Judges 20:13 in Panjabi 13 ਹੁਣ ਉਨ੍ਹਾਂ ਮਨੁੱਖਾਂ ਨੂੰ ਅਰਥਾਤ ਬਲਿਆਲ ਵੰਸ਼ੀਆਂ ਨੂੰ ਜੋ ਗਿਬਆਹ ਵਿੱਚ ਹਨ, ਸਾਡੇ ਹੱਥ ਵਿੱਚ ਸੌਂਪ ਦਿਉ ਤਾਂ ਜੋ ਅਸੀਂ ਉਨ੍ਹਾਂ ਨੂੰ ਮਾਰ ਕੇ ਇਸਰਾਏਲ ਵਿੱਚੋਂ ਬੁਰਿਆਈ ਦਾ ਨਾਸ਼ ਕਰ ਦੇਈਏ ।” ਪਰ ਬਿਨਯਾਮੀਨੀਆਂ ਨੇ ਆਪਣੇ ਇਸਰਾਏਲੀ ਭਰਾਵਾਂ ਦੀ ਗੱਲ ਨਾ ਮੰਨੀ
Other Translations King James Version (KJV) Now therefore deliver us the men, the children of Belial, which are in Gibeah, that we may put them to death, and put away evil from Israel. But the children of Benjamin would not hearken to the voice of their brethren the children of Israel.
American Standard Version (ASV) Now therefore deliver up the men, the base fellows, that are in Gibeah, that we may put them to death, and put away evil from Israel. But Benjamin would not hearken to the voice of their brethren the children of Israel.
Bible in Basic English (BBE) Now give up those good-for-nothing persons in Gibeah so that we may put them to death, clearing away the evil from Israel. But the children of Benjamin would not give ear to the voice of their brothers, the children of Israel.
Darby English Bible (DBY) Now therefore give up the men, the base fellows in Gib'e-ah, that we may put them to death, and put away evil from Israel." But the Benjaminites would not listen to the voice of their brethren, the people of Israel.
Webster's Bible (WBT) Now therefore deliver us the men, the children of Belial, who are in Gibeah, that we may put them to death, and banish evil from Israel. But the children of Benjamin would not hearken to the voice of their brethren, the children of Israel:
World English Bible (WEB) Now therefore deliver up the men, the base fellows, who are in Gibeah, that we may put them to death, and put away evil from Israel. But Benjamin would not listen to the voice of their brothers the children of Israel.
Young's Literal Translation (YLT) And now, give up the men -- sons of worthlessness -- which `are' in Gibeah, and we put them to death, and we put away evil from Israel.' And `the sons of' Benjamin have not been willing to hearken to the voice of their brethren, the sons of Israel;
Cross Reference Deuteronomy 13:5 in Panjabi 5 ਉਹ ਨਬੀ ਜਾਂ ਸੁਫ਼ਨੇ ਵੇਖਣ ਵਾਲਾ ਮਾਰ ਦਿੱਤਾ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਬੋਲ ਕੇ ਤੁਹਾਨੂੰ ਕੁਰਾਹੇ ਪਾਇਆ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਗੁਲਾਮੀ ਦੇ ਘਰ ਤੋਂ ਤੁਹਾਨੂੰ ਛੁਟਕਾਰਾ ਦਿੱਤਾ । ਉਹ ਤੁਹਾਨੂੰ ਉਸ ਰਾਹ ਤੋਂ ਜਿਸ ਉੱਤੇ ਚੱਲਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਸੀ, ਕੁਰਾਹੇ ਪਾਉਣਾ ਚਾਹੁੰਦਾ ਸੀ । ਇਸ ਤਰ੍ਹਾਂ ਤੁਸੀਂ ਉਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦੇਈਓ ।
Deuteronomy 13:13 in Panjabi 13 ਕਿ ਤੁਹਾਡੇ ਵਿੱਚੋਂ ਕਈ ਦੁਸ਼ਟ ਮਨੁੱਖ ਨਿੱਕਲੇ ਹਨ ਅਤੇ ਉਨ੍ਹਾਂ ਨੇ ਸ਼ਹਿਰ ਦੇ ਵਾਸੀਆਂ ਨੂੰ ਇਹ ਆਖ ਕੇ ਕੁਰਾਹੇ ਪਾਇਆ ਹੈ ਕਿ ਆਓ ਚੱਲੀਏ ਅਤੇ ਦੂਜੇ ਦੇਵਤਿਆਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ,
Deuteronomy 17:7 in Panjabi 7 ਉਸ ਨੂੰ ਮਾਰਨ ਲਈ ਗਵਾਹਾਂ ਦਾ ਹੱਥ ਪਹਿਲ ਕਰੇ ਅਤੇ ਉਨ੍ਹਾਂ ਦੇ ਬਾਅਦ ਸਾਰੇ ਲੋਕਾਂ ਦੇ ਹੱਥ ਉੱਠਣ । ਇਸ ਤਰ੍ਹਾਂ ਤੁਸੀਂ ਆਪਣੇ ਵਿੱਚੋਂ ਇਸ ਬੁਰਿਆਈ ਨੂੰ ਮਿਟਾ ਦਿਓ ।
Deuteronomy 17:12 in Panjabi 12 ਜਿਹੜਾ ਮਨੁੱਖ ਗੁਸਤਾਖ਼ੀ ਕਰਕੇ ਉਸ ਜਾਜਕ ਦੀ, ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਟਹਿਲ ਸੇਵਾ ਲਈ ਖੜ੍ਹਾ ਹੈ, ਜਾਂ ਨਿਆਈ ਦੀ ਨਾ ਸੁਣੇ, ਉਹ ਮਨੁੱਖ ਮਾਰ ਦਿੱਤਾ ਜਾਵੇ, ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਇਸਰਾਏਲ ਵਿੱਚੋਂ ਪੂਰੀ ਤਰ੍ਹਾਂ ਹੀ ਮਿਟਾ ਦਿਓ ।
Deuteronomy 19:19 in Panjabi 19 ਤਾਂ ਤੁਸੀਂ ਉਸ ਦੇ ਨਾਲ ਉਸੇ ਤਰ੍ਹਾਂ ਹੀ ਕਰਨਾ ਜਿਵੇਂ ਉਸ ਨੇ ਆਪਣੇ ਭਰਾ ਨਾਲ ਕਰਨ ਦੀ ਯੋਜਨਾ ਬਣਾਈ ਸੀ, ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਮਿਟਾ ਦਿਓ ।
Deuteronomy 21:21 in Panjabi 21 ਤਦ ਉਸ ਦੇ ਸ਼ਹਿਰ ਦੇ ਸਾਰੇ ਮਨੁੱਖ ਉਸ ਉੱਤੇ ਅਜਿਹਾ ਪਥਰਾਓ ਕਰਨ ਕਿ ਉਹ ਮਰ ਜਾਵੇ । ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦਿਓ, ਤਦ ਸਾਰੇ ਇਸਰਾਏਲੀ ਸੁਣ ਕੇ ਡਰਨਗੇ ।
Deuteronomy 22:21 in Panjabi 21 ਤਾਂ ਉਹ ਉਸ ਕੁੜੀ ਨੂੰ ਉਸ ਦੇ ਪਿਤਾ ਦੇ ਘਰ ਦੇ ਦਰਵਾਜ਼ੇ ਉੱਤੇ ਲੈ ਜਾਣ ਅਤੇ ਉਸ ਦੇ ਸ਼ਹਿਰ ਦੇ ਪੁਰਖ ਉਸ ਨੂੰ ਪੱਥਰ ਮਾਰ-ਮਾਰ ਕੇ ਮਾਰ ਸੁੱਟਣ ਕਿਉਂ ਜੋ ਉਸ ਨੇ ਆਪਣੇ ਪਿਤਾ ਦੇ ਘਰ ਵਿੱਚ ਜ਼ਨਾਹ ਕਰਕੇ ਇਸਰਾਏਲ ਵਿੱਚ ਅਜਿਹਾ ਸ਼ਰਮਿੰਦਗੀ ਦਾ ਕੰਮ ਕੀਤਾ । ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ ।
Deuteronomy 22:24 in Panjabi 24 ਤਾਂ ਤੁਸੀਂ ਉਨ੍ਹਾਂ ਦੋਹਾਂ ਨੂੰ ਉਸ ਸ਼ਹਿਰ ਦੇ ਫਾਟਕ ਕੋਲ ਲੈ ਜਾ ਕੇ ਉਨ੍ਹਾਂ ਨੂੰ ਪੱਥਰਾਂ ਨਾਲ ਅਜਿਹਾ ਮਾਰਿਓ ਕਿ ਉਹ ਮਰ ਜਾਣ, ਉਸ ਕੁੜੀ ਨੂੰ ਤਾਂ ਇਸ ਕਾਰਨ ਕਿ ਸ਼ਹਿਰ ਵਿੱਚ ਹੁੰਦੇ ਹੋਏ ਵੀ ਉਸ ਨੇ ਚੀਕਾਂ ਨਹੀਂ ਮਾਰੀਆਂ ਅਤੇ ਉਸ ਪੁਰਖ ਨੂੰ ਇਸ ਕਾਰਨ ਕਿ ਉਸ ਨੇ ਆਪਣੇ ਗੁਆਂਢੀ ਦੀ ਪਤਨੀ ਦੀ ਬੇਪਤੀ ਕੀਤੀ ਹੈ । ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ ।
Deuteronomy 24:7 in Panjabi 7 ਜੇ ਕੋਈ ਮਨੁੱਖ ਆਪਣੇ ਇਸਰਾਏਲੀ ਭਰਾਵਾਂ ਵਿੱਚੋਂ ਕਿਸੇ ਨੂੰ ਚੁਰਾਉਂਦਾ ਪਾਇਆ ਜਾਵੇ ਤਾਂ ਜੋ ਉਹ ਉਸ ਨੂੰ ਗੁਲਾਮ ਬਣਾਏ ਜਾਂ ਉਸ ਨੂੰ ਵੇਚੇ, ਤਾਂ ਉਹ ਚੋਰ ਮਾਰਿਆ ਜਾਵੇ । ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ ।
Judges 19:22 in Panjabi 22 ਜਿਸ ਵੇਲੇ ਉਹ ਅਨੰਦ ਕਰ ਰਹੇ ਸਨ ਤਾਂ ਵੇਖੋ, ਉਸ ਸ਼ਹਿਰ ਦੇ ਲੋਕਾਂ ਵਿੱਚੋਂ ਜੋ ਬਲਿਆਲ ਦੇ ਵੰਸ਼ ਦੇ ਸਨ, ਕਈਆਂ ਨੇ ਉਸ ਦੇ ਘਰ ਨੂੰ ਘੇਰ ਲਿਆ ਅਤੇ ਬੂਹਾ ਖੜਕਾ ਕੇ ਉਸ ਘਰ ਦੇ ਸਵਾਮੀ ਵਾਲੇ ਅਰਥਾਤ ਉਸ ਬਜ਼ੁਰਗ ਨੂੰ ਕਹਿਣ ਲੱਗੇ, “ਜਿਹੜਾ ਮਨੁੱਖ ਤੇਰੇ ਘਰ ਆਇਆ ਹੈ ਉਸ ਨੂੰ ਬਾਹਰ ਕੱਢ ਲਿਆ ਜੋ ਅਸੀਂ ਉਸ ਨਾਲ ਸੰਗ ਕਰੀਏ ।”
1 Samuel 2:25 in Panjabi 25 ਜੇ ਇੱਕ ਮਨੁੱਖ ਦੂਜੇ ਮਨੁੱਖ ਦਾ ਪਾਪ ਕਰੇ ਤਾਂ ਪਰਮੇਸ਼ੁਰ ਉਹ ਦਾ ਨਿਆਂ ਕਰੇਗਾ ਪਰ ਜੇ ਕੋਈ ਮਨੁੱਖ ਯਹੋਵਾਹ ਦਾ ਪਾਪ ਕਰੇ ਤਾਂ ਉਹ ਦੀ ਸਿਫਾਰਸ਼ ਕੌਣ ਕਰੇਗਾ ? ਫਿਰ ਵੀ ਉਨ੍ਹਾਂ ਨੇ ਆਪਣੇ ਪਿਤਾ ਦਾ ਕਹਿਣਾ ਨਾ ਮੰਨਿਆ ਕਿਉਂ ਜੋ ਯਹੋਵਾਹ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ ।
1 Samuel 30:22 in Panjabi 22 ਉਸ ਵੇਲੇ ਜਿਹੜੇ ਦਾਊਦ ਦੇ ਨਾਲ ਗਏ ਸਨ ਉਹਨਾਂ ਵਿੱਚੋਂ ਸਭਨਾਂ ਦੁਸ਼ਟ ਅਤੇ ਬੁਰਿਆਰੇ ਲੋਕਾਂ ਨੇ ਆਖਿਆ, ਇਹ ਜੋ ਸਾਡੇ ਨਾਲ ਨਹੀਂ ਗਏ ਇਸ ਕਰਕੇ ਅਸੀਂ ਉਸ ਲੁੱਟ ਵਿੱਚੋਂ ਜੋ ਅਸੀਂ ਛੁਡਾਈ ਹੈ ਨਿਰਾ ਉਨ੍ਹਾਂ ਦੀਆਂ ਵਹੁਟੀਆਂ ਅਤੇ ਪੁੱਤਰਾਂ ਧੀਆਂ ਤੋਂ ਬਿਨ੍ਹਾਂ ਜੋ ਉਹ ਲੈ ਕੇ ਤੁਰ ਜਾਣ ਹੋਰ ਕੁਝ ਨਾ ਦਿਆਂਗੇ ।
2 Samuel 20:1 in Panjabi 1 ਅਜਿਹਾ ਹੋਇਆ ਉੱਥੇ ਇੱਕ ਸ਼ਬਾ ਨਾਮ ਦਾ ਬਿਨਯਾਮੀਨੀ ਮਨੁੱਖ ਸੀ, ਜੋ ਬੜਾ ਦੁਸ਼ਟ ਸੀ, ਉਹ ਮਨੁੱਖ ਬਿਕ੍ਰੀ ਦਾ ਪੁੱਤਰ ਸੀ । ਉਸ ਨੇ ਨਰਸਿੰਗਾ ਵਜਾ ਕੇ ਆਖਿਆ, ਨਾ ਸਾਡੀ ਵੰਡ ਯੱਸੀ ਦੇ ਪੁੱਤਰ ਨਾਲ ਸਾਡਾ ਭਾਗ ਹੈ । ਹੇ ਇਸਰਾਏਲ, ਆਪੋ ਆਪਣੇ ਤੰਬੂ ਨੂੰ ਜਾਓ !
2 Samuel 20:21 in Panjabi 21 ਗੱਲ ਇਹ ਨਹੀਂ ਹੈ ਸਗੋਂ ਇਫ਼ਰਾਈਮ ਦੇ ਪਹਾੜ ਦਾ ਇੱਕ ਮਨੁੱਖ ਸ਼ਬਾ ਨਾਮ ਦੇ ਬਿਕਰੀ ਦਾ ਪੁੱਤਰ ਹੈ । ਉਸ ਨੇ ਰਾਜਾ ਉੱਤੇ ਅਰਥਾਤ ਦਾਊਦ ਉੱਤੇ ਆਪਣਾ ਹੱਥ ਚੁੱਕਿਆ ਹੈ ਇਸ ਲਈ ਸਿਰਫ਼ ਉਸ ਨੂੰ ਮੇਰੇ ਹੱਥ ਸੌਂਪ ਦਿਉ ਤਾਂ ਮੈਂ ਸ਼ਹਿਰੋਂ ਚਲਾ ਜਾਂਵਾਂਗਾ । ਉਸ ਇਸਰਤੀ ਨੇ ਯੋਆਬ ਨੂੰ ਆਖਿਆ, ਵੇਖ ਉਹ ਦਾ ਸਿਰ ਕੰਧ ਉੱਤੋਂ ਤੇਰੇ ਕੋਲ ਸੁੱਟਿਆ ਜਾਵੇਗਾ !
2 Samuel 23:6 in Panjabi 6 ਪਰ ਬੇਧਰਮ ਲੋਕ ਸਾਰਿਆਂ ਦੇ ਸਾਰੇ ਕੰਡਿਆਂ ਵਾਂਗੂੰ ਦੂਰ ਸੁੱਟੇ ਜਾਣਗੇ, ਕਿਉਂ ਜੋ ਓਹ ਹਥਾਂ ਨਾਲ ਫੜ੍ਹੇ ਨਹੀਂ ਜਾਂਦੇ ।
1 Kings 21:13 in Panjabi 13 ਤਾਂ ਦੋ ਸ਼ਤਾਨੀ ਮਨੁੱਖ ਅੰਦਰ ਆਏ ਅਤੇ ਉਸ ਦੇ ਸਾਹਮਣੇ ਬੈਠ ਗਏ ਤਾਂ ਇਨ੍ਹਾਂ ਸ਼ਤਾਨੀ ਮਨੁੱਖਾਂ ਨੇ ਉਸ ਦੇ ਉੱਤੇ ਅਰਥਾਤ ਨਾਬੋਥ ਉੱਤੇ ਲੋਕਾਂ ਦੇ ਅੱਗੇ ਗਵਾਹੀ ਦਿੱਤੀ ਕਿ ਨਾਬੋਥ ਨੇ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਆਖੇ ਹਨ ਤਾਂ ਉਹ ਉਸ ਨੂੰ ਸ਼ਹਿਰੋਂ ਬਾਹਰ ਲੈ ਗਏ ਅਤੇ ਉਸ ਨੂੰ ਪਥਰਾਉ ਕਰ ਕੇ ਮਾਰ ਸੁੱਟਿਆ ।
2 Chronicles 13:7 in Panjabi 7 ਅਤੇ ਉਸ ਦੇ ਕੋਲ ਲਫੰਗੇ ਤੇ ਸ਼ੈਤਾਨ ਵੰਸੀ ਇਕੱਠੇ ਹੋ ਗਏ ਜਿਨ੍ਹਾਂ ਨੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੇ ਵਿਰੁੱਧ ਜ਼ੋਰ ਫੜ ਲਿਆ ਜਦ ਕਿ ਰਹਬੁਆਮ ਨਰਮ ਦਿਲ ਅਤੇ ਮੁੰਡਾ ਹੀ ਸੀ ਅਤੇ ਉਨ੍ਹਾਂ ਦੇ ਟਾਕਰੇ ਲਈ ਆਪਣੇ ਆਪ ਵਿੱਚ ਤਕੜਾ ਨਹੀਂ ਸੀ
2 Chronicles 25:16 in Panjabi 16 ਉਹ ਉਸ ਦੇ ਨਾਲ ਗੱਲਾਂ ਕਰਦਾ ਸੀ ਕਿ ਪਾਤਸ਼ਾਹ ਨੇ ਉਸ ਨੂੰ ਕਿਹਾ, ਕੀ ਅਸੀਂ ਤੈਨੂੰ ਪਾਤਸ਼ਾਹ ਦਾ ਮੰਤਰੀ ਬਣਾਇਆ ਹੈ ? ਚੁੱਪ ਰਹੁ ਤੂੰ ਕਿਉਂ ਮਾਰ ਖਾਵੇਂ ? ਤਦ ਉਹ ਨਬੀ ਇਹ ਆਖ ਕੇ ਚੁੱਪ ਹੋ ਗਿਆ ਕਿ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਇਸ ਲਈ ਕਿ ਤੁਸੀਂ ਇਉਂ ਕੀਤਾ ਹੈ ਅਤੇ ਮੇਰੀ ਸਲਾਹ ਨਹੀਂ ਮੰਨੀ ।
2 Chronicles 25:20 in Panjabi 20 ਪਰ ਅਮਸਯਾਹ ਨੇ ਧਿਆਨ ਨਾ ਕੀਤਾ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਆਇਆ ਕਿ ਉਹ ਉਨ੍ਹਾਂ ਨੂੰ ਵੈਰੀਆਂ ਦੇ ਹੱਥ ਵਿੱਚ ਇਸ ਕਾਰਨ ਦੇਵੇ ਕਿ ਉਹ ਅਦੋਮ ਦਿਆਂ ਦੇਵਤਿਆਂ ਕੋਲੋਂ ਪੁੱਛ-ਗਿੱਛ ਕਰਦੇ ਸਨ
Proverbs 29:1 in Panjabi 1 ਜਿਹੜਾ ਬਾਰ-ਬਾਰ ਤਾੜਨਾ ਖਾ ਕੇ ਵੀ ਹਠ ਕਰੇ, ਉਹ ਅਚਾਨਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ ।
Ecclesiastes 11:10 in Panjabi 10 ਇਸ ਲਈ ਚਿੰਤਾ ਨੂੰ ਆਪਣੇ ਮਨ ਤੋਂ ਦੂਰ ਕਰ ਅਤੇ ਬੁਰਿਆਈ ਆਪਣੇ ਸਰੀਰ ਵਿੱਚੋਂ ਕੱਢ ਸੁੱਟ, ਕਿਉਂ ਜੋ ਬਚਪਨ ਅਤੇ ਜੁਆਨੀ ਦੋਵੇਂ ਵਿਅਰਥ ਹਨ !
Hosea 9:9 in Panjabi 9 ਉਹਨਾਂ ਨੇ ਆਪਣੇ ਆਪ ਨੂੰ ਪੁੱਜ ਕੇ ਖਰਾਬ ਕਰ ਲਿਆ, ਜਿਵੇਂ ਗਿਬਆਹ ਦੇ ਦਿਨਾਂ ਵਿੱਚ, ਉਹ ਉਹਨਾਂ ਦੀ ਬਦੀ ਨੂੰ ਚੇਤੇ ਕਰੇਗਾ ਉਹ ਉਹਨਾਂ ਦੇ ਪਾਪਾਂ ਦੀ ਖਬਰ ਲਵੇਗਾ ।
Hosea 10:9 in Panjabi 9 ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ, ਉਹ ਉੱਥੇ ਹੀ ਲੱਗੇ ਰਹੇ, - ਭਲਾ, ਲੜਾਈ ਗਿਬਆਹ ਵਿੱਚ ਕੁਪੱਤੇ ਪੁੱਤਰਾਂ ਉੱਤੇ ਨਾ ਆ ਪਵੇਗੀ ?
Romans 1:32 in Panjabi 32 ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ ।
Revelation 18:4 in Panjabi 4 ਮੈਂ ਇੱਕ ਹੋਰ ਅਵਾਜ਼ ਅਕਾਸ਼ ਤੋਂ ਇਹ ਆਖਦੇ ਸੁਣੀ, ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ ! ਕਿਤੇ ਤੁਸੀਂ ਉਹ ਦੇ ਪਾਪਾਂ ਦੇ ਭਾਗੀ ਬਣੋ, ਕਿਤੇ ਤੁਸੀਂ ਉਹ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਹੋਵੋ !