Lamentations 1:5 in Panjabi 5 ਉਹ ਦੇ ਵਿਰੋਧੀ ਉਹ ਦੇ ਸੁਆਮੀ ਬਣ ਗਏ, ਉਹ ਦੇ ਵੈਰੀ ਤਰੱਕੀ ਕਰਦੇ ਹਨ, ਕਿਉਂ ਜੋ ਯਹੋਵਾਹ ਨੇ ਉਹ ਨੂੰ ਉਹ ਦੇ ਬਹੁਤੇ ਅਪਰਾਧਾਂ ਦੇ ਕਾਰਨ ਦੁੱਖ ਦਿੱਤਾ ਹੈ, ਉਹ ਦੇ ਬੱਚਿਆਂ ਨੂੰ ਵਿਰੋਧੀ ਗ਼ੁਲਾਮੀ ਵਿੱਚ ਲੈ ਗਏ ।
Other Translations King James Version (KJV) Her adversaries are the chief, her enemies prosper; for the LORD hath afflicted her for the multitude of her transgressions: her children are gone into captivity before the enemy.
American Standard Version (ASV) Her adversaries are become the head, her enemies prosper; For Jehovah hath afflicted her for the multitude of her transgressions: Her young children are gone into captivity before the adversary.
Bible in Basic English (BBE) Those who are against her have become the head, everything goes well for her haters; for the Lord has sent sorrow on her because of the great number of her sins: her young children have gone away as prisoners before the attacker.
Darby English Bible (DBY) Her adversaries have become the head, her enemies prosper; for Jehovah hath afflicted her for the multitude of her transgressions: her children are gone into captivity before the adversary.
World English Bible (WEB) Her adversaries are become the head, her enemies prosper; For Yahweh has afflicted her for the multitude of her transgressions: Her young children are gone into captivity before the adversary.
Young's Literal Translation (YLT) Her adversaries have become chief, Her enemies have been at ease, For Jehovah hath afflicted her, For the abundance of her transgressions, Her infants have gone captive before the adversary.
Cross Reference Leviticus 26:15 in Panjabi 15 ਅਤੇ ਜੇਕਰ ਤੁਸੀਂ ਮੇਰੀਆਂ ਬਿਧੀਆਂ ਨੂੰ ਤਿਆਗ ਦਿਓ ਅਤੇ ਮੇਰੇ ਨਿਆਂ ਤੁਹਾਡੇ ਜੀਅ ਨੂੰ ਮਾੜੇ ਲੱਗਣ ਕਿ ਤੁਸੀਂ ਮੇਰੇ ਹੁਕਮਾਂ ਨੂੰ ਨਾ ਮੰਨੋ ਸਗੋਂ ਮੇਰੇ ਨੇਮ ਨੂੰ ਤੋੜ ਦਿਓ,
Deuteronomy 4:25 in Panjabi 25 ਜਦ ਉਸ ਦੇਸ਼ ਵਿੱਚ ਰਹਿੰਦੇ ਹੋਏ ਤੁਹਾਨੂੰ ਬਹੁਤ ਦਿਨ ਹੋ ਜਾਣ ਅਤੇ ਤੁਹਾਡੇ ਪੁੱਤਰ ਤੇ ਪੋਤਰੇ ਪੈਦਾ ਹੋਣ ਅਤੇ ਤੁਸੀਂ ਵਿਗੜ ਕੇ ਆਪਣੇ ਲਈ ਕਿਸੇ ਚੀਜ਼ ਦੀ ਘੜ੍ਹੀ ਹੋਈ ਮੂਰਤ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕਰੋ ਕਿ ਉਹ ਕ੍ਰੋਧਵਾਨ ਹੋਵੇ,
Deuteronomy 28:15 in Panjabi 15 ਪਰ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਣਾ ਨਾ ਕਰੋ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਆ ਫੜ੍ਹਨਗੇ,
Deuteronomy 29:18 in Panjabi 18 ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਪੁਰਖ, ਜਾਂ ਇਸਤਰੀ, ਜਾਂ ਟੱਬਰ, ਜਾਂ ਕੋਈ ਗੋਤ ਹੋਵੇ ਜਿਸ ਦਾ ਮਨ ਅੱਜ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਫਿਰ ਜਾਵੇ ਅਤੇ ਉਹ ਜਾ ਕੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਦੀ ਪੂਜਾ ਕਰੇ, ਫੇਰ ਕਿਤੇ ਅਜਿਹਾ ਵੀ ਨਾ ਹੋਵੇ ਕਿ ਤੁਹਾਡੇ ਵਿਚੋਂ ਕੋਈ ਕੁੜੱਤਣ ਅਤੇ ਅੱਕ ਦੀ ਜੜ੍ਹ ਫੁੱਟ ਨਿੱਕਲੇ
Deuteronomy 31:16 in Panjabi 16 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੂੰ ਆਪਣੇ ਪਿਉ-ਦਾਦਿਆਂ ਨਾਲ ਸੌਂ ਜਾਣ ਵਾਲਾ ਹੈ ਅਤੇ ਇਹ ਪਰਜਾ ਉੱਠ ਕੇ ਉਸ ਦੇਸ਼ ਦੇ ਪਰਾਏ ਦੇਵਤਿਆਂ ਦੇ ਪਿੱਛੇ, ਜਿਨ੍ਹਾਂ ਦੇ ਵਿੱਚ ਰਹਿਣ ਨੂੰ ਇਹ ਜਾਂਦੀ ਹੈ, ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਭੰਗ ਕਰੇਗੀ ।
Deuteronomy 31:29 in Panjabi 29 ਕਿਉਂ ਜੋ ਮੈਂ ਜਾਣਦਾ ਹਾਂ ਕਿ ਮੇਰੀ ਮੌਤ ਤੋਂ ਬਾਅਦ ਤੁਸੀਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਹੀ ਵਿਗਾੜ ਲਓਗੇ ਅਤੇ ਉਸ ਮਾਰਗ ਤੋਂ ਮੁੜ ਜਾਓਗੇ ਜਿਸ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ, ਅਤੇ ਆਖਿਰੀ ਦਿਨਾਂ ਵਿੱਚ ਬੁਰਿਆਈ ਤੁਹਾਡੇ ਉੱਤੇ ਆ ਪਵੇਗੀ ਕਿਉਂ ਜੋ ਤੁਸੀਂ ਉਹ ਕਰੋਗੇ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਹੈ ਅਤੇ ਤੁਸੀਂ ਆਪਣੇ ਹੱਥਾਂ ਦੇ ਕੰਮਾਂ ਨਾਲ ਉਹ ਨੂੰ ਕ੍ਰੋਧਵਾਨ ਬਣਾਉਗੇ । “
Deuteronomy 32:15 in Panjabi 15 ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ । ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ ।
2 Chronicles 36:14 in Panjabi 14 ਨਾਲੇ ਇਸ ਤੋਂ ਬਿਨ੍ਹਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਭਾਂਤ-ਭਾਂਤ ਦੀਆਂ ਬੇਈਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭਰਿਸ਼ਟ ਕੀਤਾ ਜਿਸ ਨੂੰ ਉਸਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ
Nehemiah 9:33 in Panjabi 33 ਤਾਂ ਵੀ ਜੋ ਕੁਝ ਸਾਡੇ ਉੱਤੇ ਬੀਤਿਆ ਹੈ ਉਸ ਵਿੱਚ ਤੂੰ ਧਰਮੀ ਹੈਂ, ਕਿਉਂ ਜੋ ਤੂੰ ਸਾਡੇ ਨਾਲ ਸਚਿਆਈ ਨਾਲ ਵਰਤਿਆ ਹੈ ਪਰ ਅਸੀਂ ਦੁਸ਼ਟਤਾ ਕੀਤੀ ।
Psalm 80:6 in Panjabi 6 ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ, ਅਤੇ ਸਾਡੇ ਵੈਰੀ ਆਪੋ ਵਿੱਚ ਹਾਸੀ ਕਰਦੇ ਹਨ ।
Psalm 89:42 in Panjabi 42 ਤੂੰ ਉਹ ਦੇ ਵਿਰੋਧੀਆਂ ਦੇ ਸੱਜੇ ਹੱਥ ਨੂੰ ਉੱਚਿਆਂ ਕੀਤਾ, ਤੂੰ ਉਹ ਦੇ ਸਾਰੇ ਵੈਰੀਆਂ ਨੂੰ ਅਨੰਦ ਕੀਤਾ ਹੈ !
Psalm 90:7 in Panjabi 7 ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਾਬਰ ਜਾਂਦੇ ਹਾਂ ।
Isaiah 63:18 in Panjabi 18 ਥੋੜ੍ਹੇ ਸਮੇਂ ਲਈ ਹੀ ਤੇਰੀ ਪਵਿੱਤਰ ਪਰਜਾ ਨੇ ਤੇਰੇ ਪਵਿੱਤਰ ਅਸਥਾਨ ਨੂੰ ਆਪਣੇ ਅਧਿਕਾਰ ਵਿੱਚ ਰੱਖਿਆ, ਫੇਰ ਸਾਡੇ ਵੈਰੀਆਂ ਨੇ ਉਹ ਨੂੰ ਲਤਾੜਿਆ ਹੈ ।
Jeremiah 5:3 in Panjabi 3 ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ । ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ ।
Jeremiah 5:29 in Panjabi 29 ਕੀ ਮੈਂ ਇਹਨਾਂ ਗੱਲਾਂ ਦੀ ਸਜ਼ਾ ਨਾ ਦਿਆਂਗਾ ? ਯਹੋਵਾਹ ਦਾ ਵਾਕ ਹੈ, ਕੀ ਮੈਂ ਆਪ ਹੀ ਵੱਟਾ ਨਾ ਲਵਾਂਗਾ, ਅਜਿਹੀ ਕੌਮ ਤੋਂ ਜਿਵੇਂ ਇਹ ਹੈ ?
Jeremiah 12:7 in Panjabi 7 ਮੈਂ ਆਪਣਾ ਘਰ ਛੱਡ ਦਿੱਤਾ, ਮੈਂ ਆਪਣੀ ਮਿਰਾਸ ਨੂੰ ਤਿਆਗ ਦਿੱਤਾ, ਮੈਂ ਆਪਣੀ ਜਾਨ ਦੀ ਪ੍ਰੀਤਮਾ ਨੂੰ, ਉਹ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ ।
Jeremiah 23:14 in Panjabi 14 ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇਕੱ ਡਰਾਉਣੀ ਗੱਲ ਵੇਖੀ ! ਉਹ ਜ਼ਨਾਹ ਕਰਦੇ ਅਤੇ ਮਕਰ ਨਾਲ ਚੱਲਦੇ ਹਨ । ਉਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰਿਆਈ ਤੋਂ ਨਹੀਂ ਮੁੜਦਾ । ਉਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ ।
Jeremiah 30:14 in Panjabi 14 ਤੇਰੇ ਸਾਰੇ ਪ੍ਰੇਮੀ ਤੈਨੂੰ ਭੁੱਲ ਗਏ, ਉਹ ਤੇਰੀ ਭਾਲ ਨਹੀਂ ਕਰਦੇ, ਕਿਉਂ ਜੋ ਮੈਂ ਤੈਨੂੰ ਵੈਰੀ ਦੀ ਮਾਰ ਮਾਰੀ, ਬੇ ਤਰਸ ਵੈਰੀ ਦੀ ਸਜ਼ਾ ਨਾਲ, ਤੇਰੀ ਬਦੀ ਜੋ ਵੱਧ ਗਈ ਸੀ, ਤੇਰੇ ਪਾਪ ਜੋ ਬਹੁਤੇ ਹੋ ਗਏ ਸਨ ।
Jeremiah 39:9 in Panjabi 9 ਤਦ ਬਾਕੀ ਦੇ ਲੋਕਾਂ ਨੂੰ ਜਿਹੜੇ ਸ਼ਹਿਰ ਵਿੱਚ ਬਚ ਰਹੇ ਸਨ ਅਤੇ ਉਹਨਾਂ ਨੂੰ ਜਿਹੜੇ ਉਹ ਦੀ ਵੱਲ ਚਲੇ ਗਏ ਸਨ ਅਤੇ ਬਾਕੀ ਦੇ ਲੋਕਾਂ ਨੂੰ ਨਬੂਜ਼ਰਦਾਨ ਜਲਾਦਾਂ ਦਾ ਕਪਤਾਨ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ
Jeremiah 44:21 in Panjabi 21 ਉਹ ਧੂਪ ਜਿਹੜੀ ਤੁਸੀਂ ਅਤੇ ਤੁਹਾਡੇ ਪਿਉ-ਦਾਦਿਆਂ, ਤੁਹਾਡੇ ਰਾਜਿਆਂ, ਤੁਹਾਡੇ ਸਰਦਾਰਾਂ ਅਤੇ ਦੇਸ ਦੇ ਲੋਕਾਂ ਨੇ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਧੁਖਾਈ, ਕੀ ਯਹੋਵਾਹ ਨੇ ਉਹ ਨੂੰ ਚੇਤੇ ਨਾ ਕੀਤਾ ਅਤੇ ਉਹ ਦੇ ਦਿਲ ਉੱਤੇ ਨਾ ਆਇਆ ?
Jeremiah 52:27 in Panjabi 27 ਅਤੇ ਬਾਬਲ ਦੇ ਰਾਜਾ ਨੇ ਉਹਨਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਹਨਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਗ਼ੁਲਾਮ ਹੋ ਗਿਆ ।
Lamentations 1:18 in Panjabi 18 ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮਾਂ ਦਾ ਵਿਰੋਧ ਕੀਤਾ, ਹੇ ਸਾਰੇ ਲੋਕੋ, ਸੁਣੋ, ਅਤੇ ਮੇਰੇ ਦੁੱਖ ਨੂੰ ਵੇਖੋ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਗ਼ੁਲਾਮੀ ਵਿੱਚ ਚਲੇ ਗਏ ।
Lamentations 2:17 in Panjabi 17 ਯਹੋਵਾਹ ਨੇ ਉਹੋ ਕੀਤਾ, ਜੋ ਉਸ ਨੇ ਠਾਣਿਆ ਸੀ, ਉਸ ਨੇ ਆਪਣੇ ਬਚਨ ਨੂੰ ਪੂਰਾ ਕੀਤਾ, ਜਿਸ ਦਾ ਹੁਕਮ ਉਸ ਨੇ ਬੀਤੇ ਸਮਿਆਂ ਵਿੱਚ ਦਿੱਤਾ ਸੀ । ਉਸ ਨੇ ਤੈਨੂੰ ਢਾਹ ਦਿੱਤਾ ਅਤੇ ਤਰਸ ਨਾ ਖਾਧਾ, ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਉੱਤੇ ਅਨੰਦ ਕਰਾਇਆ, ਉਸ ਨੇ ਤੇਰੇ ਵਿਰੋਧੀਆਂ ਦੇ ਸਿੰਗ ਨੂੰ ਉੱਚਾ ਕੀਤਾ ਹੈ ।
Lamentations 3:39 in Panjabi 39 ਜੀਉਂਦਾ ਆਦਮੀ ਸ਼ਿਕਾਇਤ ਕਿਉਂ ਕਰੇ, ਕੋਈ ਮਨੁੱਖ ਆਪਣੇ ਪਾਪਾਂ ਦੀ ਸਜ਼ਾ ਲਈ ਬੁਰਾ ਕਿਉਂ ਮੰਨੇ ?
Lamentations 3:46 in Panjabi 46 ਸਾਡੇ ਸਾਰੇ ਵੈਰੀਆਂ ਨੇ ਸਾਡੇ ਵਿਰੁੱਧ ਆਪਣਾ ਮੂੰਹ ਪਸਾਰਿਆ ਹੈ,
Ezekiel 8:17 in Panjabi 17 ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ ਹੈ ? ਯਹੂਦਾਹ ਦੇ ਘਰਾਣੇ ਲਈ ਇਹ ਨਿੱਕੀ ਜਿਹੀ ਗੱਲ ਹੈ, ਕਿ ਉਹ ਅਜਿਹੇ ਘਿਣਾਉਣੇ ਕੰਮ ਕਰਨ ਜਿਹੜੇ ਇੱਥੇ ਕਰਦੇ ਹਨ, ਕਿਉਂ ਜੋ ਉਹਨਾਂ ਨੇ ਤਾਂ ਦੇਸ ਨੂੰ ਜ਼ੁਲਮ ਨਾਲ ਭਰ ਦਿੱਤਾ ਅਤੇ ਫਿਰ ਮੈਨੂੰ ਕ੍ਰੋਧ ਦਿਵਾਇਆ, ਅਤੇ ਵੇਖ, ਉਹ ਆਪਣੇ ਨੱਕ ਨਾਲ ਡਾਲੀਆਂ ਲਗਾਉਂਦੇ ਹਨ ।
Ezekiel 9:9 in Panjabi 9 ਤਦ ਉਸ ਨੇ ਮੈਨੂੰ ਆਖਿਆ, ਇਸਰਾਏਲ ਅਤੇ ਯਹੂਦਾਹ ਦੇ ਘਰਾਣਿਆਂ ਦੀ ਬਦੀ ਬਹੁਤ ਹੀ ਵੱਡੀ ਹੈ, ਧਰਤੀ ਲਹੂ ਨਾਲ ਭਰੀ ਹੋਈ ਹੈ ਅਤੇ ਸ਼ਹਿਰ ਅਨਿਆਂ ਨਾਲ ਭਰਿਆ ਹੋਇਆ ਹੈ, ਕਿਉਂ ਜੋ ਉਹ ਆਖਦੇ ਹਨ ਕਿ ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ ਅਤੇ ਯਹੋਵਾਹ ਨਹੀਂ ਵੇਖਦਾ ਹੈ ।
Ezekiel 22:24 in Panjabi 24 ਹੇ ਮਨੁੱਖ ਦੇ ਪੁੱਤਰ, ਉਹ ਨੂੰ ਆਖ, ਤੂੰ ਉਹ ਧਰਤੀ ਹੈਂ, ਜਿਹੜੀ ਸ਼ੁੱਧ ਨਹੀਂ ਕੀਤੀ ਗਈ ਅਤੇ ਜਿਹ ਉੱਤੇ ਕ੍ਰੋਧ ਦੇ ਦਿਨ ਵਿੱਚ ਵਰਖਾ ਨਹੀਂ ਹੋਈ ?
Daniel 9:7 in Panjabi 7 ਹੇ ਪ੍ਰਭੂ, ਤੂੰ ਧਰਮੀ ਹੈ, ਪਰ ਸਾਡੇ ਲਈ ਅੱਜ ਦੇ ਦਿਨ ਸ਼ਰਮਿੰਦਗੀ ਦੀ ਗੱਲ ਹੈ, ਯਹੂਦਾਹ ਦੇ ਲੋਕਾਂ ਦੇ ਅਤੇ ਯਰੂਸ਼ਲਮ ਦੇ ਵੱਸਣ ਵਾਲਿਆਂ ਦੇ ਅਤੇ ਸਭਨਾਂ ਇਸਰਾਏਲੀਆਂ ਦੇ ਲਈ ਜੋ ਨੇੜੇ ਹਨ ਅਤੇ ਜਿਹੜੇ ਦੂਰ ਹਨ, ਉਹਨਾਂ ਸਭਨਾਂ ਦੇਸਾਂ ਵਿੱਚ ਜਿੱਥੇ ਕਿੱਥੇ ਤੂੰ ਉਹਨਾਂ ਦੇ ਔਗੁਣਾਂ ਦੇ ਕਾਰਨ ਜੋ ਉਹਨਾਂ ਨੇ ਤੇਰੇ ਅੱਗੇ ਕੀਤੇ, ਤੂੰ ਉਹਨਾਂ ਨੂੰ ਖਿੰਡਾ ਦਿੱਤਾ ।
Micah 3:9 in Panjabi 9 ਹੇ ਯਾਕੂਬ ਦੇ ਘਰਾਣੇ ਦੇ ਮੁਖਿਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਇਹ ਸੁਣੋ ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ,
Micah 7:8 in Panjabi 8 ਹੇ ਮੇਰੇ ਵੈਰੀ, ਮੇਰੇ ਉੱਤੇ ਖੁਸ਼ੀ ਨਾ ਮਨਾ, ਜਦ ਮੈਂ ਡਿੱਗ ਪਵਾਂ ਤਾਂ ਮੈਂ ਫੇਰ ਉੱਠਾਂਗਾ, ਜਦ ਮੈਂ ਹਨੇਰੇ ਵਿੱਚ ਬੈਠਾਂ ਤਾਂ ਯਹੋਵਾਹ ਮੇਰਾ ਚਾਨਣ ਹੋਵੇਗਾ ।
Zephaniah 3:1 in Panjabi 1 ਹਾਇ ਉਸ ਨਗਰੀ ਨੂੰ ਜੋ ਵਿਦਰੋਹੀ ਅਤੇ ਪਲੀਤ ਹੈ, ਅਤੇ ਅਨ੍ਹੇਰ ਨਾਲ ਭਰੀ ਹੋਈ ਹੈ !