Lamentations 1:6 in Panjabi 6 ਸੀਯੋਨ ਦੀ ਧੀ ਦੀ ਸਾਰੀ ਸ਼ੋਭਾ ਜਾਂਦੀ ਰਹੀ, ਉਹ ਦੇ ਹਾਕਮ ਉਨ੍ਹਾਂ ਹਿਰਨੀਆਂ ਵਾਂਗੂੰ ਹੋ ਗਏ, ਜਿਨ੍ਹਾਂ ਨੂੰ ਚਾਰਗਾਹ ਨਹੀਂ ਲੱਭਦੀ, ਉਹ ਪਿੱਛਾ ਕਰਨ ਵਾਲਿਆਂ ਦੇ ਸਾਹਮਣਿਓਂ ਨਿਰਬਲ ਹੋ ਕੇ ਭੱਜਦੇ ਹਨ ।
Other Translations King James Version (KJV) And from the daughter of Zion all her beauty is departed: her princes are become like harts that find no pasture, and they are gone without strength before the pursuer.
American Standard Version (ASV) And from the daughter of Zion all her majesty is departed: Her princes are become like harts that find no pasture, And they are gone without strength before the pursuer.
Bible in Basic English (BBE) And all her glory has gone from the daughter of Zion: her rulers have become like harts with no place for food, and they have gone in flight without strength before the attacker.
Darby English Bible (DBY) And from the daughter of Zion all her splendour is departed: her princes are become like harts that find no pasture; and they are gone without strength before the pursuer.
World English Bible (WEB) From the daughter of Zion all her majesty is departed: Her princes are become like harts that find no pasture, They are gone without strength before the pursuer.
Young's Literal Translation (YLT) And go out from the daughter of Zion doth all her honour, Her princes have been as harts -- They have not found pasture, And they go powerless before a pursuer.
Cross Reference Leviticus 26:36 in Panjabi 36 ਤੁਹਾਡੇ ਵਿੱਚੋਂ ਜੋ ਜੀਉਂਦੇ ਅਤੇ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਮੈਂ ਉੱਥੇ ਉਨ੍ਹਾਂ ਦੇ ਮਨਾਂ ਨੂੰ ਢਿੱਲੇ ਕਰਾਂਗਾ ਅਤੇ ਉਹ ਪੱਤਿਆਂ ਦੀ ਖੜਕਾਰ ਸੁਣਦਿਆਂ ਹੀ ਭੱਜ ਜਾਣਗੇ । ਉਹ ਇਸ ਤਰ੍ਹਾਂ ਭੱਜਣਗੇ, ਜਿਵੇਂ ਕੋਈ ਤਲਵਾਰ ਤੋਂ ਭੱਜਦਾ ਹੈ ਅਤੇ ਭਾਵੇਂ ਕੋਈ ਪਿੱਛਾ ਨਾ ਕਰੇ ਤਾਂ ਵੀ ਉਹ ਡਿੱਗ ਪੈਣਗੇ ।
Deuteronomy 28:25 in Panjabi 25 ਯਹੋਵਾਹ ਤੁਹਾਨੂੰ ਤੁਹਾਡੇ ਵੈਰੀਆਂ ਦੇ ਅੱਗੇ ਮਰਵਾ ਸੁੱਟੇਗਾ । ਤੁਸੀਂ ਇੱਕ ਰਾਹ ਤੋਂ ਉਨ੍ਹਾਂ ਦੇ ਵਿਰੁੱਧ ਜਾਉਗੇ, ਪਰ ਸੱਤ ਰਾਹਾਂ ਤੋਂ ਹੋ ਕੇ ਉਨ੍ਹਾਂ ਦੇ ਸਾਹਮਣਿਓਂ ਭੱਜੋਗੇ ਅਤੇ ਤੁਸੀਂ ਧਰਤੀ ਦੇ ਸਾਰੇ ਰਾਜਾਂ ਲਈ ਇੱਕ ਡਰਾਉਣਾ ਨਮੂਨਾ ਹੋਵੋਗੇ ।
Deuteronomy 32:30 in Panjabi 30 ਜੇ ਉਨ੍ਹਾਂ ਦੀ ਚੱਟਾਨ ਹੀ ਉਨ੍ਹਾਂ ਨੂੰ ਨਾ ਵੇਚ ਦਿੰਦੀ, ਅਤੇ ਯਹੋਵਾਹ ਉਨ੍ਹਾਂ ਨੂੰ ਨਾ ਫੜ੍ਹਾ ਦਿੰਦਾ ? ਤਾਂ ਕਿਵੇਂ ਹੋ ਸਕਦਾ ਸੀ ਕਿ ਇੱਕ ਜਣਾ ਹਜ਼ਾਰ ਦੇ ਪਿੱਛੇ ਪੈਂਦਾ, ਅਤੇ ਦੋ ਜਣੇ ਦਸ ਹਜ਼ਾਰ ਨੂੰ ਭਜਾ ਸਕਦੇ,
Joshua 7:12 in Panjabi 12 ਇਸੇ ਲਈ ਇਸਰਾਏਲੀ ਆਪਣੇ ਵੈਰੀਆਂ ਦੇ ਅੱਗੇ ਸਾਹਮਣਾ ਨਾ ਕਰ ਸਕੇ ਸਗੋਂ ਵੈਰੀਆਂ ਦੇ ਅੱਗੋ ਪਿੱਠ ਵਿਖਾਈ ਕਿਉਂ ਜੋ ਉਹ ਸਰਾਪੇ ਗਏ ਸਨ । ਸੋ ਹੁਣ ਮੈਂ ਅੱਗੇ ਨੂੰ ਤੁਹਾਡੇ ਨਾਲ ਨਾ ਹੋਵਾਂਗਾ ਜਦ ਤੁਸੀਂ ਉਸ ਚੜ੍ਹਾਵੇ ਦੀ ਚੀਜ਼ ਨੂੰ ਆਪਣੇ ਵਿੱਚੋ ਨਾਸ ਨਾ ਕਰ ਸੁੱਟੋ ।
2 Samuel 4:11 in Panjabi 11 ਜਦ ਦੁਸ਼ਟਾਂ ਨੇ ਇੱਕ ਧਰਮੀ ਮਨੁੱਖ ਨੂੰ ਉਹ ਦੇ ਘਰ ਵਿੱਚ, ਉਹ ਦੇ ਮੰਜੇ ਉੱਤੇ ਹੀ ਵੱਢ ਸੁੱਟਿਆ ! ਤਾਂ ਕੀ, ਮੈਂ ਉਹ ਦੇ ਖੂਨ ਦਾ ਬਦਲਾ ਨਾ ਲਵਾਂਗਾ ਅਤੇ ਤੁਹਾਨੂੰ ਧਰਤੀ ਉੱਤੋਂ ਨਾਸ਼ ਨਾ ਕਰਾਂਗਾ ?
2 Kings 19:21 in Panjabi 21 ਉਹ ਦੇ ਵਿਖੇ ਜੋ ਬਚਨ ਯਹੋਵਾਹ ਨੇ ਆਖਿਆ ਹੈ, ਸੋ ਇਹ ਹੈ, ਸੀਯੋਨ ਦੀ ਕੁਆਰੀ ਧੀ, ਤੈਨੂੰ ਤੁੱਛ ਜਾਣਦੀ ਉਹ ਤੈਨੂੰ ਮਖੌਲ ਕਰਦੀ ਹੈ, ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ ।
Psalm 44:9 in Panjabi 9 ਪਰ ਤੂੰ ਸਾਨੂੰ ਤਿਆਗਿਆ ਅਤੇ ਬੇਪਤ ਕੀਤਾ ਹੈ, ਅਤੇ ਸਾਡੀਆਂ ਸੈਨਾਂ ਨਾਲ ਨਹੀਂ ਚੱਲਦਾ ।
Psalm 48:2 in Panjabi 2 ਉੱਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ ।
Psalm 50:2 in Panjabi 2 ਸੀਯੋਨ ਵਿੱਚ ਜਿਹੜਾ ਸੁਹੱਪਣ ਦਾ ਪੂਰਾ ਹੈ, ਪਰਮੇਸ਼ੁਰ ਚਮਕਿਆ ।
Psalm 96:9 in Panjabi 9 ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਤੇਜੋ । ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁੱਖ ਥਰ-ਥਰ ਕਰੋ !
Psalm 132:12 in Panjabi 12 ਜੇ ਤੇਰੀ ਅੰਸ ਮੇਰੇ ਨੇਮ ਤੇ ਮੇਰੀ ਸਾਖੀ ਦੀ, ਜੋ ਮੈਂ ਉਨ੍ਹਾਂ ਨੂੰ ਸਿਖਾਵਾਂਗਾ ਪਾਲਣਾ ਕਰੇ, ਤਾਂ ਉਨ੍ਹਾਂ ਦੀ ਅੰਸ ਵੀ ਜੁੱਗੋ-ਜੁੱਗ ਤੇਰੀ ਰਾਜ ਗੱਦੀ ਉੱਤੇ ਬੈਠੇਗੀ ।
Isaiah 1:21 in Panjabi 21 ਉਹ ਸਤਵੰਤੀ ਨਗਰੀ ਕਿਵੇਂ ਵੇਸਵਾ ਹੋ ਗਈ ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ !
Isaiah 4:5 in Panjabi 5 ਤਾਂ ਯਹੋਵਾਹ ਸੀਯੋਨ ਪਰਬਤ ਦੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਧੂੰਏਂ ਦਾ ਬੱਦਲ ਅਤੇ ਰਾਤ ਨੂੰ ਬਲਦੀ ਅੱਗ ਦਾ ਪ੍ਰਕਾਸ਼ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਵਾਂਗੂੰ ਹੋਵੇਗੀ ।
Isaiah 12:6 in Panjabi 6 ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ ।
Jeremiah 13:18 in Panjabi 18 ਰਾਜਾ ਅਤੇ ਰਾਣੀ ਨੂੰ ਆਖ, ਹੇਠਾਂ ਬੈਠੋ ! ਕਿਉਂ ਜੋ ਤੁਹਾਡਾ ਸੋਹਣਾ ਮੁੱਕਟ ਤੁਹਾਡੇ ਸਿਰ ਤੋਂ ਹੇਠਾਂ ਡਿੱਗ ਪਿਆ ਹੈ ।
Jeremiah 14:5 in Panjabi 5 ਹਰਨੀ ਵੀ ਰੜ ਵਿੱਚ ਜਣਦੀ ਹੈ ਅਤੇ ਬੱਚਾ ਛੱਡ ਜਾਂਦੀ ਹੈ, ਕਿਉਂ ਜੋ ਉੱਤੇ ਘਾਹ ਨਹੀਂ ਹੈ ।
Jeremiah 29:4 in Panjabi 4 ਕਿ ਸੈਨਾ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਉਹਨਾਂ ਸਾਰੀਆਂ ਗ਼ੁਲਾਮਾਂ ਨੂੰ ਜਿਹਨਾਂ ਨੂੰ ਮੈਂ ਯਰੂਸ਼ਲਮ ਵਿੱਚੋਂ ਗ਼ੁਲਾਮ ਕਰ ਕੇ ਬਾਬਲ ਨੂੰ ਭੇਜਿਆ ਹੈ ਇਸ ਤਰ੍ਹਾਂ ਆਖਦਾ ਹੈ,-
Jeremiah 47:3 in Panjabi 3 ਉਹ ਦੇ ਜੰਗੀ ਘੋੜਿਆਂ ਦੇ ਸੁੰਮਾਂ ਦੀ ਟਾਪ ਦੀ ਅਵਾਜ਼ ਨਾਲ, ਉਹ ਦੇ ਰੱਥਾਂ ਦੇ ਸ਼ੋਰ ਨਾਲ, ਉਹ ਦੇ ਪਹਿਆਂ ਦੇ ਖੜਾਕ ਨਾਲ, ਪਿਉ ਆਪਣੇ ਪੁੱਤਰਾਂ ਵੱਲ ਮੁੜ ਕੇ ਨਾ ਵੇਖਦੇ, ਉਹਨਾਂ ਦੇ ਹੱਥ ਇੰਨੇ ਨਿਰਬਲ ਹੋ ਗਏ,
Jeremiah 48:41 in Panjabi 41 ਨਗਰ ਲੈ ਲਏ ਜਾਣਗੇ, ਗੜ੍ਹ ਫੜੇ ਜਾਣਗੇ । ਮੋਆਬ ਦੇ ਸੂਰਮਿਆਂ ਦੇ ਦਿਲ ਉਸ ਦਿਨ ਪੀੜਾਂ ਵਾਲੀ ਦੇ ਦਿਲ ਵਾਂਗੂੰ ਹੋ ਜਾਣਗੇ ।
Jeremiah 51:30 in Panjabi 30 ਬਾਬਲ ਦੇ ਸੂਰਮਿਆਂ ਨੇ ਲੜਨਾ ਛੱਡ ਦਿੱਤਾ ਹੈ, ਉਹ ਆਪਣੇ ਗੜ੍ਹਾਂ ਵਿੱਚ ਰਹਿੰਦੇ ਹਨ, ਉਹਨਾਂ ਦੀ ਸੂਰਮਤਾਈ ਘੱਟ ਗਈ ਹੈ, ਉਹ ਔਰਤਾਂ ਵਾਂਗੂੰ ਹੋ ਗਏ, ਉਸ ਦੇ ਵਾਸ ਸੜ ਗਏ, ਉਸ ਦੇ ਅਰਲ ਤੋੜੇ ਗਏ ।
Jeremiah 52:7 in Panjabi 7 ਤਦ ਸ਼ਹਿਰ ਤੋੜਿਆ ਗਿਆ ਅਤੇ ਦੋਹਾਂ ਕੰਧਾਂ ਦੇ ਵਿਚਕਾਰ ਜੋ ਫਾਟਕ ਰਾਜਾ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਜੋਧੇ ਰਾਤੋਂ ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ-ਦੁਆਲੇ ਸਨ ਤਾਂ ਉਹ ਮਦਾਨ ਦੇ ਰਾਹ ਗਏ
Jeremiah 52:11 in Panjabi 11 ਉਸ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਇਆ ਅਤੇ ਉਹ ਨੂੰ ਪਹਿਰੇ ਦੇ ਘਰ ਵਿੱਚ ਉਹ ਦੀ ਮੌਤ ਦੇ ਦਿਨ ਤੱਕ ਰੱਖਿਆ ।
Jeremiah 52:13 in Panjabi 13 ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ
Lamentations 2:1 in Panjabi 1 ਯਹੋਵਾਹ ਨੇ ਕਿਵੇਂ ਸੀਯੋਨ ਦੀ ਧੀ ਨੂੰ ਆਪਣੇ ਕ੍ਰੋਧ ਦੇ ਬੱਦਲ ਨਾਲ ਢੱਕ ਲਿਆ ਹੈ ! ਉਸ ਨੇ ਇਸਰਾਏਲ ਦੀ ਸ਼ੋਭਾ ਨੂੰ ਅਕਾਸ਼ ਤੋਂ ਧਰਤੀ ਉੱਤੇ ਪਟਕ ਦਿੱਤਾ ਹੈ, ਅਤੇ ਆਪਣੇ ਕ੍ਰੋਧ ਦੇ ਦਿਨ ਆਪਣੇ ਪੈਰਾਂ ਦੀ ਚੌਂਕੀ ਨੂੰ ਯਾਦ ਨਾ ਕੀਤਾ ।
Ezekiel 7:20 in Panjabi 20 ਉਹਨਾਂ ਨੇ ਆਪਣੇ ਸੋਹਣੇ ਗਹਿਣੇ ਹੰਕਾਰ ਲਈ ਵਰਤੇ ਅਤੇ ਉਹਨਾਂ ਨੇ ਉਹਨਾਂ ਦੇ ਨਾਲ ਆਪਣੀਆਂ ਘਿਣਾਉਣੀਆਂ ਮੂਰਤਾਂ ਅਤੇ ਭੈੜੀਆਂ ਵਸਤਾਂ ਬਣਾਈਆਂ, ਇਸ ਲਈ ਮੈਂ ਉਸ ਨੂੰ ਉਹਨਾਂ ਦੇ ਲਈ ਅਸ਼ੁੱਧ ਵਸਤੂ ਠਹਿਰਾਇਆ ।
Ezekiel 11:22 in Panjabi 22 ਤਦ ਕਰੂਬੀਆਂ ਨੇ ਆਪਣੇ-ਆਪਣੇ ਖੰਭ ਚੁੱਕੇ, ਪਹੀਏ ਉਹਨਾਂ ਦੇ ਨਾਲ-ਨਾਲ ਚਲੇ ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਦੇ ਉੱਤੇ ਸੀ ।
Ezekiel 24:21 in Panjabi 21 ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭ੍ਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ ।
Ezekiel 24:25 in Panjabi 25 ਹੇ ਮਨੁੱਖ ਦੇ ਪੁੱਤਰ, ਜਿਸ ਦਿਨ ਮੈਂ ਉਹਨਾਂ ਤੋਂ ਉਹਨਾਂ ਦੀ ਸ਼ਕਤੀ, ਖੁਸ਼ੀ ਅਤੇ ਪਰਤਾਪ, ਉਹਨਾਂ ਦੀਆਂ ਅੱਖਾਂ ਦੀ ਪ੍ਰੀਤਮਾ ਅਤੇ ਉਹਨਾਂ ਦੇ ਮਨ ਮੋਹਣੇ ਧੀਆਂ ਪੁੱਤਰ ਲੈ ਲਵਾਂਗਾ ।
Zephaniah 3:14 in Panjabi 14 ਹੇ ਸੀਯੋਨ ਦੀਏ ਧੀਏ, ਉੱਚੀ ਅਵਾਜ਼ ਨਾਲ ਗਾ, ਹੇ ਇਸਰਾਏਲ, ਜੈਕਾਰਾ ਗਜਾ, ਹੇ ਯਰੂਸ਼ਲਮ ਦੀਏ ਧੀਏ, ਸਾਰੇ ਦਿਲ ਨਾਲ ਅਨੰਦ ਕਰ ਅਤੇ ਮਗਨ ਹੋ !