Lamentations 1:9 in Panjabi 9 ਉਹ ਦੀ ਅਸ਼ੁੱਧਤਾ ਉਹ ਦੇ ਪੱਲੇ ਉੱਤੇ ਹੈ, ਉਸ ਨੇ ਆਪਣੇ ਅੰਤ ਨੂੰ ਯਾਦ ਨਾ ਰੱਖਿਆ, ਇਸ ਲਈ ਉਹ ਭਿਆਨਕ ਤਰੀਕੇ ਨਾਲ ਗਿਰਾਈ ਗਈ, ਉਹ ਨੂੰ ਤੱਸਲੀ ਦੇਣ ਵਾਲਾ ਕੋਈ ਨਹੀਂ । ਹੇ ਯਹੋਵਾਹ, ਮੇਰੇ ਦੁੱਖ ਨੂੰ ਵੇਖ ! ਕਿਉਂ ਜੋ ਵੈਰੀ ਮੇਰੇ ਵਿਰੁੱਧ ਸਫ਼ਲ ਹੋਇਆ ਹੈ ।
Other Translations King James Version (KJV) Her filthiness is in her skirts; she remembereth not her last end; therefore she came down wonderfully: she had no comforter. O LORD, behold my affliction: for the enemy hath magnified himself.
American Standard Version (ASV) Her filthiness was in her skirts; she remembered not her latter end; Therefore is she come down wonderfully; she hath no comforter: Behold, O Jehovah, my affliction; for the enemy hath magnified himself.
Bible in Basic English (BBE) In her skirts were her unclean ways; she gave no thought to her end; and her fall has been a wonder; she has no comforter: see her sorrow, O Lord; for the attacker is lifted up.
Darby English Bible (DBY) Her impurity was in her skirts, she remembered not her latter end; and she came down wonderfully: she hath no comforter. Jehovah, behold my affliction; for the enemy hath magnified himself.
World English Bible (WEB) Her filthiness was in her skirts; she didn't remember her latter end; Therefore is she come down wonderfully; she has no comforter: See, Yahweh, my affliction; for the enemy has magnified himself.
Young's Literal Translation (YLT) Her uncleanness `is' in her skirts, She hath not remembered her latter end, And she cometh down wonderfully, There is no comforter for her. See, O Jehovah, mine affliction, For exerted himself hath an enemy.
Cross Reference Exodus 3:7 in Panjabi 7 ਯਹੋਵਾਹ ਨੇ ਆਖਿਆ ਕਿ ਮੈਂ ਆਪਣੀ ਪਰਜਾ ਦੀ ਮੁਸੀਬਤ ਨੂੰ ਜਿਹੜੀ ਮਿਸਰ ਵਿੱਚ ਹੈ, ਸੱਚ-ਮੁੱਚ ਵੇਖਿਆ ਹੈ ਅਤੇ ਉਨ੍ਹਾਂ ਦੀ ਦੁਹਾਈ ਜੋ ਉਨ੍ਹਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਦੇ ਕਾਰਨ ਹੈ, ਸੁਣੀ ਕਿਉਂ ਜੋ ਮੈਂ ਉਨ੍ਹਾਂ ਦੇ ਦੁੱਖਾਂ ਨੂੰ ਜਾਣਦਾ ਹਾਂ ।
Exodus 3:17 in Panjabi 17 ਮੈਂ ਆਖਿਆ ਹੈ ਕਿ ਮੈਂ ਤੁਹਾਨੂੰ ਮਿਸਰ ਦੇ ਦੁੱਖਾਂ ਤੋਂ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿੱਜੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਦੇਸ ਵਿੱਚ ਅਰਥਾਤ ਅਜਿਹੇ ਦੇਸ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਉਤਾਹਾਂ ਲਿਆਵਾਂਗਾ ।
Exodus 4:31 in Panjabi 31 ਤਦ ਪਰਜਾ ਨੇ ਵਿਸ਼ਵਾਸ ਕੀਤਾ ਅਤੇ ਜਦ ਉਨ੍ਹਾਂ ਨੇ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੀ ਖ਼ਬਰ ਲਈ ਹੈ ਅਤੇ ਉਨ੍ਹਾਂ ਦਾ ਦੁੱਖ ਵੇਖਿਆ ਹੈ ਤਦ ਆਪਣਾ ਸਿਰ ਝੁਕਾ ਕੇ ਮੱਥਾ ਟੇਕਿਆ ।
Deuteronomy 26:7 in Panjabi 7 ਤਦ ਅਸੀਂ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਸਾਡੀ ਸੁਣੀ ਅਤੇ ਸਾਡੇ ਕਸ਼ਟ, ਸਾਡੇ ਦੁੱਖ ਅਤੇ ਸਾਡੇ ਉੱਤੇ ਹੋਣ ਵਾਲਾ ਜ਼ੁਲਮ ਵੇਖਿਆ,
Deuteronomy 32:27 in Panjabi 27 ਪਰ ਮੈਨੂੰ ਵੈਰੀਆਂ ਦੀ ਛੇੜ-ਛਾੜ ਦਾ ਡਰ ਸੀ, ਕਿਤੇ ਉਨ੍ਹਾਂ ਦੇ ਵੈਰੀ ਉਲਟਾ ਸਮਝਣ, ਅਤੇ ਉਹ ਆਖਣ, ਸਾਡਾ ਹੱਥ ਉੱਚਾ ਰਿਹਾ, ਅਤੇ ਯਹੋਵਾਹ ਨੇ ਇਹ ਸਭ ਕੁਝ ਨਹੀਂ ਕੀਤਾ ।
Deuteronomy 32:29 in Panjabi 29 ਭਲਾ ਹੁੰਦਾ ਕਿ ਉਹ ਬੁੱਧਵਾਨ ਹੁੰਦੇ ਅਤੇ ਇਸ ਗੱਲ ਨੂੰ ਸਮਝ ਲੈਂਦੇ, ਅਤੇ ਆਪਣੇ ਅੰਤ ਨੂੰ ਵਿਚਾਰ ਲੈਂਦੇ,
1 Samuel 1:11 in Panjabi 11 ਅਤੇ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਵਾਂ ਦੇ ਯਹੋਵਾਹ, ਜੋ ਤੂੰ ਆਪਣੀ ਦਾਸੀ ਦੇ ਦੁੱਖ ਵੱਲ ਧਿਆਨ ਕਰੇ ਅਤੇ ਮੈਨੂੰ ਚੇਤੇ ਕਰੇ ਅਤੇ ਆਪਣੀ ਦਾਸੀ ਨੂੰ ਨਾ ਭੁਲਾਵੇਂ ਅਤੇ ਆਪਣੀ ਦਾਸੀ ਨੂੰ ਪੁੱਤਰ ਦੇਵੇਂ ਤਾਂ ਮੈਂ ਉਹ ਨੂੰ ਜਿਨ੍ਹਾਂ ਚਿਰ ਉਹ ਜੀਉਂਦਾ ਰਹੇ ਯਹੋਵਾਹ ਨੂੰ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ ।
2 Samuel 16:12 in Panjabi 12 ਕੀ ਪਤਾ, ਯਹੋਵਾਹ ਉਸ ਬੁਰਿਆਈ ਵੱਲ ਵੇਖੇ, ਜੋ ਮੇਰੇ ਉੱਤੇ ਆਈ ਹੈ ਅਤੇ ਯਹੋਵਾਹ ਅੱਜ ਦੇ ਦਿਨ ਉਹ ਦੇ ਸਰਾਪ ਦੇ ਬਦਲੇ ਮੇਰੇ ਨਾਲ ਭਲਿਆਈ ਕਰੇ ?
2 Kings 14:26 in Panjabi 26 ਇਸ ਲਈ ਜੋ ਯਹੋਵਾਹ ਨੇ ਇਸਰਾਏਲ ਦੇ ਦੁੱਖ ਨੂੰ ਵੇਖਿਆ ਕਿ ਉਹ ਸੱਚ-ਮੁੱਚ ਬਹੁਤ ਕੌੜਾ ਹੈ ਕਿਉਂ ਜੋ ਨਾ ਤਾਂ ਕੋਈ ਗੁਲਾਮ ਨਾ ਨਿਰਬੰਧ ਰਿਹਾ ਅਤੇ ਨਾ ਕੋਈ ਇਸਰਾਏਲ ਦਾ ਸਹਾਇਕ ਸੀ ।
Nehemiah 9:32 in Panjabi 32 ਹੁਣ ਹੇ ਸਾਡੇ ਪਰਮੇਸ਼ੁਰ ! ਤੂੰ ਜੋ ਵੱਡਾ ਅਤੇ ਬਲਵੰਤ ਅਤੇ ਭੈ ਯੋਗ ਪਰਮੇਸ਼ੁਰ ਹੈ ਅਤੇ ਆਪਣੇ ਨੇਮ ਦੀ ਪਾਲਣਾ ਕਰਦਾ ਅਤੇ ਦਯਾ ਕਰਦਾ ਹੈਂ, ਇਹ ਸਾਰਾ ਕਸ਼ਟ ਜਿਹੜਾ ਅੱਸ਼ੂਰ ਦੇ ਰਾਜਿਆਂ ਦੇ ਦਿਨਾਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਸਾਡੇ ਉੱਤੇ ਅਤੇ ਸਾਡੇ ਰਾਜਿਆਂ, ਸਾਡੇ ਹਾਕਮਾਂ, ਸਾਡੇ ਜਾਜਕਾਂ, ਸਾਡੇ ਨਬੀਆਂ, ਸਾਡੇ ਪਿਉ-ਦਾਦਿਆਂ ਅਤੇ ਤੇਰੀ ਸਾਰੀ ਪਰਜਾ ਉੱਤੇ ਬੀਤਿਆ ਹੈ, ਉਹ ਤੇਰੇ ਸਨਮੁਖ ਮਾਮੂਲੀ ਨਾ ਜਾਣਿਆ ਜਾਵੇ,
Psalm 25:18 in Panjabi 18 ਮੇਰੇ ਦੁੱਖ ਅਤੇ ਮੇਰੇ ਕਸ਼ਟ ਨੂੰ ਵੇਖ, ਅਤੇ ਮੇਰੇ ਸਾਰੇ ਪਾਪਾਂ ਨੂੰ ਚੁੱਕ ਲੈ ।
Psalm 74:8 in Panjabi 8 ਉਨ੍ਹਾਂ ਨੇ ਆਪਣੇ ਮਨ ਵਿੱਚ ਆਖਿਆ ਹੈ, ਆਓ, ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਹੀ ਦਬਾ ਦੇਈਏ ! ਉਨ੍ਹਾਂ ਨੇ ਦੇਸ ਵਿੱਚ ਪਰਮੇਸ਼ੁਰ ਦੇ ਸਾਰੇ ਸਭਾ ਘਰਾਂ ਨੂੰ ਫੂਕ ਸੁੱਟਿਆ ਹੈ ।
Psalm 74:22 in Panjabi 22 ਹੇ ਪਰਮੇਸ਼ੁਰ, ਉੱਠ, ਆਪਣਾ ਮੁਦੱਪਾ ਆਪ ਹੀ ਲੜ, ਚੇਤੇ ਰੱਖ ਕਿ ਮੂਰਖ ਸਾਰਾ ਦਿਨ ਕਿਵੇਂ ਤੇਰੀ ਨਿੰਦਿਆ ਕਰਦਾ ਹੈ !
Psalm 119:153 in Panjabi 153 ਮੇਰੇ ਦੁੱਖ ਦੇ ਵੇਲੇ ਵੇਖ ਤੇ ਮੈਨੂੰ ਛੁਡਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ !
Psalm 140:8 in Panjabi 8 ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇ, ਓਹ ਘਮੰਡ ਨਾ ਕਰਨ ! । ਸਲਹ ।
Ecclesiastes 4:1 in Panjabi 1 ਤਦ ਮੈਂ ਫੇਰ ਮੁੜ ਕੇ ਸਾਰੇ ਹਨੇਰ ਨੂੰ ਵੇਖਿਆ ਜੋ ਸੂਰਜ ਦੇ ਹੇਠ ਹੁੰਦਾ ਹੈ ਅਤੇ ਵੇਖੋ ਸਤਾਇਆਂ ਹੋਇਆਂ ਦੇ ਹੰਝੂ ਵਗਦੇ ਸਨ ਅਤੇ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਹੀਂ ਸੀ ਅਤੇ ਉਹਨਾਂ ਉੱਤੇ ਹਨੇਰ ਕਰਨ ਵਾਲੇ ਬਲਵੰਤ ਸਨ ਪਰ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਾ ਰਿਹਾ ।
Isaiah 3:8 in Panjabi 8 ਯਰੂਸ਼ਲਮ ਤਾਂ ਠੇਡਾ ਖਾ ਗਿਆ, ਅਤੇ ਯਹੂਦਾਹ ਡਿੱਗ ਪਿਆ ਹੈ, ਕਿਉਂ ਜੋ ਉਹਨਾਂ ਦੀ ਬੋਲੀ ਤੇ ਉਹਨਾਂ ਦੇ ਕੰਮ ਯਹੋਵਾਹ ਦੇ ਵਿਰੁੱਧ ਹਨ, ਜੋ ਉਹ ਦੀਆਂ ਤੇਜਵਾਨ ਅੱਖਾਂ ਨੂੰ ਲਾਲ ਕਰਦੇ ਹਨ ।
Isaiah 37:4 in Panjabi 4 ਹੋ ਸਕਦਾ ਹੈ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਰਾਜੇ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ, ਸ਼ਾਇਦ ਉਹ ਉਹਨਾਂ ਨੂੰ ਝਿੜਕੇ । ਇਸ ਲਈ ਤੂੰ ਬਚਿਆਂ-ਖੁਚਿਆਂ ਲਈ ਜੋ ਰਹਿ ਗਏ ਹਨ ਪ੍ਰਾਰਥਨਾ ਕਰ ।
Isaiah 37:17 in Panjabi 17 ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਤੇ ਵੇਖ ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ ।
Isaiah 37:23 in Panjabi 23 ਤੂੰ ਕਿਸਨੂੰ ਬੋਲੀਆਂ ਮਾਰੀਆਂ, ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ ? ਤੂੰ ਕਿਸ ਦੇ ਵਿਰੁੱਧ ਅਵਾਜ਼ ਉੱਚੀ ਕੀਤੀ, ਅਤੇ ਘਮੰਡ ਨਾਲ ਆਪਣੀਆਂ ਅੱਖਾਂ ਉਤਾਹਾਂ ਚੁੱਕੀਆਂ ? ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ !
Isaiah 37:29 in Panjabi 29 ਇਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ ਅਤੇ ਤੇਰਾ ਘਮੰਡ ਮੇਰੇ ਕੰਨੀਂ ਪਹੁੰਚਿਆ ਹੈ, ਇਸ ਲਈ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ, ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਅਤੇ ਜਿਹੜੇ ਰਾਹ ਤੂੰ ਆਇਆ, ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ ।
Isaiah 40:2 in Panjabi 2 ਯਰੂਸ਼ਲਮ ਨਾਲ ਸ਼ਾਂਤੀ ਦੀਆਂ ਗੱਲਾਂ ਕਰੋ ਅਤੇ ਉਸ ਨੂੰ ਪੁਕਾਰ ਕੇ ਆਖੋ, ਤੇਰੀ ਔਖੀ ਸੇਵਾ ਪੂਰੀ ਹੋਈ ਹੈ, ਤੇਰੀ ਬਦੀ ਦੀ ਸਜ਼ਾ ਭਰ ਦਿੱਤੀ ਗਈ ਹੈ, ਯਹੋਵਾਹ ਦੇ ਹੱਥੋਂ ਤੂੰ ਆਪਣੇ ਸਾਰੇ ਪਾਪਾਂ ਦੀ ਦੁੱਗਣੀ ਸਜ਼ਾ ਪਾ ਚੁੱਕੀਂ ਹੈਂ ।
Isaiah 47:7 in Panjabi 7 ਤੂੰ ਆਖਿਆ, ਮੈਂ ਸਦਾ ਲਈ ਮਲਕਾ ਰਹਾਂਗੀ ! ਐਥੋਂ ਤੱਕ ਕਿ ਤੂੰ ਇਨ੍ਹਾਂ ਗੱਲਾਂ ਨੂੰ ਮਨ ਵਿੱਚ ਨਹੀਂ ਰੱਖਿਆ, ਨਾ ਹੀ ਇਹ ਯਾਦ ਰੱਖਿਆ ਕਿ ਇਸ ਦਾ ਕੀ ਫਲ ਹੋਵੇਗਾ ।
Isaiah 54:11 in Panjabi 11 ਹੇ ਦੁਖਿਆਰੀਏ, ਅਨ੍ਹੇਰ ਦੀਏ ਮਾਰੀਏ ਹੋਈਏ, ਜਿਸ ਨੂੰ ਦਿਲਾਸਾ ਨਹੀਂ ਮਿਲਿਆ, ਵੇਖ, ਮੈਂ ਤੇਰੇ ਪੱਥਰਾਂ ਨੂੰ ਫ਼ੀਰੋਜ਼ਿਆਂ ਵਿੱਚ ਜੜ੍ਹਾਂਗਾ, ਅਤੇ ਤੇਰੀਆਂ ਨੀਂਹਾਂ ਨੂੰ ਨੀਲਮਾਂ ਨਾਲ ਧਰਾਂਗਾ ।
Jeremiah 2:34 in Panjabi 34 ਨਾਲੇ ਤੇਰੇ ਪੱਲੇ ਉੱਤੇ ਬੇਦੋਸ਼ ਕੰਗਾਲਾਂ ਦੀਆਂ ਜਾਨਾਂ ਦਾ ਲਹੂ ਲੱਭਿਆ, ਤੈ ਉਹਨਾਂ ਨੂੰ ਸੰਨ੍ਹ ਲਾਉਂਦਿਆਂ ਨਹੀਂ ਦੇਖਿਆ, ਪਰ ਇਹਨਾਂ ਸਾਰੀਆਂ ਗੱਲਾਂ ਦੇ ਹੁੰਦਿਆਂ,
Jeremiah 5:31 in Panjabi 31 ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ ? ।
Jeremiah 13:17 in Panjabi 17 ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ ।
Jeremiah 13:27 in Panjabi 27 ਤੇਰਾ ਜ਼ਨਾਹ, ਤੇਰਾ ਹਿਣਕਣਾ, ਤੇਰੇ ਗੁੰਡੇ ਵਿਭਚਾਰ, ਪੈਲੀਆਂ ਵਿੱਚ, ਟਿੱਬਿਆਂ ਉੱਤੇ, ਇਹ ਤੇਰੇ ਘਿਣਾਉਣੇ ਕੰਮ ਮੈਂ ਵੇਖੇ । ਹੇ ਯਰੂਸ਼ਲਮ, ਹਾਇ ਤੇਰੇ ਉੱਤੇ ! ਤੂੰ ਪਾਕ ਸਾਫ਼ ਨਾ ਹੋਵੇਂਗਾ ! ਕਿੰਨਾ ਸਮਾਂ ਅਜੇ ਹੋਰ ਹੈ ?
Jeremiah 16:7 in Panjabi 7 ਨਾ ਕੋਈ ਮਾਤਮ ਕਰਨ ਵਾਲਿਆਂ ਲਈ ਰੋਟੀ ਤੋੜੇਗਾ ਭਈ ਮਰੇ ਹੋਏ ਲਈ ਦਿਲਾਸਾ ਹੋਵੇ, ਨਾ ਉਹਨਾਂ ਨੂੰ ਕੋਈ ਤੱਸਲੀ ਦਾ ਕਟੋਰਾ ਆਪਣੇ ਪਿਉ ਜਾਂ ਆਪਣੀ ਮਾਤਾ ਲਈ ਪੀਣ ਨੂੰ ਦੇਵੇਗਾ
Jeremiah 48:26 in Panjabi 26 ਉਸ ਨੂੰ ਨਸ਼ਈ ਕਰੋ ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ ਹੈ । ਮੋਆਬ ਆਪਣੀ ਕੈ ਵਿੱਚ ਲੇਟੇਗਾ, ਨਾਲੇ ਉਹ ਹਾਸੇ ਲਈ ਹੋਵੇਗਾ
Jeremiah 50:29 in Panjabi 29 ਧਣੁਖ ਦੇ ਘਾਗਾਂ ਨੂੰ ਸਾਰੇ ਜਿਹੜੇ ਧਣੁਖ ਝੁਕਾਉਂਦੇ ਹਨ ਬਾਬਲ ਦੇ ਵਿਰੁੱਧ ਬੁਲਾ ਲਓ । ਉਹ ਉਸ ਦੇ ਆਲੇ-ਦੁਆਲੇ ਤੰਬੂ ਲਾਉਣ, ਕੋਈ ਨਾ ਹੋਵੇ ਜਿਹੜਾ ਬਚ ਜਾਵੇ ! ਉਸ ਦੇ ਕੰਮ ਦਾ ਵੱਟਾ ਉਸ ਨੂੰ ਦਿਓ । ਉਹ ਦੇ ਅਨੁਸਾਰ ਜੋ ਉਸ ਨੇ ਕੀਤਾ ਉਸ ਦੇ ਨਾਲ ਕਰੋ ਕਿਉਂ ਜੋ ਉਸ ਯਹੋਵਾਹ ਦੇ ਵਿਰੁੱਧ ਹੰਕਾਰ ਕੀਤਾ, ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ
Lamentations 1:1 in Panjabi 1 ਹਾਇ ! ਉਹ ਨਗਰੀ ਕਿਵੇਂ ਇਕੱਲੀ ਬੈਠੀ ਹੈ, ਜਿਹੜੀ ਲੋਕਾਂ ਨਾਲ ਭਰੀ ਹੋਈ ਸੀ ! ਉਹ ਵਿਧਵਾ ਵਾਂਗੂੰ ਹੋ ਗਈ, ਜਿਹੜੀ ਕੌਮਾਂ ਵਿੱਚ ਮਹਾਨ ਸੀ ! ਉਹ ਜੋ ਸੂਬਿਆਂ ਦੀ ਰਾਜਕੁਮਾਰੀ ਸੀ, ਹੁਣ ਲਗਾਨ ਦੇਣ ਵਾਲੀ ਹੋ ਗਈ !
Lamentations 1:17 in Panjabi 17 ਸੀਯੋਨ ਨੇ ਆਪਣੇ ਹੱਥ ਫੈਲਾਏ, ਪਰ ਉਸ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਯਹੋਵਾਹ ਨੇ ਯਾਕੂਬ ਲਈ ਹੁਕਮ ਦਿੱਤਾ ਹੈ ਕਿ ਜੋ ਉਸ ਦੇ ਆਲੇ-ਦੁਆਲੇ ਹਨ ਉਹ ਉਸ ਦੇ ਵਿਰੋਧੀ ਹੋ ਜਾਣ, ਯਰੂਸ਼ਲਮ ਉਹਨਾਂ ਦੇ ਵਿਚਕਾਰ ਅਸ਼ੁੱਧ ਇਸਤਰੀ ਵਾਂਗੂੰ ਹੋ ਗਈ ਹੈ ।
Lamentations 1:21 in Panjabi 21 ਉਨ੍ਹਾਂ ਨੇ ਸੁਣਿਆ ਹੈ ਕਿ ਮੈਂ ਹਾਉਕੇ ਭਰਦੀ ਹਾਂ, ਪਰ ਮੈਨੂੰ ਤੱਸਲੀ ਦੇਣ ਵਾਲਾ ਕੋਈ ਨਹੀਂ । ਮੇਰੇ ਸਾਰੇ ਵੈਰੀਆਂ ਨੇ ਮੇਰੀ ਬਿਪਤਾ ਦੀ ਖ਼ਬਰ ਸੁਣੀ ਹੈ, ਉਹ ਖੁਸ਼ ਹਨ ਕਿ ਤੂੰ ਇਹ ਕੀਤਾ ਹੈ । ਪਰ ਤੂੰ ਉਹ ਦਿਨ ਲਿਆ ਜਿਸ ਦਾ ਤੂੰ ਪ੍ਰਚਾਰ ਕੀਤਾ ਹੈ, ਤਦ ਉਹ ਵੀ ਮੇਰੇ ਵਰਗੇ ਹੋ ਜਾਣਗੇ ।
Lamentations 2:13 in Panjabi 13 ਹੇ ਯਰੂਸ਼ਲਮ ਦੀਏ ਧੀਏ, ਮੈਂ ਤੈਨੂੰ ਕੀ ਆਖਾਂ, ਅਤੇ ਤੈਨੂੰ ਕਿਹ ਦੇ ਵਰਗੀ ਠਹਿਰਾਵਾਂ ? ਹੇ ਸੀਯੋਨ ਦੀਏ ਕੁਆਰੀਏ ਧੀਏ ! ਮੈਂ ਕਿਹ ਦੇ ਨਾਲ ਤੇਰੀ ਤੁਲਨਾ ਕਰਾਂ ਤਾਂ ਜੋ ਮੈਂ ਤੈਨੂੰ ਤੱਸਲੀ ਦਿਆਂ ? ਕਿਉਂ ਜੋ ਤੇਰਾ ਜ਼ਖਮ ਸਾਗਰ ਵਾਂਗੂੰ ਵੱਡਾ ਹੈ, ਕੌਣ ਤੈਨੂੰ ਚੰਗਾ ਕਰ ਸਕੇਗਾ ?
Lamentations 4:1 in Panjabi 1 ਸੋਨਾ ਕਿਵੇਂ ਫਿੱਕਾ ਹੋ ਗਿਆ ! ਖ਼ਰਾ ਸੋਨਾ ਕਿਵੇਂ ਬਦਲ ਗਿਆ ? ਪਵਿੱਤਰ ਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖਿੱਲਰੇ ਪਏ ਹਨ ।
Ezekiel 24:12 in Panjabi 12 ਉਹ ਸਖ਼ਤ ਮਿਹਨਤ ਤੋਂ ਥੱਕ ਗਈ, ਪਰ ਉਹ ਦਾ ਬਹੁਤਾ ਜੰਗਾਲ ਉਸ ਵਿੱਚੋਂ ਦੂਰ ਨਹੀਂ ਹੋਇਆ । ਅੱਗ ਨਾਲ ਵੀ ਉਹ ਦਾ ਜੰਗਾਲ ਦੂਰ ਨਹੀਂ ਹੁੰਦਾ ।
Daniel 9:17 in Panjabi 17 ਹੁਣ ਹੇ ਸਾਡੇ ਪਰਮੇਸ਼ੁਰ, ਆਪਣੇ ਸੇਵਕ ਦੀ ਅਰਦਾਸ ਅਤੇ ਬੇਨਤੀ ਸੁਣ ਅਤੇ ਆਪਣੇ ਮੂੰਹ ਦੇ ਪ੍ਰਕਾਸ਼ ਨੂੰ ਪ੍ਰਭੂ ਦੇ ਲਈ ਆਪਣੇ ਪਵਿੱਤਰ ਥਾਂ ਉੱਤੇ ਜਿਹੜਾ ਉੱਜੜਿਆ ਪਿਆ ਹੈ ਚਮਕਾ ।
Hosea 2:14 in Panjabi 14 ਇਸ ਲਈ ਵੇਖ, ਮੈਂ ਉਹ ਨੂੰ ਮੋਹ ਲਵਾਂਗਾ, ਅਤੇ ਉਹ ਨੂੰ ਉਜਾੜ ਵਿੱਚ ਲੈ ਜਾਂਵਾਂਗਾ, ਅਤੇ ਮੈਂ ਉਹ ਦੇ ਨਾਲ ਦਿਲ ਲੱਗੀ ਦੀਆਂ ਗੱਲਾਂ ਕਰਾਂਗਾ ।
Zephaniah 2:10 in Panjabi 10 ਇਹ ਉਹਨਾਂ ਦੇ ਹੰਕਾਰ ਦਾ ਬਦਲਾ ਹੋਵੇਗਾ, ਕਿਉਂ ਜੋ ਉਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਪਰਜਾ ਨੂੰ ਉਲਾਹਮਾ ਦਿੱਤਾ ਅਤੇ ਉਹਨਾਂ ਦੇ ਅੱਗੇ ਆਪਣੀ ਵਡਿਆਈ ਕੀਤੀ ।
John 11:19 in Panjabi 19 ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਕੋਲ ਲਾਜ਼ਰ ਦੀ ਮੌਤ ਦਾ ਅਫ਼ਸੋਸ ਕਰਨ ਆਏ ।
2 Thessalonians 2:4 in Panjabi 4 ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ ।
1 Peter 4:17 in Panjabi 17 ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ