Judges 5:31 in Panjabi 31 ਇਸੇ ਤਰ੍ਹਾਂ, ਹੇ ਯਹੋਵਾਹ, ਤੇਰੇ ਸਾਰੇ ਵੈਰੀ ਨਾਸ਼ ਹੋ ਜਾਣ ! ਪਰ ਉਸ ਦੇ ਪ੍ਰੇਮੀ ਸੂਰਜ ਵਾਂਗ ਹੋਣ, ਜਦ ਉਹ ਆਪਣੇ ਪ੍ਰਤਾਪ ਨਾਲ ਚੜ੍ਹਦਾ ਹੈ । ਫਿਰ ਚਾਲੀ ਸਾਲਾਂ ਤੱਕ ਦੇਸ਼ ਵਿੱਚ ਸ਼ਾਂਤੀ ਰਹੀ ।
Other Translations King James Version (KJV) So let all thine enemies perish, O LORD: but let them that love him be as the sun when he goeth forth in his might. And the land had rest forty years.
American Standard Version (ASV) So let all thine enemies perish, O Jehovah: But let them that love him be as the sun when he goeth forth in his might. And the land had rest forty years.
Bible in Basic English (BBE) So may destruction come on all your haters, O Lord; but let your lovers be like the sun going out in his strength. And for forty years the land had peace.
Darby English Bible (DBY) "So perish all thine enemies, O LORD! But thy friends be like the sun as he rises in his might." And the land had rest for forty years.
Webster's Bible (WBT) So let all thy enemies perish, O LORD: but let them that love him be as the sun when he goeth forth in his might. And the land had rest forty years.
World English Bible (WEB) So let all your enemies perish, Yahweh: But let those who love him be as the sun when he goes forth in his might. The land had rest forty years.
Young's Literal Translation (YLT) So do all Thine enemies perish, O Jehovah, And those loving Him `are' As the going out of the sun in its might!' and the land resteth forty years.
Cross Reference Exodus 20:6 in Panjabi 6 ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪਰੀਤ ਪਾਲਦੇ ਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ ।
Deuteronomy 6:5 in Panjabi 5 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ, ਆਪਣੀ ਸਾਰੀ ਜਾਨ ਅਤੇ ਆਪਣੇ ਸਾਰੇ ਜ਼ੋਰ ਨਾਲ ਪਿਆਰ ਕਰੋ
Judges 3:11 in Panjabi 11 ਤਦ ਚਾਲੀ ਸਾਲਾਂ ਤੱਕ ਉਸ ਦੇਸ਼ ਵਿੱਚ ਸ਼ਾਂਤੀ ਰਹੀ, ਫਿਰ ਕਨਜ਼ ਦਾ ਪੁੱਤਰ ਆਥਨੀਏਲ ਮਰ ਗਿਆ ।
Judges 3:30 in Panjabi 30 ਇਸ ਤਰ੍ਹਾਂ ਉਸ ਦਿਨ ਮੋਆਬ ਇਸਰਾਏਲ ਦੇ ਹੱਥ ਵਿੱਚ ਆ ਗਿਆ ਅਤੇ ਅੱਸੀ ਸਾਲਾਂ ਤੱਕ ਉਸ ਦੇਸ਼ ਵਿੱਚ ਸ਼ਾਂਤੀ ਬਣੀ ਰਹੀ ।
2 Samuel 23:4 in Panjabi 4 ਉਹ ਸਵੇਰ ਦੇ ਚਾਨਣ ਵਰਗਾ ਹੋਵੇਗਾ ਜਦ ਸੂਰਜ ਨਿੱਕਲਦਾ ਹੀ ਹੈ, ਅਜਿਹੀ ਸਵੇਰ ਜਿਸ ਦੇ ਵਿੱਚ ਬੱਦਲ ਨਾ ਹੋਣ, ਅਤੇ ਘਾਹ ਵਰਗਾ ਜੋ ਮੀਂਹ ਦੇ ਪਿੱਛੋਂ ਤਿੱਖੀ ਧੁੱਪ ਦੇ ਕਾਰਨ ਧਰਤੀ ਵਿੱਚੋਂ ਉੱਗਦਾ ਹੈ ।
Psalm 19:4 in Panjabi 4 ਸਾਰੀ ਧਰਤੀ ਵਿੱਚ ਉਨ੍ਹਾਂ ਦੀ ਗੂੰਜ ਪਹੁੰਚਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ । ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਬਣਾਇਆ ਹੈ,
Psalm 37:6 in Panjabi 6 ਉਹ ਤੇਰੇ ਧਰਮ ਨੂੰ ਚਾਨਣ ਵਾਂਗੂੰ ਅਤੇ ਤੇਰੇ ਨਿਆਂ ਨੂੰ ਦੁਪਹਿਰ ਵਾਂਗੂੰ ਪ੍ਰਕਾਸ਼ਮਾਨ ਕਰੇਗਾ ।
Psalm 48:4 in Panjabi 4 ਤਾਂ ਵੇਖੋ, ਰਾਜੇ ਇਕੱਠੇ ਹੋ ਗਏ, ਓਹ ਮਿਲ ਕੇ ਲੰਘ ਗਏ ।
Psalm 58:10 in Panjabi 10 ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ ।
Psalm 68:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਪਰਮੇਸ਼ੁਰ ਉੱਠੇ, ਉਹ ਦੇ ਵੈਰੀ ਛਿੰਨ ਭਿੰਨ ਹੋ ਜਾਣ, ਅਤੇ ਜਿਹੜੇ ਉਸ ਨਾਲ ਖਹਿ ਰੱਖਦੇ ਹਨ ਓਹ ਉਸ ਦੇ ਅੱਗੋਂ ਨੱਸ ਜਾਣ !
Psalm 83:9 in Panjabi 9 ਤੂੰ ਉਨ੍ਹਾਂ ਨਾਲ ਇਹੋ ਜਿਹਾ ਕਰ ਜਿਹੋ ਜਿਹਾ ਤੂੰ ਮਿਦਯਾਨ, ਅਤੇ ਸੀਸਰਾ ਅਤੇ ਕੀਸ਼ੋਨ ਨਦੀ ਕੋਲ ਯਾਬੀਨ ਨਾਲ ਕੀਤਾ !
Psalm 89:36 in Panjabi 36 ਉਹ ਦਾ ਵੰਸ ਅੰਤਰਾਲ ਤੱਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਗੂੰ ਮੇਰੇ ਅੱਗੇ ਬਣੀ ਰਹੇਗੀ ।
Psalm 91:14 in Panjabi 14 ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਤਾ ਹੈ ।
Psalm 92:9 in Panjabi 9 ਵੇਖ, ਤੇਰੇ ਵੈਰੀ, ਹੇ ਯਹੋਵਾਹ, ਹਾਂ, ਵੇਖ, ਤੇਰੇ ਵੈਰੀ ਨਸ਼ਟ ਹੋ ਜਾਣਗੇ, ਅਤੇ ਸਾਰੇ ਕੁਕਰਮੀ ਖਿੰਡ ਪੁੰਡ ਜਾਣਗੇ !
Psalm 97:8 in Panjabi 8 ਹੇ ਯਹੋਵਾਹ, ਤੇਰਿਆਂ ਨਿਆਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ ।
Psalm 97:10 in Panjabi 10 ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ ।
Proverbs 4:18 in Panjabi 18 ਪਰ ਧਰਮੀਆ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ ।
Daniel 12:3 in Panjabi 3 ਪਰ ਉਹ ਜਿਹੜੇ ਬੁੱਧਵਾਨ ਹਨ ਅੰਬਰ ਦੇ ਪਰਕਾਸ਼ ਵਾਂਗੂੰ ਚਮਕਣਗੇ ਅਤੇ ਉਹ ਜਿਹਨਾਂ ਦੇ ਉੱਦਮ ਲ ਢੇਰ ਸਾਰੇ ਧਰਮੀ ਬਣ ਗਏ ਤਾਰਿਆਂ ਵਾਂਗੂੰ ਜੁੱਗੋ-ਜੁੱਗ ਤੱਕ ਚਮਕਣਗੇ ।
Hosea 6:3 in Panjabi 3 ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ, ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ, ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ ।
Matthew 13:43 in Panjabi 43 ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗੂੰ ਚਮਕਣਗੇ । ਜਿਹ ਦੇ ਕੰਨ ਹੋਣ ਸੋ ਸੁਣੇ ।
Romans 8:28 in Panjabi 28 ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ ।
1 Corinthians 8:3 in Panjabi 3 ਪਰ ਜੇ ਕੋਈ ਪਰਮੇਸ਼ੁਰ ਨਾਲ ਪਿਆਰ ਰੱਖੇ ਤਾਂ ਉਹ ਉਸ ਤੋਂ ਜਾਣਿਆ ਜਾਂਦਾ ਹੈ ।
Ephesians 6:24 in Panjabi 24 ਉਹਨਾਂ ਸਭਨਾਂ ਉੱਤੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨਾਲ ਸੱਚਾ ਪਿਆਰ ਰੱਖਦੇ ਹਨ, ਕਿਰਪਾ ਹੁੰਦੀ ਰਹੇ । ਆਮੀਨ ।
James 1:12 in Panjabi 12 ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ ।
James 2:5 in Panjabi 5 ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ ?
1 Peter 1:8 in Panjabi 8 ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ ।
1 John 4:19 in Panjabi 19 ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ ।
1 John 5:2 in Panjabi 2 ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ ।
Revelation 6:10 in Panjabi 10 ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈਂ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈਂ ?
Revelation 18:20 in Panjabi 20 ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ !
Revelation 19:2 in Panjabi 2 ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ ।