Lamentations 1:18 in Panjabi 18 ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮਾਂ ਦਾ ਵਿਰੋਧ ਕੀਤਾ, ਹੇ ਸਾਰੇ ਲੋਕੋ, ਸੁਣੋ, ਅਤੇ ਮੇਰੇ ਦੁੱਖ ਨੂੰ ਵੇਖੋ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਗ਼ੁਲਾਮੀ ਵਿੱਚ ਚਲੇ ਗਏ ।
Other Translations King James Version (KJV) The LORD is righteous; for I have rebelled against his commandment: hear, I pray you, all people, and behold my sorrow: my virgins and my young men are gone into captivity.
American Standard Version (ASV) Jehovah is righteous; for I have rebelled against his commandment: Hear, I pray you, all ye peoples, and behold my sorrow: My virgins and my young men are gone into captivity.
Bible in Basic English (BBE) The Lord is upright; for I have gone against his orders: give ear, now, all you peoples, and see my pain, my virgins and my young men have gone away as prisoners.
Darby English Bible (DBY) Jehovah is righteous; for I have rebelled against his commandment. Hear, I pray you, all ye peoples, and behold my sorrow. My virgins and my young men are gone into captivity.
World English Bible (WEB) Yahweh is righteous; for I have rebelled against his commandment: Please hear all you peoples, and see my sorrow: My virgins and my young men are gone into captivity.
Young's Literal Translation (YLT) Righteous is Jehovah, For His mouth I have provoked. Hear, I pray you, all ye peoples, and see my pain, My virgins and my young men have gone into captivity.
Cross Reference Exodus 9:27 in Panjabi 27 ਤਾਂ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਮੈਂ ਇਸ ਵਾਰ ਪਾਪ ਕੀਤਾ । ਯਹੋਵਾਹ ਸੱਚ ਹੈ । ਮੈਂ ਅਤੇ ਮੇਰੀ ਪਰਜਾ ਦੁਸ਼ਟ ਹਾਂ ।
Deuteronomy 28:32 in Panjabi 32 ਤੁਹਾਡੇ ਪੁੱਤਰ ਅਤੇ ਧੀਆਂ ਦੂਜੇ ਲੋਕਾਂ ਨੂੰ ਦਿੱਤੇ ਜਾਣਗੇ ਅਤੇ ਤੁਹਾਡੀਆਂ ਅੱਖਾਂ ਸਾਰਾ ਦਿਨ ਉਨ੍ਹਾਂ ਨੂੰ ਵੇਖਣ ਲਈ ਲੋਚਦੇ-ਲੋਚਦੇ ਤਰਸ ਜਾਣਗੀਆਂ, ਪਰ ਤੁਹਾਡੇ ਹੱਥਾਂ ਵਿੱਚ ਕੋਈ ਜ਼ੋਰ ਨਹੀਂ ਹੋਵੇਗਾ ।
Deuteronomy 29:22 in Panjabi 22 ਅਤੇ ਆਉਣ ਵਾਲੀ ਪੀੜ੍ਹੀ ਵਿੱਚ ਤੁਹਾਡੇ ਬੱਚੇ ਜਿਹੜੇ ਤੁਹਾਡੇ ਬਾਅਦ ਪੈਦਾ ਹੋਣਗੇ ਅਤੇ ਪਰਦੇਸੀ ਵੀ ਜਿਹੜੇ ਦੂਰ ਦੇਸ਼ ਤੋਂ ਆਉਣਗੇ, ਜਦ ਉਹ ਉਸ ਦੇਸ਼ ਦੀਆਂ ਬਵਾਂ ਅਤੇ ਉਸ ਵਿੱਚ ਯਹੋਵਾਹ ਦੀਆਂ ਫੈਲਾਈਆਂ ਹੋਈਆਂ ਬਿਮਾਰੀਆਂ ਨੂੰ ਵੇਖਣਗੇ ਤਾਂ ਆਖਣਗੇ,
Deuteronomy 32:4 in Panjabi 4 ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ । ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ ।
Judges 1:7 in Panjabi 7 ਤਦ ਅਦੋਨੀ ਬਜ਼ਕ ਨੇ ਕਿਹਾ, “ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢੇ ਹੋਏ ਸੱਤਰ ਰਾਜੇ ਮੇਰੀ ਮੇਜ਼ ਦੇ ਹੇਠੋਂ ਟੁੱਕੜੇ ਚੁਗ-ਚੁਗ ਕੇ ਖਾਂਦੇ ਸਨ, ਇਸ ਲਈ ਜਿਸ ਤਰ੍ਹਾਂ ਮੈਂ ਕੀਤਾ ਸੀ, ਪਰਮੇਸ਼ੁਰ ਨੇ ਮੈਨੂੰ ਉਸੇ ਤਰ੍ਹਾਂ ਹੀ ਬਦਲਾ ਦਿੱਤਾ ਹੈ ।” ਫੇਰ ਉਹ ਉਸ ਨੂੰ ਯਰੂਸ਼ਲਮ ਵਿੱਚ ਲੈ ਆਏ ਅਤੇ ਉਹ ਉੱਥੇ ਹੀ ਮਰ ਗਿਆ ।
1 Samuel 12:14 in Panjabi 14 ਜੇ ਯਹੋਵਾਹ ਕੋਲੋਂ ਡਰਦੇ ਰਹੋਗੇ, ਉਹ ਦੀ ਉਪਾਸਨਾ ਕਰੋਗੇ, ਉਹ ਦਾ ਬਚਨ ਮੰਨੋਗੇ ਅਤੇ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਨਾ ਕਰੋਗੇ ਤਾਂ ਤੁਸੀਂ ਅਤੇ ਜਿਹੜਾ ਰਾਜਾ ਤੁਹਾਡੇ ਉੱਤੇ ਰਾਜ ਕਰਦਾ ਹੈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਮਗਰ ਚੱਲਦੇ ਜਾਓਗੇ ।
1 Samuel 15:23 in Panjabi 23 ਕਿਉਂ ਜੋ ਬਗਾਵਤ ਕਰਨਾ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਢੀਠਤਾ, ਮੂਰਤੀ ਪੂਜਾ ਜਿਹੀ ਹੈ । ਸੋ ਜਿਵੇਂ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਉਸੇ ਤਰ੍ਹਾਂ ਹੀ ਯਹੋਵਾਹ ਨੇ ਰਾਜਾ ਹੋਣ ਤੋਂ ਤੈਨੂੰ ਰੱਦਿਆ ਹੈ ।
1 Kings 9:8 in Panjabi 8 ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ ਹੋਵੇਗਾ ਅਤੇ ਧਿਕੱਕਾਰ ਦੇਵੇਗਾ ਅਤੇ ਉਹ ਆਖਣਗੇ ਕਿ ਯਹੋਵਾਹ ਨੇ ਇਸ ਧਰਤੀ ਨਾਲ ਤੇ ਇਸ ਭਵਨ ਨਾਲ ਅਜਿਹਾ ਕਿਉਂ ਕੀਤਾ ?
1 Kings 13:21 in Panjabi 21 ਤਾਂ ਉਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਜਿਹੜਾ ਯਹੂਦਾਹ ਤੋਂ ਆਇਆ ਸੀ ਉੱਚੀ ਦਿੱਤੀ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਇਸ ਲਈ ਕਿ ਤੂੰ ਯਹੋਵਾਹ ਦੇ ਵਾਕ ਦੀ ਉਲੰਘਣਾ ਕੀਤੀ ਅਤੇ ਉਸ ਹੁਕਮ ਦੀ ਪਾਲਨਾ ਨਹੀਂ ਕੀਤੀ ਜਿਸ ਦਾ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ ।
Ezra 9:13 in Panjabi 13 ਇਨ੍ਹਾਂ ਸਾਰੀਆਂ ਮੁਸੀਬਤਾਂ ਦੇ ਬਾਅਦ, ਜਿਹੜੀਆਂ ਸਾਡੇ ਬੁਰੇ ਕੰਮਾਂ ਅਤੇ ਸਾਡੇ ਵੱਡੇ ਦੋਸ਼ਾਂ ਦੇ ਕਾਰਨ ਸਾਡੇ ਉੱਤੇ ਆਈਆਂ, ਹੇ ਸਾਡੇ ਪਰਮੇਸ਼ੁਰ ! ਤੂੰ ਸਾਨੂੰ ਸਾਡੇ ਪਾਪਾਂ ਦੇ ਜੋਗ ਬਹੁਤ ਘੱਟ ਸਜ਼ਾ ਦਿੱਤੀ ਅਤੇ ਸਾਨੂੰ ਛੁਟਕਾਰਾ ਦਿੱਤਾ ਹੈ ।
Nehemiah 1:6 in Panjabi 6 ਤੇਰੇ ਕੰਨ ਲੱਗੇ ਰਹਿਣ ਅਤੇ ਤੇਰੀਆਂ ਅੱਖਾਂ ਖੁਲ੍ਹੀਆਂ ਰਹਿਣ ਅਤੇ ਇਸ ਸਮੇਂ ਜੋ ਪ੍ਰਾਰਥਨਾ ਮੈਂ ਤੇਰਾ ਦਾਸ ਤੇਰੇ ਦਾਸਾਂ ਇਸਰੇਲੀਆਂ ਦੇ ਲਈ ਦਿਨ ਰਾਤ ਕਰਦਾ ਰਹਿੰਦਾ ਹਾਂ, ਉਸ ਨੂੰ ਤੂੰ ਸੁਣ ਲੈ । ਮੈਂ ਇਸਰੇਲੀਆਂ ਦੇ ਪਾਪਾਂ ਨੂੰ ਜਿਹੜੇ ਅਸੀਂ ਤੇਰੇ ਵਿਰੁੱਧ ਕੀਤੇ ਹਨ ਮੰਨ ਲੈਂਦਾ ਹਾਂ । ਹਾਂ, ਮੈਂ ਅਤੇ ਮੇਰੇ ਪਿਉ-ਦਾਦਿਆਂ ਦੇ ਘਰਾਣੇ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ ।
Nehemiah 9:26 in Panjabi 26 ਪਰ ਉਹ ਤੇਰੇ ਤੋਂ ਬੇਮੁਖ ਹੋ ਕੇ ਵਿਦਰੋਹੀ ਹੋ ਗਏ ਅਤੇ ਤੇਰੀ ਬਿਵਸਥਾ ਨੂੰ ਤਿਆਗ ਦਿੱਤਾ ਅਤੇ ਤੇਰੇ ਨਬੀਆਂ ਨੂੰ ਜੋ ਉਨ੍ਹਾਂ ਨੂੰ ਤੇਰੇ ਵੱਲ ਮੁੜਨ ਲਈ ਚਿਤਾਉਣੀ ਦਿੰਦੇ ਸਨ, ਤਲਵਾਰ ਨਾਲ ਵੱਢ ਸੁੱਟਿਆ ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ ।
Nehemiah 9:33 in Panjabi 33 ਤਾਂ ਵੀ ਜੋ ਕੁਝ ਸਾਡੇ ਉੱਤੇ ਬੀਤਿਆ ਹੈ ਉਸ ਵਿੱਚ ਤੂੰ ਧਰਮੀ ਹੈਂ, ਕਿਉਂ ਜੋ ਤੂੰ ਸਾਡੇ ਨਾਲ ਸਚਿਆਈ ਨਾਲ ਵਰਤਿਆ ਹੈ ਪਰ ਅਸੀਂ ਦੁਸ਼ਟਤਾ ਕੀਤੀ ।
Psalm 107:11 in Panjabi 11 ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੇ ਸਲਾਹ ਨੂੰ ਤੁੱਛ ਜਾਤਾ,
Psalm 119:75 in Panjabi 75 ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ ।
Psalm 145:17 in Panjabi 17 ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ ।
Jeremiah 12:1 in Panjabi 1 ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਬਾਰੇ ਤੇਰੇ ਨਾਲ ਬੋਲਾਂਗਾ, - ਦੁਸ਼ਟਾਂ ਦਾ ਰਾਹ ਕਿਉਂ ਸਫਲ ਹੁੰਦਾ ਹੈ ? ਕਿਉਂ ਸਾਰੇ ਛਲੀਏ ਛਲ ਵਿੱਚ ਸੁਖੀ ਹਨ ?
Jeremiah 22:8 in Panjabi 8 ਬਹੁਤ ਸਾਰੀਆਂ ਕੌਮਾਂ ਇਸ ਸ਼ਹਿਰ ਦੇ ਕੋਲ ਦੀ ਲੰਘਣਗੀਆਂ ਅਤੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਖੇਗਾ, ਯਹੋਵਾਹ ਨੇ ਇਸ ਵੱਡੇ ਸ਼ਹਿਰ ਨਾਲ ਐਉਂ ਕਿਉਂ ਕੀਤਾ ?
Jeremiah 25:28 in Panjabi 28 ਤਾਂ ਇਸ ਤਰ੍ਹਾਂ ਕਿ ਜੇ ਉਹ ਤੇਰੇ ਹੱਥੋਂ ਪੀਣ ਲਈ ਕਟੋਰਾ ਲੈਣ ਤੋਂ ਇਨਕਾਰੀ ਹੋ ਜਾਣ ਤਾਂ ਤੂੰ ਉਹਨਾਂ ਨੂੰ ਆਖੀਂ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੁਸੀਂ ਜ਼ਰੂਰ ਪੀਓਗੇ !
Jeremiah 49:12 in Panjabi 12 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਵੇਖ, ਜਿਹਨਾਂ ਦਾ ਹੱਕ ਨਹੀਂ ਸੀ ਭਈ ਕਟੋਰਾ ਪੀਣ, ਉਹਨਾਂ ਨੇ ਜ਼ਰੂਰ ਪੀਣਾ ਹੈ । ਕੀ ਤੂੰ ਉਹ ਹੈ ਜਿਹੜਾ ਸੱਚ-ਮੁੱਚ ਬੇਦੋਸ਼ਾ ਹੈਂ ? ਤੂੰ ਬੇਦੋਸ਼ਾ ਨਾ ਰਹੇਂਗਾ, ਤੂੰ ਸੱਚ-ਮੁੱਚ ਪੀਵੇਂਗਾ
Lamentations 1:5 in Panjabi 5 ਉਹ ਦੇ ਵਿਰੋਧੀ ਉਹ ਦੇ ਸੁਆਮੀ ਬਣ ਗਏ, ਉਹ ਦੇ ਵੈਰੀ ਤਰੱਕੀ ਕਰਦੇ ਹਨ, ਕਿਉਂ ਜੋ ਯਹੋਵਾਹ ਨੇ ਉਹ ਨੂੰ ਉਹ ਦੇ ਬਹੁਤੇ ਅਪਰਾਧਾਂ ਦੇ ਕਾਰਨ ਦੁੱਖ ਦਿੱਤਾ ਹੈ, ਉਹ ਦੇ ਬੱਚਿਆਂ ਨੂੰ ਵਿਰੋਧੀ ਗ਼ੁਲਾਮੀ ਵਿੱਚ ਲੈ ਗਏ ।
Lamentations 1:12 in Panjabi 12 ਹੇ ਸਾਰੇ ਲੰਘਣ ਵਾਲਿਓ ! ਕੀ ਇਹ ਤੁਹਾਡੇ ਲਈ ਕੁਝ ਨਹੀਂ ਹੈ ? ਧਿਆਨ ਦਿਓ ਅਤੇ ਵੇਖੋ, ਕੀ ਮੇਰੇ ਦੁੱਖ ਵਰਗਾ ਕੋਈ ਹੋਰ ਦੁੱਖ ਹੈ ਜੋ ਮੇਰੇ ਉੱਤੇ ਆਣ ਪਿਆ ਹੈ, ਜਿਸ ਨੂੰ ਯਹੋਵਾਹ ਨੇ ਆਪਣੇ ਭੜਕਦੇ ਕ੍ਰੋਧ ਦੇ ਦਿਨ ਮੇਰੇ ਉੱਤੇ ਪਾਇਆ ਹੈ ?
Lamentations 3:42 in Panjabi 42 ਅਸੀਂ ਅਪਰਾਧ ਅਤੇ ਵਿਦਰੋਹ ਕੀਤਾ, ਅਤੇ ਤੂੰ ਮੁਆਫ਼ ਨਹੀਂ ਕੀਤਾ ।
Ezekiel 14:22 in Panjabi 22 ਤਾਂ ਵੀ ਵੇਖੋ, ਉੱਥੇ ਕੁੱਝ ਕੁ ਪੁੱਤਰ ਧੀਆਂ ਬਚ ਰਹਿਣਗੇ, ਜਿਹੜੇ ਕੱਢੇ ਜਾਣਗੇ ਅਤੇ ਤੁਹਾਡੇ ਕੋਲ ਪਹੁੰਚਾਏ ਜਾਣਗੇ । ਤੁਸੀਂ ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖ ਕੇ ਉਸ ਬਲਾ ਦੇ ਬਾਰੇ ਜੋ ਮੈਂ ਯਰੂਸ਼ਲਮ ਉੱਤੇ ਭੇਜੀ ਅਤੇ ਉਹਨਾਂ ਸਾਰੀਆਂ ਬਲਾਵਾਂ ਦੇ ਬਾਰੇ ਜੋ ਮੈਂ ਉਸ ਉੱਤੇ ਭੇਜੀਆਂ ਹਨ, ਤੁਸੀਂ ਤਸੱਲੀ ਪਾਓਗੇ ।
Daniel 9:7 in Panjabi 7 ਹੇ ਪ੍ਰਭੂ, ਤੂੰ ਧਰਮੀ ਹੈ, ਪਰ ਸਾਡੇ ਲਈ ਅੱਜ ਦੇ ਦਿਨ ਸ਼ਰਮਿੰਦਗੀ ਦੀ ਗੱਲ ਹੈ, ਯਹੂਦਾਹ ਦੇ ਲੋਕਾਂ ਦੇ ਅਤੇ ਯਰੂਸ਼ਲਮ ਦੇ ਵੱਸਣ ਵਾਲਿਆਂ ਦੇ ਅਤੇ ਸਭਨਾਂ ਇਸਰਾਏਲੀਆਂ ਦੇ ਲਈ ਜੋ ਨੇੜੇ ਹਨ ਅਤੇ ਜਿਹੜੇ ਦੂਰ ਹਨ, ਉਹਨਾਂ ਸਭਨਾਂ ਦੇਸਾਂ ਵਿੱਚ ਜਿੱਥੇ ਕਿੱਥੇ ਤੂੰ ਉਹਨਾਂ ਦੇ ਔਗੁਣਾਂ ਦੇ ਕਾਰਨ ਜੋ ਉਹਨਾਂ ਨੇ ਤੇਰੇ ਅੱਗੇ ਕੀਤੇ, ਤੂੰ ਉਹਨਾਂ ਨੂੰ ਖਿੰਡਾ ਦਿੱਤਾ ।
Daniel 9:9 in Panjabi 9 ਪ੍ਰਭੂ ਸਾਡੇ ਪਰਮੇਸ਼ੁਰ ਦੇ ਕੋਲ ਦਇਆ ਅਤੇ ਮਾਫ਼ੀ ਹੈ, ਅਸੀਂ ਭਾਵੇਂ ਉਹ ਦੇ ਅੱਗੇ ਵਿਰੋਧ ਕੀਤਾ ।
Zephaniah 3:5 in Panjabi 5 ਯਹੋਵਾਹ ਜੋ ਉਸ ਵਿੱਚ ਹੈ, ਉਹ ਧਰਮੀ ਹੈ, ਉਹ ਬਦੀ ਨਹੀਂ ਕਰਦਾ, ਹਰੇਕ ਸਵੇਰ ਨੂੰ ਉਹ ਆਪਣਾ ਨਿਆਂ ਪਰਗਟ ਕਰਦਾ ਹੈ, ਉਹ ਮੁੱਕਰਦਾ ਨਹੀਂ, ਪਰ ਬੁਰਿਆਰ ਸ਼ਰਮ ਕਰਨਾ ਨਹੀਂ ਜਾਣਦਾ ।
Romans 2:5 in Panjabi 5 ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ ।
Romans 3:19 in Panjabi 19 ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁੱਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ ।
Revelation 15:3 in Panjabi 3 ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ ਕੰਮ ਤੇਰੇ ਹਨ ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ !
Revelation 16:5 in Panjabi 5 ਅਤੇ ਮੈਂ ਪਾਣੀਆਂ ਦੇ ਦੂਤ ਨੂੰ ਇਹ ਆਖਦੇ ਸੁਣਿਆ, ਹੇ ਪਵਿੱਤਰ ਪੁਰਖ, ਤੂੰ ਜੋ ਹੈਂ ਅਤੇ ਤੂੰ ਜੋ ਸੀ, ਤੂੰ ਧਰਮੀ ਹੈਂ, ਤੂੰ ਇਸ ਤਰ੍ਹਾਂ ਨਿਆਂ ਜੋ ਕੀਤਾ,