆਮੀਨ ।
1 Peter 5:10 in Panjabi 10 ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
2 Peter 1:1 in Panjabi 1 ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ । ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l
2 Peter 3:18 in Panjabi 18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ । ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ । ਆਮੀਨ ।
Revelation 1:6 in Panjabi 6 ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ ! ਆਮੀਨ ।
Revelation 4:9 in Panjabi 9 ਜਦੋਂ ਉਹ ਪ੍ਰਾਣੀ ਉਸ ਦੀ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ
Revelation 5:13 in Panjabi 13 ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ !