Lamentations 1:20 in Panjabi 20 ਹੇ ਯਹੋਵਾਹ, ਵੇਖ, ਕਿਉਂ ਜੋ ਮੈਂ ਦੁੱਖੀ ਹਾਂ ! ਮੇਰਾ ਦਿਲ ਬੇਚੈਨ ਹੈ, ਅਤੇ ਮੇਰਾ ਜੀਅ ਮੇਰੇ ਅੰਦਰ ਘਬਰਾਉਂਦਾ ਹੈ, ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ ! ਬਾਹਰ ਤਲਵਾਰ ਮੈਨੂੰ ਵੰਸ਼ਹੀਨ ਬਣਾਉਂਦੀ ਹੈ, ਅਤੇ ਘਰ ਵਿੱਚ, ਜਾਣੋ, ਮੌਤ ਦਾ ਵਾਸ ਹੈ !
Other Translations King James Version (KJV) Behold, O LORD; for I am in distress: my bowels are troubled; mine heart is turned within me; for I have grievously rebelled: abroad the sword bereaveth, at home there is as death.
American Standard Version (ASV) Behold, O Jehovah; for I am in distress; my heart is troubled; My heart is turned within me; for I have grievously rebelled: Abroad the sword bereaveth, at home there is as death.
Bible in Basic English (BBE) See, O Lord, for I am in trouble; the inmost parts of my body are deeply moved; my heart is turned in me; for I have been uncontrolled: outside the children are put to the sword, and in the house there is death.
Darby English Bible (DBY) See, Jehovah, for I am in distress, my bowels are troubled; my heart is turned within me, for I have grievously rebelled: without, the sword hath bereaved [me], within, it is as death.
World English Bible (WEB) See, Yahweh; for I am in distress; my heart is troubled; My heart is turned within me; for I have grievously rebelled: Abroad the sword bereaves, at home there is as death.
Young's Literal Translation (YLT) See, O Jehovah, for distress `is' to me, My bowels have been troubled, Turned hath been my heart in my midst, For I have greatly provoked, From without bereaved hath the sword, In the house `it is' as death.
Cross Reference Leviticus 26:40 in Panjabi 40 ਪਰ ਜੇਕਰ ਉਹ ਆਪਣੀ ਅਤੇ ਪਿਉ-ਦਾਦਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ
Deuteronomy 32:25 in Panjabi 25 ਬਾਹਰ ਤਲਵਾਰ ਨਾਲ ਮਰਨਗੇ, ਅਤੇ ਕੋਠੜੀਆਂ ਵਿੱਚ ਡਰ ਹੋਵੇਗਾ, ਜਿਸ ਨਾਲ ਜੁਆਨਾਂ ਅਤੇ ਕੁਆਰੀਆਂ ਦਾ, ਅਤੇ ਦੁੱਧ ਚੁੰਘਦੇ ਬੱਚੇ ਅਤੇ ਧੌਲਿਆਂ ਵਾਲੇ ਮਨੁੱਖਾਂ ਦਾ ਵੀ ਨਾਸ਼ ਹੋ ਜਾਵੇਗਾ ।
1 Kings 8:47 in Panjabi 47 ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਉਹ ਬੰਧੂਏ ਬਣ ਕੇ ਪਹੁੰਚਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਧੂਏ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਕੁਰਾਹੀ ਕੀਤੀ ਅਤੇ ਅਸੀਂ ਬਦੀ ਕੀਤੀ ।
Job 30:27 in Panjabi 27 ਮੇਰੀਆਂ ਆਂਦਰਾਂ ਉੱਬਲ ਰਹੀਆਂ ਹਨ ਅਤੇ ਆਰਾਮ ਨਹੀਂ ਪਾਉਂਦੀਆਂ, ਬੁਰੇ ਦਿਨ ਮੇਰੇ ਉੱਤੇ ਆ ਪਾਏ ਹਨ !
Job 33:27 in Panjabi 27 ਉਹ ਮਨੁੱਖਾਂ ਦੇ ਅੱਗੇ ਗਾਉਣ ਲੱਗਦਾ ਅਤੇ ਆਖਣ ਲੱਗਦਾ ਹੈ, - ਮੈਂ ਪਾਪ ਕੀਤਾ ਅਤੇ ਸਿੱਧੀ ਗੱਲ ਨੂੰ ਉਲੱਦ ਦਿੱਤਾ ਪਰ ਉਸ ਦਾ ਬਦਲਾ ਮੈਥੋਂ ਨਾ ਲਿਆ ਗਿਆ ।
Psalm 22:14 in Panjabi 14 ਮੈਂ ਪਾਣੀ ਵਾਂਗੂੰ ਡੋਹਲਿਆ ਗਿਆ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪਿਘਲ ਗਿਆ ਹੈ ।
Psalm 51:3 in Panjabi 3 ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ ।
Proverbs 28:13 in Panjabi 13 ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਓਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ ।
Isaiah 16:11 in Panjabi 11 ਇਸ ਲਈ ਮੇਰਾ ਮਨ ਮੋਆਬ ਲਈ ਬਰਬਤ ਵਾਂਗੂੰ ਵਿਰਲਾਪ ਕਰਦਾ ਹੈ, ਅਤੇ ਮੇਰਾ ਦਿਲ ਕੀਰ-ਹਾਰਸ ਲਈ ਵੀ ।
Isaiah 38:14 in Panjabi 14 ਮੈਂ ਅਬਾਬੀਲ ਜਾਂ ਕੂੰਜ ਵਾਂਗੂੰ ਚੀਂ-ਚੀਂ ਕਰਦਾ ਰਿਹਾ, ਮੈਂ ਘੁੱਗੀ ਵਾਂਗੂੰ ਹੂੰਗਦਾ ਰਿਹਾ, ਮੇਰੀਆਂ ਅੱਖਾਂ ਉਤਾਹਾਂ ਵੇਖਣ ਤੋਂ ਰਹਿ ਗਈਆਂ, ਹੇ ਯਹੋਵਾਹ, ਮੇਰੇ ਉੱਤੇ ਜ਼ੁਲਮ ਹੋਇਆ ਹੈ, ਤੂੰ ਮੇਰੀ ਜ਼ਮਾਨਤ ਦੇ !
Jeremiah 2:35 in Panjabi 35 ਤੂੰ ਆਖਦੀ ਹੈ, ਮੈਂ ਬੇਦੋਸ਼ੀ ਹਾਂ ! ਸੱਚ-ਮੁੱਚ ਉਸ ਦਾ ਕ੍ਰੋਧ ਮੈਥੋਂ ਟਲ ਗਿਆ ਹੈ । ਕਿਉਂਕਿ ਤੂੰ ਆਖਿਆ, ਮੈਂ ਪਾਪ ਨਹੀਂ ਕੀਤਾ
Jeremiah 3:13 in Panjabi 13 ਨਿਰਾ ਆਪਣੀ ਬੁਰਿਆਈ ਨੂੰ ਮੰਨ ਲੈ, ਕਿ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਪਰਾਧੀ ਹੋਈ, ਅਤੇ ਤੂੰ ਆਪਣੀਆਂ ਮਿਹਰਬਾਨੀਆਂ ਨੂੰ ਓਪਰਿਆਂ ਲਈ, ਹਰ ਹਰੇ ਰੁੱਖ ਦੇ ਹੇਠ ਖਲਾਰਿਆ, ਅਤੇ ਮੇਰੀ ਅਵਾਜ਼ ਨਹੀਂ ਸੁਣੀ, ਯਹੋਵਾਹ ਦਾ ਵਾਕ ਹੈ ।
Jeremiah 4:19 in Panjabi 19 ਹਾਇ ਮੈਨੂੰ ! ਹਾਇ ਮੈਨੂੰ ! ਮੇਰੇ ਦਿਲ ਦੇ ਪੜਦੇ ਵਿੱਚ ਪੀੜ ਹੈ, ਮੇਰਾ ਦਿਲ ਬੇਚੈਨ ਹੈ, ਮੈਂ ਚੁੱਪ ਨਹੀਂ ਰਹਿ ਸਕਦਾ ! ਮੇਰੀ ਜਾਨ ਤੁਰ੍ਹੀ ਦੀ ਅਵਾਜ਼, ਅਤੇ ਲੜਾਈ ਦੀ ਲਲਕਾਰ ਸੁਣਦੀ ਹੈ ।
Jeremiah 9:21 in Panjabi 21 ਮੌਤ ਤਾਂ ਸਾਡੀਆਂ ਤਾਕੀਆਂ ਵਿੱਚ ਚੜ੍ਹ ਆਈ ਹੈ, ਇਹ ਸਾਡਿਆਂ ਮਹਿਲਾਂ ਵਿੱਚ ਵੜ ਗਈ ਹੈ, ਭਈ ਗਲੀਆਂ ਵਿੱਚੋਂ ਮੁੰਡਿਆਂ ਨੂੰ, ਅਤੇ ਚੌਕਾਂ ਵਿੱਚੋਂ ਜੁਆਨਾਂ ਨੂੰ ਕੱਟ ਦੇਵੇ ।
Jeremiah 14:18 in Panjabi 18 ਜੇ ਮੈਂ ਬਾਹਰ ਖੇਤ ਵਿੱਚ ਜਾਂਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਉਹ ਨਹੀਂ ਜਾਣਦੇ ।
Jeremiah 31:20 in Panjabi 20 ਕੀ ਅਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ ? ਕੀ ਉਹ ਲਾਡਲਾ ਬੱਚਾ ਹੈ ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੱਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ-ਮੁੱਚ ਉਸ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ ।
Jeremiah 48:36 in Panjabi 36 ਇਸ ਲਈ ਮੇਰਾ ਦਿਲ ਮੋਆਬ ਲਈ ਬੰਸਰੀ ਵਾਂਗੂੰ ਹਡਕੋਰੇ ਲੈਂਦਾ ਅਤੇ ਮੇਰਾ ਦਿਲ ਕੀਰ-ਹਰਸ ਦੇ ਮਨੁੱਖਾਂ ਲਈ ਵੀ ਬੰਸਰੀਆਂ ਵਾਂਗੂੰ ਹਡਕੋਰੇ ਲੈਂਦਾ ਹੈ, ਇਸ ਲਈ ਜਿਹੜਾ ਧਨ ਬੱਚਤ ਦਾ ਸੀ ਉਹ ਨਾਸ ਹੋ ਗਿਆ
Lamentations 1:9 in Panjabi 9 ਉਹ ਦੀ ਅਸ਼ੁੱਧਤਾ ਉਹ ਦੇ ਪੱਲੇ ਉੱਤੇ ਹੈ, ਉਸ ਨੇ ਆਪਣੇ ਅੰਤ ਨੂੰ ਯਾਦ ਨਾ ਰੱਖਿਆ, ਇਸ ਲਈ ਉਹ ਭਿਆਨਕ ਤਰੀਕੇ ਨਾਲ ਗਿਰਾਈ ਗਈ, ਉਹ ਨੂੰ ਤੱਸਲੀ ਦੇਣ ਵਾਲਾ ਕੋਈ ਨਹੀਂ । ਹੇ ਯਹੋਵਾਹ, ਮੇਰੇ ਦੁੱਖ ਨੂੰ ਵੇਖ ! ਕਿਉਂ ਜੋ ਵੈਰੀ ਮੇਰੇ ਵਿਰੁੱਧ ਸਫ਼ਲ ਹੋਇਆ ਹੈ ।
Lamentations 1:11 in Panjabi 11 ਉਹ ਦੇ ਸਾਰੇ ਲੋਕ ਹਾਉਕੇ ਭਰਦੇ ਹਨ, ਉਹ ਰੋਟੀ ਭਾਲਦੇ ਹਨ, ਉਹਨਾਂ ਨੇ ਆਪਣੀਆਂ ਮਨਭਾਉਣੀਆਂ ਵਸਤਾਂ ਵੇਚ ਕੇ ਭੋਜਨ ਮੁੱਲ ਲਿਆ ਹੈ, ਤਾਂ ਜੋ ਉਹਨਾਂ ਦੀ ਜਾਨ ਵਿੱਚ ਜਾਨ ਆਵੇ । ਹੇ ਯਹੋਵਾਹ, ਵੇਖ ਅਤੇ ਧਿਆਨ ਦੇ, ਕਿਉਂ ਜੋ ਮੈਂ ਤੁੱਛ ਹੋ ਗਈ ਹਾਂ !
Lamentations 1:18 in Panjabi 18 ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮਾਂ ਦਾ ਵਿਰੋਧ ਕੀਤਾ, ਹੇ ਸਾਰੇ ਲੋਕੋ, ਸੁਣੋ, ਅਤੇ ਮੇਰੇ ਦੁੱਖ ਨੂੰ ਵੇਖੋ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਗ਼ੁਲਾਮੀ ਵਿੱਚ ਚਲੇ ਗਏ ।
Lamentations 2:11 in Panjabi 11 ਮੇਰੀਆਂ ਅੱਖਾਂ ਰੋ-ਰੋ ਕੇ ਧੁੰਦਲੀਆਂ ਹੋ ਗਈਆਂ ਹਨ, ਮੇਰਾ ਦਿਲ ਬੇਚੈਨ ਹੈ, ਮੇਰੇ ਲੋਕਾਂ ਦੀ ਧੀ ਦੀ ਬਰਬਾਦੀ ਦੇ ਕਾਰਨ, ਮੇਰਾ ਕਾਲਜਾ ਫੱਟ ਗਿਆ ਹੈ, ਕਿਉਂਕਿ ਨਿਆਣੇ ਅਤੇ ਦੁੱਧ ਚੁੰਘਦੇ ਬੱਚੇ ਸ਼ਹਿਰ ਦੀਆਂ ਗਲੀਆਂ ਵਿੱਚ ਬੇਸੁਰਤ ਪਏ ਹਨ ।
Lamentations 4:9 in Panjabi 9 ਤਲਵਾਰ ਦੇ ਮਾਰੇ ਹੋਏ, ਭੁੱਖ ਦੇ ਮਾਰੇ ਹੋਇਆਂ ਨਾਲੋਂ ਚੰਗੇ ਹਨ, ਖੇਤ ਦਾ ਫਲ ਨਾ ਮਿਲਣ ਕਰਕੇ, ਇਹਨਾਂ ਦਾ ਪ੍ਰਾਣ ਸੁੱਕਦਾ ਜਾਂਦਾ ਹੈ ।
Ezekiel 7:15 in Panjabi 15 ਬਾਹਰ ਤਲਵਾਰ ਹੈ ਅਤੇ ਅੰਦਰ ਮਰੀ ਤੇ ਕਾਲ ਹਨ । ਜਿਹੜਾ ਖੇਤ ਵਿੱਚ ਹੈ, ਤਲਵਾਰ ਨਾਲ ਮਾਰਿਆ ਜਾਵੇਗਾ ਅਤੇ ਜਿਹੜਾ ਸ਼ਹਿਰ ਵਿੱਚ ਹੈ, ਕਾਲ ਤੇ ਮਰੀ ਨਾਲ ਮਾਰਿਆ ਜਾਵੇਗਾ ।
Hosea 11:8 in Panjabi 8 ਹੇ ਅਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾਂ ? ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂ ? ਮੈਂ ਤੈਨੂੰ ਕਿਵੇਂ ਅਦਮਾਹ ਵਾਂਗੂੰ ਕਰਾਂ ? ਮੈਂ ਤੇਰੇ ਨਾਲ ਕਿਵੇਂ ਸਬੋਈਮ ਵਾਂਗੂੰ ਵਰਤਾਵ ਕਰਾਂ ? ਮੇਰਾ ਦਿਲ ਮੇਰੇ ਅੰਦਰ ਬਦਲ ਗਿਆ, ਮੇਰਾ ਤਰਸ ਪੂਰੀ ਤਰ੍ਹਾਂ ਗਰਮ ਅਤੇ ਨਰਮ ਹੋ ਗਿਆ ।
Habakkuk 3:16 in Panjabi 16 ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ, ਉਸ ਦੀ ਅਵਾਜ਼ ਤੋਂ ਮੇਰੇ ਬੁੱਲ੍ਹ ਥਰਥਰਾ ਗਏ, ਮੇਰੀਆਂ ਹੱਡੀਆਂ ਸੜਨ ਲੱਗੀਆਂ, ਮੈਂ ਆਪਣੇ ਸਥਾਨ ਤੇ ਖੜ੍ਹਾ-ਖੜ੍ਹਾ ਕੰਬਣ ਲੱਗਾ, ਇਸ ਲਈ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਉਡੀਕਾਂਗਾ, ਭਈ ਉਹ ਉਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ ।
Luke 15:18 in Panjabi 18 ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ ।
Luke 18:13 in Panjabi 13 ਪਰ ਉਸ ਚੁੰਗੀ ਲੈਣ ਵਾਲੇ ਨੇ ਕੁੱਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ ! ਮੈਂ ਪਾਪੀ ਹਾਂ । ਮੇਰੇ ਉੱਤੇ ਦਯਾ ਕਰ !