Lamentations 4:21 in Panjabi 21 ਹੇ ਅਦੋਮ ਦੀਏ ਧੀਏ, ਜਿਹੜੀ ਊਜ਼ ਦੇ ਦੇਸ਼ ਵਿੱਚ ਵੱਸਦੀ ਹੈਂ, ਅਨੰਦ ਹੋ ਅਤੇ ਖੁਸ਼ੀ ਮਨਾ ! ਇਹ ਪਿਆਲਾ ਤੇਰੇ ਤੱਕ ਵੀ ਪਹੁੰਚੇਗਾ, ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ !
Other Translations King James Version (KJV) Rejoice and be glad, O daughter of Edom, that dwellest in the land of Uz; the cup also shall pass through unto thee: thou shalt be drunken, and shalt make thyself naked.
American Standard Version (ASV) Rejoice and be glad, O daughter of Edom, that dwellest in the land of Uz: The cup shall pass through unto thee also; thou shalt be drunken, and shalt make thyself naked.
Bible in Basic English (BBE) Have joy and be glad, O daughter of Edom, living in the land of Uz: the cup will be given to you in your turn, and you will be overcome with wine and your shame will be seen.
Darby English Bible (DBY) Rejoice and be glad, daughter of Edom, that dwellest in the land of Uz: the cup shall pass also unto thee; thou shalt be drunken, and make thyself naked.
World English Bible (WEB) Rejoice and be glad, daughter of Edom, that dwell in the land of Uz: The cup shall pass through to you also; you shall be drunken, and shall make yourself naked.
Young's Literal Translation (YLT) Joy and rejoice, O daughter of Edom, Dwelling in the land of Uz, Even unto thee pass over doth a cup, Thou art drunk, and makest thyself naked.
Cross Reference Genesis 36:28 in Panjabi 28 ਦੀਸ਼ਾਨ ਦੇ ਪੁੱਤਰ ਊਸ ਅਤੇ ਅਰਾਨ ਸਨ ।
2 Chronicles 28:19 in Panjabi 19 ਕਿਉਂ ਜੋ ਯਹੋਵਾਹ ਨੇ ਇਸਰਾਏਲ ਦੇ ਪਾਤਸ਼ਾਹ ਆਹਾਜ਼ ਦੇ ਕਾਰਨ ਯਹੂਦਾਹ ਨੂੰ ਅਧੀਨ ਕੀਤਾ ਇਸ ਲਈ ਕਿ ਉਸ ਨੇ ਯਹੂਦਾਹ ਵਿੱਚ ਅਵਾਰਾ ਚਾਲ ਚੱਲ ਕੇ ਯਹੋਵਾਹ ਦੀ ਵੱਡੀ ਬੇਈਮਾਨੀ ਕੀਤੀ ਸੀ
Job 1:1 in Panjabi 1 ਊਜ਼ ਦੇ ਦੇਸ ਵਿੱਚ ਅੱਯੂਬ ਨਾਮ ਦਾ ਇੱਕ ਨਿਰਦੋਸ਼ ਤੇ ਖਰਾ ਮਨੁੱਖ ਸੀ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਦੂਰ ਰਹਿੰਦਾ ਸੀ ।
Psalm 83:3 in Panjabi 3 ਓਹ ਤੇਰੇ ਲੋਕਾਂ ਦੇ ਵਿਰੁੱਧ ਛਲ ਮਤਾ ਮਤਾਉਂਦੇ ਹਨ, ਅਤੇ ਤੇਰੇ ਰਾਖਵੇਂ ਲੋਕਾਂ ਦੇ ਵਿਰੁੱਧ ਗੋਸ਼ਟਾਂ ਗੰਢਦੇ ਹਨ ।
Psalm 137:7 in Panjabi 7 ਹੇ ਯਹੋਵਾਹ, ਅਦੋਮ ਦੇ ਵੰਸ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੱਕ ਢਾਹ ਦਿਓ !
Ecclesiastes 11:9 in Panjabi 9 ਹੇ ਜੁਆਨ, ਤੂੰ ਆਪਣੀ ਜੁਆਨੀ ਵਿਚ ਮੌਜ ਕਰ ਅਤੇ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ ਅਤੇ ਆਪਣੇ ਮਨ ਦੇ ਰਾਹਾਂ ਵਿੱਚ ਅਤੇ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਕਿ ਇਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਂ ਕਰੇਗਾ ।
Isaiah 34:1 in Panjabi 1 ਹੇ ਕੌਮੋ, ਸੁਣਨ ਲਈ ਨੇੜੇ ਆਓ, ਹੇ ਉੱਮਤੋ, ਕੰਨ ਲਾਓ ! ਧਰਤੀ ਅਤੇ ਉਹ ਦੀ ਭਰਪੂਰੀ, ਜਗਤ ਅਤੇ ਸਭ ਜੋ ਉਸ ਵਿੱਚੋਂ ਨਿੱਕਲਦਾ ਹੈ, ਸੋ ਸੁਣੇ !
Isaiah 63:1 in Panjabi 1 ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ ? ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰਥੀ ਹਾਂ ।
Jeremiah 25:15 in Panjabi 15 ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਤਾਂ ਮੈਨੂੰ ਐਉਂ ਆਖਿਆ ਕਿ ਮੇਰੇ ਹੱਥੋਂ ਗੁੱਸੇ ਦੀ ਮਧ ਦਾ ਇਹ ਕਟੋਰਾ ਲੈ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਮੈਂ ਤੁਹਾਨੂੰ ਘੱਲਦਾ ਹਾਂ ਪਿਲਾ ਦੇ
Jeremiah 49:12 in Panjabi 12 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਵੇਖ, ਜਿਹਨਾਂ ਦਾ ਹੱਕ ਨਹੀਂ ਸੀ ਭਈ ਕਟੋਰਾ ਪੀਣ, ਉਹਨਾਂ ਨੇ ਜ਼ਰੂਰ ਪੀਣਾ ਹੈ । ਕੀ ਤੂੰ ਉਹ ਹੈ ਜਿਹੜਾ ਸੱਚ-ਮੁੱਚ ਬੇਦੋਸ਼ਾ ਹੈਂ ? ਤੂੰ ਬੇਦੋਸ਼ਾ ਨਾ ਰਹੇਂਗਾ, ਤੂੰ ਸੱਚ-ਮੁੱਚ ਪੀਵੇਂਗਾ
Ezekiel 25:6 in Panjabi 6 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਤਾੜੀਆਂ ਵਜਾਈਆਂ ਅਤੇ ਆਪਣੇ ਪੈਰ ਧਰਤੀ ਤੇ ਮਾਰੇ ਅਤੇ ਇਸਰਾਏਲ ਦੀ ਭੂਮੀ ਲਈ ਜਾਨ ਨਾਲ ਸਾਰੀ ਨਿਆਦਰੀ ਕਰ ਕੇ ਅਨੰਦ ਹੋਇਆ ।
Ezekiel 25:8 in Panjabi 8 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਮੋਆਬ ਅਤੇ ਸ਼ੇਈਰ ਆਖਦੇ ਹਨ, ਕਿ ਯਹੂਦਾਹ ਦਾ ਘਰਾਣਾ ਸਾਰੀਆਂ ਕੌਮਾਂ ਵਰਗਾ ਹੈ ।
Ezekiel 25:12 in Panjabi 12 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਜੋ ਅਦੋਮ ਨੇ ਯਹੂਦਾਹ ਦੇ ਘਰਾਣੇ ਨਾਲ ਬਦਲਾ ਲੈਣ ਵਿੱਚ ਸਖਤੀ ਕੀਤੀ ਅਤੇ ਬਦਲੇ ਦਾ ਦੋਸ਼ ਉਹਨਾਂ ਉੱਤੇ ਰੱਖਿਆ ।
Ezekiel 26:2 in Panjabi 2 ਹੇ ਮਨੁੱਖ ਦੇ ਪੁੱਤਰ, ਇਸ ਲਈ ਕਿ ਸੂਰ ਨੇ ਯਰੂਸ਼ਲਮ ਉੱਤੇ “ਆਹਾ ਹਾ” ਆਖਿਆ, ਉਹ ਲੋਕਾਂ ਦਾ ਦਰਵਾਜ਼ਾ ਤੋੜ ਦਿੱਤਾ ਗਿਆ ਹੈ ! ਹੁਣ ਉਹ ਮੇਰੇ ਵੱਲ ਮੁੜੇਗੀ । ਹੁਣ ਉਹ ਦੇ ਨਾਸ਼ ਹੋਣ ਨਾਲ ਮੈਂ ਭਰਪੂਰ ਹੋਵਾਂਗਾ ।
Ezekiel 35:3 in Panjabi 3 ਤੂੰ ਉਹ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਵੇਖ, ਹੇ ਸ਼ਈਰ ਪਹਾੜ ! ਮੈਂ ਤੇਰਾ ਵਿਰੋਧੀ ਹਾਂ, ਮੈਂ ਆਪਣਾ ਹੱਥ ਤੇਰੇ ਵਿਰੁੱਧ ਪਸਾਰਾਂਗਾ ਅਤੇ ਮੈਂ ਤੈਨੂੰ ਵਿਰਾਨਾ ਅਤੇ ਡਰ ਦਾ ਕਾਰਨ ਬਣਾਵਾਂਗਾ ।
Ezekiel 35:11 in Panjabi 11 ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੇਰੇ ਕਹਿਰ ਅਤੇ ਤੇਰੀ ਅਣਖ ਦੇ ਅਨੁਸਾਰ ਜੋ ਤੂੰ ਆਪਣੀ ਘਿਰਣਾ ਕਰਕੇ ਉਹਨਾਂ ਦੇ ਵਿਰੁੱਧ ਕੀਤੀ, ਤੇਰੇ ਨਾਲ ਵਰਤਾਰਾ ਕਰਾਂਗਾ ਅਤੇ ਜਦੋਂ ਮੈਂ ਤੇਰੇ ਬਾਰੇ ਨਿਆਂ ਕਰਾਂਗਾ, ਤਾਂ ਉਹਨਾਂ ਦੇ ਵਿਚਕਾਰ ਮੈਂ ਜਾਣਿਆ ਜਾਂਵਾਂਗਾ ।
Amos 1:11 in Panjabi 11 ਯਹੋਵਾਹ ਇਹ ਫ਼ਰਮਾਉਂਦਾ ਹੈ, “ਅਦੋਮ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ ਅਤੇ ਆਪਣੀ ਦਯਾ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਭੜਕਿਆ ਹੀ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ ।
Obadiah 1:1 in Panjabi 1 ਓਬਦਯਾਹ ਲਈ ਦਰਸ਼ਨ, - ਪ੍ਰਭੂ ਯਹੋਵਾਹ ਅਦੋਮ ਦੇ ਵਿਖੇ ਇਹ ਫ਼ਰਮਾਉਂਦਾ ਹੈ, - ਅਸੀਂ ਯਹੋਵਾਹ ਵੱਲੋਂ ਖ਼ਬਰ ਸੁਣੀ, ਅਤੇ ਇੱਕ ਦੂਤ ਕੌਮਾਂ ਵਿੱਚ ਇਹ ਆਖਣ ਲਈ ਭੇਜਿਆ ਗਿਆ, ਉੱਠ ! ਅਸੀਂ ਉਸ ਨਾਲ ਲੜਨ ਲਈ ਉੱਠ ਖੜ੍ਹੇ ਹੋਈਏ !
Obadiah 1:10 in Panjabi 10 ਤੇਰੇ ਜ਼ੁਲਮ ਦੇ ਕਾਰਨ ਜਿਹੜਾ ਤੂੰ ਆਪਣੇ ਭਰਾ ਯਾਕੂਬ ਨਾਲ ਕੀਤਾ, ਸ਼ਰਮਿੰਦਗੀ ਤੈਨੂੰ ਢੱਕ ਲਵੇਗੀ, ਤੂੰ ਸਦਾ ਲਈ ਨਾਸ਼ ਹੋ ਜਾਵੇਂਗਾ ।
Micah 1:11 in Panjabi 11 ਹੇ ਸ਼ਾਫੀਰ ਦੀਏ ਵਾਸਣੇ, ਨੰਗੀ ਅਤੇ ਨਿਰਲੱਜ ਲੰਘ ਜਾ ! ਸਅਨਾਨ ਦੀ ਵਾਸਣ ਨਹੀਂ ਨਿੱਕਲਦੀ, ਬੈਤ-ਏਸਲ ਦੇ ਰੋਣ-ਪਿੱਟਣ ਦੇ ਕਾਰਨ ਉਸ ਦੀ ਪਨਾਹ ਤੁਹਾਡੇ ਕੋਲੋਂ ਲੈ ਲਈ ਜਾਵੇਗੀ ।
Malachi 1:2 in Panjabi 2 ਯਹੋਵਾਹ ਆਖਦਾ ਹੈ ਕਿ ਮੈਂ ਤੁਹਾਡੇ ਨਾਲ ਪਿਆਰ ਕੀਤਾ । ਤੁਸੀਂ ਪੁੱਛਦੇ ਹੋ ਕਿ ਤੂੰ ਕਿਵੇਂ ਸਾਡੇ ਨਾਲ ਪਿਆਰ ਕੀਤਾ ? ਕੀ ਏਸਾਓ ਯਾਕੂਬ ਦਾ ਭਰਾ ਨਹੀਂ ਸੀ ? ਯਹੋਵਾਹ ਦਾ ਵਾਕ ਹੈ, ਮੈਂ ਯਾਕੂਬ ਨੂੰ ਪਿਆਰ ਕੀਤਾ
Revelation 16:15 in Panjabi 15 ਵੇਖੋ, ਮੈਂ ਚੋਰ ਵਾਂਗੂੰ ਆਉਂਦਾ ਹਾਂ । ਧੰਨ ਉਹ ਜਿਹੜਾ ਜਾਗਦਾ ਰਹਿੰਦਾ ਅਤੇ ਆਪਣੇ ਬਸਤਰ ਦੀ ਚੌਕਸੀ ਕਰਦਾ ਹੈ ਜੋ ਉਹ ਨੰਗਾ ਨਾ ਫਿਰੇ ਅਤੇ ਲੋਕ ਉਹ ਦੀ ਸ਼ਰਮ ਨਾ ਵੇਖਣ ।