Judges 2:2 in Panjabi 2 ਪਰ ਤੁਸੀਂ ਇਸ ਦੇਸ਼ ਦੇ ਵਾਸੀਆਂ ਨਾਲ ਨੇਮ ਨਾ ਬੰਨ੍ਹਿਓ ਸਗੋਂ ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਪਰ ਤੁਸੀਂ ਮੇਰਾ ਹੁਕਮ ਨਾ ਮੰਨਿਆ, ਤੁਸੀਂ ਅਜਿਹਾ ਕਿਉਂ ਕੀਤਾ ?
Other Translations King James Version (KJV) And ye shall make no league with the inhabitants of this land; ye shall throw down their altars: but ye have not obeyed my voice: why have ye done this?
American Standard Version (ASV) and ye shall make no covenant with the inhabitants of this land; ye shall break down their altars. But ye have not hearkened unto my voice: why have ye done this?
Bible in Basic English (BBE) And you are to make no agreement with the people of this land; you are to see that their altars are broken down: but you have not given ear to my voice: what have you done?
Darby English Bible (DBY) and you shall make no covenant with the inhabitants of this land; you shall break down their altars.' But you have not obeyed my command. What is this you have done?
Webster's Bible (WBT) And ye shall make no league with the inhabitants of this land; ye shall throw down their altars: but ye have not obeyed my voice: why have ye done this?
World English Bible (WEB) and you shall make no covenant with the inhabitants of this land; you shall break down their altars. But you have not listened to my voice: why have you done this?
Young's Literal Translation (YLT) and saith, `I cause you to come up out of Egypt, and bring you in unto the land which I have sworn to your fathers, and say, I do not break My covenant with you to the age; and ye -- ye make no covenant with the inhabitants of this land -- their altars ye break down; and ye have not hearkened to My voice -- what `is' this ye have done?
Cross Reference Genesis 3:11 in Panjabi 11 ਉਸ ਨੇ ਪੁਛਿਆ, ਤੈਨੂੰ ਕਿਸ ਨੇ ਦੱਸਿਆ ਜੋ ਤੂੰ ਨੰਗਾ ਹੈਂ ? ਜਿਸ ਰੁੱਖ ਤੋਂ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂੰ ਉਸ ਦਾ ਫਲ ਖਾਧਾ ਹੈ ?
Genesis 4:10 in Panjabi 10 ਫੇਰ ਉਸ ਨੇ ਆਖਿਆ, ਤੂੰ ਇਹ ਕੀ ਕੀਤਾ ਹੈ ? ਤੇਰੇ ਭਰਾ ਦਾ ਲਹੂ ਜ਼ਮੀਨ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ ।
Exodus 23:32 in Panjabi 32 ਤੁਸੀਂ ਉਨ੍ਹਾਂ ਨਾਲ ਅਥਵਾ ਉਨ੍ਹਾਂ ਦੇ ਦੇਵਤਿਆਂ ਨਾਲ ਨੇਮ ਨਾ ਬੰਨ੍ਹੋ ।
Exodus 32:21 in Panjabi 21 ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਤੈਨੂੰ ਇਨ੍ਹਾਂ ਲੋਕਾਂ ਨੇ ਕੀ ਕਰ ਦਿੱਤਾ ਜੋ ਤੂੰ ਉਨ੍ਹਾਂ ਉੱਤੇ ਵੱਡਾ ਪਾਪ ਲਿਆਇਆ ?
Exodus 34:12 in Panjabi 12 ਸੁਚੇਤ ਰਹੁ ਮਤੇ ਤੂੰ ਉਸ ਧਰਤੀ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਜਿੱਥੇ ਤੂੰ ਜਾਂਦਾ ਹੈ ਅਜਿਹਾ ਨਾ ਹੋਵੇ ਜੋ ਉਹ ਤੇਰੇ ਵਿਚਕਾਰ ਇੱਕ ਫਾਹੀ ਹੋਵੇ ।
Numbers 33:52 in Panjabi 52 ਤਾਂ ਤੁਸੀਂ ਉਸ ਦੇਸ ਦੇ ਸਾਰੇ ਵਸਨੀਕਾਂ ਨੂੰ ਆਪਣੇ ਅੱਗਿਓਂ ਕੱਢ ਦਿਓ, ਨਾਲੇ ਉਨ੍ਹਾਂ ਦੇ ਸਾਰੇ ਘੜ੍ਹੇ ਹੋਏ ਪੱਥਰਾਂ, ਢਾਲੇ ਹੋਏ ਬੁੱਤਾਂ ਨੂੰ ਅਤੇ ਉਨ੍ਹਾਂ ਦੇ ਪੂਜਾ ਦੇ ਉੱਚੇ ਸਥਾਨਾਂ ਨੂੰ ਢਾਹ ਸੁੱਟੋ ।
Deuteronomy 7:2 in Panjabi 2 ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਹਰਾ ਦੇਵੇ ਤਾਂ ਤੁਸੀਂ ਉਹਨਾਂ ਨੂੰ ਮਾਰ ਸੁੱਟਿਓ । ਤੁਸੀਂ ਉਹਨਾਂ ਦਾ ਪੂਰੀ ਤਰ੍ਹਾਂ ਨਾਸ਼ ਕਰ ਦਿਓ, ਤੁਸੀਂ ਨਾ ਉਹਨਾਂ ਨਾਲ ਨੇਮ ਬੰਨ੍ਹਿਓ ਅਤੇ ਨਾ ਹੀ ਉਹਨਾਂ ਉੱਤੇ ਤਰਸ ਖਾਇਓ,
Deuteronomy 7:16 in Panjabi 16 ਤੁਸੀਂ ਉਹਨਾਂ ਸਾਰਿਆਂ ਲੋਕਾਂ ਨੂੰ ਨਾਸ਼ ਕਰ ਸੁੱਟੋਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ । ਤੁਹਾਡੀਆਂ ਅੱਖਾਂ ਉਹਨਾਂ ਉੱਤੇ ਤਰਸ ਨਾ ਖਾਣ, ਨਾ ਹੀ ਤੁਸੀਂ ਉਹਨਾਂ ਦੇ ਦੇਵਤਿਆਂ ਦੀ ਪੂਜਾ ਕਰਿਓ ਕਿਉਂ ਜੋ ਉਹ ਤੁਹਾਡੇ ਲਈ ਇੱਕ ਫਾਹੀ ਹੋਣਗੇ ।
Deuteronomy 7:25 in Panjabi 25 ਤੁਸੀਂ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਸੁੱਟਿਓ ਅਤੇ ਤੁਸੀਂ ਉਸ ਚਾਂਦੀ ਅਤੇ ਸੋਨੇ ਦਾ ਲੋਭ ਨਾ ਕਰਿਓ ਜਿਹੜਾ ਉਹਨਾਂ ਦੇ ਉੱਤੇ ਹੈ, ਅਤੇ ਨਾ ਹੀ ਉਸ ਨੂੰ ਆਪਣੇ ਲਈ ਲਿਓ, ਕਿਤੇ ਤੁਸੀਂ ਉਹਨਾਂ ਦੇ ਫੰਦੇ ਵਿੱਚ ਫਸ ਜਾਓ, ਕਿਉਂ ਜੋ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਇੱਕ ਘਿਣਾਉਣੀ ਚੀਜ਼ ਹੈ ।
Deuteronomy 12:2 in Panjabi 2 ਜਿਨ੍ਹਾਂ ਕੌਮਾਂ ਨੂੰ ਤੁਸੀਂ ਕੱਢਣਾ ਹੈ, ਉਨ੍ਹਾਂ ਦੇ ਲੋਕ ਉੱਚੇ ਪਹਾੜਾਂ ਉੱਤੇ, ਟਿੱਲਿਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਰਥਾਤ ਜਿਸ ਕਿਸੇ ਸਥਾਨ ਵਿੱਚ ਆਪਣੇ ਦੇਵਤਿਆਂ ਦੀ ਪੂਜਾ ਕਰਦੇ ਹਨ, ਤੁਸੀਂ ਉਨ੍ਹਾਂ ਸਥਾਨਾਂ ਦਾ ਪੂਰੀ ਤਰ੍ਹਾਂ ਨਾਲ ਨਾਸ਼ ਕਰਨਾ ਹੈ ।
Deuteronomy 20:16 in Panjabi 16 ਪਰ ਜਿਹੜੇ ਸ਼ਹਿਰ ਇਨ੍ਹਾਂ ਲੋਕਾਂ ਦੇ ਹਨ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਉਨ੍ਹਾਂ ਵਿੱਚ ਕਿਸੇ ਵੀ ਪ੍ਰਾਣੀ ਨੂੰ ਜੀਉਂਦਾ ਨਾ ਰਹਿਣ ਦਿਓ,
Judges 2:20 in Panjabi 20 ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫੇਰ ਭੜਕਿਆ ਅਤੇ ਉਸ ਨੇ ਕਿਹਾ, “ਕਿਉਂ ਜੋ ਇਸ ਕੌਮ ਨੇ ਮੇਰੇ ਉਸ ਨੇਮ ਨੂੰ ਜੋ ਮੈਂ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਬੰਨ੍ਹਿਆ ਸੀ, ਤੋੜ ਦਿੱਤਾ ਅਤੇ ਮੇਰੀ ਆਗਿਆ ਨਾ ਮੰਨੀ,
Ezra 9:1 in Panjabi 1 ਜਦ ਇਹ ਸਭ ਕੁਝ ਹੋ ਚੁੱਕਿਆ ਤਾਂ ਆਗੂਆਂ ਨੇ ਮੇਰੇ ਕੋਲ ਆ ਕੇ ਕਿਹਾ, “ਇਸਰਾਏਲ ਦੀ ਪਰਜਾ, ਜਾਜਕ ਤੇ ਲੇਵੀ ਇਸ ਦੇਸ਼ ਦੀਆਂ ਕੌਮਾਂ ਤੋਂ ਵੱਖਰੇ ਨਹੀਂ ਰਹੇ, ਪਰ ਕਨਾਨੀਆਂ, ਹਿੱਤੀਆਂ, ਫਰਿੱਜੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ ਅਤੇ ਅਮੋਰੀਆਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਕੰਮ ਕਰਦੇ ਹਨ ।
Ezra 9:10 in Panjabi 10 ਹੁਣ ਹੇ ਸਾਡੇ ਪਰਮੇਸ਼ੁਰ ! ਇਸ ਤੋਂ ਬਾਅਦ ਅਸੀਂ ਤੈਨੂੰ ਕੀ ਕਹੀਏ ? ਕਿਉਂ ਜੋ ਅਸੀਂ ਤੇਰੇ ਉਨ੍ਹਾਂ ਹੁਕਮਾਂ ਨੂੰ ਭੁਲਾ ਦਿੱਤਾ ਹੈ,
Psalm 78:55 in Panjabi 55 ਉਸ ਨੇ ਕੌਮਾਂ ਨੂੰ ਉਨ੍ਹਾਂ ਦੇ ਅੱਗੋਂ ਕੱਢ ਦਿੱਤਾ, ਅਤੇ ਜਰੀਬ ਨਾਲ ਮਿਣ ਕੇ ਉਨ੍ਹਾਂ ਨੂੰ ਮਿਲਖ ਦਿੱਤੀ, ਅਤੇ ਇਸਰਾਏਲ ਦੀਆਂ ਗੋਤਾਂ ਨੂੰ ਉਨ੍ਹਾਂ ਦੇ ਤੰਬੂਆਂ ਵਿੱਚ ਵਸਾਇਆ ।
Psalm 106:34 in Panjabi 34 ਉਨ੍ਹਾਂ ਨੇ ਓਹਨਾਂ ਉੱਮਤਾਂ ਦਾ ਨਾਸ ਨਾ ਕੀਤਾ, ਜਿਨ੍ਹਾਂ ਲਈ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ,
Jeremiah 2:5 in Panjabi 5 ਯਹੋਵਾਹ ਐਉਂ ਆਖਦਾ ਹੈ,- ਤੁਹਾਡੇ ਪਿਉ-ਦਾਦਿਆਂ ਨੇ ਮੇਰੇ ਵਿੱਚ ਕੀ ਅਨਿਆਈਂ ਲੱਭੀ, ਜੋ ਉਹ ਮੈਥੋਂ ਦੂਰ ਚਲੇ ਗਏ, ਅਤੇ ਫੋਕੀਆਂ ਗੱਲਾਂ ਪਿੱਛੇ ਲੱਗ ਕੇ ਫੋਕੇ ਬਣ ਗਏ ?
Jeremiah 2:18 in Panjabi 18 ਹੁਣ ਮਿਸਰ ਦੇ ਰਾਹ ਤੋਂ ਤੈਨੂੰ ਕਿ ਲਾਭ ਹੈ, ਭਈ ਤੂੰ ਨੀਲ ਦਾ ਪਾਣੀ ਪੀਵੇਂ ? ਅਤੇ ਅੱਸ਼ੂਰ ਦੇ ਰਾਹ ਤੋਂ ਤੈਨੂੰ ਕੀ ਲਾਭ ਹੈ, ਭਈ ਤੂੰ ਦਰਿਆ ਦਾ ਪਾਣੀ ਪੀਵੇਂ ?
Jeremiah 2:31 in Panjabi 31 ਓਏ ਤੁਸੀਂ ਜਿਹੜੇ ਇਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ । ਕੀ ਮੈਂ ਇਸਰਾਏਲ ਲਈ ਉਜਾੜ, ਜਾਂ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫਿਰ ਤੇਰੇ ਕੋਲ ਨਾ ਆਵਾਂਗੇ ?
Jeremiah 2:36 in Panjabi 36 ਤੂੰ ਆਪਣਾ ਰਾਹ ਬਦਲਣ ਲਈ ਕਿਉਂ ਬਹੁਤ ਬੇਚੈਨ ਫਿਰਦੀ ਹੈਂ ? ਤੂੰ ਮਿਸਰ ਤੋਂ ਵੀ ਲੱਜਿਆਵਾਨ ਹੋਵੇਂਗੀ, ਜਿਵੇਂ ਅੱਸ਼ੂਰ ਤੋਂ ਲੱਜਿਆਵਾਨ ਹੋਈ ਸੀ ।
Jeremiah 7:23 in Panjabi 23 ਪਰ ਇਸ ਗੱਲ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ
2 Corinthians 6:14 in Panjabi 14 ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ ? ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ ?
2 Thessalonians 1:8 in Panjabi 8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ ।
1 Peter 4:17 in Panjabi 17 ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ