Judges 1:19 in Panjabi 19 ਯਹੋਵਾਹ ਯਹੂਦਾਹ ਦੇ ਅੰਗ-ਸੰਗ ਸੀ ਅਤੇ ਉਸ ਨੇ ਪਹਾੜੀ ਲੋਕਾਂ ਨੂੰ ਕੱਢ ਦਿੱਤਾ ਪਰ ਉਹ ਘਾਟੀ ਦੇ ਵਾਸੀਆਂ ਨੂੰ ਨਾ ਕੱਢ ਸੱਕਿਆ, ਕਿਉਂ ਜੋ ਉਨ੍ਹਾਂ ਦੇ ਕੋਲ ਲੋਹੇ ਦੇ ਰਥ ਸਨ ।
Other Translations King James Version (KJV) And the LORD was with Judah; and he drave out the inhabitants of the mountain; but could not drive out the inhabitants of the valley, because they had chariots of iron.
American Standard Version (ASV) And Jehovah was with Judah; and drove out `the inhabitants of' the hill-country; for he could not drive out the inhabitants of the valley, because they had chariots of iron.
Bible in Basic English (BBE) And the Lord was with Judah; and he took the hill-country for his heritage; but he was unable to make the people of the valley go out, for they had war-carriages of iron.
Darby English Bible (DBY) And the LORD was with Judah, and he took possession of the hill country, but he could not drive out the inhabitants of the plain, because they had chariots of iron.
Webster's Bible (WBT) And the LORD was with Judah; and he drove out the inhabitants of the mountain; but could not drive out the inhabitants of the valley, because they had chariots of iron.
World English Bible (WEB) Yahweh was with Judah; and drove out [the inhabitants of] the hill-country; for he could not drive out the inhabitants of the valley, because they had chariots of iron.
Young's Literal Translation (YLT) and Jehovah is with Judah, and he occupieth the hill-country, but not to dispossess the inhabitants of the valley, for they have chariots of iron.
Cross Reference Genesis 39:2 in Panjabi 2 ਯਹੋਵਾਹ ਯੂਸੁਫ਼ ਦੇ ਅੰਗ-ਸੰਗ ਸੀ, ਇਸ ਲਈ ਉਹ ਵੱਡਭਾਗਾ ਮਨੁੱਖ ਹੋ ਗਿਆ ਅਤੇ ਉਹ ਆਪਣੇ ਮਿਸਰੀ ਸਵਾਮੀ ਦੇ ਘਰ ਰਹਿੰਦਾ ਸੀ ।
Genesis 39:21 in Panjabi 21 ਪਰ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਉਹ ਨੇ ਉਸ ਉੱਤੇ ਕਿਰਪਾ ਕੀਤੀ ਅਤੇ ਉਸ ਨੇ ਕੈਦਖ਼ਾਨੇ ਦੇ ਦਰੋਗ਼ੇ ਦੀਆਂ ਨਜ਼ਰਾਂ ਵਿੱਚ ਦਯਾ ਪਾਈ
Exodus 14:7 in Panjabi 7 ਨਾਲੇ ਉਸ ਨੇ ਛੇ ਸੌ ਚੁਗਵੇਂ ਰੱਥ ਅਤੇ ਮਿਸਰ ਦੇ ਬਾਕੀ ਰੱਥ ਵੀ ਲਏ ਅਤੇ ਸਾਰਿਆਂ ਉੱਤੇ ਅਫ਼ਸਰ ਬਹਾਏ ।
Joshua 1:5 in Panjabi 5 ਤੇਰੀ ਸਾਰੀ ਜਿੰਦਗੀ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਹੀਂ ਠਹਿਰ ਸਕੇਗਾ । ਜਿਵੇਂ ਮੈਂ ਮੂਸਾ ਦੇ ਨਾਲ ਰਿਹਾ ਉਸੇ ਤਰ੍ਹਾਂ ਹੀ ਤੇਰੇ ਨਾਲ ਵੀ ਰਹਾਂਗਾ, ਮੈਂ ਤੈਨੂੰ ਨਹੀ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ ।
Joshua 1:9 in Panjabi 9 ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਾਬਰ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ ।
Joshua 7:12 in Panjabi 12 ਇਸੇ ਲਈ ਇਸਰਾਏਲੀ ਆਪਣੇ ਵੈਰੀਆਂ ਦੇ ਅੱਗੇ ਸਾਹਮਣਾ ਨਾ ਕਰ ਸਕੇ ਸਗੋਂ ਵੈਰੀਆਂ ਦੇ ਅੱਗੋ ਪਿੱਠ ਵਿਖਾਈ ਕਿਉਂ ਜੋ ਉਹ ਸਰਾਪੇ ਗਏ ਸਨ । ਸੋ ਹੁਣ ਮੈਂ ਅੱਗੇ ਨੂੰ ਤੁਹਾਡੇ ਨਾਲ ਨਾ ਹੋਵਾਂਗਾ ਜਦ ਤੁਸੀਂ ਉਸ ਚੜ੍ਹਾਵੇ ਦੀ ਚੀਜ਼ ਨੂੰ ਆਪਣੇ ਵਿੱਚੋ ਨਾਸ ਨਾ ਕਰ ਸੁੱਟੋ ।
Joshua 11:1 in Panjabi 1 ਜਦ ਹਸੋਰ ਦੇ ਰਾਜੇ ਯਬੀਨ ਨੇ ਇਹ ਸੁਣਿਆ ਤਾ ਉਸ ਨੇ ਮਾਦੋਨ ਦੇ ਰਾਜੇ ਯੋਬਾਬ ਅਤੇ ਸ਼ਿਮਰੋਨ ਦੇ ਰਾਜੇ ਅਤੇ ਆਕਸ਼ਾਫ਼ ਦੇ ਰਾਜੇ ਨੂੰ ਸੁਨੇਹਾ ਭੇਜਿਆ ।
Joshua 14:12 in Panjabi 12 ਹੁਣ ਮੈਨੂੰ ਇਹ ਪਹਾੜੀ ਦੇਸ ਦੇ ਜਿਹ ਦਾ ਯਹੋਵਾਹ ਨੇ ਉਸ ਦਿਨ ਬਚਨ ਕੀਤਾ ਸੀ ਕਿਉਂ ਜੋ ਤੂੰ ਉਸੇ ਦਿਨ ਸੁਣਿਆ ਕਿ ਅਨਾਕੀ ਉੱਥੇ ਸਨ ਅਤੇ ਸ਼ਹਿਰ ਵੱਡੇ ਅਤੇ ਗੜ੍ਹਾਂ ਵਾਲੇ ਸਨ ! ਸ਼ਾਇਦ ਯਹੋਵਾਹ ਮੇਰੇ ਨਾਲ ਰਹੇ ਅਤੇ ਮੈਂ ਉਹਨਾਂ ਨੂੰ ਕੱਢ ਸਕਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ ।
Joshua 17:16 in Panjabi 16 ਯੂਸੁਫ਼ ਦੇ ਪੁੱਤਰਾਂ ਨੇ ਆਖਿਆ ਕਿ ਇਹ ਪਹਾੜ ਸਾਡੇ ਵੱਸਣ ਯੋਗ ਨਹੀਂ ਅਤੇ ਸਾਰੇ ਕਨਾਨੀਆਂ ਕੋਲ ਜਿਹੜੇ ਨੀਵੇਂ ਥਾਵਾਂ ਵਿੱਚ ਵੱਸਦੇ ਹਨ ਲੋਹੇ ਦੇ ਰੱਥ ਹਨ, ਨਾਲੇ ਉਹਨਾਂ ਕੋਲ ਜਿਹੜੇ ਬੈਤ ਸ਼ਆਨ ਅਤੇ ਉਸ ਦੀਆਂ ਬਸਤੀਆਂ ਵਿੱਚ ਹਨ ਨਾਲੇ ਉਹਨਾਂ ਕੋਲ ਜਿਹੜੇ ਯਿਜ਼ਰਏਲ ਦੀ ਨੀਵੇਂ ਥਾਵਾਂ ਵਿੱਚ ਹਨ ।
Judges 1:2 in Panjabi 2 ਯਹੋਵਾਹ ਨੇ ਉੱਤਰ ਦਿੱਤਾ, “ਯਹੂਦਾਹ ਜਾਵੇਗਾ, ਅਤੇ ਵੇਖੋ, ਮੈਂ ਇਸ ਦੇਸ਼ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਹੈ ।”
Judges 1:27 in Panjabi 27 ਮਨੱਸ਼ਹ ਨੇ ਬੈਤਸ਼ਾਨ, ਤਾਨਾਕ, ਦੋਰ, ਯਿਬਲਾਮ ਅਤੇ ਮਗਿੱਦੋ ਨੂੰ ਉਨ੍ਹਾਂ ਦੇ ਪਿੰਡਾਂ ਦੇ ਵਾਸੀਆਂ ਨਾਲ ਨਾ ਕੱਢਿਆ, ਇਸ ਲਈ ਕਨਾਨੀ ਉਸ ਦੇਸ਼ ਵਿੱਚ ਹੀ ਵੱਸੇ ਰਹੇ ।
Judges 6:12 in Panjabi 12 ਯਹੋਵਾਹ ਦੇ ਦੂਤ ਨੇ ਉਸ ਨੂੰ ਦਰਸ਼ਨ ਦਿੱਤਾ ਅਤੇ ਕਿਹਾ, “ਹੇ ਸੂਰਬੀਰ ਸੂਰਮਾ, ਯਹੋਵਾਹ ਤੇਰੇ ਨਾਲ ਹੈ ।”
2 Samuel 5:10 in Panjabi 10 ਦਾਊਦ ਵੱਧਦਾ ਗਿਆ ਅਤੇ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਉਸ ਦੇ ਅੰਗ-ਸੰਗ ਸੀ ।
2 Kings 18:7 in Panjabi 7 ਯਹੋਵਾਹ ਉਸ ਦੇ ਅੰਗ-ਸੰਗ ਰਿਹਾ ਅਤੇ ਜਿੱਥੇ ਕਿਤੇ ਉਹ ਗਿਆ ਉਸ ਦਾ ਜਾਣਾ ਸਫਲ ਹੋਇਆ ਅਤੇ ਉਹ ਅੱਸ਼ੂਰ ਦੇ ਰਾਜਾ ਤੋਂ ਬੇਮੁਖ ਹੋ ਗਿਆ ਅਤੇ ਉਹ ਦੇ ਅਧੀਨ ਨਾ ਰਿਹਾ ।
Psalm 46:7 in Panjabi 7 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।
Psalm 46:9 in Panjabi 9 ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ !
Psalm 46:11 in Panjabi 11 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।
Psalm 60:12 in Panjabi 12 ਪਰਮੇਸ਼ੁਰ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ !
Ecclesiastes 9:11 in Panjabi 11 ਫੇਰ ਮੈਂ ਮੁੜ ਕੇ ਸੂਰਜ ਦੇ ਹੇਠ ਵੇਖਿਆ ਕਿ ਨਾ ਤਾਂ ਤੇਜ਼ ਦੌੜਨ ਵਾਲੇ ਦੇ ਲਈ ਦੌੜ ਹੈ, ਨਾ ਸੂਰਮੇ ਦੇ ਲਈ ਜੁੱਧ, ਸਗੋਂ ਬੁੱਧਵਾਨ ਲਈ ਰੋਟੀ ਵੀ ਨਹੀਂ, ਨਾ ਸਮਝ ਵਾਲਿਆਂ ਨੂੰ ਧਨ ਅਤੇ ਨਾ ਹੀ ਨਿਪੁੰਨ ਲੋਕਾਂ ਨੂੰ ਕਿਰਪਾ ਪ੍ਰਾਪਤ ਹੁੰਦੀ ਹੈ, ਪਰ ਇਨ੍ਹਾਂ ਸਾਰਿਆਂ ਨੂੰ ਸਮੇਂ ਸਿਰ ਅਤੇ ਮੌਕੇ ਨਾਲ ਹੀ ਮਿਲਦਾ ਹੈ ।
Isaiah 7:14 in Panjabi 14 ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ । ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ ।
Isaiah 8:10 in Panjabi 10 ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ੁਰ ਸਾਡੇ ਨਾਲ ਹੈ ।
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Isaiah 41:14 in Panjabi 14 ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ ।
Matthew 1:23 in Panjabi 23 ਵੇਖੋ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ । ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ” ।
Matthew 14:30 in Panjabi 30 ਪਰ ਹਵਾ ਨੂੰ ਵੇਖ ਕੇ ਡਰਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੂ ਜੀ, ਮੈਨੂੰ ਬਚਾ ਲੈ !
Matthew 17:19 in Panjabi 19 ਤਦ ਚੇਲਿਆਂ ਨੇ ਇਕਾਂਤ ਵਿੱਚ ਯਿਸੂ ਦੇ ਕੋਲ ਆ ਕੇ ਆਖਿਆ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ ?
Romans 8:31 in Panjabi 31 ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ ।
Philippians 4:13 in Panjabi 13 ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁੱਝ ਕਰ ਸਕਦਾ ਹਾਂ ।