Judges 2:1 in Panjabi 1 ਤਦ ਯਹੋਵਾਹ ਦਾ ਦੂਤ ਗਿਲਗਾਲ ਤੋਂ ਬੋਕੀਮ ਨੂੰ ਆਇਆ ਅਤੇ ਕਹਿਣ ਲੱਗਾ, “ਮੈਂ ਤੁਹਾਨੂੰ ਮਿਸਰ ਤੋਂ ਕੱਢ ਲਿਆਇਆ ਅਤੇ ਤੁਹਾਨੂੰ ਇਸ ਦੇਸ਼ ਵਿੱਚ ਜਿਸ ਦੀ ਮੈਂ ਤੁਹਾਡੇ ਪਿਉ-ਦਾਦਿਆਂ ਨਾਲ ਸੌਂਹ ਖਾਧੀ ਸੀ, ਲੈ ਆਇਆ ਅਤੇ ਮੈਂ ਕਿਹਾ ਕਿ ਮੈਂ ਤੁਹਾਡੇ ਨਾਲ ਆਪਣਾ ਨੇਮ ਕਦੇ ਨਾ ਤੋੜਾਂਗਾ ।
Other Translations King James Version (KJV) And an angel of the LORD came up from Gilgal to Bochim, and said, I made you to go up out of Egypt, and have brought you unto the land which I sware unto your fathers; and I said, I will never break my covenant with you.
American Standard Version (ASV) And the angel of Jehovah came up from Gilgal to Bochim. And he said, I made you to go up out of Egypt, and have brought you unto the land which I sware unto your fathers; and I said, I will never break my covenant with you:
Bible in Basic English (BBE) Now the angel of the Lord came up from Gilgal to Bochim. And he said, *** I took you out of Egypt, guiding you into the land which I gave by an oath to your fathers; and I said, My agreement with you will never be broken by me:
Darby English Bible (DBY) Now the angel of the LORD went up from Gilgal to Bochim. And he said, "I brought you up from Egypt, and brought you into the land which I swore to give to your fathers. I said, 'I will never break my covenant with you,
Webster's Bible (WBT) And an angel of the LORD came up from Gilgal to Bochim, and said, I made you to depart from Egypt, and have brought you to the land which I swore to your fathers; and I said, I will never break my covenant with you.
World English Bible (WEB) The angel of Yahweh came up from Gilgal to Bochim. He said, I made you to go up out of Egypt, and have brought you to the land which I swore to your fathers; and I said, I will never break my covenant with you:
Young's Literal Translation (YLT) And a messenger of Jehovah goeth up from Gilgal unto Bochim,
Cross Reference Genesis 12:7 in Panjabi 7 ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ । ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਨ ਦਿੱਤਾ ਸੀ ।
Genesis 16:7 in Panjabi 7 ਪਰ ਯਹੋਵਾਹ ਦੇ ਦੂਤ ਨੇ ਉਹ ਨੂੰ ਸੂਰ ਵਾਲੇ ਰਾਹ ਤੇ ਪਾਣੀ ਦੇ ਚਸ਼ਮੇ ਕੋਲ ਉਜਾੜ ਵਿੱਚ ਲੱਭਿਆ ।
Genesis 16:13 in Panjabi 13 ਤਦ ਉਸ ਨੇ ਯਹੋਵਾਹ ਦਾ ਨਾਮ ਜੋ ਉਹ ਦੇ ਨਾਲ ਗੱਲਾਂ ਕਰਦਾ ਸੀ, ਇਹ ਰੱਖਿਆ ਕਿ “ਤੂੰ ਮੇਰਾ ਵੇਖਣਹਾਰ ਪਰਮੇਸ਼ੁਰ ਹੈ” ਕਿਉਂਕਿ ਉਸ ਨੇ ਆਖਿਆ ਕੀ ਮੈਂ ਉਹ ਨੂੰ ਵੇਖਣ ਦੇ ਮਗਰੋਂ ਵੀ ਜਿਉਂਦੀ ਹਾਂ ?
Genesis 17:7 in Panjabi 7 ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ ।
Genesis 22:11 in Panjabi 11 ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, “ਅਬਰਾਹਾਮ ਅਬਰਾਹਾਮ !” ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ ।
Genesis 22:16 in Panjabi 16 ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਂ ਆਪ ਆਪਣੀ ਸਹੁੰ ਖਾਧੀ ਹੈ, ਕਿ ਤੂੰ ਜੋ ਇਹ ਕੰਮ ਕੀਤਾ ਅਤੇ ਆਪਣੇ ਪੁੱਤਰ ਸਗੋਂ ਆਪਣੇ ਇਕਲੌਤੇ ਪੁੱਤਰ ਦਾ ਵੀ ਸਰਫ਼ਾ ਨਹੀਂ ਕੀਤਾ,
Genesis 26:3 in Panjabi 3 ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ । ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ । ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ ।
Genesis 48:16 in Panjabi 16 ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ ।
Exodus 3:2 in Panjabi 2 ਤਦ ਯਹੋਵਾਹ ਦੇ ਇੱਕ ਦੂਤ ਨੇ ਇੱਕ ਝਾੜੀ ਵਿੱਚੋਂ ਅੱਗ ਦੀ ਲਾਟ ਵਿੱਚ ਉਸ ਨੂੰ ਦਰਸ਼ਨ ਦਿੱਤਾ । ਜਦ ਉਸ ਨੇ ਵੇਖਿਆ ਤਾਂ ਵੇਖੋ, ਉਹ ਝਾੜੀ ਅੱਗ ਵਿੱਚ ਬਲ ਰਹੀ ਸੀ ਪਰ ਝਾੜੀ ਭਸਮ ਨਹੀਂ ਹੁੰਦੀ ਸੀ ।
Exodus 14:14 in Panjabi 14 ਯਹੋਵਾਹ ਤੁਹਾਡੇ ਲਈ ਜੰਗ ਕਰੇਗਾ ਪਰ ਤੁਸੀਂ ਚੁੱਪ ਹੀ ਰਹਿਣਾ ।
Exodus 14:19 in Panjabi 19 ਅਤੇ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਤੇ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖੜਾ ਹੋਇਆ ।
Exodus 20:2 in Panjabi 2 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ ਤੋਂ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ ।
Exodus 23:20 in Panjabi 20 ਵੇਖੋ ਮੈਂ ਇੱਕ ਦੂਤ ਤੁਹਾਡੇ ਅੱਗੇ ਭੇਜਦਾ ਹਾਂ ਕਿ ਉਹ ਤੁਹਾਡੇ ਰਾਹ ਵਿੱਚ ਤੁਹਾਡੀ ਰਾਖੀ ਕਰੇ ਅਤੇ ਤੁਹਾਨੂੰ ਉਸ ਸਥਾਨ ਨੂੰ ਜਿਹੜਾ ਮੈਂ ਤਿਆਰ ਕੀਤਾ ਹੈ ਲੈ ਜਾਵੇ ।
Exodus 33:14 in Panjabi 14 ਤਾਂ ਉਸ ਆਖਿਆ, ਮੇਰੀ ਹਜ਼ੂਰੀ ਤੇਰੇ ਨਾਲ ਜਾਵੇਗੀ ਅਤੇ ਮੈਂ ਤੈਨੂੰ ਵਿਸ਼ਰਾਮ ਦਿਆਂਗਾ ।
Leviticus 26:42 in Panjabi 42 ਤਦ ਜਿਹੜਾ ਨੇਮ ਮੈਂ ਯਾਕੂਬ ਦੇ ਨਾਲ ਅਤੇ ਜਿਹੜਾ ਨੇਮ ਮੈਂ ਇਸਹਾਕ ਦੇ ਨਾਲ ਅਤੇ ਅਬਰਾਹਾਮ ਦੇ ਨਾਲ ਬੰਨ੍ਹਿਆ ਸੀ, ਉਸ ਨੂੰ ਯਾਦ ਕਰਾਂਗਾ ਅਤੇ ਉਸ ਦੇਸ਼ ਨੂੰ ਵੀ ਮੈਂ ਯਾਦ ਕਰਾਂਗਾ ।
Leviticus 26:44 in Panjabi 44 ਇਸ ਸਭ ਤੋਂ ਬਾਅਦ ਵੀ ਜਦ ਉਹ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਤਾਂ ਵੀ ਮੈਂ ਉਨ੍ਹਾਂ ਨੂੰ ਨਾ ਤਿਆਗਾਂਗਾ ਅਤੇ ਨਾ ਉਨ੍ਹਾਂ ਤੋਂ ਅਜਿਹੀ ਨਫ਼ਰਤ ਕਰਾਂਗਾ ਕਿ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਸ਼ ਕਰ ਦਿਆਂ ਅਤੇ ਆਪਣੇ ਉਸ ਨੇਮ ਨੂੰ ਤੋੜ ਦਿਆਂ ਜੋ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ।
Numbers 14:34 in Panjabi 34 ਉਨ੍ਹਾਂ ਦਿਨਾਂ ਦੀ ਗਿਣਤੀ ਅਨੁਸਾਰ ਜਦ ਤੁਸੀਂ ਇਸ ਧਰਤੀ ਦਾ ਭੇਤ ਪਾਇਆ ਚਾਲ੍ਹੀ ਦਿਨ ਅਰਥਾਤ ਇੱਕ ਦਿਨ ਇੱਕ ਸਾਲ ਜਿਹਾ ਤੁਸੀਂ ਆਪਣੀ ਬੁਰਾਈ ਨੂੰ ਚਾਲ੍ਹੀ ਸਾਲ ਤੱਕ ਚੁੱਕੋਗੇ ਤਦ ਤੁਸੀਂ ਮੈਨੂੰ ਤਿਆਗਣ ਦਾ ਨਤੀਜਾ ਜਾਣੋਗੇ !
Deuteronomy 4:34 in Panjabi 34 ਕੀ ਪਰਮੇਸ਼ੁਰ ਨੇ ਕਦੀ ਜਤਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸ਼ਾਨਾਂ, ਅਚਰਜ ਕੰਮਾਂ, ਯੁੱਧ, ਸ਼ਕਤੀਸ਼ਾਲੀ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ-ਵੱਡੇ ਡਰਾਵਿਆਂ ਨਾਲ ਕੱਢ ਲਿਆਵੇ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ ?
Deuteronomy 7:9 in Panjabi 9 ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਪਰਮੇਸ਼ੁਰ ਹੈ, ਉਹ ਆਪਣੇ ਬਚਨ ਦਾ ਪੱਕਾ ਪਰਮੇਸ਼ੁਰ ਹੈ ਅਤੇ ਨੇਮ ਦੀ ਪਾਲਨਾ ਕਰਨ ਵਾਲਾ ਹੈ ਅਤੇ ਹਜ਼ਾਰਾਂ ਪੀੜ੍ਹੀਆਂ ਤੱਕ ਉਨ੍ਹਾਂ ਉੱਤੇ ਦਯਾ ਕਰਦਾ ਹੈ, ਜਿਹੜੇ ਉਸ ਦੇ ਨਾਲ ਪ੍ਰੇਮ ਕਰਦੇ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਨ ।
Joshua 3:10 in Panjabi 10 ਤਾਂ ਯਹੋਸ਼ੁਆ ਨੇ ਆਖਿਆ ਕਿ ਹੁਣ ਤੁਸੀਂ ਇਸ ਤੋਂ ਜਾਣੋਗੇ ਕਿ ਜਿਉਂਦਾ ਪਰਮੇਸ਼ੁਰ ਤੁਹਾਡੇ ਵਿਚਕਾਰ ਹੈ ਅਤੇ ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਫਰਿਜ਼ੀਆਂ, ਗਿਰਗਾਸੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਤੁਹਾਡੇ ਅੱਗੋਂ ਉਹਨਾਂ ਦੇ ਦੇਸ ਵਿਚੋਂ ਜ਼ਰੂਰ ਬਾਹਰ ਕੱਢ ਦੇਵੇਗਾ ।
Joshua 5:13 in Panjabi 13 ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਵੇਖਿਆ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਨੰਗੀ ਤਲਵਾਰ ਲਈ ਉਹ ਦੇ ਸਾਹਮਣੇ ਖੜ੍ਹਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ, “ਕੀ ਤੂੰ ਸਾਡੀ ਵੱਲ ਹੈਂ ਜਾਂ ਸਾਡੇ ਵੈਰੀਆਂ ਵੱਲ ? “
Judges 2:5 in Panjabi 5 ਅਤੇ ਉਨ੍ਹਾਂ ਨੇ ਉਸ ਸਥਾਨ ਦਾ ਨਾਮ ਬੋਕੀਮ ਰੱਖਿਆ ਅਤੇ ਉੱਥੇ ਉਨ੍ਹਾਂ ਨੇ ਯਹੋਵਾਹ ਦੇ ਲਈ ਬਲੀਆਂ ਚੜ੍ਹਾਈਆਂ ।
Judges 6:11 in Panjabi 11 ਫਿਰ ਯਹੋਵਾਹ ਦਾ ਦੂਤ ਆਇਆ ਅਤੇ ਆਫ਼ਰਾਹ ਵਿੱਚ ਬਲੂਤ ਦੇ ਇੱਕ ਰੁੱਖ ਦੇ ਹੇਠ ਬੈਠ ਗਿਆ, ਜਿਹੜਾ ਯੋਆਸ਼ ਅਬੀ-ਅਜ਼ਰੀ ਦਾ ਸੀ । ਉਸ ਵੇਲੇ ਉਸ ਦਾ ਪੁੱਤਰ ਗਿਦਾਊਨ ਇੱਕ ਹੋਦ ਵਿੱਚ ਕਣਕ ਨੂੰ ਛੱਟ ਰਿਹਾ ਸੀ ਤਾਂ ਜੋ ਉਸ ਨੂੰ ਮਿਦਯਾਨੀਆਂ ਦੇ ਹੱਥੋਂ ਲੁਕਾਵੇ ।
Judges 13:3 in Panjabi 3 ਯਹੋਵਾਹ ਦੇ ਦੂਤ ਨੇ ਉਸ ਇਸਤਰੀ ਨੂੰ ਦਰਸ਼ਨ ਦੇ ਕੇ ਕਿਹਾ, “ਵੇਖ, ਬਾਂਝ ਹੋਣ ਦੇ ਕਾਰਨ ਤੇਰਾ ਕੋਈ ਬੱਚਾ ਨਹੀਂ ਹੈ ਪਰ ਹੁਣ ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ ।
Psalm 78:51 in Panjabi 51 ਉਸ ਨੇ ਮਿਸਰ ਵਿੱਚ ਸਾਰੇ ਪਲੌਠੇ ਮਾਰ ਸੁੱਟੇ, ਜਿਹੜੇ ਹਾਮ ਦੇ ਤੰਬੂਆਂ ਵਿੱਚ ਉਨ੍ਹਾਂ ਦੀ ਸ਼ਕਤੀ ਦਾ ਮੁੱਢ ਸਨ,
Psalm 89:34 in Panjabi 34 ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ, ਅਤੇ ਜੋ ਮੇਰੇ ਬੁੱਲ੍ਹਾਂ ਵਿਚੋਂ ਨਿੱਕਲਿਆ ਉਹ ਨੂੰ ਨਾ ਬਦਲਾਂਗਾ ।
Psalm 105:36 in Panjabi 36 ਉਹ ਨੇ ਉਨ੍ਹਾਂ ਦੇ ਦੇਸ ਦੇ ਸਾਰੇ ਜੇਠੇ ਮਾਰ ਦਿੱਤੇ, ਉਨ੍ਹਾਂ ਦੇ ਸਾਰੇ ਬਲ ਦੇ ਪਹਿਲੇ ਫਲ ਵੀ ।
Psalm 105:44 in Panjabi 44 ਉਹ ਨੇ ਓਹਨਾਂ ਨੂੰ ਕੌਮਾਂ ਦੇ ਦੇਸ ਅਤੇ ਉੱਮਤਾਂ ਦੀ ਕਮਾਈ ਓਹਨਾਂ ਨੂੰ ਮਿਲਖ ਵਿੱਚ ਦਿੱਤੀ,
Isaiah 63:9 in Panjabi 9 ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ ।
Jeremiah 14:21 in Panjabi 21 ਆਪਣੇ ਨਾਮ ਦੇ ਨਮਿੱਤ ਸਾਡੀ ਨਿੰਦਿਆ ਨਾ ਕਰ, ਆਪਣੇ ਪਰਤਾਪਵਾਨ ਸਿੰਘਾਸਨ ਦੀ ਨਿਰਾਦਰੀ ਨਾ ਕਰ, ਚੇਤੇ ਕਰ ਅਤੇ ਆਪਣਾ ਨੇਮ ਸਾਡੇ ਨਾਲੋਂ ਨਾ ਤੋੜ ।
Jeremiah 33:20 in Panjabi 20 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਤੁਸੀਂ ਮੇਰਾ ਦਿਨ ਦਾ ਨੇਮ ਅਤੇ ਮੇਰਾ ਰਾਤ ਦਾ ਨੇਮ ਤੋੜ ਸਕਦੇ ਹੋ ਭਈ ਦਿਨ ਅਤੇ ਰਾਤ ਆਪਣੇ ਵੇਲੇ ਸਿਰ ਨਾ ਹੋਣ
Hosea 12:3 in Panjabi 3 ਉਸ ਨੇ ਕੁੱਖ ਵਿੱਚ ਆਪਣੇ ਭਰਾ ਦੀ ਅੱਡੀ ਫੜੀ, ਅਤੇ ਆਪਣੀ ਜੁਆਨੀ ਵਿੱਚ ਪਰਮੇਸ਼ੁਰ ਨਾਲ ਘੋਲ ਕੀਤਾ,
Zechariah 3:1 in Panjabi 1 ਫੇਰ ਉਸ ਨੇ ਮੈਨੂੰ ਦਿਖਾਇਆ ਕਿ ਪ੍ਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖੜ੍ਹਾ ਹੈ ਅਤੇ ਸ਼ੈਤਾਨ ਉਸ ਨਾਲ ਵਿਰੋਧ ਕਰਨ ਦੇ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਹੈ ।
Zechariah 11:10 in Panjabi 10 ਤਾਂ ਮੈਂ ਆਪਣੀ “ਮਨੋਹਰਤਾ” ਲਾਠੀ ਲਈ ਅਤੇ ਉਹ ਦੇ ਟੁਕੜੇ ਕਰ ਦਿੱਤੇ, ਤਾਂ ਕਿ ਮੈਂ ਆਪਣੇ ਨੇਮ ਨੂੰ ਜਿਹੜਾ ਮੈਂ ਸਾਰੀਆਂ ਕੌਮਾਂ ਨਾਲ ਬੰਨ੍ਹਿਆ ਹੋਇਆ ਸੀ, ਤੋੜ ਲਵਾਂ ।
Malachi 3:1 in Panjabi 1 ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Acts 7:30 in Panjabi 30 ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਦੂਤ ਅੱਗ ਦੀ ਲੋ ਵਿੱਚ ਝਾੜੀ ਵਿੱਚ ਉਹ ਨੂੰ ਵਿਖਾਈ ਦਿੱਤਾ ।