Lamentations 4:11 in Panjabi 11 ਯਹੋਵਾਹ ਨੇ ਆਪਣਾ ਪੂਰਾ ਕਹਿਰ ਪਰਗਟ ਕੀਤਾ, ਉਸ ਨੇ ਆਪਣਾ ਭੜਕਦਾ ਕ੍ਰੋਧ ਡੋਲ੍ਹ ਦਿੱਤਾ, ਉਸ ਨੇ ਸੀਯੋਨ ਵਿੱਚ ਇੱਕ ਅੱਗ ਭੜਕਾਈ, ਜਿਸਨੇ ਉਸ ਦੀਆਂ ਨੀਹਾਂ ਨੂੰ ਭਸਮ ਕਰ ਦਿੱਤਾ ।
Other Translations King James Version (KJV) The LORD hath accomplished his fury; he hath poured out his fierce anger, and hath kindled a fire in Zion, and it hath devoured the foundations thereof.
American Standard Version (ASV) Jehovah hath accomplished his wrath, he hath poured out his fierce anger; And he hath kindled a fire in Zion, which hath devoured the foundations thereof.
Bible in Basic English (BBE) The Lord has given full effect to his passion, he has let loose his burning wrath; he has made a fire in Zion, causing the destruction of its bases.
Darby English Bible (DBY) Jehovah hath accomplished his fury; he hath poured out his fierce anger, and hath kindled a fire in Zion, which hath consumed the foundations thereof.
World English Bible (WEB) Yahweh has accomplished his wrath, he has poured out his fierce anger; He has kindled a fire in Zion, which has devoured the foundations of it.
Young's Literal Translation (YLT) Completed hath Jehovah His fury, He hath poured out the fierceness of His anger, And he kindleth a fire in Zion, And it devoureth her foundations.
Cross Reference Deuteronomy 32:21 in Panjabi 21 ਇਨ੍ਹਾਂ ਨੇ ਮੈਨੂੰ ਉਸ ਵਸਤੂ ਤੋਂ ਈਰਖਾਲੂ ਕੀਤਾ ਜੋ ਪਰਮੇਸ਼ੁਰ ਹੈ ਹੀ ਨਹੀਂ, ਉਨ੍ਹਾਂ ਨੇ ਆਪਣੀਆਂ ਵਿਅਰਥ ਗੱਲਾਂ ਨਾਲ ਮੈਨੂੰ ਗੁੱਸੇ ਦੁਆਇਆ, ਮੈਂ ਵੀ ਉਨ੍ਹਾਂ ਨੂੰ ਅਜਿਹੀ ਕੌਮ ਤੋਂ ਈਰਖਾ ਕਰਾਵਾਂਗਾ ਜੋ ਮੇਰੀ ਨਹੀਂ ਹੈ, ਮੈਂ ਇੱਕ ਮੂਰਖ ਕੌਮ ਦੇ ਰਾਹੀਂ ਉਨ੍ਹਾਂ ਨੂੰ ਗੁੱਸਾ ਦੁਆਵਾਂਗਾ,
Jeremiah 6:11 in Panjabi 11 ਮੈਂ ਯਹੋਵਾਹ ਦੇ ਗਜ਼ਬ ਨਾਲ ਭਰਿਆ ਹੋਇਆ ਹਾਂ, ਮੈਂ ਉਹ ਨੂੰ ਸਹਿੰਦਾ ਸਹਿੰਦਾ ਥੱਕ ਗਿਆ ਹਾਂ, ਇਹ ਨੂੰ ਗਲੀ ਵਿੱਚ ਬੱਚਿਆਂ ਉੱਤੇ ਉਲੱਦ ਦੇ, ਨਾਲੇ ਜੁਆਨਾਂ ਦੇ ਇਕੱਠ ਉੱਤੇ ਵੀ । ਨਾਲੇ ਮਨੁੱਖ ਆਪਣੀ ਔਰਤ ਨਾਲ ਫੜਿਆ ਜਾਵੇਗਾ, ਅਤੇ ਬੁੱਢਾ ਵੱਡੀ ਉਮਰ ਵਾਲੇ ਨਾਲ ।
Jeremiah 7:20 in Panjabi 20 ਇਸ ਲਈ ਪ੍ਰਭੁ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਇਸ ਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜ਼ਮੀਨ ਦੇ ਫਲਾਂ ਉੱਤੇ ਵਹਾਇਆ ਜਾਵੇਗਾ । ਉਹ ਬਲ ਉੱਠੇਗਾ ਅਤੇ ਬੁੱਝੇਗਾ ਨਹੀਂ ।
Jeremiah 9:9 in Panjabi 9 ਯਹੋਵਾਹ ਦਾ ਵਾਕ ਹੈ,- ਕੀ ਇਸ ਗੱਲ ਦੇ ਕਾਰਨ ਮੈਂ ਉਹਨਾਂ ਦੀ ਖ਼ਬਰ ਨਾ ਲਵਾਂਗਾ ? ਕੀ ਅਜਿਹੀ ਕੌਮ ਤੋਂ ਮੇਰੀ ਜਾਨ ਬਦਲਾ ਨਾ ਲਵੇਗੀ ?
Jeremiah 13:14 in Panjabi 14 ਮੈਂ ਉਹਨਾਂ ਸਾਰਿਆ ਨੂੰ ਟਕਰਾ ਦਿਆਂਗਾ, ਮਨੁੱਖ ਨੂੰ ਉਹ ਦੇ ਭਰਾ ਨਾਲ, ਪਿਉ ਨੂੰ ਪੁੱਤਰ ਨਾਲ, ਯਹੋਵਾਹ ਦਾ ਵਾਕ ਹੈ, ਨਾ ਮੈਂ ਤਰਸ ਕਰਾਂਗਾ, ਨਾ ਪੱਖ ਕਰਾਂਗਾ, ਨਾ ਰਹਮ ਕਰਾਂਗਾ ਭਈ ਮੈਂ ਉਹਨਾਂ ਨੂੰ ਨਾਸ ਨਾ ਕਰ ਦੇ ।
Jeremiah 14:15 in Panjabi 15 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਨਬੀ ਜਿਹੜੇ ਮੇਰੇ ਨਾਮ ਲੈ ਕੇ ਅਗੰਮ ਵਾਚਦੇ ਹਨ ਮੈਂ ਉਹਨਾਂ ਨੂੰ ਨਹੀਂ ਭੇਜਿਆ । ਉਹ ਆਖਦੇ ਹਨ ਕਿ ਇਸ ਦੇਸ ਵਿੱਚ ਤਲਵਾਰ ਅਤੇ ਕਾਲ ਨਹੀਂ ਆਵੇਗਾ । ਉਹ ਨਬੀ ਤਲਵਾਰ ਅਤੇ ਕਾਲ ਨਾਲ ਮਾਰ ਦਿੱਤੇ ਜਾਣਗੇ
Jeremiah 15:1 in Panjabi 1 ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁੱਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਇਸ ਪਰਜਾ ਵੱਲ ਨਾ ਝੁਕਦਾ । ਉਹਨਾਂ ਨੂੰ ਮੇਰੇ ਅੱਗੋਂ ਕੱਢ ਦੇ ਕਿ ਉਹ ਚਲੇ ਜਾਣ !
Jeremiah 17:27 in Panjabi 27 ਪਰ ਜੇ ਤੁਸੀਂ ਮੇਰੀ ਨਾ ਸੁਣੋ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਨਾ ਰੱਖੋ ਪਰ ਸਬਤ ਦੇ ਦਿਨ ਯਰੂਸ਼ਲਮ ਦੇ ਫਾਟਕਾਂ ਵਿੱਚੋਂ ਦੀ ਭਾਰ ਚੁੱਕ ਕੇ ਵੜਨ ਤੋਂ ਨਾ ਰੁਕੋ ਤਦ ਮੈਂ ਇਸ ਦੇ ਫਾਟਕਾਂ ਨੂੰ ਅੱਗ ਲਾਵਾਂਗਾ । ਅਤੇ ਉਹ ਯਰੂਸ਼ਲਮ ਦੇ ਮਹਿਲਾਂ ਨੂੰ ਭਸਮ ਕਰੇਗੀ ਅਤੇ ਉਹ ਬੁੱਝੇਗੀ ਨਹੀਂ ।
Jeremiah 19:3 in Panjabi 3 ਤੂੰ ਆਖੀਂ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਯਰੂਸ਼ਲਮ ਦੇ ਵਾਸੀਓ, ਯਹੋਵਾਹ ਦਾ ਬਚਨ ਸੁਣੋ ! ਸੈਨਾ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸਥਾਨ ਉੱਤੇ ਬਦੀ ਲਿਆਵਾਂਗਾ । ਹਰੇਕ ਜਿਹੜਾ ਸੁਣੇਗਾ ਉਹ ਦੇ ਕੰਨ ਝੁਣਝੁਣਾ ਜਾਣਗੇ
Jeremiah 21:14 in Panjabi 14 ਮੈਂ ਤੁਹਾਡੀਆਂ ਕਰਤੂਤਾਂ ਦੇ ਫਲਾਂ ਅਨੁਸਾਰ ਤੁਹਾਡੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਜੰਗਲ ਵਿੱਚ ਅੱਗ ਲਾਵਾਂਗਾ, ਜਿਹੜੀ ਆਲੇ-ਦੁਆਲੇ ਦਾ ਸਭ ਕੁੱਝ ਭੱਖ ਲਵੇਗੀ ।
Jeremiah 23:19 in Panjabi 19 ਵੇਖੋ, ਯਹੋਵਾਹ ਦਾ ਤੂਫਾਨ ! ਉਹ ਦਾ ਗੁੱਸਾ ਬਾਹਰ ਨਿੱਕਲਿਆ ਹੈ, ਹਾਂ, ਇੱਕ ਵਾਵਰੋਲੇ ਦਾ ਤੂਫਾਨ, ਜਿਹੜਾ ਦੁਸ਼ਟਾਂ ਦੇ ਸਿਰ ਉੱਤੇ ਵਗੇਗਾ !
Jeremiah 24:8 in Panjabi 8 ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਖਰਾਬ ਹਜੀਰਾਂ, ਵਾਂਗੂੰ ਜਿਹੜੀਆਂ ਖਰਾਬੀ ਦੇ ਕਾਰਨ ਖਾਧੀਆਂ ਨਹੀਂ ਜਾਂਦੀਆਂ ਇਸੇ ਤਰਾਂ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨਾਲ ਅਤੇ ਉਸ ਦੇ ਸਰਦਾਰਾਂ ਨਾਲ ਅਤੇ ਯਰੂਸ਼ਲਮ ਦੇ ਬੱਕੀਏ ਨਾਲ ਉਹਨਾਂ ਨਾਲ ਜਿਹੜੇ ਇਸ ਦੇਸ ਵਿੱਚ ਬਚੇ ਹੋਏ ਹਨ ਅਤੇ ਉਹਨਾਂ ਨਾਲ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਹਨ ਵਰਤਾਂਗਾ
Lamentations 2:8 in Panjabi 8 ਯਹੋਵਾਹ ਨੇ ਸੀਯੋਨ ਦੀ ਧੀ ਦੀ ਸ਼ਹਿਰਪਨਾਹ ਨੂੰ ਢਾਹੁਣਾ ਠਾਣ ਲਿਆ, ਉਸ ਨੇ ਮਾਪ ਦੀ ਡੋਰੀ ਖਿੱਚੀ, ਉਸ ਨੇ ਆਪਣਾ ਹੱਥ ਨਾਸ ਕਰਨ ਤੋਂ ਨਾ ਹਟਾਇਆ, ਉਸ ਨੇ ਕਿਲ੍ਹੇ ਅਤੇ ਸ਼ਹਿਰਪਨਾਹ ਦੋਵਾਂ ਤੋਂ ਵਿਰਲਾਪ ਕਰਾਇਆ, ਉਹ ਦੋਵੇਂ ਇੱਕਠੇ ਬਰਬਾਦ ਹੋ ਗਏ ।
Lamentations 2:17 in Panjabi 17 ਯਹੋਵਾਹ ਨੇ ਉਹੋ ਕੀਤਾ, ਜੋ ਉਸ ਨੇ ਠਾਣਿਆ ਸੀ, ਉਸ ਨੇ ਆਪਣੇ ਬਚਨ ਨੂੰ ਪੂਰਾ ਕੀਤਾ, ਜਿਸ ਦਾ ਹੁਕਮ ਉਸ ਨੇ ਬੀਤੇ ਸਮਿਆਂ ਵਿੱਚ ਦਿੱਤਾ ਸੀ । ਉਸ ਨੇ ਤੈਨੂੰ ਢਾਹ ਦਿੱਤਾ ਅਤੇ ਤਰਸ ਨਾ ਖਾਧਾ, ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਉੱਤੇ ਅਨੰਦ ਕਰਾਇਆ, ਉਸ ਨੇ ਤੇਰੇ ਵਿਰੋਧੀਆਂ ਦੇ ਸਿੰਗ ਨੂੰ ਉੱਚਾ ਕੀਤਾ ਹੈ ।
Lamentations 4:22 in Panjabi 22 ਹੇ ਸੀਯੋਨ ਦੀਏ ਧੀਏ, ਤੇਰੀ ਬਦੀ ਦੀ ਸਜ਼ਾ ਪੂਰੀ ਹੋਈ, ਉਹ ਤੈਨੂੰ ਫੇਰ ਗੁਲਾਮ ਬਣਾ ਕੇ ਨਹੀਂ ਲੈ ਜਾਵੇਗਾ ! ਹੇ ਅਦੋਮ ਦੀਏ ਧੀਏ, ਉਹ ਤੇਰੀ ਬਦੀ ਦੀ ਖ਼ਬਰ ਲਵੇਗਾ, ਉਹ ਤੇਰੇ ਪਾਪ ਉਘਾੜ ਦੇਵੇਗਾ !
Ezekiel 20:47 in Panjabi 47 ਅਤੇ ਦੱਖਣ ਦੇ ਜੰਗਲ ਨੂੰ ਆਖ, ਯਹੋਵਾਹ ਦਾ ਵਾਕ ਸੁਣ ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ । ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉਤਰ ਤੱਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ ।
Ezekiel 22:31 in Panjabi 31 ਇਸ ਲਈ ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਇਆ ਅਤੇ ਆਪਣੇ ਕ੍ਰੋਧ ਦੀ ਅੱਗ ਨਾਲ ਉਹਨਾਂ ਨੂੰ ਮੁਕਾ ਦਿੱਤਾ ਅਤੇ ਮੈਂ ਉਹਨਾਂ ਦੀ ਕਰਨੀ ਨੂੰ ਉਹਨਾਂ ਦੇ ਸਿਰ ਉੱਤੇ ਪਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Daniel 9:12 in Panjabi 12 ਉਹ ਨੇ ਆਪਣੀਆ ਉਹ ਗੱਲਾਂ ਜੋ ਉਸ ਨੇ ਸਾਡੇ ਲੋਕਾਂ ਦੇ ਨਾਲ ਅਤੇ ਸਾਡੇ ਨਿਆਈਆਂ ਦੇ ਨਾਲ ਜਿਹੜੇ ਸਾਡਾ ਨਿਆਉਂ ਕਰਦੇ ਸਨ ਆਖੀਆਂ ਸਨ, ਸੋ ਪੂਰੀਆਂ ਕੀਤੀਆਂ ਜੋ ਉਹ ਨੇ ਸਾਡੇ ਉੱਤੇ ਵੱਡੀ ਬਿਪਤਾ ਪਾਈ ਕਿਉਂ ਜੋ ਸਾਰੇ ਅਕਾਸ਼ ਦੇ ਹੇਠ ਅਜਿਹੀ ਗੱਲ ਨਹੀਂ ਹੋਈ ਜਿਹੀ ਯਰੂਸ਼ਲਮ ਨਾਲ ਹੋਈ ਹੈ ।
Zechariah 1:6 in Panjabi 6 ਪਰ ਮੇਰੇ ਬਚਨ ਅਤੇ ਮੇਰੀਆਂ ਬਿਧੀਆਂ, ਜਿਨ੍ਹਾਂ ਦਾ ਮੈਂ ਆਪਣੇ ਸੇਵਾਦਾਰ ਨਬੀਆਂ ਨੂੰ ਹੁਕਮ ਦਿੱਤਾ ਸੀ, ਕੀ ਉਹ ਤੁਹਾਡੇ ਪਿਉ-ਦਾਦਿਆਂ ਉਤੇ ਪੂਰੀਆਂ ਨਹੀਂ ਹੋਈਆਂ ? ਸਗੋਂ ਉਹ ਮੁੜੇ ਅਤੇ ਕਿਹਾ ਕਿ ਸੈਨਾ ਦੇ ਯਹੋਵਾਹ ਨੇ ਜਿਵੇਂ ਸਾਡੇ ਨਾਲ ਵਰਤਣਾ ਚਾਹਿਆ, ਉਸੇ ਤਰ੍ਹਾਂ ਸਾਡੇ ਰਾਹਾਂ ਅਤੇ ਸਾਡੇ ਕੰਮਾਂ ਦੇ ਅਨੁਸਾਰ ਸਾਡੇ ਨਾਲ ਵਰਤਾਓ ਕੀਤਾ ।
Luke 21:22 in Panjabi 22 ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ ।