Lamentations 2:14 in Panjabi 14 ਤੇਰੇ ਨਬੀਆਂ ਨੇ ਤੇਰੇ ਲਈ ਝੂਠੇ ਤੇ ਵਿਅਰਥ ਦਰਸ਼ਨ ਵੇਖੇ, ਉਹਨਾਂ ਨੇ ਤੇਰੇ ਅਪਰਾਧਾਂ ਨੂੰ ਪਰਗਟ ਨਾ ਕੀਤਾ, ਤਾਂ ਜੋ ਤੇਰੀ ਗ਼ੁਲਾਮੀ ਨੂੰ ਰੋਕ ਦਿੰਦੇ, ਪਰ ਉਹਨਾਂ ਨੇ ਤੇਰੇ ਲਈ ਵਿਅਰਥ ਤੇ ਭਰਮਾਉਣ ਵਾਲੇ ਅੰਗਮ ਵਾਕ ਬੋਲੇ,
Other Translations King James Version (KJV) Thy prophets have seen vain and foolish things for thee: and they have not discovered thine iniquity, to turn away thy captivity; but have seen for thee false burdens and causes of banishment.
American Standard Version (ASV) Thy prophets have seen for thee false and foolish visions; And they have not uncovered thine iniquity, to bring back thy captivity, But have seen for thee false oracles and causes of banishment.
Bible in Basic English (BBE) The visions which your prophets have seen for you are false and foolish; they have not made clear to you your sin so that your fate might be changed: but they have seen for you false words, driving you away.
Darby English Bible (DBY) Thy prophets have seen vanity and folly for thee; and they have not revealed thine iniquity, to turn away thy captivity; but have seen for thee burdens of falsehood and causes of expulsion.
World English Bible (WEB) Your prophets have seen for you false and foolish visions; They have not uncovered your iniquity, to bring back your captivity, But have seen for you false oracles and causes of banishment.
Young's Literal Translation (YLT) Thy prophets have seen for thee a false and insipid thing, And have not revealed concerning thine iniquity, To turn back thy captivity, And they see for thee false burdens and causes of expulsion.
Cross Reference Isaiah 9:15 in Panjabi 15 ਬਜ਼ੁਰਗ ਅਤੇ ਪਤਵੰਤ, ਉਹ ਸਿਰ ਹਨ, ਅਤੇ ਨਬੀ ਜਿਹੜਾ ਝੂਠ ਸਿਖਾਉਂਦਾ ਹੈ, ਉਹ ਪੂਛ ਹੈ ।
Isaiah 58:1 in Panjabi 1 ਸੰਘ ਅੱਡ ਕੇ ਪੁਕਾਰ, ਸਰਫ਼ਾ ਨਾ ਕਰ, ਤੁਰ੍ਹੀ ਵਾਂਗੂੰ ਆਪਣੀ ਅਵਾਜ਼ ਉੱਚੀ ਕਰ ! ਮੇਰੀ ਪਰਜਾ ਨੂੰ ਉਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਨੂੰ ਉਹਨਾਂ ਦੇ ਪਾਪ ਦੱਸ !
Jeremiah 2:8 in Panjabi 8 ਜਾਜਕਾਂ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ ? ਬਿਵਸਥਾ ਵਾਲਿਆਂ ਨੇ ਮੈਨੂੰ ਨਾ ਜਾਣਿਆ, ਹਾਕਮਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ, ਨਬੀਆਂ ਨੇ ਬਆਲ ਦਾ ਨਾਮ ਲੈ ਕੇ ਅਗੰਮ ਵਾਕ ਕੀਤਾ, ਉਹ ਉਹਨਾਂ ਚੀਜਾਂ ਦੇ ਪਿੱਛੇ ਲੱਗ ਗਏ ਜਿਹਨਾਂ ਤੋਂ ਲਾਭ ਨਹੀਂ ।
Jeremiah 5:31 in Panjabi 31 ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ ? ।
Jeremiah 6:13 in Panjabi 13 ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 8:10 in Panjabi 10 ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 14:13 in Panjabi 13 ਤਦ ਮੈਂ ਆਖਿਆ, ਹਾਇ ਪ੍ਰਭੂ ਯਹੋਵਾਹ ! ਵੇਖ, ਨਬੀ ਤਾਂ ਉਹਨਾਂ ਨੂੰ ਆਖਦੇ ਸਨ ਭਈ ਤੁਸੀਂ ਤਲਵਾਰ ਨਾ ਵੇਖੋਗੇ, ਨਾ ਤੁਹਾਡੇ ਲਈ ਕਾਲ ਹੋਵੇਗਾ ਸਗੋਂ ਮੈਂ ਤੁਹਾਨੂੰ ਇਸ ਥਾਂ ਵਿੱਚ ਸੱਚੀ ਸ਼ਾਂਤੀ ਦਿਆਂਗਾ
Jeremiah 23:11 in Panjabi 11 ਕਿਉਂ ਜੋ ਨਬੀ ਤੇ ਜਾਜਕ ਭਰਿਸ਼ਟ ਹਨ, ਨਾਲੇ ਮੇਰੇ ਭਵਨ ਵਿੱਚ ਮੈਂ ਉਹਨਾਂ ਦੀ ਬਦੀ ਪਾਈ, ਯਹੋਵਾਹ ਦਾ ਵਾਕ ਹੈ ।
Jeremiah 23:22 in Panjabi 22 ਪਰ ਜੇ ਉਹ ਮੇਰੀ ਸੰਗਤ ਵਿੱਚ ਖਲੋਂਦੇ, ਤਾਂ ਉਹ ਮੇਰੀਆਂ ਗੱਲਾਂ ਮੇਰੀ ਪਰਜਾ ਨੂੰ ਸੁਣਾਉਂਦੇ, ਅਤੇ ਉਹ ਉਹਨਾਂ ਨੂੰ ਉਹਨਾਂ ਦੇ ਬੁਰਿਆਂ ਰਾਹਾਂ ਤੋਂ, ਉਹਨਾਂ ਦੀਆਂ ਬੁਰੀਆਂ ਕਰਤੂਤਾਂ ਤੋਂ ਮੋੜਦੇ ।
Jeremiah 23:25 in Panjabi 25 ਜੋ ਕੁਝ ਨਬੀਆਂ ਨੇ ਆਖਿਆ ਹੈ, ਉਹ ਮੈਂ ਸੁਣਿਆ ਹੈ । ਉਹ ਮੇਰੇ ਨਾਮ ਉੱਤੇ ਇਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫ਼ਨਾ ਵੇਖਿਆ ਹੈ, ਮੈਂ ਸੁਫ਼ਨਾ ਵੇਖਿਆ ਹੈ !
Jeremiah 23:31 in Panjabi 31 ਵੇਖੋ, ਮੈਂ ਉਹਨਾਂ ਨਬੀਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਆਪਣੀਆਂ ਜੀਭਾਂ ਵਰਤਦੇ ਹਨ ਅਤੇ ਕਹਿੰਦੇ, “ ਯਹੋਵਾਹ ਦਾ ਵਾਕ “
Jeremiah 23:36 in Panjabi 36 ਯਹੋਵਾਹ ਦੇ ਭਾਰ ਦਾ ਤੁਸੀਂ ਫਿਰ ਚੇਤਾ ਨਾ ਕਰੋਗੇ ਕਿਉਂ ਜੋ ਯਹੋਵਾਹ ਦਾ ਭਾਰ ਹਰ ਮਨੁੱਖ ਦੀ ਆਪਣੀ ਗੱਲ ਹੈ । ਤੁਸੀਂ ਜਿਉਂਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਚਨ ਵਿਗਾੜ ਦਿੱਤਾ ਹੈ
Jeremiah 27:9 in Panjabi 9 ਤੁਸੀਂ ਆਪਣੇ ਨਬੀਆਂ, ਆਪਣੇ ਫਲ ਪਾਉਣ ਵਾਲਿਆਂ, ਸੁਫ਼ਨਾ ਵੇਖਣ ਵਾਲਿਆਂ, ਰਮਲੀਆਂ ਅਤੇ ਜਾਦੂਗਰਾਂ ਦੀ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ
Jeremiah 27:14 in Panjabi 14 ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਹਨ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ ਕਿਉਂ ਜੋ ਉਹ ਤੁਹਾਡੇ ਲਈ ਝੂਠੇ ਅਗੰਮ ਵਾਕ ਵਾਚਦੇ ਹਨ
Jeremiah 28:15 in Panjabi 15 ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ । ਯਹੋਵਾਹ ਨੇ ਤੈਨੂੰ ਨਹੀਂ ਭੇਜਿਆ, ਤੂੰ ਤਾਂ ਇਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ
Jeremiah 29:8 in Panjabi 8 ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਤੁਹਾਨੂੰ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ
Jeremiah 37:19 in Panjabi 19 ਉਹ ਤੁਹਾਡੇ ਨਬੀ ਕਿੱਥੇ ਹਨ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹੁੰਦੇ ਸਨ ਅਤੇ ਆਖਦੇ ਹੁੰਦੇ ਸਨ ਕਿ ਬਾਬਲ ਦਾ ਰਾਜਾ ਤੁਹਾਡੇ ਉੱਤੇ ਅਤੇ ਇਸ ਦੇਸ ਉੱਤੇ ਚੜ੍ਹਾਈ ਨਾ ਕਰੇਗਾ ?
Ezekiel 13:2 in Panjabi 2 ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਨਬੀ ਜਿਹੜੇ ਭਵਿੱਖਬਾਣੀ ਕਰਦੇ ਹਨ, ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਜੋ ਆਪਣੇ ਹੀ ਮਨ ਤੋਂ ਭਵਿੱਖਬਾਣੀ ਕਰਦੇ ਹਨ ਤੂੰ ਉਹਨਾਂ ਨੂੰ ਆਖ, ਕਿ ਯਹੋਵਾਹ ਦਾ ਬਚਨ ਸੁਣੋ !
Ezekiel 13:22 in Panjabi 22 ਇਸ ਲਈ ਕਿ ਤੁਸੀਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ, ਜਿਹ ਨੂੰ ਮੈਂ ਦੁੱਖੀ ਨਹੀਂ ਕੀਤਾ ਅਤੇ ਤੁਸੀਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ ।
Ezekiel 22:25 in Panjabi 25 ਉਹ ਦੇ ਵਿੱਚ ਉਹ ਦੇ ਨਬੀਆਂ ਨੇ ਸਲਾਹ ਕੀਤੀ, ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਸ਼ਿਕਾਰ ਨੂੰ ਪਾੜਦਿਆਂ ਉਹ ਜੀਆਂ ਨੂੰ ਖਾ ਗਏ ਹਨ, ਉਹ ਖਜ਼ਾਨੇ ਅਤੇ ਵੱਡ ਮੁੱਲੀਆਂ ਵਸਤੂਆਂ ਨੂੰ ਖੋਹ ਲੈਂਦੇ ਹਨ, ਉਹਨਾਂ ਨੇ ਉਸ ਵਿੱਚ ਢੇਰ ਵਿਧਵਾ ਬਣਾ ਦਿੱਤੀਆਂ ਹਨ ।
Ezekiel 22:28 in Panjabi 28 ਉਹ ਦੇ ਨਬੀ ਉਹਨਾਂ ਦੇ ਲਈ ਕੱਚੀ ਕਲੀ ਕਰਦੇ ਹਨ, ਝੂਠੇ ਦਰਸ਼ਣ ਵੇਖਦੇ ਅਤੇ ਝੂਠੇ ਉਪਾਅ ਕੱਢਦੇ ਹਨ ਅਤੇ ਆਖਦੇ ਹਨ ਕਿ ਪ੍ਰਭੂ ਯਹੋਵਾਹ ਨੇ ਇਹ ਆਖਿਆ ਹੈ, ਜਦੋਂ ਕਿ ਯਹੋਵਾਹ ਨੇ ਨਹੀਂ ਆਖਿਆ ।
Micah 2:11 in Panjabi 11 ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, - ''ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ'', ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ !
Micah 3:5 in Panjabi 5 ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਹ ਫ਼ਰਮਾਉਂਦਾ ਹੈ, ਜਦ ਲੋਕ ਉਹਨਾਂ ਦਾ ਮੂੰਹ ਭਰ ਦਿੰਦੇ ਹਨ, ਤਾਂ ਉਹ ਉਨ੍ਹਾਂ ਲਈ ''ਸ਼ਾਂਤੀ'' ਦੀ ਘੋਸ਼ਣਾ ਕਰਦੇ ਹਨ, ਪਰ ਜੋ ਉਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਉਹ ਲੜਾਈ ਦੀ ਤਿਆਰੀ ਕਰਦੇ ਹਨ:
Zephaniah 3:4 in Panjabi 4 ਉਸ ਦੇ ਨਬੀ ਧੋਖੇਬਾਜ਼ ਅਤੇ ਬੇਈਮਾਨ ਹਨ, ਉਸ ਦੇ ਜਾਜਕਾਂ ਨੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕੀਤਾ ਹੈ ਅਤੇ ਬਿਵਸਥਾ ਨੂੰ ਮਰੋੜ ਦਿੱਤਾ ਹੈ,
2 Peter 2:1 in Panjabi 1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ ।