Lamentations 1:2 in Panjabi 2 ਉਹ ਰਾਤ ਨੂੰ ਫੁੱਟ-ਫੁੱਟ ਕੇ ਰੋਂਦੀ ਹੈ, ਉਹ ਦੇ ਹੰਝੂ ਉਹ ਦੀਆਂ ਗੱਲਾਂ ਉੱਤੇ ਛਲਕਦੇ ਹਨ, ਉਹ ਦੇ ਸਾਰੇ ਪ੍ਰੇਮੀਆਂ ਵਿੱਚ ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਉਹ ਦੇ ਸਾਰੇ ਮਿੱਤਰਾਂ ਨੇ ਉਹ ਨੂੰ ਧੋਖਾ ਦਿੱਤਾ, ਉਹ ਉਸ ਦੇ ਵੈਰੀ ਬਣ ਗਏ ਹਨ ।
Other Translations King James Version (KJV) She weepeth sore in the night, and her tears are on her cheeks: among all her lovers she hath none to comfort her: all her friends have dealt treacherously with her, they are become her enemies.
American Standard Version (ASV) She weepeth sore in the night, and her tears are on her cheeks; Among all her lovers she hath none to comfort her: All her friends have dealt treacherously with her; they are become her enemies.
Bible in Basic English (BBE) She is sorrowing bitterly in the night, and her face is wet with weeping; among all her lovers she has no comforter: all her friends have been false to her, they have become her haters.
Darby English Bible (DBY) She weepeth sore in the night, and her tears are on her cheeks; among all her lovers she hath no comforter; all her friends have dealt treacherously with her, they are become her enemies.
World English Bible (WEB) She weeps sore in the night, and her tears are on her cheeks; Among all her lovers she has none to comfort her: All her friends have dealt treacherously with her; they are become her enemies.
Young's Literal Translation (YLT) She weepeth sore in the night, And her tear `is' on her cheeks, There is no comforter for her out of all her lovers, All her friends dealt treacherously by her, They have been to her for enemies.
Cross Reference Job 6:15 in Panjabi 15 ਮੇਰੇ ਭਰਾ ਨਦੀ ਵਾਂਗੂੰ ਵਿਸ਼ਵਾਸਘਾਤੀ ਹਨ, ਉਨ੍ਹਾਂ ਨਦੀਆਂ ਦੀਆਂ ਧਾਰਾਂ ਵਾਂਗੂੰ ਜਿਹੜੀਆਂ ਦੂਰ ਵਗ ਜਾਂਦੀਆਂ ਹਨ,
Job 7:3 in Panjabi 3 ਤਿਵੇਂ ਮੈਂ ਅਨਰਥ ਦੇ ਮਹੀਨਿਆਂ ਦਾ ਮਾਲਕ ਬਣਾਇਆ ਗਿਆ ਹਾਂ, ਅਤੇ ਕਲੇਸ਼ ਦੀਆਂ ਰਾਤਾਂ ਮੇਰੇ ਲਈ ਠਹਿਰਾਈਆਂ ਗਈਆਂ ਹਨ ।
Job 19:13 in Panjabi 13 ਉਹ ਨੇ ਮੇਰੇ ਭਰਾ ਮੈਥੋਂ ਦੂਰ ਕਰ ਦਿੱਤੇ, ਅਤੇ ਮੇਰੇ ਜਾਣ-ਪਛਾਣ ਵਾਲੇ ਮੈਥੋਂ ਬਿਲਕੁਲ ਬੇਗਾਨੇ ਹੋ ਗਏ ।
Psalm 6:6 in Panjabi 6 ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਹੰਝੂਆਂ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ ।
Psalm 31:11 in Panjabi 11 ਆਪਣੇ ਸਭ ਵਿਰੋਧੀਆਂ ਦੇ ਕਾਰਨ ਮੈਂ ਉਲਾਹਮਾ ਬਣਿਆ, ਖਾਸ ਕਰਕੇ ਆਪਣੇ ਗੁਆਂਢੀਆਂ ਵਿੱਚ, ਅਤੇ ਆਪਣੇ ਜਾਣ-ਪਛਾਣ ਵਾਲਿਆਂ ਲਈ ਡਰ ਦਾ ਕਾਰਨ, ਜਿਨ੍ਹਾਂ ਮੈਨੂੰ ਬਾਹਰ ਵੇਖਿਆ ਓਹ ਮੈਥੋਂ ਭੱਜ ਗਏ ।
Psalm 77:2 in Panjabi 2 ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੂ ਨੂੰ ਢੂੰਡਿਆ, ਮੇਰਾ ਹੱਥ ਰਾਤ ਨੂੰ ਪਸਾਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀਅ ਨੇ ਸ਼ਾਂਤੀ ਲੈਣ ਤੋਂ ਨਾਂਹ ਕੀਤੀ ।
Proverbs 19:7 in Panjabi 7 ਜਦੋਂ ਕੰਗਾਲ ਦੇ ਸਾਰੇ ਭਰਾ ਵੀ ਉਸ ਨਾਲ ਵੈਰ ਰੱਖਦੇ ਹਨ, ਤਾਂ ਉਹ ਦੇ ਮਿੱਤਰ ਕਿਉਂ ਨਾ ਉਸ ਤੋਂ ਦੂਰ ਹੋ ਜਾਣਗੇ ? ਉਹ ਗੱਲਾਂ ਨਾਲ ਉਹਨਾਂ ਦਾ ਪਿੱਛਾ ਕਰਦਾ ਹੈ ਪਰ ਨਹੀਂ ਲੱਭਦੇ ਹਨ ।
Isaiah 51:18 in Panjabi 18 ਉਨ੍ਹਾਂ ਸਾਰਿਆਂ ਪੁੱਤਰਾਂ ਵਿੱਚੋਂ ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਉਸ ਦੀ ਅਗਵਾਈ ਕਰਨ ਵਾਲਾ ਨਾ ਰਿਹਾ, ਉਨ੍ਹਾਂ ਸਾਰਿਆਂ ਪੁੱਤਰਾਂ ਵਿੱਚੋਂ ਜਿਨ੍ਹਾਂ ਨੂੰ ਉਸ ਨੇ ਪਾਲਿਆ, ਕੋਈ ਨਹੀਂ ਜੋ ਉਸ ਦਾ ਹੱਥ ਫੜ੍ਹੇ ।
Jeremiah 3:1 in Panjabi 1 ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਜ਼ਨਾਹ ਕੀਤਾ,- ਤੂੰ ਤਾਂ ਮੇਰੀ ਵੱਲ ਮੁੜੇਂਗੀ ? ਯਹੋਵਾਹ ਦਾ ਵਾਕ ਹੈ ।
Jeremiah 4:30 in Panjabi 30 ਤੂੰ ਹੇ ਉਜਾੜੀਏ, ਕੀ ਕਰਦੀ ਹੈਂ ? ਭਾਵੇਂ ਤੂੰ ਸੂਹਾ ਜੋੜਾ ਪਾਵੇਂ, ਭਾਵੇਂ ਤੂੰ ਆਪ ਨੂੰ ਸੋਨੇ ਦੇ ਗਹਿਣਿਆਂ ਦੇ ਨਾਲ ਸਜਾਵੇਂ, ਭਾਵੇਂ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਵੇਂ, ਤੂੰ ਵਿਅਰਥ ਆਪਣੇ ਆਪ ਨੂੰ ਸੋਹਣੀ ਬਣਾਉਂਦੀ ਹੈ, ਤੇਰੇ ਧਗੜੇ ਤੈਥੋਂ ਘਿਣ ਕਰਦੇ ਹਨ, ਉਹ ਤੇਰੀ ਜਾਨ ਨੂੰ ਭਾਲਦੇ ਹਨ ।
Jeremiah 9:1 in Panjabi 1 ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆਂ ਨੂੰ ਦਿਨ ਰਾਤ ਰੋਂਦਾ ਰਹਿੰਦਾ !
Jeremiah 9:17 in Panjabi 17 ਸੈਨਾ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ - ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਔਰਤਾਂ ਨੂੰ ਸੱਦੋ ਭਈ ਉਹ ਆਉਣ, ਬੁੱਧਵਾਨ ਔਰਤਾਂ ਨੂੰ ਸੱਦ ਘੱਲੋ ਭਈ ਉਹ ਆਉਣ ।
Jeremiah 13:17 in Panjabi 17 ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ ।
Jeremiah 22:20 in Panjabi 20 ਲਬਾਨੋਨ ਨੂੰ ਚੜ੍ਹ ਜਾ ਅਤੇ ਚਿੱਲਾ, ਅਤੇ ਬਾਸ਼ਾਨ ਵਿੱਚ ਆਪਣੀ ਅਵਾਜ਼ ਉੱਚੀ ਕਰ, ਅਬਾਰੀਮ ਤੋਂ ਚਿੱਲਾ, ਕਿ ਤੇਰੇ ਸਾਰੇ ਪ੍ਰੇਮੀ ਭੰਨੇ ਤੋੜੇ ਗਏ ਹਨ !
Jeremiah 30:14 in Panjabi 14 ਤੇਰੇ ਸਾਰੇ ਪ੍ਰੇਮੀ ਤੈਨੂੰ ਭੁੱਲ ਗਏ, ਉਹ ਤੇਰੀ ਭਾਲ ਨਹੀਂ ਕਰਦੇ, ਕਿਉਂ ਜੋ ਮੈਂ ਤੈਨੂੰ ਵੈਰੀ ਦੀ ਮਾਰ ਮਾਰੀ, ਬੇ ਤਰਸ ਵੈਰੀ ਦੀ ਸਜ਼ਾ ਨਾਲ, ਤੇਰੀ ਬਦੀ ਜੋ ਵੱਧ ਗਈ ਸੀ, ਤੇਰੇ ਪਾਪ ਜੋ ਬਹੁਤੇ ਹੋ ਗਏ ਸਨ ।
Lamentations 1:9 in Panjabi 9 ਉਹ ਦੀ ਅਸ਼ੁੱਧਤਾ ਉਹ ਦੇ ਪੱਲੇ ਉੱਤੇ ਹੈ, ਉਸ ਨੇ ਆਪਣੇ ਅੰਤ ਨੂੰ ਯਾਦ ਨਾ ਰੱਖਿਆ, ਇਸ ਲਈ ਉਹ ਭਿਆਨਕ ਤਰੀਕੇ ਨਾਲ ਗਿਰਾਈ ਗਈ, ਉਹ ਨੂੰ ਤੱਸਲੀ ਦੇਣ ਵਾਲਾ ਕੋਈ ਨਹੀਂ । ਹੇ ਯਹੋਵਾਹ, ਮੇਰੇ ਦੁੱਖ ਨੂੰ ਵੇਖ ! ਕਿਉਂ ਜੋ ਵੈਰੀ ਮੇਰੇ ਵਿਰੁੱਧ ਸਫ਼ਲ ਹੋਇਆ ਹੈ ।
Lamentations 1:16 in Panjabi 16 ਇਹਨਾਂ ਗੱਲਾਂ ਦੇ ਕਾਰਨ ਮੈਂ ਰੋਂਦੀ ਹਾਂ, ਮੇਰੀਆਂ ਅੱਖੀਆਂ ਤੋਂ ਪਾਣੀ ਵਗਦਾ ਹੈ, ਕਿਉਂ ਜੋ ਮੇਰਾ ਤੱਸਲੀ ਦੇਣ ਵਾਲਾ ਮੈਥੋਂ ਦੂਰ ਹੈ, ਜਿਹੜਾ ਮੇਰੀ ਜਾਨ ਨੂੰ ਤਾਜ਼ਗੀ ਦਿੰਦਾ ਹੈ । ਮੇਰੇ ਬੱਚੇ ਵਿਰਾਨ ਹੋ ਗਏ ਹਨ, ਕਿਉਂ ਜੋ ਵੈਰੀ ਪਰਬਲ ਹੋ ਗਿਆ ।
Lamentations 1:19 in Panjabi 19 ਮੈਂ ਆਪਣੇ ਪ੍ਰੇਮੀਆਂ ਨੂੰ ਬੁਲਾਇਆ, ਪਰ ਉਹਨਾਂ ਨੇ ਮੈਨੂੰ ਧੋਖਾ ਦਿੱਤਾ, ਜਦ ਮੇਰੇ ਜਾਜਕ ਅਤੇ ਮੇਰੇ ਬਜ਼ੁਰਗ ਭੋਜਨ ਲੱਭਦੇ ਸਨ, ਤਾਂ ਜੋ ਉਨ੍ਹਾਂ ਦੀ ਜਾਨ ਵਿੱਚ ਤਾਜ਼ਗੀ ਆਵੇ, ਤਦ ਸ਼ਹਿਰ ਵਿੱਚ ਹੀ ਉਨ੍ਹਾਂ ਨੇ ਪ੍ਰਾਣ ਛੱਡ ਦਿੱਤੇ ।
Lamentations 1:21 in Panjabi 21 ਉਨ੍ਹਾਂ ਨੇ ਸੁਣਿਆ ਹੈ ਕਿ ਮੈਂ ਹਾਉਕੇ ਭਰਦੀ ਹਾਂ, ਪਰ ਮੈਨੂੰ ਤੱਸਲੀ ਦੇਣ ਵਾਲਾ ਕੋਈ ਨਹੀਂ । ਮੇਰੇ ਸਾਰੇ ਵੈਰੀਆਂ ਨੇ ਮੇਰੀ ਬਿਪਤਾ ਦੀ ਖ਼ਬਰ ਸੁਣੀ ਹੈ, ਉਹ ਖੁਸ਼ ਹਨ ਕਿ ਤੂੰ ਇਹ ਕੀਤਾ ਹੈ । ਪਰ ਤੂੰ ਉਹ ਦਿਨ ਲਿਆ ਜਿਸ ਦਾ ਤੂੰ ਪ੍ਰਚਾਰ ਕੀਤਾ ਹੈ, ਤਦ ਉਹ ਵੀ ਮੇਰੇ ਵਰਗੇ ਹੋ ਜਾਣਗੇ ।
Lamentations 2:11 in Panjabi 11 ਮੇਰੀਆਂ ਅੱਖਾਂ ਰੋ-ਰੋ ਕੇ ਧੁੰਦਲੀਆਂ ਹੋ ਗਈਆਂ ਹਨ, ਮੇਰਾ ਦਿਲ ਬੇਚੈਨ ਹੈ, ਮੇਰੇ ਲੋਕਾਂ ਦੀ ਧੀ ਦੀ ਬਰਬਾਦੀ ਦੇ ਕਾਰਨ, ਮੇਰਾ ਕਾਲਜਾ ਫੱਟ ਗਿਆ ਹੈ, ਕਿਉਂਕਿ ਨਿਆਣੇ ਅਤੇ ਦੁੱਧ ਚੁੰਘਦੇ ਬੱਚੇ ਸ਼ਹਿਰ ਦੀਆਂ ਗਲੀਆਂ ਵਿੱਚ ਬੇਸੁਰਤ ਪਏ ਹਨ ।
Lamentations 2:18 in Panjabi 18 ਉਨ੍ਹਾਂ ਨੇ ਦਿਲ ਤੋਂ ਪ੍ਰਭੂ ਦੇ ਅੱਗੇ ਦੁਹਾਈ ਦਿੱਤੀ, ਹੇ ਸੀਯੋਨ ਦੀ ਧੀ ਦੀਏ ਕੰਧੇ, ਦਿਨ ਰਾਤ ਤੇਰੇ ਹੰਝੂ ਨਦੀ ਦੀ ਤਰ੍ਹਾਂ ਵਗਦੇ ਰਹਿਣ ! ਤੂੰ ਅਰਾਮ ਨਾ ਕਰ, ਆਪਣੀਆਂ ਅੱਖਾਂ ਦੀ ਪੁਤਲੀ ਨੂੰ ਚੈਨ ਨਾ ਲੈਣ ਦੇ ।
Ezekiel 16:37 in Panjabi 37 ਇਸ ਲਈ ਵੇਖ, ਮੈਂ ਤੇਰੇ ਸਾਰੇ ਯਾਰਾਂ ਨੂੰ ਜਿਹਨਾਂ ਨਾਲ ਤੂੰ ਸੰਬੰਧ ਬਣਾਏ, ਉਹਨਾਂ ਸਾਰਿਆਂ ਨੂੰ ਜਿਹਨਾਂ ਨੂੰ ਤੂੰ ਪਿਆਰ ਕਰਦੀ ਸੀ ਅਤੇ ਉਹਨਾਂ ਸਾਰਿਆਂ ਨਾਲ ਜਿਹਨਾਂ ਨਾਲ ਤੂੰ ਵੈਰ ਰੱਖਦੀ ਸੀ, ਇਕੱਠਿਆਂ ਕਰਾਂਗਾ, ਮੈਂ ਉਹਨਾਂ ਨੂੰ ਚਾਰੇ ਪਾਸੇ ਤੋਂ ਤੇਰੀ ਵਿਰੋਧਤਾ ਲਈ ਇਕੱਠਿਆਂ ਕਰਾਂਗਾ । ਉਹਨਾਂ ਦੇ ਸਾਹਮਣੇ ਤੇਰਾ ਪੜਦਾ ਖੋਲ੍ਹਾਂਗਾ, ਤਾਂ ਜੋ ਉਹ ਤੇਰੇ ਸਾਰੇ ਨੰਗੇਜ਼ ਨੂੰ ਵੇਖਣ ।
Ezekiel 23:22 in Panjabi 22 ਇਸ ਲਈ ਹੇ ਆਹਾਲੀਬਾਹ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਉਹਨਾਂ ਯਾਰਾਂ ਨੂੰ ਜਿਹਨਾਂ ਤੋਂ ਤੇਰੀ ਜਾਨ ਤੰਗ ਆ ਗਈ ਹੈ, ਤੇਰੇ ਵਿਰੁੱਧ ਉਠਾਵਾਂਗਾ ਅਤੇ ਉਹਨਾਂ ਨੂੰ ਤੇਰੇ ਵਿਰੁੱਧ ਚਾਰੇ ਪਾਸਿਓਂ ਲੈ ਆਵਾਂਗਾ ।
Hosea 2:7 in Panjabi 7 ਉਹ ਆਪਣਿਆਂ ਪ੍ਰੇਮੀਆਂ ਦੇ ਪਿੱਛੇ ਜਾਵੇਗੀ, ਪਰ ਉਹ ਉਹਨਾਂ ਨੂੰ ਨਾ ਪਾਵੇਗੀ, ਉਹ ਉਹਨਾਂ ਨੂੰ ਭਾਲੇਗੀ ਪਰ ਪਾਵੇਗੀ ਨਾ, ਤਾਂ ਉਹ ਆਖੇਗੀ, ਮੈਂ ਜਾਵਾਂਗੀ, ਅਤੇ ਆਪਣੇ ਪਹਿਲੇ ਪਤੀ ਵੱਲ ਮੁੜਾਂਗੀ, ਕਿਉਂ ਜੋ ਮੇਰਾ ਪਹਿਲਾ ਹਾਲ ਹੁਣ ਨਾਲੋਂ ਚੰਗਾ ਸੀ ।
Micah 7:5 in Panjabi 5 ਗੁਆਂਢੀ ਉੱਤੇ ਵਿਸ਼ਵਾਸ ਨਾ ਕਰੋ, ਮਿੱਤਰ ਉੱਤੇ ਵੀ ਭਰੋਸਾ ਨਾ ਰੱਖੋ, ਸਗੋਂ ਜੋ ਤੇਰੀ ਹਿੱਕ ਉੱਤੇ ਲੇਟਦੀ ਹੈ, ਉਸ ਦੇ ਅੱਗੇ ਵੀ ਸੋਚ-ਸਮਝ ਕੇ ਆਪਣਾ ਮੂੰਹ ਖੋਲ੍ਹੀਂ ।
Revelation 17:13 in Panjabi 13 ਇਨ੍ਹਾਂ ਦਾ ਇੱਕੋ ਮੱਤ ਹੈ ਅਤੇ ਇਹ ਆਪਣੀ ਸਮਰੱਥਾ ਅਤੇ ਅਧਿਕਾਰ ਉਸ ਦਰਿੰਦੇ ਨੂੰ ਦਿੰਦੇ ਹਨ ।
Revelation 17:16 in Panjabi 16 ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ, ਇਹ ਉਸ ਕੰਜਰੀ ਨਾਲ ਵੈਰ ਕਰਨਗੇ, ਉਹ ਨੂੰ ਉਜਾੜ ਦੇਣਗੇ, ਨੰਗਿਆਂ ਕਰਨਗੇ, ਉਹ ਦਾ ਮਾਸ ਖਾ ਜਾਣਗੇ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਣਗੇ ।