Lamentations 2:21 in Panjabi 21 ਜੁਆਨ ਅਤੇ ਬੁੱਢੇ ਗਲੀਆਂ ਵਿੱਚ ਜ਼ਮੀਨ ਉੱਤੇ ਪਏ ਹਨ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਤਲਵਾਰ ਨਾਲ ਡਿੱਗ ਪਏ । ਤੂੰ ਉਹਨਾਂ ਨੂੰ ਆਪਣੇ ਕ੍ਰੋਧ ਦੇ ਦਿਨ ਵਿੱਚ ਘਾਤ ਕੀਤਾ, ਤੂੰ ਉਹਨਾਂ ਨੂੰ ਵੱਢ ਸੁੱਟਿਆ ਅਤੇ ਤਰਸ ਨਾ ਖਾਧਾ !
Other Translations King James Version (KJV) The young and the old lie on the ground in the streets: my virgins and my young men are fallen by the sword; thou hast slain them in the day of thine anger; thou hast killed, and not pitied.
American Standard Version (ASV) The youth and the old man lie on the ground in the streets; My virgins and my young men are fallen by the sword: Thou hast slain them in the day of thine anger; thou hast slaughtered, `and' not pitied.
Bible in Basic English (BBE) The young men and the old are stretched on the earth in the streets; my virgins and my young men have been put to the sword: you have sent death on them in the day of your wrath, causing death without pity.
Darby English Bible (DBY) The child and the old man lie on the ground in the streets; my virgins and my young men are fallen by the sword: thou hast slain [them] in the day of thine anger; thou hast killed, thou hast not spared.
World English Bible (WEB) The youth and the old man lie on the ground in the streets; My virgins and my young men are fallen by the sword: You have killed them in the day of your anger; you have slaughtered, [and] not pitied.
Young's Literal Translation (YLT) Lain on the earth `in' out-places have young and old, My virgins and my young men have fallen by the sword, Thou hast slain in a day of Thine anger, Thou hast slaughtered -- Thou hast not pitied.
Cross Reference Deuteronomy 28:50 in Panjabi 50 ਇੱਕ ਅਜਿਹੀ ਕੌਮ ਜੋ ਨਿਰਦਈ ਹੋਵੇਗੀ, ਜਿਹੜੀ ਨਾ ਬਜ਼ੁਰਗਾਂ ਦਾ ਆਦਰ ਕਰੇਗੀ ਅਤੇ ਨਾ ਜੁਆਨਾਂ ਉੱਤੇ ਦਯਾ ਕਰੇਗੀ,
Joshua 6:21 in Panjabi 21 ਉਹਨਾਂ ਨੇ ਉਹਨਾਂ ਸਾਰਿਆਂ ਨੂੰ ਜਿਹੜੇ ਸ਼ਹਿਰ ਵਿੱਚ ਸਨ, ਕੀ ਮਨੁੱਖ, ਕੀ ਇਸਤਰੀ, ਕੀ ਜੁਆਨ ਕੀ ਬਜ਼ੁਰਗ, ਕੀ ਬਲ਼ਦ, ਕੀ ਭੇਡ, ਕੀ ਗਧਾ, ਤਲਵਾਰ ਦੀ ਧਾਰ ਨਾਲ ਮਾਰ ਸੁੱਟਿਆ ।
1 Samuel 15:3 in Panjabi 3 ਸੋ ਹੁਣ ਤੂੰ ਜਾ ਅਤੇ ਅਮਾਲੇਕ ਨੂੰ ਮਾਰ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ ਮੂਲੋਂ ਨਾਸ਼ ਕਰ ਅਤੇ ਉਨ੍ਹਾਂ ਉੱਤੇ ਤਰਸ ਨਾ ਖਾ ਸਗੋਂ ਪੁਰਸ਼ ਅਤੇ ਇਸਤ੍ਰੀ, ਗੋਦ ਦੇ ਬਾਲ ਅਤੇ ਦੁੱਧ ਚੁੰਘਦੇ ਵੀ ਅਤੇ ਬਲ਼ਦ ਭੇੜ ਅਤੇ ਊਠ, ਗਧੇ ਤੱਕ ਸਾਰਿਆਂ ਨੂੰ ਵੱਢ ਸੁੱਟ ।
2 Chronicles 36:17 in Panjabi 17 ਤਦ ਉਹ ਕਸਦੀਆਂ ਦੇ ਪਾਤਸ਼ਾਹ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਸ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ, ਅਤੇ ਉਹ ਨੇ ਨਾ ਜੁਆਨ ਨਾ ਕੁਆਰੀ, ਨਾ ਬੁੱਢਾ ਨਾ ਵੱਡੀ ਉਮਰ ਵਾਲੇ ਉੱਤੇ ਤਰਸ ਖਾਧਾ, ਉਹ ਨੇ ਸਾਰਿਆਂ ਨੂੰ ਉਹ ਦੇ ਹੱਥ ਵਿੱਚ ਦੇ ਦਿੱਤਾ
Esther 3:13 in Panjabi 13 ਰਾਜ ਦੇ ਹਰੇਕ ਸੂਬੇ ਵਿੱਚ ਇਹ ਹੁਕਮਨਾਮੇ ਸੰਦੇਸ਼-ਵਾਹਕਾਂ ਦੇ ਰਾਹੀਂ ਇਸ ਉਦੇਸ਼ ਨਾਲ ਭੇਜੇ ਗਏ ਕਿ ਸਾਰੇ ਯਹੂਦੀ ਅਦਾਰ ਨਾਮਕ ਬਾਰਵੇਂ ਮਹੀਨੇ ਦੀ ਤੇਰ੍ਹਵੀਂ ਤਾਰੀਖ ਨੂੰ ਭਾਵੇਂ ਜੁਆਨ, ਭਾਵੇਂ ਬੁੱਢਾ, ਭਾਵੇਂ ਬੱਚਾ, ਭਾਵੇਂ ਇਸਤਰੀ, ਸਾਰੇ ਇੱਕ ਹੀ ਦਿਨ ਵਿੱਚ ਮਾਰ ਦਿੱਤੇ ਜਾਣ, ਨਾਸ ਕੀਤੇ ਜਾਣ ਅਤੇ ਮਿਟਾ ਦਿੱਤੇ ਜਾਣ ਅਤੇ ਉਨ੍ਹਾਂ ਦਾ ਮਾਲ ਧਨ ਲੁੱਟ ਲਿਆ ਜਾਵੇ ।
Psalm 78:62 in Panjabi 62 ਉਸ ਨੇ ਆਪਣੀ ਪਰਜਾ ਨੂੰ ਤਲਵਾਰ ਦੇ ਵੱਸ ਪਾਇਆ, ਅਤੇ ਆਪਣੀ ਮਿਲਖ ਨਾਲ ਅੱਤ ਕ੍ਰੋਧਵਾਨ ਹੋਇਆ ।
Isaiah 27:11 in Panjabi 11 ਜਦ ਉਹ ਦੇ ਟਹਿਣੇ ਸੁੱਕ ਜਾਣ ਤਾਂ ਉਹ ਤੋੜੇ ਜਾਣਗੇ, ਔਰਤਾਂ ਆ ਕੇ ਉਹਨਾਂ ਨੂੰ ਅੱਗ ਲਾਉਣਗੀਆਂ । ਉਹ ਤਾਂ ਬੁੱਧਹੀਣ ਲੋਕ ਹਨ, ਇਸ ਲਈ ਉਹਨਾਂ ਦਾ ਕਰਤਾ ਉਹਨਾਂ ਉੱਤੇ ਰਹਮ ਨਾ ਕਰੇਗਾ, ਨਾ ਉਹਨਾਂ ਦਾ ਰਚਣ ਵਾਲਾ ਉਹਨਾਂ ਉੱਤੇ ਕਿਰਪਾ ਕਰੇਗਾ ।
Jeremiah 6:11 in Panjabi 11 ਮੈਂ ਯਹੋਵਾਹ ਦੇ ਗਜ਼ਬ ਨਾਲ ਭਰਿਆ ਹੋਇਆ ਹਾਂ, ਮੈਂ ਉਹ ਨੂੰ ਸਹਿੰਦਾ ਸਹਿੰਦਾ ਥੱਕ ਗਿਆ ਹਾਂ, ਇਹ ਨੂੰ ਗਲੀ ਵਿੱਚ ਬੱਚਿਆਂ ਉੱਤੇ ਉਲੱਦ ਦੇ, ਨਾਲੇ ਜੁਆਨਾਂ ਦੇ ਇਕੱਠ ਉੱਤੇ ਵੀ । ਨਾਲੇ ਮਨੁੱਖ ਆਪਣੀ ਔਰਤ ਨਾਲ ਫੜਿਆ ਜਾਵੇਗਾ, ਅਤੇ ਬੁੱਢਾ ਵੱਡੀ ਉਮਰ ਵਾਲੇ ਨਾਲ ।
Jeremiah 9:21 in Panjabi 21 ਮੌਤ ਤਾਂ ਸਾਡੀਆਂ ਤਾਕੀਆਂ ਵਿੱਚ ਚੜ੍ਹ ਆਈ ਹੈ, ਇਹ ਸਾਡਿਆਂ ਮਹਿਲਾਂ ਵਿੱਚ ਵੜ ਗਈ ਹੈ, ਭਈ ਗਲੀਆਂ ਵਿੱਚੋਂ ਮੁੰਡਿਆਂ ਨੂੰ, ਅਤੇ ਚੌਕਾਂ ਵਿੱਚੋਂ ਜੁਆਨਾਂ ਨੂੰ ਕੱਟ ਦੇਵੇ ।
Jeremiah 11:22 in Panjabi 22 ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਉਹਨਾਂ ਦੀ ਖ਼ਬਰ ਲਵਾਂਗਾ ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਉਹਨਾਂ ਦੇ ਪੁੱਤਰ ਅਤੇ ਧੀਆਂ ਕਾਲ ਨਾਲ ਮਰਨਗੇ
Jeremiah 13:14 in Panjabi 14 ਮੈਂ ਉਹਨਾਂ ਸਾਰਿਆ ਨੂੰ ਟਕਰਾ ਦਿਆਂਗਾ, ਮਨੁੱਖ ਨੂੰ ਉਹ ਦੇ ਭਰਾ ਨਾਲ, ਪਿਉ ਨੂੰ ਪੁੱਤਰ ਨਾਲ, ਯਹੋਵਾਹ ਦਾ ਵਾਕ ਹੈ, ਨਾ ਮੈਂ ਤਰਸ ਕਰਾਂਗਾ, ਨਾ ਪੱਖ ਕਰਾਂਗਾ, ਨਾ ਰਹਮ ਕਰਾਂਗਾ ਭਈ ਮੈਂ ਉਹਨਾਂ ਨੂੰ ਨਾਸ ਨਾ ਕਰ ਦੇ ।
Jeremiah 18:21 in Panjabi 21 ਇਸ ਲਈ ਉਹਨਾਂ ਦੇ ਬੱਚਿਆਂ ਨੂੰ ਕਾਲ ਦੇ ਹਵਾਲੇ ਕਰ, ਅਤੇ ਉਹਨਾਂ ਨੂੰ ਤਲਵਾਰ ਦੇ ਘਾਟ ਉਤਾਰ ! ਉਹਨਾਂ ਦੀਆਂ ਔਰਤਾਂ ਔਂਤਰੀਆਂ ਅਤੇ ਵਿਧਵਾ ਹੋਣ ਅਤੇ ਉਹਨਾਂ ਦੇ ਮਨੁੱਖ ਤਲਵਾਰ ਨਾਲ ਮਰਨ ਉਹਨਾਂ ਦੇ ਚੁਗਵੇਂ ਲੜਾਈ ਵਿੱਚ ਤਲਵਾਰ ਨਾਲ ਮਾਰੇ ਜਾਣ !
Jeremiah 21:7 in Panjabi 7 ਇਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਇਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਰਾਜਾ ਨਬੂਕਦਰੱਸਰ ਦੇ ਹੱਥ ਵਿੱਚ ਅਤੇ ਉਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਉਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ । ਉਹ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ । ਉਹ ਉਹਨਾਂ ਉੱਤੇ ਨਾ ਤਰਸ ਖਾਏਗਾ, ਨਾ ਉਹ ਉਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ ।
Jeremiah 51:22 in Panjabi 22 ਮੈਂ ਤੇਰੇ ਨਾਲ ਮਨੁੱਖ ਅਤੇ ਔਰਤ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਬੁੱਢੇ ਅਤੇ ਜੁਆਨ ਨੂੰ ਭੰਨ ਸੁੱਟਾਂਗਾ ਮੈਂ ਤੇਰੇ ਨਾਲ ਗਭਰੂ ਅਤੇ ਕੁਆਰੀ ਨੂੰ ਭੰਨ ਸੁੱਟਾਂਗਾ ।
Lamentations 1:15 in Panjabi 15 ਪ੍ਰਭੂ ਨੇ ਮੇਰੇ ਸਾਰੇ ਸੂਰਮਿਆਂ ਨੂੰ ਤੁੱਛ ਜਾਣਿਆ ਹੈ, ਉਸ ਨੇ ਮੇਰੇ ਵਿਰੁੱਧ ਇੱਕ ਮੰਡਲੀ ਨੂੰ ਬੁਲਾਇਆ ਕਿ ਮੇਰੇ ਜੁਆਨਾਂ ਨੂੰ ਕੁਚਲ ਦੇਵੇ । ਪ੍ਰਭੂ ਨੇ ਯਹੂਦਾਹ ਦੀ ਕੁਆਰੀ ਧੀ ਨੂੰ ਜਾਣੋ ਚੁਬੱਚੇ ਵਿੱਚ ਮਿੱਧਿਆ ਹੈ ।
Lamentations 1:18 in Panjabi 18 ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮਾਂ ਦਾ ਵਿਰੋਧ ਕੀਤਾ, ਹੇ ਸਾਰੇ ਲੋਕੋ, ਸੁਣੋ, ਅਤੇ ਮੇਰੇ ਦੁੱਖ ਨੂੰ ਵੇਖੋ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਗ਼ੁਲਾਮੀ ਵਿੱਚ ਚਲੇ ਗਏ ।
Lamentations 2:2 in Panjabi 2 ਯਹੋਵਾਹ ਨੇ ਯਾਕੂਬ ਦੀਆਂ ਸਾਰੀਆਂ ਬਸਤੀਆਂ ਨੂੰ ਬੇਤਰਸ ਹੋ ਕੇ ਨਿਗਲ ਲਿਆ, ਉਸ ਨੇ ਆਪਣੇ ਕ੍ਰੋਧ ਵਿੱਚ ਯਹੂਦਾਹ ਦੀ ਧੀ ਦੇ ਗੜ੍ਹ ਢਾਹ ਕੇ ਮਿੱਟੀ ਵਿੱਚ ਰਲਾ ਦਿੱਤੇ, ਉਸ ਨੇ ਰਾਜ ਨੂੰ ਅਤੇ ਉਸ ਦੇ ਹਾਕਮਾਂ ਨੂੰ ਅਸ਼ੁੱਧ ਠਹਿਰਾਇਆ ਹੈ ।
Lamentations 2:17 in Panjabi 17 ਯਹੋਵਾਹ ਨੇ ਉਹੋ ਕੀਤਾ, ਜੋ ਉਸ ਨੇ ਠਾਣਿਆ ਸੀ, ਉਸ ਨੇ ਆਪਣੇ ਬਚਨ ਨੂੰ ਪੂਰਾ ਕੀਤਾ, ਜਿਸ ਦਾ ਹੁਕਮ ਉਸ ਨੇ ਬੀਤੇ ਸਮਿਆਂ ਵਿੱਚ ਦਿੱਤਾ ਸੀ । ਉਸ ਨੇ ਤੈਨੂੰ ਢਾਹ ਦਿੱਤਾ ਅਤੇ ਤਰਸ ਨਾ ਖਾਧਾ, ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਉੱਤੇ ਅਨੰਦ ਕਰਾਇਆ, ਉਸ ਨੇ ਤੇਰੇ ਵਿਰੋਧੀਆਂ ਦੇ ਸਿੰਗ ਨੂੰ ਉੱਚਾ ਕੀਤਾ ਹੈ ।
Lamentations 3:43 in Panjabi 43 ਤੂੰ ਆਪਣੇ ਕ੍ਰੋਧ ਨਾਲ ਸਾਨੂੰ ਢੱਕ ਲਿਆ ਅਤੇ ਸਾਡਾ ਪਿੱਛਾ ਕੀਤਾ, ਤੂੰ ਬਿਨ੍ਹਾਂ ਤਰਸ ਖਾਧੇ ਸਾਨੂੰ ਮਾਰਿਆ ।
Ezekiel 5:11 in Panjabi 11 ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂ ਜੋ ਤੂੰ ਆਪਣਿਆ ਸਾਰਿਆਂ ਭੈੜਿਆਂ ਕੰਮਾਂ ਨਾਲ ਅਤੇ ਸਾਰੀਆਂ ਘਿਣਾਉਣੀਆਂ ਵਸਤਾਂ ਨਾਲ ਮੇਰੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ ।
Ezekiel 7:4 in Panjabi 4 ਮੇਰੀ ਨਿਗਾਹ ਤੇਰੇ ਉੱਤੇ ਨਾ ਆਵੇਗੀ ਅਤੇ ਮੈਂ ਤੇਰੇ ਉੱਤੇ ਤਰਸ ਨਹੀਂ ਕਰਾਂਗਾ, ਸਗੋਂ ਮੈਂ ਤੇਰੇ ਚਾਲ-ਚੱਲਣ ਦਾ ਫਲ ਤੈਨੂੰ ਦੇਵਾਂਗਾ ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਹੋਣਗੇ, ਤਾਂ ਜੋ ਤੁਸੀਂ ਜਾਣੋ ਜੋ ਮੈਂ ਯਹੋਵਾਹ ਹਾਂ !
Ezekiel 7:9 in Panjabi 9 ਮੇਰੀ ਦਯਾ ਦੀ ਨਿਗਾਹ ਤੇਰੇ ਉੱਤੇ ਨਾ ਹੋਵੇਗੀ, ਨਾ ਮੈਂ ਤਰਸ ਖਾਵਾਂਗਾ । ਜਿਹਾ ਤੂੰ ਕੀਤਾ ਤਿਵੇਂ ਮੈਂ ਤੇਰੇ ਨਾਲ ਕਰਾਂਗਾ; ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਆਉਣਗੇ ਤਾਂ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ ਜੋ ਮਾਰਦਾ ਹਾਂ ।
Ezekiel 8:18 in Panjabi 18 ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ ।
Ezekiel 9:5 in Panjabi 5 ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ ।
Ezekiel 9:10 in Panjabi 10 ਇਸ ਲਈ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਕਦੇ ਵੀ ਤਰਸ ਨਹੀਂ ਕਰਾਂਗਾ ! ਮੈਂ ਉਹਨਾਂ ਦੀ ਕਰਨੀ ਦਾ ਬਦਲਾ ਉਹਨਾਂ ਦੇ ਸਿਰਾਂ ਉੱਤੇ ਲਿਆਵਾਂਗਾ ।
Amos 4:10 in Panjabi 10 ਮੈਂ ਤੁਹਾਡੇ ਉੱਤੇ ਮਿਸਰ ਦੇਸ਼ ਜਿਹੀ ਬਵਾ ਭੇਜੀ, ਮੈਂ ਤੁਹਾਡੇ ਜੁਆਨਾਂ ਨੂੰ ਤਲਵਾਰ ਨਾਲ ਵੱਢਿਆ ਅਤੇ ਤੁਹਾਡੇ ਘੋੜਿਆਂ ਨੂੰ ਖੋਹ ਲਿਆ, ਮੈਂ ਤੁਹਾਡੀਆਂ ਛਾਉਣੀਆਂ ਦੀ ਦੁਰਗੰਧ ਤੁਹਾਡੀਆਂ ਨਾਸਾਂ ਵਿੱਚ ਪਹੁੰਚਾਈ, ਪਰ ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ”, ਪ੍ਰਭੂ ਯਹੋਵਾਹ ਦਾ ਵਾਕ ਹੈ ।
Zechariah 11:6 in Panjabi 6 ਮੈਂ ਫੇਰ ਇਸ ਦੇਸ ਦੇ ਵਾਸੀਆਂ ਉੱਤੇ ਤਰਸ ਨਹੀਂ ਖਾਵਾਂਗਾ, ਯਹੋਵਾਹ ਦਾ ਵਾਕ ਹੈ, ਵੇਖੋ, ਮੈਂ ਹਰ ਆਦਮੀ ਨੂੰ ਉਸ ਦੇ ਗੁਆਂਢੀ ਦੇ ਅਤੇ ਉਸ ਦੇ ਰਾਜੇ ਦੇ ਹੱਥ ਵਿਚ ਦੇ ਦਿਆਂਗਾ । ਉਹ ਇਸ ਦੇਸ ਨੂੰ ਮਾਰਨਗੇ, ― ਮੈਂ ਉਹਨਾਂ ਦੇ ਹੱਥੋਂ ਨਹੀਂ ਛੁਡਾਵਾਂਗਾ ।