Lamentations 2:4 in Panjabi 4 ਉਸ ਨੇ ਵੈਰੀ ਦੀ ਤਰ੍ਹਾਂ ਆਪਣਾ ਧਣੁੱਖ ਖਿੱਚਿਆ, ਅਤੇ ਵਿਰੋਧੀ ਦੀ ਤਰ੍ਹਾਂ ਆਪਣਾ ਸੱਜਾ ਹੱਥ ਚੁੱਕਿਆ ਹੈ, ਜਿੰਨੇ ਵੇਖਣ ਵਿੱਚ ਮਨਭਾਉਣੇ ਸਨ, ਉਨ੍ਹਾਂ ਸਾਰਿਆਂ ਨੂੰ ਉਸ ਨੇ ਵੱਢ ਸੁੱਟਿਆ ਹੈ, ਸੀਯੋਨ ਦੀ ਧੀ ਦੇ ਤੰਬੂ ਵਿੱਚ ਉਸ ਨੇ ਅੱਗ ਵਾਂਗੂੰ ਆਪਣੇ ਗੁੱਸੇ ਨੂੰ ਵਹਾਇਆ ਹੈ ।
Other Translations King James Version (KJV) He hath bent his bow like an enemy: he stood with his right hand as an adversary, and slew all that were pleasant to the eye in the tabernacle of the daughter of Zion: he poured out his fury like fire.
American Standard Version (ASV) He hath bent his bow like an enemy, he hath stood with his right hand as an adversary, And hath slain all that were pleasant to the eye: In the tent of the daughter of Zion he hath poured out his wrath like fire.
Bible in Basic English (BBE) His bow has been bent for the attack, he has taken his place with his hand ready, in his hate he has put to death all who were pleasing to the eye: on the tent of the daughter of Zion he has let loose his passion like fire.
Darby English Bible (DBY) He hath bent his bow like an enemy; he stood with his right hand as an adversary, and hath slain all that was pleasant to the eye: in the tent of the daughter of Zion, he hath poured out his fury like fire.
World English Bible (WEB) He has bent his bow like an enemy, he has stood with his right hand as an adversary, Has killed all that were pleasant to the eye: In the tent of the daughter of Zion he has poured out his wrath like fire.
Young's Literal Translation (YLT) He hath trodden His bow as an enemy, Stood hath His right hand as an adversary, And He slayeth all the desirable ones of the eye, In the tent of the daughter of Zion, He hath poured out as fire His fury.
Cross Reference 2 Chronicles 34:21 in Panjabi 21 ਤੁਸੀਂ ਜਾਓ ਅਤੇ ਮੇਰੀ ਵੱਲੋਂ ਅਤੇ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਇਸ ਪੋਥੀ ਦੀਆਂ ਗੱਲਾਂ ਦੇ ਵਿਖੇ ਜੋ ਲੱਭੀ ਹੈ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਡੋਹਲਿਆ ਗਿਆ ਹੈ ਇਸ ਲਈ ਕਿ ਸਾਡੇ ਪਿਉ-ਦਾਦਿਆਂ ਨੇ ਯਹੋਵਾਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਇਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ
2 Chronicles 34:25 in Panjabi 25 ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ ਇਸ ਲਈ ਮੇਰਾ ਕ੍ਰੋਧ ਇਸ ਥਾਂ ਉੱਤੇ ਪਿਆ ਹੈ ਅਤੇ ਉਹ ਬੁਝੇਗਾ ਨਹੀਂ
Job 6:4 in Panjabi 4 ਕਿਉਂ ਜੋ ਸਰਬ ਸ਼ਕਤੀਮਾਨ ਦੇ ਤੀਰ ਮੈਨੂੰ ਲੱਗੇ ਹਨ, ਇਹਨਾਂ ਦਾ ਜ਼ਹਿਰ ਮੇਰਾ ਆਤਮਾ ਪੀਂਦਾ ਹੈ, ਪਰਮੇਸ਼ੁਰ ਦੇ ਖੌਫ਼ ਮੇਰੇ ਵਿੱਰੁਧ ਕਤਾਰਾਂ ਬੰਨ੍ਹੀ ਖੜ੍ਹੇ ਹਨ !
Job 16:12 in Panjabi 12 ਮੈਂ ਸੁਖੀ ਸੀ ਪਰ ਉਹ ਨੇ ਮੈਨੂੰ ਚੂਰ-ਚਾਰ ਕਰ ਸੁੱਟਿਆ, ਅਤੇ ਮੈਨੂੰ ਧੌਣ ਤੋਂ ਫੜ੍ਹ ਲਿਆ ਅਤੇ ਪਟਕਾ-ਪਟਕਾ ਕੇ ਮੈਨੂੰ ਭੰਨ ਸੁੱਟਿਆ, ਉਹ ਨੇ ਮੈਨੂੰ ਆਪਣੇ ਨਿਸ਼ਾਨੇ ਲਈ ਖੜ੍ਹਾ ਕੀਤਾ !
Isaiah 42:25 in Panjabi 25 ਇਸ ਲਈ ਉਹ ਨੇ ਉਸ ਉੱਤੇ ਆਪਣੇ ਕ੍ਰੋਧ ਦੀ ਤੇਜ਼ੀ, ਅਤੇ ਲੜਾਈ ਦੀ ਸ਼ਕਤੀ ਪਾ ਦਿੱਤੀ, ਉਹ ਨੇ ਉਸ ਨੂੰ ਆਲਿਓਂ-ਦੁਆਲਿਓਂ ਅੱਗ ਲਾਈ, ਪਰ ਉਸ ਨੇ ਨਾ ਸਮਝਿਆ, ਅਤੇ ਉਸ ਨੂੰ ਸਾੜ ਦਿੱਤਾ, ਪਰ ਉਸ ਨੇ ਦਿਲ ਉੱਤੇ ਨਾ ਲਾਇਆ ।
Isaiah 51:17 in Panjabi 17 ਹੇ ਯਰੂਸ਼ਲਮ ਜਾਗ, ਜਾਗ ! ਖੜ੍ਹਾ ਹੋ ਜਾ ! ਤੂੰ ਜਿਸ ਨੇ ਯਹੋਵਾਹ ਦੇ ਹੱਥੋਂ ਉਹ ਦੇ ਕ੍ਰੋਧ ਦਾ ਪਿਆਲਾ ਪੀਤਾ, ਤੂੰ ਜਿਸ ਨੇ ਡਗਮਗਾ ਦੇਣ ਵਾਲੇ ਪਿਆਲੇ ਨੂੰ ਪੀ ਕੇ ਖਾਲੀ ਕੀਤਾ ।
Isaiah 63:6 in Panjabi 6 ਮੈਂ ਆਪਣੇ ਕ੍ਰੋਧ ਵਿੱਚ ਲੋਕਾਂ ਨੂੰ ਲਤਾੜਿਆ, ਮੈਂ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਤਵਾਲੇ ਕੀਤਾ, ਅਤੇ ਉਹਨਾਂ ਦਾ ਲਹੂ ਧਰਤੀ ਉੱਤੇ ਵਹਾਇਆ ।
Isaiah 63:10 in Panjabi 10 ਪਰ ਉਹ ਵਿਦਰੋਹੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਦੁਖੀ ਕੀਤਾ, ਇਸ ਕਾਰਨ ਉਹ ਉਲਟਾ ਉਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਉਹਨਾਂ ਨਾਲ ਲੜਿਆ ।
Jeremiah 4:4 in Panjabi 4 ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ ! ਮਤੇ ਮੇਰਾ ਗੁੱਸਾ ਅੱਗ ਵਾਂਗੂੰ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ ।
Jeremiah 7:20 in Panjabi 20 ਇਸ ਲਈ ਪ੍ਰਭੁ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਇਸ ਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜ਼ਮੀਨ ਦੇ ਫਲਾਂ ਉੱਤੇ ਵਹਾਇਆ ਜਾਵੇਗਾ । ਉਹ ਬਲ ਉੱਠੇਗਾ ਅਤੇ ਬੁੱਝੇਗਾ ਨਹੀਂ ।
Jeremiah 21:5 in Panjabi 5 ਮੈਂ ਆਪ ਆਪਣੇ ਵਧਾਏ ਹੋਏ ਹੱਥ ਅਤੇ ਤਕੜੀ ਬਾਂਹ ਨਾਲ ਤੁਹਾਡੇ ਵਿਰੁੱਧ ਲੜਾਂਗਾ, - ਹਾਂ, ਕ੍ਰੋਧ ਅਤੇ ਗੁੱਸੇ ਅਤੇ ਵੱਡੇ ਕੋਪ ਨਾਲ
Jeremiah 21:12 in Panjabi 12 ਹੇ ਦਾਊਦ ਦੇ ਘਰਾਣੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਵੇਰ ਦੇ ਵੇਲੇ ਨਿਆਂ ਨੂੰ ਪੂਰਾ ਕਰੋ, ਦੁੱਖ ਦੇਣ ਵਾਲਿਆਂ ਦੇ ਹੱਥੋਂ ਉਹ ਨੂੰ ਜਿਹੜਾ ਲੁੱਟਿਆ ਗਿਆ ਹੈ ਛੁਡਾਓ, ਮਤੇ ਮੇਰਾ ਗੁੱਸਾ ਅੱਗ ਵਾਂਗੂੰ ਬਾਹਰ ਨਿੱਕਲੇ, ਅਤੇ ਤੁਹਾਡਿਆਂ ਬੁਰਿਆਂ ਕੰਮਾਂ ਦੇ ਕਾਰਨ ਉਹ ਅਜਿਹਾ ਬਲੇ ਕਿ ਕੋਈ ਉਹ ਨੂੰ ਬੁਝਾ ਨਾ ਸਕੇ ।
Jeremiah 30:14 in Panjabi 14 ਤੇਰੇ ਸਾਰੇ ਪ੍ਰੇਮੀ ਤੈਨੂੰ ਭੁੱਲ ਗਏ, ਉਹ ਤੇਰੀ ਭਾਲ ਨਹੀਂ ਕਰਦੇ, ਕਿਉਂ ਜੋ ਮੈਂ ਤੈਨੂੰ ਵੈਰੀ ਦੀ ਮਾਰ ਮਾਰੀ, ਬੇ ਤਰਸ ਵੈਰੀ ਦੀ ਸਜ਼ਾ ਨਾਲ, ਤੇਰੀ ਬਦੀ ਜੋ ਵੱਧ ਗਈ ਸੀ, ਤੇਰੇ ਪਾਪ ਜੋ ਬਹੁਤੇ ਹੋ ਗਏ ਸਨ ।
Jeremiah 36:7 in Panjabi 7 ਕੀ ਜਾਣੀਏ ਭਈ ਉਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਉਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਬਾਰੇ ਉਹ ਇਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ
Lamentations 2:5 in Panjabi 5 ਯਹੋਵਾਹ ਵੈਰੀ ਵਾਂਗਰ ਹੋ ਗਿਆ, ਉਸ ਨੇ ਇਸਰਾਏਲ ਨੂੰ ਨਿਗਲ ਲਿਆ, ਉਸ ਨੇ ਉਹ ਦੇ ਸਾਰੇ ਮਹਿਲਾਂ ਨੂੰ ਨਿਗਲ ਲਿਆ, ਅਤੇ ਉਹ ਦੇ ਗੜ੍ਹਾਂ ਨੂੰ ਢਾਹ ਸੁੱਟਿਆ ਹੈ, ਉਸ ਨੇ ਯਹੂਦਾਹ ਦੀ ਧੀ ਦਾ ਰੋਣਾ ਪਿੱਟਣਾ ਬਹੁਤ ਵਧਾਇਆ ਹੈ ।
Lamentations 3:3 in Panjabi 3 ਸੱਚ-ਮੁੱਚ ਉਹ ਆਪਣਾ ਹੱਥ ਮੇਰੇ ਵਿਰੁੱਧ ਸਾਰਾ ਦਿਨ ਚੁੱਕੀ ਰੱਖਦਾ ਹੈ !
Lamentations 3:12 in Panjabi 12 ਉਸ ਨੇ ਆਪਣਾ ਧਣੁਖ ਖਿੱਚਿਆ, ਅਤੇ ਮੈਨੂੰ ਤੀਰਾਂ ਦੇ ਨਿਸ਼ਾਨੇ ਵਾਂਗੂੰ ਖੜ੍ਹਾ ਕੀਤਾ ।
Lamentations 4:1 in Panjabi 1 ਸੋਨਾ ਕਿਵੇਂ ਫਿੱਕਾ ਹੋ ਗਿਆ ! ਖ਼ਰਾ ਸੋਨਾ ਕਿਵੇਂ ਬਦਲ ਗਿਆ ? ਪਵਿੱਤਰ ਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖਿੱਲਰੇ ਪਏ ਹਨ ।
Ezekiel 5:13 in Panjabi 13 ਇਸ ਤਰ੍ਹਾਂ ਮੇਰਾ ਕ੍ਰੋਧ ਪੂਰਾ ਹੋਵੇਗਾ, ਤਦ ਮੇਰਾ ਗੁੱਸਾ ਉਹਨਾਂ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੈਨੂੰ ਸ਼ਾਂਤੀ ਹੋਵੇਗੀ । ਜਦੋਂ ਮੈਂ ਉਹਨਾਂ ਉੱਤੇ ਆਪਣਾ ਕਹਿਰ ਪੂਰਾ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਅਣਖ ਨਾਲ ਇਹ ਸਭ ਕੁੱਝ ਆਖਿਆ ਸੀ ।
Ezekiel 6:12 in Panjabi 12 ਜਿਹੜਾ ਦੂਰ ਹੈ ਉਹ ਮਰੀ ਨਾਲ ਅਤੇ ਜਿਹੜਾ ਨੇੜੇ ਹੈ ਤਲਵਾਰ ਨਾਲ ਮਰੇਗਾ ਅਤੇ ਉਹ ਜਿਹੜਾ ਬਾਕੀ ਹੈ ਅਤੇ ਜੀਉਂਦਾ ਹੈ, ਉਹ ਕਾਲ ਨਾਲ ਮਰੇਗਾ, ਇਸ ਤਰ੍ਹਾਂ ਮੈਂ ਉਹਨਾਂ ਉੱਤੇ ਆਪਣੇ ਕਹਿਰ ਨੂੰ ਪੂਰਾ ਕਰਾਂਗਾ ।
Ezekiel 22:22 in Panjabi 22 ਜਿਵੇਂ ਚਾਂਦੀ ਭੱਠੀ ਵਿੱਚ ਪਿਘਲਾਈ ਜਾਂਦੀ ਹੈ, ਓਵੇਂ ਤੁਸੀਂ ਉਸ ਵਿੱਚ ਪਿਘਲਾਏ ਜਾਓਗੇ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਆਪਣਾ ਕਹਿਰ ਤੁਹਾਡੇ ਉੱਤੇ ਪਾਇਆ ਹੈ ।
Ezekiel 24:25 in Panjabi 25 ਹੇ ਮਨੁੱਖ ਦੇ ਪੁੱਤਰ, ਜਿਸ ਦਿਨ ਮੈਂ ਉਹਨਾਂ ਤੋਂ ਉਹਨਾਂ ਦੀ ਸ਼ਕਤੀ, ਖੁਸ਼ੀ ਅਤੇ ਪਰਤਾਪ, ਉਹਨਾਂ ਦੀਆਂ ਅੱਖਾਂ ਦੀ ਪ੍ਰੀਤਮਾ ਅਤੇ ਉਹਨਾਂ ਦੇ ਮਨ ਮੋਹਣੇ ਧੀਆਂ ਪੁੱਤਰ ਲੈ ਲਵਾਂਗਾ ।
Ezekiel 36:18 in Panjabi 18 ਇਸ ਲਈ ਮੈਂ ਉਸ ਲਹੂ ਦੇ ਕਾਰਨ ਜੋ ਉਹਨਾਂ ਉਸ ਦੇਸ ਵਿੱਚ ਵਹਾਇਆ ਅਤੇ ਉਹਨਾਂ ਮੂਰਤੀਆਂ ਦੇ ਕਾਰਨ ਜਿਹਨਾਂ ਨਾਲ ਉਹਨਾਂ ਉਸ ਨੂੰ ਭ੍ਰਿਸ਼ਟ ਕੀਤਾ ਸੀ, ਆਪਣਾ ਕਹਿਰ ਉਹਨਾਂ ਤੇ ਵਹਾਇਆ ।
Nahum 1:2 in Panjabi 2 ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਕ੍ਰੋਧ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ !
Nahum 1:6 in Panjabi 6 ਉਹ ਦੇ ਕਹਿਰ ਦੇ ਸਾਹਮਣੇ ਕੌਣ ਖੜ੍ਹਾ ਹੋ ਸਕਦਾ ਹੈ ? ਉਹ ਦੇ ਕ੍ਰੋਧ ਦੀ ਤੇਜੀ ਨੂੰ ਕੌਣ ਝੱਲ ਸਕਦਾ ਹੈ ? ਉਹ ਦਾ ਗੁੱਸਾ ਅੱਗ ਵਾਂਗੂੰ ਵਹਾਇਆ ਜਾਂਦਾ ਹੈ ਅਤੇ ਚਟਾਨਾਂ ਉਸ ਤੋਂ ਚੀਰੀਆਂ ਜਾਂਦੀਆਂ ਹਨ !