Lamentations 1:21 in Panjabi 21 ਉਨ੍ਹਾਂ ਨੇ ਸੁਣਿਆ ਹੈ ਕਿ ਮੈਂ ਹਾਉਕੇ ਭਰਦੀ ਹਾਂ, ਪਰ ਮੈਨੂੰ ਤੱਸਲੀ ਦੇਣ ਵਾਲਾ ਕੋਈ ਨਹੀਂ । ਮੇਰੇ ਸਾਰੇ ਵੈਰੀਆਂ ਨੇ ਮੇਰੀ ਬਿਪਤਾ ਦੀ ਖ਼ਬਰ ਸੁਣੀ ਹੈ, ਉਹ ਖੁਸ਼ ਹਨ ਕਿ ਤੂੰ ਇਹ ਕੀਤਾ ਹੈ । ਪਰ ਤੂੰ ਉਹ ਦਿਨ ਲਿਆ ਜਿਸ ਦਾ ਤੂੰ ਪ੍ਰਚਾਰ ਕੀਤਾ ਹੈ, ਤਦ ਉਹ ਵੀ ਮੇਰੇ ਵਰਗੇ ਹੋ ਜਾਣਗੇ ।
Other Translations King James Version (KJV) They have heard that I sigh: there is none to comfort me: all mine enemies have heard of my trouble; they are glad that thou hast done it: thou wilt bring the day that thou hast called, and they shall be like unto me.
American Standard Version (ASV) They have heard that I sigh; there is none to comfort me; All mine enemies have heard of my trouble; they are glad that thou hast done it: Thou wilt bring the day that thou hast proclaimed, and they shall be like unto me.
Bible in Basic English (BBE) Give ear to the voice of my grief; I have no comforter; all my haters have news of my troubles, they are glad because you have done it: let the day of fate come when they will be like me.
Darby English Bible (DBY) They have heard that I sigh: I have no comforter: all mine enemies have heard of my calamity; they are glad that thou hast done it. Thou wilt bring the day that thou hast called, and they shall be like unto me.
World English Bible (WEB) They have heard that I sigh; there is none to comfort me; All my enemies have heard of my trouble; they are glad that you have done it: You will bring the day that you have proclaimed, and they shall be like me.
Young's Literal Translation (YLT) They have heard that I have sighed, There is no comforter for me, All my enemies have heard of my calamity, They have rejoiced that Thou hast done `it', Thou hast brought in the day Thou hast called, And they are like to me.
Cross Reference Deuteronomy 32:41 in Panjabi 41 ਜੇ ਮੈਂ ਆਪਣੀ ਚਮਕਦੀ ਹੋਈ ਤਲਵਾਰ ਤੇਜ ਕਰਾਂ, ਅਤੇ ਨਿਆਂ ਨੂੰ ਮੈਂ ਆਪਣੇ ਹੱਥ ਵਿੱਚ ਲਵਾਂ, ਤਾਂ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ, ਅਤੇ ਮੈਥੋਂ ਘਿਰਣਾ ਕਰਨ ਵਾਲਿਆਂ ਨੂੰ ਬਦਲਾ ਦਿਆਂਗਾ ।
Psalm 35:15 in Panjabi 15 ਪਰ ਉਹ ਮੇਰੇ ਲੰਗੜਾਉਣ ਤੋਂ ਅਨੰਦ ਹੋ ਕੇ ਇਕੱਠੇ ਹੋਏ ਹਾਂ, ਉਹ ਮਾਰ ਕੁੱਟਣ ਵਾਲੇ ਮੇਰੇ ਵਿਰੁੱਧ ਇਕੱਠੇ ਹੋਏ, ਅਤੇ ਮੈਂ ਨਾ ਜਾਣਿਆ । ਓਹ ਮਾਰਦੇ ਰਹੇ ਅਤੇ ਹਟੇ ਨਹੀਂ ।
Psalm 37:13 in Panjabi 13 ਪ੍ਰਭੂ ਉਸ ਦੇ ਉੱਤੇ ਹੱਸੇਗਾ, ਕਿਉਂ ਜੋ ਵੇਖਦਾ ਹੈ ਕਿ ਉਸ ਦਾ ਦਿਨ ਆਉਂਦਾ ਪਿਆ ਹੈ ।
Psalm 38:16 in Panjabi 16 ਮੈਂ ਤਾਂ ਆਖਿਆ ਕਿ ਅਜਿਹਾ ਨਾ ਹੋਵੇ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ,
Psalm 137:7 in Panjabi 7 ਹੇ ਯਹੋਵਾਹ, ਅਦੋਮ ਦੇ ਵੰਸ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੱਕ ਢਾਹ ਦਿਓ !
Isaiah 13:1 in Panjabi 1 ਬਾਬਲ ਦੇ ਵਿਖੇ ਅਗੰਮ ਵਾਕ ਜਿਸ ਨੂੰ ਆਮੋਸ ਦੇ ਪੁੱਤਰ ਯਸਾਯਾਹ ਨੇ ਦਰਸ਼ਣ ਵਿੱਚ ਪਾਇਆ, -
Isaiah 47:1 in Panjabi 1 ਹੇ ਬਾਬਲ ਦੀਏ ਕੁਆਰੀਏ ਧੀਏ, ਹੇਠਾਂ ਆ ਕੇ ਖ਼ਾਕ ਵਿੱਚ ਬੈਠ ! ਹੇ ਕਸਦੀਆਂ ਦੀਏ ਧੀਏ, ਸਿੰਘਾਸਣ ਬਿਨ੍ਹਾਂ ਥੱਲੇ ਬੈਠ, ਕਿਉਂ ਜੋ ਤੂੰ ਅੱਗੇ ਨੂੰ ਸੋਹਲ ਅਤੇ ਕੋਮਲ ਨਾ ਸਦਾਵੇਂਗੀ !
Isaiah 51:22 in Panjabi 22 ਤੇਰਾ ਪ੍ਰਭੂ ਯਹੋਵਾਹ ਅਤੇ ਤੇਰਾ ਪਰਮੇਸ਼ੁਰ, ਜਿਹੜਾ ਆਪਣੀ ਪਰਜਾ ਦਾ ਮੁਕੱਦਮਾ ਲੜਦਾ ਹੈ, ਇਹ ਆਖਦਾ ਹੈ, ਵੇਖ, ਮੈਂ ਤੇਰੇ ਹੱਥੋਂ ਡਗਮਗਾਉਣ ਦਾ ਪਿਆਲਾ ਲੈ ਲਿਆ ਹੈ ਅਰਥਾਤ ਮੇਰੇ ਕ੍ਰੋਧ ਦਾ ਪਿਆਲਾ, ਤੂੰ ਇਹ ਫੇਰ ਕਦੀ ਨਾ ਪੀਵੇਂਗੀ ।
Jeremiah 25:17 in Panjabi 17 ਤਦ ਮੈਂ ਯਹੋਵਾਹ ਦੇ ਹੱਥੋਂ ਉਹ ਕਟੋਰਾ ਲਿਆ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਯਹੋਵਾਹ ਨੇ ਭੇਜਿਆ ਸੀ ਪਿਲਾ ਦਿੱਤਾ
Jeremiah 30:16 in Panjabi 16 ਇਸ ਲਈ ਉਹ ਸਾਰੇ ਜਿਹੜੇ ਤੈਨੂੰ ਨਿਗਲਦੇ ਹਨ, ਉਹ ਆਪ ਨਿਗਲੇ ਜਾਣਗੇ, ਤੇਰੇ ਸਾਰੇ ਵਿਰੋਧੀ, ਹਾਂ, ਸਾਰੀਆਂ ਦੇ ਸਾਰੇ, ਗ਼ੁਲਾਮੀ ਵਿੱਚ ਜਾਣਗੇ, ਜਿਹੜੇ ਤੈਨੂੰ ਲੁੱਟਦੇ ਹਨ ਉਹ ਆਪ ਲੁੱਟੇ ਜਾਣਗੇ, ਜਿਹੜੇ ਤੈਨੂੰ ਸ਼ਿਕਾਰ ਬਣਾਉਂਦੇ ਮੈਂ ਉਹਨਾਂ ਨੂੰ ਸ਼ਿਕਾਰ ਬਣਾਵਾਂਗਾ,
Jeremiah 46:1 in Panjabi 1 ਯਹੋਵਾਹ ਦਾ ਬਚਨ ਜਿਹੜਾ ਕੌਮਾਂ ਦੇ ਬਾਰੇ ਯਿਰਮਿਯਾਹ ਨਬੀ ਨੂੰ ਆਇਆ ।
Jeremiah 48:27 in Panjabi 27 ਕੀ ਇਸਰਾਏਲ ਤੇਰੇ ਲਈ ਹਾਸਾ ਨਾ ਸੀ ? ਕੀ ਉਹ ਚੋਰਾਂ ਵਿੱਚ ਪਾਇਆ ਗਿਆ ਕਿ ਜਦ ਕਦੀਂ ਤੂੰ ਉਹ ਦੀ ਗੱਲ ਕੀਤੀ ਤੂੰ ਆਪਣਾ ਸਿਰ ਹਿਲਾਇਆ ? ।
Jeremiah 50:11 in Panjabi 11 ਭਾਵੇਂ ਤੁਸੀਂ ਅਨੰਦ ਹੋਵੋ, ਭਾਵੇਂ ਤੁਸੀਂ ਬਾਗ ਬਾਗ ਹੋਵੋ, ਹੇ ਮੇਰੀ ਮਿਲਖ ਨੂੰ ਲੁੱਟਣ ਵਾਲਿਓ ! ਭਾਵੇਂ ਤੁਸੀਂ ਘਾਹ ਉੱਤੇ ਵੱਛੇ ਵਾਂਗੂੰ ਮਸਤ ਹੋ, ਅਤੇ ਸਾਨ੍ਹ ਘੋੜੇ ਵਾਂਗੂੰ ਹਿਣਕੋ,
Jeremiah 50:15 in Panjabi 15 ਉਹ ਦੇ ਵਿਰੁੱਧ ਆਲਿਓਂ ਦੁਆਲਿਓਂ ਲਲਕਾਰੋ, ਉਸ ਨੇ ਹਾਰ ਮੰਨੀ, ਉਹ ਦੀਆਂ ਨੀਹਾਂ ਡਿੱਗ ਪਾਈਆਂ, ਉਹ ਦੀ ਸਫ਼ੀਲ ਢਾਹੀ ਗਈ, ਕਿਉਂ ਜੋ ਇਹ ਯਹੋਵਾਹ ਦਾ ਬਦਲਾ ਹੈ । ਉਸ ਤੋਂ ਬਦਲਾ ਲਓ, ਜਿਵੇਂ ਉਸ ਕੀਤਾ, ਉਸ ਦੇ ਨਾਲ ਕਰੋ !
Jeremiah 50:29 in Panjabi 29 ਧਣੁਖ ਦੇ ਘਾਗਾਂ ਨੂੰ ਸਾਰੇ ਜਿਹੜੇ ਧਣੁਖ ਝੁਕਾਉਂਦੇ ਹਨ ਬਾਬਲ ਦੇ ਵਿਰੁੱਧ ਬੁਲਾ ਲਓ । ਉਹ ਉਸ ਦੇ ਆਲੇ-ਦੁਆਲੇ ਤੰਬੂ ਲਾਉਣ, ਕੋਈ ਨਾ ਹੋਵੇ ਜਿਹੜਾ ਬਚ ਜਾਵੇ ! ਉਸ ਦੇ ਕੰਮ ਦਾ ਵੱਟਾ ਉਸ ਨੂੰ ਦਿਓ । ਉਹ ਦੇ ਅਨੁਸਾਰ ਜੋ ਉਸ ਨੇ ਕੀਤਾ ਉਸ ਦੇ ਨਾਲ ਕਰੋ ਕਿਉਂ ਜੋ ਉਸ ਯਹੋਵਾਹ ਦੇ ਵਿਰੁੱਧ ਹੰਕਾਰ ਕੀਤਾ, ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ
Jeremiah 50:31 in Panjabi 31 ਵੇਖ, ਹੇ ਹੰਕਾਰੀ, ਮੈਂ ਤੇਰੇ ਵਿਰੁੱਧ ਹਾਂ, ਸੈਨਾ ਦੇ ਪ੍ਰਭੁ ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੇਰਾ ਦਿਨ ਆ ਗਿਆ, ਤੇਰੀ ਸਜ਼ਾ ਦਾ ਸਮਾ ।
Jeremiah 51:24 in Panjabi 24 ਮੈਂ ਬਾਬਲ ਅਤੇ ਕਸਦੀਆਂ ਦੇ ਸਾਰੇ ਵਾਸੀਆਂ ਨੂੰ ਉਸ ਸਾਰੀ ਬੁਰਿਆਈ ਦਾ ਜਿਹੜੀ ਉਹਨਾਂ ਸੀਯੋਨ ਵਿੱਚ ਤੁਹਾਡੇ ਵੇਖਦਿਆਂ ਕੀਤੀ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ ।
Jeremiah 51:49 in Panjabi 49 ਜਿਵੇਂ ਬਾਬਲ ਨੇ ਇਸਰਾਏਲ ਦੇ ਵੱਢੇ ਹੋਏ ਡੇਗੇ, ਤਿਵੇਂ ਸਾਰੇ ਦੇਸ ਦੇ ਵੱਢੇ ਹੋਏ ਬਾਬਲ ਲਈ ਡਿੱਗਣਗੇ !
Lamentations 1:2 in Panjabi 2 ਉਹ ਰਾਤ ਨੂੰ ਫੁੱਟ-ਫੁੱਟ ਕੇ ਰੋਂਦੀ ਹੈ, ਉਹ ਦੇ ਹੰਝੂ ਉਹ ਦੀਆਂ ਗੱਲਾਂ ਉੱਤੇ ਛਲਕਦੇ ਹਨ, ਉਹ ਦੇ ਸਾਰੇ ਪ੍ਰੇਮੀਆਂ ਵਿੱਚ ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਉਹ ਦੇ ਸਾਰੇ ਮਿੱਤਰਾਂ ਨੇ ਉਹ ਨੂੰ ਧੋਖਾ ਦਿੱਤਾ, ਉਹ ਉਸ ਦੇ ਵੈਰੀ ਬਣ ਗਏ ਹਨ ।
Lamentations 1:4 in Panjabi 4 ਸੀਯੋਨ ਦੇ ਰਾਹ ਸੋਗ ਕਰਦੇ ਹਨ, ਕਿਉਂ ਜੋ ਠਹਿਰਾਏ ਹੋਏ ਪਰਬਾਂ ਉੱਤੇ ਕੋਈ ਨਹੀਂ ਆਉਂਦਾ, ਉਹ ਦੇ ਸਾਰੇ ਫਾਟਕ ਵਿਰਾਨ ਹੋ ਗਏ ਹਨ, ਉਹ ਦੇ ਜਾਜਕ ਹਾਉਕੇ ਭਰਦੇ ਹਨ, ਉਹ ਦੀਆਂ ਕੁਆਰੀਆਂ ਦੁੱਖੀ ਹਨ, ਉਹ ਆਪ ਵੀ ਕੁੜੱਤਣ ਵਿੱਚ ਹੈ ।
Lamentations 1:8 in Panjabi 8 ਯਰੂਸ਼ਲਮ ਨੇ ਵੱਡਾ ਪਾਪ ਕੀਤਾ, ਇਸ ਲਈ ਉਹ ਅਸ਼ੁੱਧ ਹੋ ਗਈ, ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਉਸ ਦਾ ਨਿਰਾਦਰ ਕਰਦੇ ਹਨ, ਕਿਉਂ ਜੋ ਉਨ੍ਹਾਂ ਨੇ ਉਸ ਦਾ ਨੰਗੇਜ਼ ਵੇਖਿਆ, ਹਾਂ, ਉਹ ਹਾਉਕੇ ਭਰਦੀ ਅਤੇ ਮੂੰਹ ਫੇਰ ਲੈਂਦੀ ਹੈ ।
Lamentations 1:11 in Panjabi 11 ਉਹ ਦੇ ਸਾਰੇ ਲੋਕ ਹਾਉਕੇ ਭਰਦੇ ਹਨ, ਉਹ ਰੋਟੀ ਭਾਲਦੇ ਹਨ, ਉਹਨਾਂ ਨੇ ਆਪਣੀਆਂ ਮਨਭਾਉਣੀਆਂ ਵਸਤਾਂ ਵੇਚ ਕੇ ਭੋਜਨ ਮੁੱਲ ਲਿਆ ਹੈ, ਤਾਂ ਜੋ ਉਹਨਾਂ ਦੀ ਜਾਨ ਵਿੱਚ ਜਾਨ ਆਵੇ । ਹੇ ਯਹੋਵਾਹ, ਵੇਖ ਅਤੇ ਧਿਆਨ ਦੇ, ਕਿਉਂ ਜੋ ਮੈਂ ਤੁੱਛ ਹੋ ਗਈ ਹਾਂ !
Lamentations 1:16 in Panjabi 16 ਇਹਨਾਂ ਗੱਲਾਂ ਦੇ ਕਾਰਨ ਮੈਂ ਰੋਂਦੀ ਹਾਂ, ਮੇਰੀਆਂ ਅੱਖੀਆਂ ਤੋਂ ਪਾਣੀ ਵਗਦਾ ਹੈ, ਕਿਉਂ ਜੋ ਮੇਰਾ ਤੱਸਲੀ ਦੇਣ ਵਾਲਾ ਮੈਥੋਂ ਦੂਰ ਹੈ, ਜਿਹੜਾ ਮੇਰੀ ਜਾਨ ਨੂੰ ਤਾਜ਼ਗੀ ਦਿੰਦਾ ਹੈ । ਮੇਰੇ ਬੱਚੇ ਵਿਰਾਨ ਹੋ ਗਏ ਹਨ, ਕਿਉਂ ਜੋ ਵੈਰੀ ਪਰਬਲ ਹੋ ਗਿਆ ।
Lamentations 1:22 in Panjabi 22 ਉਨ੍ਹਾਂ ਦੀ ਸਾਰੀ ਬੁਰਿਆਈ ਤੇਰੇ ਸਾਹਮਣੇ ਆਵੇ, ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰ ਜਿਵੇਂ ਤੂੰ ਮੇਰੇ ਨਾਲ ਮੇਰੇ ਸਾਰੇ ਅਪਰਾਧਾਂ ਦੇ ਕਾਰਨ ਕੀਤਾ ਹੈ, ਕਿਉਂ ਜੋ ਮੈਂ ਬਹੁਤ ਹਾਉਕੇ ਭਰਦੀ ਹਾਂ, ਅਤੇ ਮੇਰਾ ਦਿਲ ਨਿਰਬਲ ਹੋ ਗਿਆ ਹੈ ।
Lamentations 2:15 in Panjabi 15 ਸਭ ਲੰਘਣ ਵਾਲੇ ਤੇਰੇ ਉੱਤੇ ਤਾਲੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ ? “
Lamentations 4:21 in Panjabi 21 ਹੇ ਅਦੋਮ ਦੀਏ ਧੀਏ, ਜਿਹੜੀ ਊਜ਼ ਦੇ ਦੇਸ਼ ਵਿੱਚ ਵੱਸਦੀ ਹੈਂ, ਅਨੰਦ ਹੋ ਅਤੇ ਖੁਸ਼ੀ ਮਨਾ ! ਇਹ ਪਿਆਲਾ ਤੇਰੇ ਤੱਕ ਵੀ ਪਹੁੰਚੇਗਾ, ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ !
Ezekiel 25:1 in Panjabi 1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Ezekiel 26:2 in Panjabi 2 ਹੇ ਮਨੁੱਖ ਦੇ ਪੁੱਤਰ, ਇਸ ਲਈ ਕਿ ਸੂਰ ਨੇ ਯਰੂਸ਼ਲਮ ਉੱਤੇ “ਆਹਾ ਹਾ” ਆਖਿਆ, ਉਹ ਲੋਕਾਂ ਦਾ ਦਰਵਾਜ਼ਾ ਤੋੜ ਦਿੱਤਾ ਗਿਆ ਹੈ ! ਹੁਣ ਉਹ ਮੇਰੇ ਵੱਲ ਮੁੜੇਗੀ । ਹੁਣ ਉਹ ਦੇ ਨਾਸ਼ ਹੋਣ ਨਾਲ ਮੈਂ ਭਰਪੂਰ ਹੋਵਾਂਗਾ ।
Joel 3:14 in Panjabi 14 ਨਬੇੜੇ ਦੀ ਘਾਟੀ ਵਿੱਚ ਭੀੜਾਂ ਦੀਆਂ ਭੀੜਾਂ ! ਕਿਉਂ ਜੋ ਨਬੇੜੇ ਦੀ ਘਾਟੀ ਵਿੱਚ ਯਹੋਵਾਹ ਦਾ ਦਿਨ ਨੇੜੇ ਹੈ !
Amos 1:1 in Panjabi 1 ਆਮੋਸ ਦੇ ਬਚਨ, ਜਿਹੜੀ ਤਕੋਆ ਦੇ ਚਰਵਾਹਿਆਂ ਵਿੱਚੋਂ ਸੀ, ਜਿਸ ਦਾ ਉਸ ਨੇ ਇਸਰਾਏਲ ਦੇ ਵਿਖੇ ਦਰਸ਼ਣ ਪਾਇਆ । ਇਹ ਯਹੂਦਾਹ ਦੇ ਰਾਜੇ ਊਜ਼ੀਯਾਹ ਦੇ ਦਿਨਾਂ ਵਿੱਚ ਅਤੇ ਯੋਆਸ਼ ਦੇ ਪੁੱਤਰ ਯਾਰਾਬੁਆਮ, ਇਸਰਾਏਲ ਦੇ ਰਾਜੇ ਦੇ ਦਿਨਾਂ ਵਿੱਚ ਭੁਚਾਲ ਤੋਂ ਦੋ ਸਾਲ ਪਹਿਲਾਂ ਹੋਇਆ ।
Obadiah 1:12 in Panjabi 12 ਪਰ ਤੇਰੇ ਲਈ ਇਹ ਠੀਕ ਨਹੀਂ ਸੀ ਕਿ ਤੂੰ ਆਪਣੇ ਭਰਾ ਨੂੰ ਉਸ ਦੀ ਹਾਨੀ ਦੇ ਦਿਨ ਵੇਖਦਾ ਰਹਿੰਦਾ ! ਤੈਨੂੰ ਯਾਕੂਬ ਦੀ ਅੰਸ ਦੇ ਨਾਸ਼ ਹੋਣ ਦੇ ਦਿਨ ਅਨੰਦ ਨਹੀਂ ਸੀ ਹੋਣਾ ਚਾਹੀਦਾ ! ਅਤੇ ਤੈਨੂੰ ਉਨ੍ਹਾਂ ਦੇ ਦੁੱਖ ਦੇ ਦਿਨ ਵੱਡੇ ਬੋਲ ਨਹੀਂ ਬੋਲਣੇ ਚਾਹੀਦੇ ਸਨ !
Micah 7:9 in Panjabi 9 ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਇਸ ਲਈ ਮੈਂ ਉਹ ਦਾ ਕ੍ਰੋਧ ਸਹਿ ਲਵਾਂਗਾ, ਜਦ ਤੱਕ ਕਿ ਉਹ ਮੇਰਾ ਮੁੱਕਦਮਾ ਨਾ ਲੜੇ, ਅਤੇ ਮੇਰਾ ਇਨਸਾਫ਼ ਨਾ ਕਰੇ । ਉਹ ਮੈਨੂੰ ਚਾਨਣ ਵਿੱਚ ਲੈ ਜਾਵੇਗਾ, ਮੈਂ ਉਹ ਦਾ ਧਰਮ ਵੇਖਾਂਗਾ ।
Habakkuk 2:15 in Panjabi 15 ਹਾਇ ਉਸ ਨੂੰ, ਜੋ ਆਪਣੇ ਗੁਆਂਢੀ ਨੂੰ ਮਧ ਦੇ ਕਟੋਰੇ ਤੋਂ ਪਿਲਾਉਂਦਾ ਹੈ ਅਤੇ ਉਸ ਨੂੰ ਵੀ ਮਤਵਾਲਾ ਕਰ ਦਿੰਦਾ ਹੈ, ਤਾਂ ਜੋ ਤੂੰ ਉਹਨਾਂ ਦੇ ਨੰਗੇਜ਼ ਨੂੰ ਵੇਖੇਂ !
Revelation 18:6 in Panjabi 6 ਜਿਵੇਂ ਉਹ ਨੇ ਵਰਤਿਆ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੁਗਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੁਗਣਾ ਭਰੋ ।