Jude 1:3 in Panjabi 3 ਪਿਆਰਿਓ, ਜਦੋਂ ਮੈਂ ਮੁਕਤੀ ਦੇ ਵਿਖੇ ਤੁਹਾਨੂੰ ਲਿਖਣ ਦੀ ਬਹੁਤ ਕੋਸ਼ਿਸ਼ ਕਰ ਰਿਹਾ ਸੀ ਤਾਂ ਮੈਂ ਤੁਹਾਨੂੰ ਲਿਖ ਕੇ ਬੇਨਤੀ ਕਰਨਾ ਜ਼ਰੂਰੀ ਸਮਝਿਆ ਕਿ ਤੁਸੀਂ ਉਸ ਵਿਸ਼ਵਾਸ ਦੇ ਲਈ ਯਤਨ ਨਾਲ ਕੋਸ਼ਿਸ਼ ਕਰਦੇ ਰਹੋ, ਜਿਹੜਾ ਇੱਕੋ ਹੀ ਵਾਰ ਸੰਤਾਂ ਨੂੰ ਸੌਂਪਿਆ ਗਿਆ ਸੀ ।
Other Translations King James Version (KJV) Beloved, when I gave all diligence to write unto you of the common salvation, it was needful for me to write unto you, and exhort you that ye should earnestly contend for the faith which was once delivered unto the saints.
American Standard Version (ASV) Beloved, while I was giving all diligence to write unto you of our common salvation, I was constrained to write unto you exhorting you to contend earnestly for the faith which was once for all delivered unto the saints.
Bible in Basic English (BBE) My loved ones, while my thoughts were full of a letter which I was going to send you about our common salvation, it was necessary for me to send you one requesting you with all my heart to go on fighting strongly for the faith which has been given to the saints once and for ever.
Darby English Bible (DBY) Beloved, using all diligence to write to you of our common salvation, I have been obliged to write to you exhorting [you] to contend earnestly for the faith once delivered to the saints.
World English Bible (WEB) Beloved, while I was very eager to write to you about our common salvation, I was constrained to write to you exhorting you to contend earnestly for the faith which was once for all delivered to the saints.
Young's Literal Translation (YLT) Beloved, all diligence using to write to you concerning the common salvation, I had necessity to write to you, exhorting to agonize for the faith once delivered to the saints,
Cross Reference Deuteronomy 9:10 in Panjabi 10 ਤਦ ਯਹੋਵਾਹ ਨੇ ਮੈਨੂੰ ਪੱਥਰ ਦੀਆਂ ਦੋ ਫੱਟੀਆਂ ਦਿੱਤੀਆਂ, ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਲਿਖੀਆਂ ਹੋਈਆਂ ਸਨ ਅਤੇ ਉਹਨਾਂ ਉੱਤੇ ਉਨ੍ਹਾਂ ਸਾਰੇ ਬਚਨਾਂ ਦੇ ਅਨੁਸਾਰ ਲਿਖਿਆ ਹੋਇਆ ਸੀ, ਜਿਹੜੇ ਯਹੋਵਾਹ ਨੇ ਤੁਹਾਡੇ ਨਾਲ ਪਹਾੜ ਉੱਤੇ ਅੱਗ ਦੇ ਵਿੱਚੋਂ ਸਭਾ ਦੇ ਦਿਨ ਬੋਲੇ ਸਨ ।
Deuteronomy 21:9 in Panjabi 9 ਇਸ ਤਰ੍ਹਾਂ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਧਰਮ ਦਾ ਕੰਮ ਕਰਕੇ, ਬੇਦੋਸ਼ ਦੇ ਖੂਨ ਦਾ ਦੋਸ਼ ਆਪਣੇ ਵਿੱਚੋਂ ਕੱਢ ਸਕੋਗੇ ।
Nehemiah 13:25 in Panjabi 25 ਤਦ ਮੈਂ ਉਨ੍ਹਾਂ ਨੂੰ ਝਿੜਕਿਆ ਅਤੇ ਫਿਟਕਾਰਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ ਅਤੇ ਉਨ੍ਹਾਂ ਦੇ ਵਾਲ ਪੁੱਟਵਾਏ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਸਹੁੰ ਖੁਆਈ, “ਤੁਸੀਂ ਆਪਣੀਆਂ ਧੀਆਂ ਦਾ ਵਿਆਹ ਉਨ੍ਹਾਂ ਦੇ ਪੁੱਤਰਾਂ ਨਾਲ ਨਹੀਂ ਕਰੋਗੇ ਅਤੇ ਨਾ ਹੀ ਆਪਣਾ ਜਾਂ ਆਪਣੇ ਪੁੱਤਰਾਂ ਦਾ ਵਿਆਹ ਉਨ੍ਹਾਂ ਦੀਆਂ ਧੀਆਂ ਨਾਲ ਕਰੋਗੇ ।
Isaiah 45:17 in Panjabi 17 ਇਸਰਾਏਲ ਯਹੋਵਾਹ ਤੋਂ ਅਨੰਤ ਮੁਕਤੀ ਲਈ ਬਚਾਇਆ ਜਾਵੇਗਾ, ਤੁਸੀਂ ਜੁੱਗੋ-ਜੁੱਗ ਸਦਾ ਤੱਕ ਸ਼ਰਮਿੰਦੇ ਨਾ ਹੋਵੋਗੇ, ਨਾ ਨਮੋਸ਼ੀ ਉਠਾਓਗੇ ।
Isaiah 45:22 in Panjabi 22 ਹੇ ਧਰਤੀ ਦੇ ਕੰਢਿਆਂ ਉੱਤੇ ਰਹਿਣ ਵਾਲਿਓ, ਮੇਰੇ ਵੱਲ ਮੁੜੋ ਅਤੇ ਬਚ ਜਾਓ ! ਕਿਉਂ ਜੋ ਮੈਂ ਹੀ ਪਰਮੇਸ਼ੁਰ ਜੋ ਹਾਂ ਅਤੇ ਹੋਰ ਕੋਈ ਹੈ ਨਹੀਂ ।
Jeremiah 9:3 in Panjabi 3 ਉਹ ਆਪਣੀ ਜੀਭ ਨੂੰ ਧਣੁਖ ਵਾਂਗੂੰ ਝੂਠ ਲਈ ਲਿਫਾਉਂਦੇ ਹਨ, ਉਹ ਦੇਸ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਕਿਉਂ ਜੋ ਉਹ ਬਦੀ ਤੋਂ ਬਦੀ ਤੱਕ ਵਧਦੇ ਜਾਂਦੇ ਹਨ, ਉਹ ਮੈਨੂੰ ਨਹੀਂ ਜਾਣਦੇ ਯਹੋਵਾਹ ਦਾ ਵਾਕ ਹੈ ।
Acts 4:12 in Panjabi 12 ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ ।
Acts 6:8 in Panjabi 8 ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ ।
Acts 9:22 in Panjabi 22 ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕੀਤਾ ਕਿ ਮਸੀਹ ਇਹ ਹੀ ਹੈ ਉਨ੍ਹਾਂ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ਜਿਹੜੇ ਦੰਮਿਸਕ ਵਿੱਚ ਰਹਿੰਦੇ ਸਨ ।
Acts 13:46 in Panjabi 46 ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ ।
Acts 17:3 in Panjabi 3 ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ ਇਹ ਯਿਸੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ ।
Acts 18:4 in Panjabi 4 ਅਤੇ ਉਹ ਹਰ ਸਬਤ ਦੇ ਦਿਨ ਨੂੰ ਪ੍ਰਾਰਥਨਾ ਘਰ ਵਿੱਚ ਪ੍ਰਚਾਰ ਕਰਦਾ ਅਤੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਸਮਝਾਉਂਦਾ ਸੀ ।
Acts 18:28 in Panjabi 28 ਕਿਉਂ ਜੋ ਉਸ ਨੇ ਪਵਿੱਤਰ ਗ੍ਰੰਥਾਂ ਤੋਂ ਸਬੂਤ ਦੇ ਦੇ ਕੇ ਜੋ ਯਿਸੂ ਉਹੀ ਮਸੀਹ ਹੈ, ਵੱਡੀ ਤਕੜਾਈ ਨਾਲ ਸਭਨਾਂ ਦੇ ਸਾਹਮਣੇ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ।
Acts 20:27 in Panjabi 27 ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮਰਜ਼ੀ ਦੱਸਣ ਤੋਂ ਨਹੀਂ ਝਿੱਜਕਿਆ ।
Acts 28:28 in Panjabi 28 ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ l
Romans 15:15 in Panjabi 15 ਪਰ ਮੈਂ ਤੁਹਾਨੂੰ ਫੇਰ ਯਾਦ ਕਰਾਉਣ ਲਈ ਕਿਤੇ-ਕਿਤੇ ਹੋਰ ਵੀ ਦਲੇਰੀ ਨਾਲ ਤੁਹਾਨੂੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖ਼ਸ਼ੀ ਗਈ ।
1 Corinthians 15:3 in Panjabi 3 ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪ੍ਰਾਪਤ ਹੋਈ ਜੋ ਮਸੀਹ ਪਵਿੱਤਰ ਗ੍ਰੰਥਾਂ ਦੇ ਅਨੁਸਾਰ ਸਾਡੇ ਪਾਪਾਂ ਦੇ ਕਾਰਨ ਮਰਿਆ ।
Galatians 2:5 in Panjabi 5 ਪਰ ਅਸੀਂ ਇੱਕ ਘੜੀ ਵੀ ਅਧੀਨ ਹੋ ਕੇ ਉਹਨਾਂ ਦੇ ਵੱਸ ਵਿੱਚ ਨਾ ਆਏ ਤਾਂ ਕਿ ਖੁਸ਼ਖਬਰੀ ਦੀ ਸਚਿਆਈ ਤੁਹਾਡੇ ਕੋਲ ਬਣੀ ਰਹੇ ।
Galatians 3:28 in Panjabi 28 ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗ਼ੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ ।
Galatians 6:11 in Panjabi 11 ਵੇਖੋ, ਮੈਂ ਆਪਣੇ ਹੱਥੀਂ ਕਿੱਡੇ ਮੋਟੇ ਅੱਖਰਾਂ ਨਾਲ ਤੁਹਾਨੂੰ ਲਿਖਿਆ ਹੈ ।
Ephesians 1:1 in Panjabi 1 ਪੌਲੁਸ, ਜੋ ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ ! ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਅਫ਼ਸੁਸ ਵਿੱਚ ਵੱਸਦੇ ਹਨ ਅਤੇ ਮਸੀਹ ਯਿਸੂ ਵਿੱਚ ਵਿਸ਼ਵਾਸਯੋਗ ਹਨ,
Philippians 1:1 in Panjabi 1 ਮਸੀਹ ਯਿਸੂ ਦੇ ਦਾਸ ਪੌਲੁਸ ਅਤੇ ਤਿਮੋਥਿਉਸ, ਅੱਗੇ ਯੋਗ ਫ਼ਿਲਿੱਪੈ ਦੇ ਵਿੱਚ ਜਿੰਨੇ ਮਸੀਹ ਯਿਸੂ ਵਿੱਚ ਸੰਤ ਹਨ ਉਨ੍ਹਾਂ ਸਭਨਾਂ ਨੂੰ ਕਲੀਸਿਯਾ ਦੇ ਨਿਗਾਹਬਾਨਾਂ ਅਤੇ ਸੇਵਕਾਂ ਸਣੇ ।
Philippians 1:27 in Panjabi 27 ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ ।
Colossians 1:2 in Panjabi 2 ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਵਿਸ਼ਵਾਸਯੋਗ ਭਰਾ ਹਨ ਸਾਡੇ ਪਿਤਾ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ ।
1 Thessalonians 2:2 in Panjabi 2 ਪਰ ਤੁਸੀਂ ਜਾਣਦੇ ਹੋ ਕਿ ਸ਼ੁਰੂਆਤ ਵਿੱਚ ਫਿਲਿਪੈ ਵਿੱਚ ਦੁੱਖ ਝੱਲਣ ਦੇ ਬਾਵਜੂਦ ਵੀ ਸਾਡੇ ਪਰਮੇਸ਼ੁਰ ਨੇ ਸਾਨੂੰ ਅਜਿਹੀ ਦਲੇਰੀ ਦਿੱਤੀ ਕਿ ਅਸੀਂ ਬਹੁਤ ਵਿਰੋਧ ਵਿੱਚ ਵੀ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾ ਸਕੇ ।
1 Timothy 1:18 in Panjabi 18 ਹੇ ਪੁੱਤਰ ਤਿਮੋਥਿਉਸ, ਮੈਂ ਉਨ੍ਹਾਂ ਅਗੰਮ ਵਾਕਾਂ ਦੇ ਅਨੁਸਾਰ ਜਿਹੜੇ ਪਹਿਲਾਂ ਤੋਂ ਤੇਰੇ ਵਿਖੇ ਕੀਤੇ ਗਏ, ਤੈਨੂੰ ਇਹ ਹੁਕਮ ਦਿੰਦਾ ਹਾਂ ਕਿ ਤੂੰ ਉਨ੍ਹਾਂ ਦੇ ਸਹਾਰੇ ਚੰਗੀ ਲੜਾਈ ਲੜੀਂ ।
1 Timothy 6:12 in Panjabi 12 ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ੍ਹੀ ਰੱਖ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ ।
2 Timothy 1:13 in Panjabi 13 ਤੂੰ ਉਹਨਾਂ ਖਰੀਆਂ ਗੱਲਾਂ ਨੂੰ ਜਿਹੜੀਆਂ ਤੂੰ ਮੇਰੇ ਕੋਲੋਂ ਸੁਣੀਆਂ ਉਸ ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਫੜੀ ਰੱਖੀਂ ।
2 Timothy 4:7 in Panjabi 7 ਮੈਂ ਚੰਗੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਪੂਰੀ ਕਰ ਲਈ ਹੈ, ਮੈਂ ਵਿਸ਼ਵਾਸ ਦੀ ਸੰਭਾਲ ਕੀਤੀ ਹੈ ।
Titus 1:4 in Panjabi 4 ਅੱਗੇ ਤੋਂ ਤੀਤੁਸ ਨੂੰ, ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਬੱਚਾ ਹੈ, ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੀ ਵੱਲੋਂ ਤੈਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ ।
Hebrews 13:22 in Panjabi 22 ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਇਸ ਉਪਦੇਸ਼ ਦੇ ਬਚਨ ਨੂੰ ਸਹਿ ਲਵੋ, ਕਿਉਂ ਜੋ ਮੈਂ ਥੋੜ੍ਹੇ ਜਿਹੇ ਵਿੱਚ ਤੁਹਾਨੂੰ ਲਿਖ ਭੇਜਿਆ ਹੈ ।
1 Peter 5:12 in Panjabi 12 ਮੈਂ ਤੁਹਾਨੂੰ ਸਿਲਵਾਨੁਸ ਦੇ ਹੱਥੀਂ ਜੋ ਮੇਰੀ ਸਮਝ ਵਿੱਚ ਸਾਡਾ ਵਫ਼ਾਦਾਰ ਭਾਈ ਹੈ ਥੋੜ੍ਹੇ ਵਿੱਚ ਲਿਖ ਕੇ ਉਪਦੇਸ਼ ਦੀ ਗਵਾਹੀ ਦਿੱਤੀ ਭਈ ਪਰਮੇਸ਼ੁਰ ਦੀ ਸੱਚੀ ਕਿਰਪਾ ਇਹ ਹੀ ਹੈ, ਉਸ ਦੇ ਉੱਤੇ ਤੁਸੀਂ ਖੜੇ ਹੋ
2 Peter 1:1 in Panjabi 1 ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ । ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l
2 Peter 1:12 in Panjabi 12 ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ l
2 Peter 3:1 in Panjabi 1 ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਮਨ ਨੂੰ ਪ੍ਰੇਰਦਾ ਹਾਂ,
Jude 1:17 in Panjabi 17 ਪਰ ਤੁਸੀਂ ਹੇ ਪਿਆਰਿਓ, ਇੰਨ੍ਹਾਂ ਗੱਲਾਂ ਨੂੰ ਯਾਦ ਰੱਖੋ ਜੋ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਹੀ ਆਖੀਆਂ ।
Jude 1:20 in Panjabi 20 ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ ।
Revelation 2:10 in Panjabi 10 ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ । ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ । ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ ।
Revelation 12:11 in Panjabi 11 ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ ।