Lamentations 2:15 in Panjabi 15 ਸਭ ਲੰਘਣ ਵਾਲੇ ਤੇਰੇ ਉੱਤੇ ਤਾਲੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ ? “
Other Translations King James Version (KJV) All that pass by clap their hands at thee; they hiss and wag their head at the daughter of Jerusalem, saying, Is this the city that men call The perfection of beauty, The joy of the whole earth?
American Standard Version (ASV) All that pass by clap their hands at thee; They hiss and wag their head at the daughter of Jerusalem, `saying', Is this the city that men called The perfection of beauty, The joy of the whole earth?
Bible in Basic English (BBE) All who go by make a noise with their hands at you; they make hisses, shaking their heads at the daughter of Jerusalem, and saying, Is this the town which was the crown of everything beautiful, the joy of all the earth?
Darby English Bible (DBY) All that pass by clap [their] hands at thee; they hiss and shake their head at the daughter of Jerusalem: Is this the city which they called, The perfection of beauty, The joy of the whole earth?
World English Bible (WEB) All that pass by clap their hands at you; They hiss and wag their head at the daughter of Jerusalem, [saying], Is this the city that men called The perfection of beauty, The joy of the whole earth?
Young's Literal Translation (YLT) Clapped hands at thee have all passing by the way, They have hissed -- and they shake the head At the daughter of Jerusalem: `Is this the city of which they said: The perfection of beauty, a joy to all the land?'
Cross Reference Deuteronomy 29:22 in Panjabi 22 ਅਤੇ ਆਉਣ ਵਾਲੀ ਪੀੜ੍ਹੀ ਵਿੱਚ ਤੁਹਾਡੇ ਬੱਚੇ ਜਿਹੜੇ ਤੁਹਾਡੇ ਬਾਅਦ ਪੈਦਾ ਹੋਣਗੇ ਅਤੇ ਪਰਦੇਸੀ ਵੀ ਜਿਹੜੇ ਦੂਰ ਦੇਸ਼ ਤੋਂ ਆਉਣਗੇ, ਜਦ ਉਹ ਉਸ ਦੇਸ਼ ਦੀਆਂ ਬਵਾਂ ਅਤੇ ਉਸ ਵਿੱਚ ਯਹੋਵਾਹ ਦੀਆਂ ਫੈਲਾਈਆਂ ਹੋਈਆਂ ਬਿਮਾਰੀਆਂ ਨੂੰ ਵੇਖਣਗੇ ਤਾਂ ਆਖਣਗੇ,
1 Kings 9:7 in Panjabi 7 ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਕਹਾਉਤ ਤੇ ਠੱਠਾ ਹੋਵੇਗਾ ।
2 Kings 19:21 in Panjabi 21 ਉਹ ਦੇ ਵਿਖੇ ਜੋ ਬਚਨ ਯਹੋਵਾਹ ਨੇ ਆਖਿਆ ਹੈ, ਸੋ ਇਹ ਹੈ, ਸੀਯੋਨ ਦੀ ਕੁਆਰੀ ਧੀ, ਤੈਨੂੰ ਤੁੱਛ ਜਾਣਦੀ ਉਹ ਤੈਨੂੰ ਮਖੌਲ ਕਰਦੀ ਹੈ, ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ ।
2 Chronicles 7:21 in Panjabi 21 ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ ਹੋ ਕੇ ਆਖੇਗਾ ਕਿ ਯਹੋਵਾਹ ਨੇ ਇਸ ਭਵਨ ਅਤੇ ਇਸ ਦੇਸ ਨਾਲ ਇਹੋ ਜਿਹਾ ਕਿਉਂ ਕੀਤਾ ?
Job 27:22 in Panjabi 22 ਕਿਉਂਕਿ ਪਰਮੇਸ਼ੁਰ ਬਿਨ੍ਹਾਂ ਤਰਸ ਖਾਧੇ ਉਸ ਉੱਤੇ ਬਿਪਤਾ ਪਵੇਗਾ, ਉਹ ਉਸ ਦੇ ਹੱਥੋਂ ਸਿਰ ਤੇ ਪੈਰ ਰੱਖ ਕੇ ਨੱਠੇਗਾ ।
Psalm 22:7 in Panjabi 7 ਜਿੰਨੇ ਮੈਨੂੰ ਵੇਖਦੇ ਹਨ ਓਹ ਮੈਨੂੰ ਮਖੌਲ ਵਿੱਚ ਉਡਾਉਂਦੇ ਹਨ, ਓਹ ਬੁੱਲ ਪਸਾਰਦੇ ਅਤੇ ਸਿਰ ਹਿਲਾਉਂਦੇ ਹਨ,
Psalm 44:14 in Panjabi 14 ਤੂੰ ਕੌਮਾਂ ਵਿੱਚ ਸਾਨੂੰ ਕਹਾਉਤ ਬਣਾਉਂਦਾ ਹੈਂ, ਅਤੇ ਉੱਮਤਾਂ ਵਿੱਚ ਸਿਰ ਹਿਲਾਉਣ ਦਾ ਕਾਰਨ ।
Psalm 48:2 in Panjabi 2 ਉੱਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ ।
Psalm 50:2 in Panjabi 2 ਸੀਯੋਨ ਵਿੱਚ ਜਿਹੜਾ ਸੁਹੱਪਣ ਦਾ ਪੂਰਾ ਹੈ, ਪਰਮੇਸ਼ੁਰ ਚਮਕਿਆ ।
Isaiah 37:22 in Panjabi 22 ਇਸ ਲਈ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਉਹ ਦੇ ਵਿਖੇ ਬੋਲਦਾ ਹੈ, - ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ ਹੈ, ਉਹ ਤੇਰਾ ਮਖੌਲ ਉਡਾਉਂਦੀ ਹੈ । ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ ।
Isaiah 64:11 in Panjabi 11 ਸਾਡਾ ਪਵਿੱਤਰ ਅਤੇ ਸ਼ਾਨਦਾਰ ਭਵਨ, ਜਿੱਥੇ ਸਾਡੇ ਪਿਉ-ਦਾਦੇ ਤੇਰੀ ਉਸਤਤ ਕਰਦੇ ਸਨ, ਅੱਗ ਨਾਲ ਸੜ ਗਿਆ, ਸਾਡੇ ਸਾਰੇ ਮਨਭਾਉਂਦੇ ਸਥਾਨ ਬਰਬਾਦ ਹੋ ਗਏ ।
Jeremiah 18:16 in Panjabi 16 ਸੋ ਉਹ ਆਪਣੇ ਦੇਸ ਨੂੰ ਵਿਰਾਨਾ ਅਤੇ ਸਦਾ ਲਈ ਨੱਕ ਚੜ੍ਹਾਉਣ ਦਾ ਕਾਰਨ ਬਣਾਉਂਦੇ ਹਨ । ਜੋ ਕੋਈ ਉਥੋਂ ਦੀ ਲੰਘੇ ਹੈਰਾਨ ਹੋਵੇਗਾ, ਅਤੇ ਆਪਣਾ ਸਿਰ ਹਿਲਾਵੇਗਾ !
Jeremiah 19:8 in Panjabi 8 ਮੈਂ ਇਸ ਸ਼ਹਿਰ ਨੂੰ ਵਿਰਾਨਾ ਅਤੇ ਨੱਕ ਚੜ੍ਹਾਉਣ ਦਾ ਕਾਰਨ ਬਣਾਵਾਂਗਾ । ਜਿਹੜਾ ਉੱਥੋਂ ਦੀ ਲੰਘੇਗਾ ਉਹ ਉਸ ਦੀਆਂ ਸਾਰੀਆਂ ਬਵਾਂ ਦੇ ਕਾਰਨ ਹੈਰਾਨ ਹੋਵੇਗਾ ਅਤੇ ਨੱਕ ਚੜ੍ਹਾਵੇਗਾ
Jeremiah 25:9 in Panjabi 9 ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਰੱਸਰ ਨੂੰ ਸਦਵਾ ਭੇਜਾਂਗਾ । ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ
Jeremiah 25:18 in Panjabi 18 ਅਰਥਾਤ ਯਰੂਸ਼ਲਮ ਨੂੰ ਅਤੇ ਯਹੂਦਾਹ ਦੇ ਸ਼ਹਿਰਾਂ ਨੂੰ ਅਤੇ ਉਸ ਦੇ ਰਾਜਿਆਂ ਅਤੇ ਉਸ ਦੇ ਸਰਦਾਰਾਂ ਨੂੰ, ਭਈ ਮੈਂ ਉਹਨਾਂ ਨੂੰ ਇੱਕ ਵਿਰਾਨਾ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਰਾਪ ਬਣਾਵਾਂ ਜਿਵੇਂ ਅੱਜ ਦੇ ਦਿਨ ਹਨ
Jeremiah 29:18 in Panjabi 18 ਮੈਂ ਤਲਵਾਰ, ਕਾਲ ਅਤੇ ਬਵਾ ਨਾਲ ਉਹਨਾਂ ਦਾ ਪਿੱਛਾ ਕਰਾਂਗਾ । ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਇੱਕ ਭੈ ਬਣਾਵਾਂਗਾ ਅਤੇ ਉਹ ਉਹਨਾਂ ਸਾਰੀਆਂ ਕੌਮਾਂ ਵਿੱਚ ਜਿਹਨਾਂ ਵਿੱਚ ਮੈਂ ਉਹਨਾਂ ਨੂੰ ਹੱਕ ਦਿਆਂਗਾ ਸਰਾਪ, ਹੌਲ ਅਤੇ ਨੱਕ ਚੜ੍ਹਾਉਣ ਅਤੇ ਨਿੰਦਿਆ ਦਾ ਕਾਰਨ ਹੋਣਗੇ
Jeremiah 51:37 in Panjabi 37 ਬਾਬਲ ਥੇਹ ਹੋ ਜਾਵੇਗਾ, ਉਹ ਗਿੱਦੜਾਂ ਦੀ ਖੋਹ ਹੋਵੇਗਾ, ਉਹ ਹੈਰਾਨੀ ਅਤੇ ਸੂੰ ਸੂੰ ਦਾ ਕਾਰਨ ਹੋਵੇਗਾ, ਉੱਥੇ ਕੋਈ ਨਾ ਵੱਸੇਗਾ ।
Lamentations 1:8 in Panjabi 8 ਯਰੂਸ਼ਲਮ ਨੇ ਵੱਡਾ ਪਾਪ ਕੀਤਾ, ਇਸ ਲਈ ਉਹ ਅਸ਼ੁੱਧ ਹੋ ਗਈ, ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਉਸ ਦਾ ਨਿਰਾਦਰ ਕਰਦੇ ਹਨ, ਕਿਉਂ ਜੋ ਉਨ੍ਹਾਂ ਨੇ ਉਸ ਦਾ ਨੰਗੇਜ਼ ਵੇਖਿਆ, ਹਾਂ, ਉਹ ਹਾਉਕੇ ਭਰਦੀ ਅਤੇ ਮੂੰਹ ਫੇਰ ਲੈਂਦੀ ਹੈ ।
Lamentations 2:6 in Panjabi 6 ਉਸ ਨੇ ਆਪਣੇ ਤੰਬੂ ਨੂੰ ਬਾਗ਼ ਦੀ ਮਚਾਨ ਵਾਂਗੂੰ ਢਾਹ ਸੁੱਟਿਆ, ਉਸ ਨੇ ਆਪਣੀ ਮੰਡਲੀ ਦੇ ਸਥਾਨ ਨੂੰ ਬਰਬਾਦ ਕਰ ਦਿੱਤਾ, ਯਹੋਵਾਹ ਨੇ ਸੀਯੋਨ ਵਿੱਚ ਠਹਿਰਾਏ ਹੋਏ ਪਰਬਾਂ ਅਤੇ ਸਬਤ ਨੂੰ ਵਿਸਾਰ ਦਿੱਤਾ, ਅਤੇ ਆਪਣੇ ਭੜਕਦੇ ਹੋਏ ਕ੍ਰੋਧ ਵਿੱਚ ਰਾਜਾ ਅਤੇ ਜਾਜਕ ਨੂੰ ਤੁੱਛ ਜਾਣਿਆ ।
Lamentations 2:16 in Panjabi 16 ਤੇਰੇ ਸਾਰੇ ਵੈਰੀਆਂ ਨੇ ਤੇਰੇ ਵਿਰੁੱਧ ਆਪਣਾ ਮੂੰਹ ਅੱਡਿਆ ਹੈ, ਉਹ ਖਿੱਲ੍ਹੀ ਉਡਾਉਂਦੇ ਅਤੇ ਦੰਦ ਪੀਂਹਦੇ ਹਨ, ਉਹ ਆਖਦੇ ਹਨ, ਅਸੀਂ ਉਹ ਨੂੰ ਨਿਗਲ ਲਿਆ ਹੈ, ਅਸੀਂ ਇਸੇ ਹੀ ਦਿਨ ਨੂੰ ਤਾਂ ਉਡੀਕਦੇ ਸੀ, ਇਹ ਸਾਨੂੰ ਲੱਭ ਗਿਆ, ਅਸੀਂ ਇਸ ਨੂੰ ਵੇਖ ਲਿਆ ਹੈ !
Ezekiel 25:6 in Panjabi 6 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਤਾੜੀਆਂ ਵਜਾਈਆਂ ਅਤੇ ਆਪਣੇ ਪੈਰ ਧਰਤੀ ਤੇ ਮਾਰੇ ਅਤੇ ਇਸਰਾਏਲ ਦੀ ਭੂਮੀ ਲਈ ਜਾਨ ਨਾਲ ਸਾਰੀ ਨਿਆਦਰੀ ਕਰ ਕੇ ਅਨੰਦ ਹੋਇਆ ।
Micah 6:16 in Panjabi 16 ਕਿਉਂ ਜੋ ਆਮਰੀ ਦੀਆਂ ਬਿਧੀਆਂ ਮਨਾਈਆਂ ਜਾਂਦੀਆਂ ਹਨ, ਨਾਲੇ ਅਹਾਬ ਦੇ ਘਰਾਣੇ ਦੇ ਸਾਰੇ ਕੰਮ, ਅਤੇ ਤੁਸੀਂ ਉਨ੍ਹਾਂ ਦੀਆਂ ਮੱਤਾਂ ਅਨੁਸਾਰ ਚੱਲਦੇ ਹੋ, ਇਸ ਲਈ ਮੈਂ ਤੈਨੂੰ ਵਿਰਾਨ ਕਰ ਦਿਆਂਗਾ, ਅਤੇ ਉਸ ਦੇ ਵਾਸੀਆਂ ਨੂੰ ਮਖੌਲ ਦਾ ਕਾਰਨ ਬਣਾਵਾਂਗਾ, ਅਤੇ ਤੁਸੀਂ ਮੇਰੀ ਪਰਜਾ ਦੀ ਨਿੰਦਿਆ ਚੁੱਕੋਗੇ ।
Nahum 3:19 in Panjabi 19 ਤੇਰਾ ਕੋਈ ਇਲਾਜ਼ ਨਹੀਂ, ਤੇਰਾ ਜ਼ਖਮ ਸਖ਼ਤ ਹੈ । ਤੇਰੀ ਖ਼ਬਰ ਦੇ ਸਭ ਸੁਣਨ ਵਾਲੇ ਤੇਰੇ ਉੱਤੇ ਤਾੜੀਆਂ ਵਜਾਉਂਦੇ ਹਨ, ਕਿਉਂਕਿ ਕੌਣ ਹੈ ਜਿਹ ਦੇ ਉੱਤੇ ਤੇਰੀ ਬਦੀ ਰੋਜ਼ ਰੋਜ਼ ਨਾ ਆਈ ਹੋਵੇ ?
Zephaniah 2:15 in Panjabi 15 ਇਹ ਉਹੋ ਮਗਨ ਰਹਿਣ ਵਾਲਾ ਸ਼ਹਿਰ ਹੈ, ਜਿਹੜਾ ਨਿਸ਼ਚਿੰਤ ਰਿਹਾ, ਜਿਸ ਨੇ ਆਪਣੇ ਮਨ ਵਿੱਚ ਆਖਿਆ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਹੈ ਹੀ ਨਹੀਂ, - ਉਹ ਕਿਵੇਂ ਵਿਰਾਨ ਹੋ ਗਿਆ, ਉਹ ਜੰਗਲੀ ਜਾਨਵਰਾਂ ਦੇ ਬੈਠਣ ਦਾ ਸਥਾਨ ਬਣ ਗਿਆ ! ਜੋ ਕੋਈ ਉਸ ਦੇ ਕੋਲੋਂ ਲੰਘੇਗਾ, ਉਹ ਉਸ ਦਾ ਮਖੌਲ ਉਡਾਵੇਗਾ ਅਤੇ ਉਸ ਵੱਲ ਉਂਗਲ ਕਰੇਗਾ ।
Matthew 27:39 in Panjabi 39 ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰ ਕੇ ਅਤੇ ਸਿਰ ਹਿਲਾ ਕੇ ਕਹਿਣ ਲੱਗੇ,
Mark 15:29 in Panjabi 29 ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰਨ ਅਤੇ ਸਿਰ ਹਿਲਾ ਕੇ ਕਹਿਣ ਲੱਗੇ,