Lamentations 1:8 in Panjabi 8 ਯਰੂਸ਼ਲਮ ਨੇ ਵੱਡਾ ਪਾਪ ਕੀਤਾ, ਇਸ ਲਈ ਉਹ ਅਸ਼ੁੱਧ ਹੋ ਗਈ, ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਉਸ ਦਾ ਨਿਰਾਦਰ ਕਰਦੇ ਹਨ, ਕਿਉਂ ਜੋ ਉਨ੍ਹਾਂ ਨੇ ਉਸ ਦਾ ਨੰਗੇਜ਼ ਵੇਖਿਆ, ਹਾਂ, ਉਹ ਹਾਉਕੇ ਭਰਦੀ ਅਤੇ ਮੂੰਹ ਫੇਰ ਲੈਂਦੀ ਹੈ ।
Other Translations King James Version (KJV) Jerusalem hath grievously sinned; therefore she is removed: all that honoured her despise her, because they have seen her nakedness: yea, she sigheth, and turneth backward.
American Standard Version (ASV) Jerusalem hath grievously sinned; therefore she is become as an unclean thing; All that honored her despise her, because they have seen her nakedness: Yea, she sigheth, and turneth backward.
Bible in Basic English (BBE) Great is the sin of Jerusalem; for this cause she has become an unclean thing: all those who gave her honour are looking down on her, because they have seen her shame: now truly, breathing out grief, she is turned back.
Darby English Bible (DBY) Jerusalem hath grievously sinned; therefore is she removed as an impurity: all that honoured her despise her because they have seen her nakedness; and she sigheth, and turneth backward.
World English Bible (WEB) Jerusalem has grievously sinned; therefore she is become as an unclean thing; All who honored her despise her, because they have seen her nakedness: Yes, she sighs, and turns backward.
Young's Literal Translation (YLT) A sin hath Jerusalem sinned, Therefore impure she hath become, All who honoured her have esteemed her lightly, For they have seen her nakedness, Yea, she herself hath sighed and turneth backward.
Cross Reference 1 Samuel 2:30 in Panjabi 30 ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਸੀ ਕਿ ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਨ੍ਹਾਂ ਦਾ ਆਦਰ ਕਰਾਂਗਾ ਪਰ ਉਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ ।
1 Kings 8:46 in Panjabi 46 ਜੇ ਉਹ ਪਾਪ ਕਰਨ ਕਿਉਂ ਜੋ ਕੋਈ ਆਦਮੀ ਅਜਿਹਾ ਨਹੀਂ ਜੋ ਪਾਪ ਨਾ ਕਰੇ ਅਤੇ ਤੂੰ ਉਨ੍ਹਾਂ ਨਾਲ ਕ੍ਰੋਧਵਾਨ ਹੋਵੇਂ ਅਤੇ ਉਨ੍ਹਾਂ ਨੂੰ ਵੈਰੀ ਦੇ ਹੱਥ ਵਿੱਚ ਇਸ ਤਰ੍ਹਾਂ ਦੇ ਦੇਵੇਂ ਕਿ ਉਹ ਉਨ੍ਹਾਂ ਨੂੰ ਬੰਧੂਏ ਬਣਾ ਕੇ ਵੈਰੀ ਦੇ ਦੇਸ ਲੈ ਜਾਣ ਭਾਵੇਂ ਦੂਰ ਭਾਵੇਂ ਨੇੜੇ ।
1 Kings 9:7 in Panjabi 7 ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਕਹਾਉਤ ਤੇ ਠੱਠਾ ਹੋਵੇਗਾ ।
1 Kings 9:9 in Panjabi 9 ਤਦ ਉਹ ਆਖਣਗੇ ਇਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਜਿਹੜਾ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਅਤੇ ਉਹ ਓਪਰੇ ਦੇਵਤਿਆਂ ਦੇ ਪਿੱਛੇ ਲੱਗ ਗਏ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ ਇਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ ।
Isaiah 47:3 in Panjabi 3 ਤੇਰਾ ਨੰਗੇਜ ਉਘਾੜਿਆ ਜਾਵੇਗਾ, ਸਗੋਂ ਤੇਰੀ ਲਾਜ ਦਿੱਸੇਗੀ, ਮੈਂ ਬਦਲਾ ਲਵਾਂਗਾ, ਮੈਂ ਕਿਸੇ ਮਨੁੱਖ ਦਾ ਪੱਖ ਨਹੀਂ ਕਰਾਂਗਾ ।
Isaiah 59:2 in Panjabi 2 ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਨੂੰ ਤੁਹਾਡੇ ਪਰਮੇਸ਼ੁਰ ਤੋਂ ਦੂਰ ਕਰ ਦਿੱਤਾ ਹੈ, ਅਤੇ ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਡੇ ਕੋਲੋਂ ਅਜਿਹਾ ਲੁਕਾ ਦਿੱਤਾ ਹੈ, ਕਿ ਉਹ ਸੁਣਦਾ ਨਹੀਂ ।
Jeremiah 4:31 in Panjabi 31 ਮੈਂ ਤਾਂ ਉਸ ਔਰਤ ਵਰਗੀ ਇੱਕ ਅਵਾਜ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ,- ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼, ਜਿਹੜੀ ਆਪਣਾ ਪਲੋਠਾ ਪੁੱਤਰ ਜਣਦੀ, ਸੀਯੋਨ ਦੀ ਧੀ ਦੀ ਅਵਾਜ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਇ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ ! ।
Jeremiah 6:28 in Panjabi 28 ਉਹ ਸਾਰਿਆਂ ਦੇ ਸਾਰੇ ਢੀਠ ਤੇ ਆਕੀ ਹਨ, ਉਹ ਚੁਗਲੀਆਂ ਕਰਦੇ ਫਿਰਦੇ ਹਨ, ਉਹ ਪਿੱਤਲ ਅਤੇ ਲੋਹਾ ਹਨ, ਉਹ ਸਾਰਿਆਂ ਦੇ ਸਾਰੇ ਭੈੜੇ ਕੰਮ ਕਰਦੇ ਹਨ ।
Jeremiah 13:22 in Panjabi 22 ਜੇ ਤੂੰ ਆਪਣੇ ਦਿਲ ਵਿੱਚ ਆਖੇ, ਇਹ ਗੱਲਾਂ ਮੇਰੇ ਉੱਤੇ ਕਿਉਂ ਆਈਆਂ ? ਇਹ ਤੇਰੀ ਬਦੀ ਦੇ ਵਾਫਰ ਹੋਣ ਦੇ ਕਾਰਨ ਹੈ, ਕਿ ਤੇਰਾ ਲਹਿੰਗਾ ਚੁੱਕਿਆ ਗਿਆ, ਅਤੇ ਤੇਰੀਆਂ ਅੱਡੀਆਂ ਉੱਤੇ ਜ਼ੋਰ ਮਾਰਿਆ ਗਿਆ
Jeremiah 13:26 in Panjabi 26 ਮੈਂ ਵੀ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਦਿਆਂਗਾ, ਸੋ ਤੇਰੀ ਸ਼ਰਮ ਵੇਖੀ ਜਾਵੇਗੀ ।
Jeremiah 15:4 in Panjabi 4 ਮੈਂ ਉਹਨਾਂ ਨੂੰ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਪੁੱਤਰ ਮਨੱਸ਼ਹ ਦੇ ਉਸ ਕੰਮ ਦੇ ਕਾਰਨ ਜੋ ਉਸ ਯਰੂਸ਼ਲਮ ਵਿੱਚ ਕੀਤਾ ਸਾਰੀ ਧਰਤੀ ਦੀਆਂ ਪਾਤਸ਼ਾਹੀਆਂ ਲਈ ਇੱਕ ਭੈ ਹੋਣ ਲਈ ਦਿਆਂਗਾ ।
Jeremiah 24:9 in Panjabi 9 ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਬੁਰਿਆਈ ਲਈ ਇੱਕ ਭੈ ਦੇ ਦਿਆਂਗਾ ਅਤੇ ਉਹ ਉਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਹੱਕ ਦਿਆਂਗਾ ਬਦਨਾਮੀ, ਕਹਾਉਤ,ਮੇਹਣਾ ਅਤੇ ਸਰਾਪ ਹੋਣਗੇ
Jeremiah 34:17 in Panjabi 17 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ । ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾ
Lamentations 1:4 in Panjabi 4 ਸੀਯੋਨ ਦੇ ਰਾਹ ਸੋਗ ਕਰਦੇ ਹਨ, ਕਿਉਂ ਜੋ ਠਹਿਰਾਏ ਹੋਏ ਪਰਬਾਂ ਉੱਤੇ ਕੋਈ ਨਹੀਂ ਆਉਂਦਾ, ਉਹ ਦੇ ਸਾਰੇ ਫਾਟਕ ਵਿਰਾਨ ਹੋ ਗਏ ਹਨ, ਉਹ ਦੇ ਜਾਜਕ ਹਾਉਕੇ ਭਰਦੇ ਹਨ, ਉਹ ਦੀਆਂ ਕੁਆਰੀਆਂ ਦੁੱਖੀ ਹਨ, ਉਹ ਆਪ ਵੀ ਕੁੜੱਤਣ ਵਿੱਚ ਹੈ ।
Lamentations 1:11 in Panjabi 11 ਉਹ ਦੇ ਸਾਰੇ ਲੋਕ ਹਾਉਕੇ ਭਰਦੇ ਹਨ, ਉਹ ਰੋਟੀ ਭਾਲਦੇ ਹਨ, ਉਹਨਾਂ ਨੇ ਆਪਣੀਆਂ ਮਨਭਾਉਣੀਆਂ ਵਸਤਾਂ ਵੇਚ ਕੇ ਭੋਜਨ ਮੁੱਲ ਲਿਆ ਹੈ, ਤਾਂ ਜੋ ਉਹਨਾਂ ਦੀ ਜਾਨ ਵਿੱਚ ਜਾਨ ਆਵੇ । ਹੇ ਯਹੋਵਾਹ, ਵੇਖ ਅਤੇ ਧਿਆਨ ਦੇ, ਕਿਉਂ ਜੋ ਮੈਂ ਤੁੱਛ ਹੋ ਗਈ ਹਾਂ !
Lamentations 1:20 in Panjabi 20 ਹੇ ਯਹੋਵਾਹ, ਵੇਖ, ਕਿਉਂ ਜੋ ਮੈਂ ਦੁੱਖੀ ਹਾਂ ! ਮੇਰਾ ਦਿਲ ਬੇਚੈਨ ਹੈ, ਅਤੇ ਮੇਰਾ ਜੀਅ ਮੇਰੇ ਅੰਦਰ ਘਬਰਾਉਂਦਾ ਹੈ, ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ ! ਬਾਹਰ ਤਲਵਾਰ ਮੈਨੂੰ ਵੰਸ਼ਹੀਨ ਬਣਾਉਂਦੀ ਹੈ, ਅਤੇ ਘਰ ਵਿੱਚ, ਜਾਣੋ, ਮੌਤ ਦਾ ਵਾਸ ਹੈ !
Lamentations 2:10 in Panjabi 10 ਸੀਯੋਨ ਦੀ ਧੀ ਦੇ ਬਜ਼ੁਰਗ ਜ਼ਮੀਨ ਉੱਤੇ ਚੁੱਪ-ਚਾਪ ਬੈਠੇ ਹਨ, ਉਹਨਾਂ ਨੇ ਆਪਣੇ ਸਿਰਾਂ ਵਿੱਚ ਮਿੱਟੀ ਪਾਈ ਹੈ, ਉਹਨਾਂ ਨੇ ਤੱਪੜ ਪਾ ਲਿਆ ਹੈ । ਯਰੂਸ਼ਲਮ ਦੀਆਂ ਕੁਆਰੀਆਂ ਨੇ ਆਪਣੇ ਸਿਰਾਂ ਨੂੰ ਧਰਤੀ ਤੱਕ ਝੁਕਾਇਆ ਹੈ ।
Lamentations 4:15 in Panjabi 15 ਲੋਕ ਉਹਨਾਂ ਨੂੰ ਪੁਕਾਰ ਕੇ ਆਖਦੇ ਹਨ “ਦੂਰ ਹੋਵੋ”, “ਭ੍ਰਿਸ਼ਟੇ ਹੋਇਓ ! ਦੂਰ ਹੋਵੋ, ਦੂਰ ਹੋਵੋ ! ਸਾਨੂੰ ਨਾ ਛੂਹੋ !” ਜਦ ਉਹ ਭੱਜ ਗਏ ਅਤੇ ਮਾਰੇ ਮਾਰੇ ਫਿਰਨ ਲੱਗੇ, ਤਦ ਕੌਮਾਂ ਵਿੱਚ ਲੋਕ ਆਖਦੇ ਸਨ, “ਉਹ ਐਥੇ ਨਹੀਂ ਰਹਿ ਸਕਦੇ ! “
Lamentations 4:21 in Panjabi 21 ਹੇ ਅਦੋਮ ਦੀਏ ਧੀਏ, ਜਿਹੜੀ ਊਜ਼ ਦੇ ਦੇਸ਼ ਵਿੱਚ ਵੱਸਦੀ ਹੈਂ, ਅਨੰਦ ਹੋ ਅਤੇ ਖੁਸ਼ੀ ਮਨਾ ! ਇਹ ਪਿਆਲਾ ਤੇਰੇ ਤੱਕ ਵੀ ਪਹੁੰਚੇਗਾ, ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ !
Lamentations 5:12 in Panjabi 12 ਹਾਕਮ ਨੂੰ ਉਹਨਾਂ ਦੇ ਹੱਥਾਂ ਭਾਰ ਟੰਗਿਆ ਗਿਆ, ਬਜ਼ੁਰਗਾਂ ਦਾ ਕੁਝ ਮਾਣ ਨਾ ਕੀਤਾ ਗਿਆ ।
Ezekiel 14:13 in Panjabi 13 ਹੇ ਮਨੁੱਖ ਦੇ ਪੁੱਤਰ, ਜਦੋਂ ਕੋਈ ਦੇਸ ਭਾਰੀ ਪਾਪ ਕਰਕੇ ਮੇਰਾ ਅਪਰਾਧੀ ਹੋਵੇ ਅਤੇ ਮੈਂ ਉਸ ਉੱਤੇ ਆਪਣਾ ਹੱਥ ਚੁੱਕਾਂ, ਉਸ ਦੀ ਰੋਟੀ ਦਾ ਸਾਧਨ ਤੋੜ ਦੇਵਾਂ, ਉੱਥੇ ਕਾਲ ਪਾ ਦੇਵਾਂ ਅਤੇ ਉਸ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਮਾਰ ਸੁੱਟਾਂ ।
Ezekiel 16:37 in Panjabi 37 ਇਸ ਲਈ ਵੇਖ, ਮੈਂ ਤੇਰੇ ਸਾਰੇ ਯਾਰਾਂ ਨੂੰ ਜਿਹਨਾਂ ਨਾਲ ਤੂੰ ਸੰਬੰਧ ਬਣਾਏ, ਉਹਨਾਂ ਸਾਰਿਆਂ ਨੂੰ ਜਿਹਨਾਂ ਨੂੰ ਤੂੰ ਪਿਆਰ ਕਰਦੀ ਸੀ ਅਤੇ ਉਹਨਾਂ ਸਾਰਿਆਂ ਨਾਲ ਜਿਹਨਾਂ ਨਾਲ ਤੂੰ ਵੈਰ ਰੱਖਦੀ ਸੀ, ਇਕੱਠਿਆਂ ਕਰਾਂਗਾ, ਮੈਂ ਉਹਨਾਂ ਨੂੰ ਚਾਰੇ ਪਾਸੇ ਤੋਂ ਤੇਰੀ ਵਿਰੋਧਤਾ ਲਈ ਇਕੱਠਿਆਂ ਕਰਾਂਗਾ । ਉਹਨਾਂ ਦੇ ਸਾਹਮਣੇ ਤੇਰਾ ਪੜਦਾ ਖੋਲ੍ਹਾਂਗਾ, ਤਾਂ ਜੋ ਉਹ ਤੇਰੇ ਸਾਰੇ ਨੰਗੇਜ਼ ਨੂੰ ਵੇਖਣ ।
Ezekiel 22:2 in Panjabi 2 ਹੇ ਮਨੁੱਖ ਦੇ ਪੁੱਤਰ, ਕੀ ਤੂੰ ਨਿਆਂ ਕਰੇਂਗਾ ? ਕੀ ਤੂੰ ਇਸ ਖੂਨੀ ਸ਼ਹਿਰ ਦਾ ਨਿਆਂ ਕਰੇਂਗਾ ? ਤੂੰ ਇਸ ਦੇ ਸਾਰੇ ਘਿਣਾਉਣੇ ਕੰਮ ਉਸ ਉੱਤੇ ਪਰਗਟ ਕਰ ।
Ezekiel 23:29 in Panjabi 29 ਉਹ ਤੇਰੇ ਨਾਲ ਘਿਰਣਾ ਦਾ ਵਰਤਾਓ ਕਰਨਗੇ ਅਤੇ ਤੇਰੀ ਸਾਰੀ ਮਿਹਨਤ ਜੋ ਤੂੰ ਇਕੱਠੀ ਕੀਤੀ ਹੈ, ਲੈ ਜਾਣਗੇ ਅਤੇ ਤੈਨੂੰ ਨੰਗਾ ਧੜੰਗਾ ਛੱਡ ਜਾਣਗੇ, ਇੱਥੋਂ ਤੱਕ ਕਿ ਤੇਰੇ ਵਿਭਚਾਰ ਦਾ ਨੰਗੇਜ਼ ਖੁੱਲ੍ਹ ਜਾਵੇਗਾ ਅਤੇ ਤੇਰਾ ਲੁੱਚਪੁਣਾ ਤੇ ਤੇਰੀ ਵਿਭਚਾਰੀ ਵੀ ।
Ezekiel 23:46 in Panjabi 46 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਉਹਨਾਂ ਉੱਤੇ ਇੱਕ ਦਲ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਹੌਲ ਅਤੇ ਲੁੱਟ ਜ਼ਰੂਰ ਬਣਾਵਾਂਗਾ
Hosea 2:3 in Panjabi 3 ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਉਹ ਨੂੰ ਨੰਗੀ ਕਰ ਦੇਵਾਂ, ਜਿਵੇਂ ਉਹ ਆਪਣੇ ਜਨਮ ਦੇ ਦਿਨ ਸੀ ਉਸੇ ਤਰ੍ਹਾਂ ਫਿਰ ਕਰ ਦਿਆਂ, ਉਹ ਨੂੰ ਉਜਾੜ ਵਾਂਗੂੰ ਬਣਾ ਦਿਆਂ, ਉਹ ਨੂੰ ਇੱਕ ਸੁੱਕੀ ਧਰਤੀ ਵਾਂਗੂੰ ਠਹਿਰਾ ਦਿਆਂ ਅਤੇ ਉਹ ਨੂੰ ਪਿਆਸ ਨਾਲ ਮਾਰ ਦਿਆਂ ।
Hosea 2:10 in Panjabi 10 ਹੁਣ ਮੈਂ ਉਹ ਦੀ ਵਾਸ਼ਨਾ ਨੂੰ ਉਹ ਦੇ ਪ੍ਰੇਮੀਆਂ ਦੇ ਸਾਹਮਣੇ ਖੋਲ੍ਹ ਦਿਆਂਗਾ, ਅਤੇ ਕੋਈ ਉਹ ਨੂੰ ਮੇਰੇ ਹੱਥੋਂ ਛੁਡਾਵੇਗਾ ਨਾ !
Revelation 3:18 in Panjabi 18 ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ, ਤਾਂ ਜੋ ਤੂੰ ਧਨਵਾਨ ਜੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਪਹਿਨ ਲਵੇਂ ਅਤੇ ਤੇਰੇ ਨੰਗੇਜ਼ ਦੀ ਸ਼ਰਮ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਨੂੰ ਸੁਰਮਾ ਲੈ, ਜੋ ਤੂੰ ਸੁਜਾਖਾ ਹੋ ਜਾਵੇਂ ।