Leviticus 1:3 in Panjabi 3 ਜੇਕਰ ਉਸ ਦੀ ਭੇਟ ਵੱਗ ਵਿੱਚੋਂ ਇੱਕ ਹੋਮ ਬਲੀ ਹੋਵੇ ਤਾਂ ਉਹ ਇੱਕ ਦੋਸ਼ ਰਹਿਤ ਨਰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਨੂੰ ਸਵੀਕਾਰ ਹੋਵੇ ।
Other Translations King James Version (KJV) If his offering be a burnt sacrifice of the herd, let him offer a male without blemish: he shall offer it of his own voluntary will at the door of the tabernacle of the congregation before the LORD.
American Standard Version (ASV) If his oblation be a burnt-offering of the herd, he shall offer it a male without blemish: he shall offer it at the door of the tent of meeting, that he may be accepted before Jehovah.
Bible in Basic English (BBE) If the offering is a burned offering of the herd, let him give a male without a mark: he is to give it at the door of the Tent of meeting so that he may be pleasing to the Lord.
Darby English Bible (DBY) If his offering be a burnt-offering of the herd, he shall present it a male without blemish: at the entrance of the tent of meeting shall he present it, for his acceptance before Jehovah.
Webster's Bible (WBT) If his offering shall be a burnt-sacrifice of the herd, let him offer a male without blemish: he shall offer it of his own voluntary will at the door of the tabernacle of the congregation before the LORD.
World English Bible (WEB) "'If his offering is a burnt offering from the herd, he shall offer a male without blemish. He shall offer it at the door of the Tent of Meeting, that he may be accepted before Yahweh.
Young's Literal Translation (YLT) `If his offering `is' a burnt-offering out of the herd -- a male, a perfect one, he doth bring near, unto the opening of the tent of meeting he doth bring it near, at his pleasure, before Jehovah;
Cross Reference Genesis 8:20 in Panjabi 20 ਤਦ ਨੂਹ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਸ਼ੁੱਧ ਪਸ਼ੂਆਂ, ਸ਼ੁੱਧ ਪੰਛੀਆਂ ਵਿੱਚੋਂ ਲੈ ਕੇ ਉਸ ਨੇ ਜਗਵੇਦੀ ਉੱਤੇ ਹੋਮ ਬਲੀਆਂ ਚੜ੍ਹਾਈਆਂ ।
Genesis 22:2 in Panjabi 2 ਉਸ ਨੇ ਆਖਿਆ, ਹੁਣ ਤੂੰ ਆਪਣੇ ਪੁੱਤਰ ਨੂੰ, ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਤੂੰ ਪਿਆਰ ਕਰਦਾ ਹੈਂ ਅਰਥਾਤ ਇਸਹਾਕ ਨੂੰ ਲੈ ਕੇ ਮੋਰੀਆਹ ਦੇਸ਼ ਨੂੰ ਜਾ ਅਤੇ ਪਹਾੜਾਂ ਵਿੱਚੋਂ ਇੱਕ ਉੱਤੇ ਜਿਹੜਾ ਮੈਂ ਤੈਨੂੰ ਦੱਸਾਂਗਾ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾ ।
Genesis 22:8 in Panjabi 8 ਅਬਰਾਹਾਮ ਨੇ ਆਖਿਆ, ਹੇ ਮੇਰੇ ਪੁੱਤਰ, ਪਰਮੇਸ਼ੁਰ ਹੋਮ ਬਲੀ ਲਈ ਲੇਲਾ ਆਪ ਹੀ ਦੇਵੇਗਾ ਤਾਂ ਓਹ ਦੋਵੇਂ ਇਕੱਠੇ ਤੁਰਦੇ ਗਏ ।
Genesis 22:13 in Panjabi 13 ਜਦ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਤਾਂ ਵੇਖੋ, ਉਹ ਦੇ ਪਿੱਛੇ ਇੱਕ ਲੇਲਾ ਸੀ, ਜਿਸ ਦੇ ਸਿੰਗ ਝਾੜੀ ਵਿੱਚ ਫਸੇ ਹੋਏ ਸਨ ਤਾਂ ਅਬਰਾਹਾਮ ਨੇ ਜਾ ਕੇ ਉਸ ਲੇਲੇ ਨੂੰ ਫੜ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਦੀ ਥਾਂ ਹੋਮ ਬਲੀ ਕਰਕੇ ਚੜ੍ਹਾਇਆ ।
Exodus 12:5 in Panjabi 5 ਤੁਹਾਡਾ ਲੇਲਾ ਬੱਜ ਤੋਂ ਰਹਿਤ ਅਤੇ ਇੱਕ ਸਾਲ ਦਾ ਨਰ ਹੋਵੇ । ਤੁਸੀਂ ਭੇਡਾਂ ਜਾਂ ਬੱਕਰੀਆਂ ਤੋਂ ਲਿਓ
Exodus 24:5 in Panjabi 5 ਉਸ ਨੇ ਇਸਰਾਏਲ ਦੇ ਗਭਰੂਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਬਲ਼ਦਾਂ ਤੋਂ ਚੜ੍ਹਾਈਆਂ ।
Exodus 29:4 in Panjabi 4 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੇ ਨੇੜੇ ਲਿਆਈਂ ਅਤੇ ਉਨ੍ਹਾਂ ਨੂੰ ਪਾਣੀ ਨਾਲ ਨਹਲਾਈਂ ।
Exodus 29:18 in Panjabi 18 ਸੋ ਤੂੰ ਸਾਰੇ ਛੱਤ੍ਰੇ ਨੂੰ ਜਗਵੇਦੀ ਉੱਤੇ ਸਾੜ ਸੁੱਟੀਂ । ਉਹ ਯਹੋਵਾਹ ਲਈ ਹੋਮ ਦੀ ਬਲੀ ਹੈ । ਇਹ ਇੱਕ ਸੁਗੰਧਤਾ ਹੈ । ਇਹ ਯਹੋਵਾਹ ਲਈ ਅੱਗ ਦੀ ਭੇਟ ਹੈ ।
Exodus 29:42 in Panjabi 42 ਇਹ ਸਦਾ ਲਈ ਤੁਹਾਡੀਆਂ ਪੀੜ੍ਹੀਆਂ ਵਿੱਚ ਹੋਮ ਦੀ ਭੇਟ ਹੋਵੇ । ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਸਨਮੁਖ ਜਿੱਥੇ ਮੈਂ ਤੇਰੇ ਨਾਲ ਗੱਲ ਕਰਨ ਲਈ ਮਿਲਾਂਗਾ
Exodus 32:6 in Panjabi 6 ਤਾਂ ਉਹ ਅਗਲੇ ਦਿਨ ਸਵੇਰ ਨੂੰ ਉੱਠੇ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲਿਆਏ ਤਾਂ ਲੋਕ ਖਾ ਪੀ ਕੇ ਬੈਠੇ ਅਤੇ ਹੱਸਣ ਖੇਲਣ ਨੂੰ ਉੱਠੇ ।
Exodus 35:5 in Panjabi 5 ਕਿ ਤੁਸੀਂ ਆਪਣਿਆਂ ਵਿੱਚੋਂ ਯਹੋਵਾਹ ਲਈ ਭੇਟ ਲਿਓ । ਜਿਹ ਦੇ ਮਨ ਦੀ ਭਾਉਣੀ ਹੋਵੇ ਉਹ ਯਹੋਵਾਹ ਲਈ ਭੇਟ ਲਿਆਵੇ - ਸੋਨਾ ਚਾਂਦੀ ਪਿੱਤਲ
Exodus 35:21 in Panjabi 21 ਅਤੇ ਸਾਰੇ ਮਨੁੱਖ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ, ਆਏ ਅਤੇ ਜਿਨ੍ਹਾਂ ਦੇ ਆਤਮਾ ਨੇ ਉਸ ਦੀ ਭਾਉਣੀ ਕੀਤੀ ਉਹ ਯਹੋਵਾਹ ਲਈ ਭੇਟਾਂ ਮੰਡਲੀ ਦੇ ਤੰਬੂ ਦੇ ਬਣਾਉਣ ਲਈ ਅਤੇ ਉਸ ਦੀ ਸਾਰੀ ਉਪਾਸਨਾ ਲਈ ਅਤੇ ਪਵਿੱਤਰ ਬਸਤ੍ਰਾਂ ਲਈ ਲਿਆਏ ।
Exodus 35:29 in Panjabi 29 ਅਤੇ ਇਸਰਾਏਲੀਆਂ ਦੇ ਸਾਰੇ ਮਨੁੱਖ ਅਤੇ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਕਿ ਉਹ ਸਾਰੇ ਕੰਮ ਲਈ ਲਿਆਉਣ ਜਿਹ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਬਣਾਉਣ ਦਾ ਹੁਕਮ ਦਿੱਤਾ ਸੀ ਉਹ ਯਹੋਵਾਹ ਲਈ ਖੁਸ਼ੀ ਦੀਆਂ ਭੇਟਾਂ ਲਿਆਏ ।
Exodus 36:3 in Panjabi 3 ਉਨ੍ਹਾਂ ਨੇ ਮੂਸਾ ਦੇ ਅੱਗੋਂ ਸਾਰੀਆਂ ਭੇਟਾਂ ਨੂੰ ਜਿਨ੍ਹਾਂ ਨੂੰ ਇਸਰਾਏਲੀਆਂ ਨੇ ਪਵਿੱਤਰ ਸਥਾਨ ਦੀ ਉਪਾਸਨਾ ਦੇ ਕੰਮ ਨੂੰ ਪੂਰਾ ਕਰਨ ਲਈ ਲਿਆਂਦਾ ਸੀ ਲੈ ਲਿਆ ਪਰ ਉਹ ਉਹ ਦੇ ਕੋਲ ਹਰ ਸਵੇਰ ਨੂੰ ਖੁਸ਼ੀ ਦੀਆਂ ਭੇਟਾਂ ਵਾਫ਼ਰ ਲਿਆਉਂਦੇ ਰਹੇ ।
Exodus 38:1 in Panjabi 1 ਉਸ ਨੇ ਹੋਮ ਦੀ ਜਗਵੇਦੀ ਸ਼ਿੱਟੀਮ ਦੀ ਲੱਕੜੀ ਦੀ ਬਣਾਈ । ਉਸ ਦੀ ਲੰਬਾਈ ਪੰਜ ਹੱਥ ਉਸ ਦੀ ਚੌੜਾਈ ਪੰਜ ਹੱਥ ਅਤੇ ਉਹ ਚੌਰਸ ਸੀ ਅਤੇ ਉਸ ਦੀ ਉਚਾਈ ਤਿੰਨ ਹੱਥ ਸੀ ।
Leviticus 3:1 in Panjabi 1 ਜੇਕਰ ਉਸ ਦਾ ਚੜ੍ਹਾਵਾ ਸੁੱਖ-ਸਾਂਦ ਦੀ ਬਲੀ ਦਾ ਹੋਵੇ ਅਤੇ ਜੇਕਰ ਉਹ ਉਸ ਨੂੰ ਵੱਗ ਵਿੱਚੋਂ ਚੜ੍ਹਾਵੇ, ਭਾਵੇਂ ਉਹ ਬਲ਼ਦ ਹੋਵੇ ਭਾਵੇਂ ਗਾਂ, ਉਹ ਦੋਸ਼ ਰਹਿਤ ਪਸ਼ੂ ਯਹੋਵਾਹ ਦੇ ਅੱਗੇ ਚੜ੍ਹਾਵੇ ।
Leviticus 4:23 in Panjabi 23 ਤਦ ਜੇਕਰ ਉਸ ਦਾ ਕੀਤਾ ਹੋਇਆ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਦੋਸ਼ ਰਹਿਤ ਇੱਕ ਬੱਕਰਾ ਆਪਣੀ ਭੇਟ ਵਿੱਚ ਲਿਆਵੇ,
Leviticus 6:9 in Panjabi 9 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਇਹ ਆਖ ਕੇ ਹੁਕਮ ਦੇ ਕਿ ਹੋਮ ਬਲੀ ਦੀ ਭੇਟ ਦੀ ਵਿਵਸਥਾ ਇਹ ਹੈ: ਹੋਮ ਬਲੀ ਸਾਰੀ ਰਾਤ ਤੋਂ ਸਵੇਰ ਤੱਕ ਜਗਵੇਦੀ ਦੇ ਉੱਤੇ ਪਈ ਰਹੇ ਅਤੇ ਜਗਵੇਦੀ ਦੀ ਅੱਗ ਉਸ ਦੇ ਵਿੱਚ ਬਲ਼ਦੀ ਰਹੇ ।
Leviticus 7:16 in Panjabi 16 ਪਰ ਜੇਕਰ ਉਸ ਦੀ ਬਲੀ ਵਿੱਚੋਂ ਕੁਝ ਚੜ੍ਹਾਵਾ ਭਾਵੇਂ ਉਹ ਸੁੱਖਣਾ ਦਾ, ਜਾਂ ਖੁਸ਼ੀ ਦੀ ਭੇਟ ਦਾ ਹੋਵੇ, ਤਾਂ ਉਹ ਉਸੇ ਦਿਨ ਖਾਧਾ ਜਾਵੇ, ਜਿਸ ਦਿਨ ਉਹ ਆਪਣੀ ਬਲੀ ਚੜ੍ਹਾਉਂਦਾ ਹੈ, ਅਤੇ ਜੋ ਬਾਕੀ ਬਚ ਜਾਵੇ ਉਹ ਦੂਜੇ ਦਿਨ ਵੀ ਖਾਧਾ ਜਾਵੇ ।
Leviticus 8:18 in Panjabi 18 ਫੇਰ ਉਹ ਹੋਮ ਬਲੀ ਦੀ ਭੇਟ ਦੇ ਭੇਡੂ ਨੂੰ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ-ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖੇ ।
Leviticus 8:21 in Panjabi 21 ਅਤੇ ਉਸ ਨੇ ਆਂਦਰਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ ਅਤੇ ਮੂਸਾ ਨੇ ਸਾਰੇ ਭੇਡੂ ਨੂੰ ਜਗਵੇਦੀ ਉੱਤੇ ਸਾੜਿਆ । ਇਹ ਯਹੋਵਾਹ ਦੇ ਲਈ ਅੱਗ ਦੀ ਭੇਟ ਦੀ ਸੁਗੰਧਤਾ ਅਰਥਾਤ ਹੋਮ ਬਲੀ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ।
Leviticus 16:7 in Panjabi 7 ਉਹ ਉਨ੍ਹਾਂ ਦੋਨਾਂ ਮੇਮਣਿਆਂ ਨੂੰ ਲੈ ਕੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਖੜ੍ਹਾ ਕਰੇ ।
Leviticus 17:4 in Panjabi 4 ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ, ਯਹੋਵਾਹ ਦੇ ਨਿਵਾਸ ਸਥਾਨ ਦੇ ਸਾਹਮਣੇ ਬਲੀ ਚੜ੍ਹਾਉਣ ਲਈ ਨਾ ਲਿਆਵੇ, ਤਾਂ ਉਹ ਮਨੁੱਖ ਖੂਨ ਦਾ ਦੋਸ਼ੀ ਠਹਿਰੇ । ਉਸ ਨੇ ਲਹੂ ਬਹਾਇਆ ਹੈ ਇਸ ਲਈ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ ।
Leviticus 17:9 in Panjabi 9 ਅਤੇ ਉਹ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਨਾ ਲਿਆਵੇ, ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ ।
Leviticus 22:19 in Panjabi 19 ਤਾਂ ਤੁਸੀਂ ਆਪਣੇ ਸਵੀਕਾਰੇ ਜਾਣ ਲਈ ਬਲ਼ਦਾਂ, ਜਾਂ ਭੇਡਾਂ ਜਾਂ ਬੱਕਰੀਆਂ ਵਿੱਚੋਂ ਇੱਕ ਦੋਸ਼ ਰਹਿਤ ਨਰ ਚੜ੍ਹਾਓ ।
Numbers 23:3 in Panjabi 3 ਤਦ ਬਿਲਆਮ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਖੜ੍ਹਾ ਹੋ ਜਾ ਅਤੇ ਮੈਂ ਜਾਂਵਾਂਗਾ, ਸ਼ਾਇਦ ਯਹੋਵਾਹ ਮੈਨੂੰ ਮਿਲਣ ਆਵੇ । ਜਿਹੜੀ ਗੱਲ ਉਹ ਮੈਨੂੰ ਵਿਖਾਵੇਗਾ ਉਹ ਮੈਂ ਤੈਨੂੰ ਦੱਸਾਂਗਾ । ਤਦ ਉਹ ਇੱਕ ਪਰਬਤ ਉੱਤੇ ਗਿਆ ।
Numbers 23:10 in Panjabi 10 ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਸ ਨੇ ਗਿਣਿਆ ? ਜਾਂ ਕਿਸ ਨੇ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ ? ਮੈਂ ਧਰਮੀਆਂ ਦੀ ਮੌਤ ਦੀ ਤਰ੍ਹਾਂ ਮਰਾਂ, ਅਤੇ ਮੇਰਾ ਅੰਤ ਉਸ ਵਰਗਾ ਹੋਵੇ !
Numbers 23:19 in Panjabi 19 ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ । ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ ?
Numbers 23:23 in Panjabi 23 ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਟੂਣਾ । ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ !
Numbers 23:27 in Panjabi 27 ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ, ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਂਵਾਂ । ਸ਼ਾਇਦ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਉਹਨਾਂ ਨੂੰ ਸਰਾਪ ਦੇਵੇਂ ।
Numbers 23:30 in Panjabi 30 ਤਾਂ ਬਾਲਾਕ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਬਿਲਆਮ ਨੇ ਆਖਿਆ ਅਤੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ ।
Numbers 29:8 in Panjabi 8 ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਵਹਿੜਾ, ਇੱਕ ਭੇਡੂ, ਸੱਤ ਇੱਕ ਸਾਲ ਦੇ ਭੇਡ ਦੇ ਬੱਚੇ । ਤੁਹਾਡੇ ਚੜ੍ਹਾਵੇ ਦੋਸ਼ ਤੋਂ ਰਹਿਤ ਹੋਣ
Numbers 29:13 in Panjabi 13 ਅਤੇ ਤੁਸੀਂ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਯਹੋਵਾਹ ਲਈ ਚੜ੍ਹਾਓ ਅਰਥਾਤ ਤੇਰ੍ਹਾਂ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਜਿਹੜੇ ਦੋਸ਼ ਤੋਂ ਰਹਿਤ ਹੋਣ ।
Deuteronomy 12:5 in Panjabi 5 ਪਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਗੋਤਾਂ ਦੇ ਵਿੱਚੋਂ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਸੀਂ ਉਸ ਦੇ ਉਸੇ ਡੇਰੇ ਨੂੰ ਭਾਲਣਾ ਅਤੇ ਉੱਥੇ ਹੀ ਜਾਇਆ ਕਰਨਾ ।
Deuteronomy 12:13 in Panjabi 13 ਖ਼ਬਰਦਾਰ ਰਹੋ, ਤੁਸੀਂ ਆਪਣੀਆਂ ਹੋਮ ਦੀਆਂ ਬਲੀਆਂ ਜਿੱਥੇ ਕਿਤੇ ਤੁਹਾਨੂੰ ਚੰਗਾ ਲੱਗੇ, ਉੱਥੇ ਨਾ ਚੜ੍ਹਾਇਓ,
Deuteronomy 12:27 in Panjabi 27 ਤੁਸੀਂ ਆਪਣੀਆਂ ਹੋਮ ਬਲੀਆਂ ਦੇ ਮਾਸ ਅਤੇ ਲਹੂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਚੜ੍ਹਾਇਓ ਪਰ ਸੁੱਖ-ਸਾਂਦ ਦੀਆਂ ਬਲੀਆਂ ਦੇ ਲਹੂ ਉਸ ਦੀ ਜਗਵੇਦੀ ਉੱਤੇ ਡੋਲ੍ਹ ਦੇਣਾ ਅਤੇ ਮਾਸ ਨੂੰ ਤੁਸੀਂ ਖਾ ਲੈਣਾ ।
Deuteronomy 15:21 in Panjabi 21 ਪਰ ਜੇਕਰ ਉਸ ਵਿੱਚ ਕੋਈ ਦੋਸ਼ ਹੋਵੇ ਅਰਥਾਤ ਉਹ ਲੰਗੜਾ ਜਾਂ ਅੰਨ੍ਹਾਂ ਹੋਵੇ ਜਾਂ ਕੋਈ ਹੋਰ ਬੁਰਾ ਦੋਸ਼ ਹੋਵੇ ਤਾਂ ਤੁਸੀਂ ਉਸ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਨਾ ਚੜ੍ਹਾਇਓ ।
Deuteronomy 17:1 in Panjabi 1 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਕੋਈ ਬਲਦ ਜਾਂ ਲੇਲਾ ਬਲੀ ਨਾ ਚੜ੍ਹਾਇਓ ਜਿਸ ਦੇ ਵਿੱਚ ਕੋਈ ਕੱਜ ਜਾਂ ਕੋਈ ਦੋਸ਼ ਹੋਵੇ ਕਿਉਂ ਜੋ ਉਹ ਯਹੋਵਾਹ ਤੁਹਾਡੇ ਪਰਮੇਸ਼ੁਰ ਲਈ ਘਿਣਾਉਣਾ ਹੈ ।
Psalm 40:8 in Panjabi 8 ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਹਿਰਦੇ ਦੇ ਅੰਦਰ ਹੈ ।
Psalm 110:3 in Panjabi 3 ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ ।
Isaiah 1:11 in Panjabi 11 ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ ? । ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ ।
Ezekiel 20:40 in Panjabi 40 ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੇਰੇ ਪਵਿੱਤਰ ਪਹਾੜ ਅਰਥਾਤ ਇਸਰਾਏਲ ਦੇ ਉੱਚੇ ਪਹਾੜ ਤੇ ਸਾਰਾ ਇਸਰਾਏਲ ਦਾ ਘਰਾਣਾ, ਸਾਰੇ ਦੇ ਸਾਰੇ ਦੇਸ ਵਿੱਚ ਮੇਰੀ ਉਪਾਸਨਾ ਕਰਨਗੇ । ਉੱਥੇ ਮੈਂ ਉਹਨਾਂ ਨੂੰ ਪਰਵਾਨ ਕਰਾਂਗਾ ਅਤੇ ਉੱਥੇ ਤੁਹਾਡੀਆਂ ਚੁੱਕਣ ਦੀਆਂ ਭੇਟਾਂ, ਤੁਹਾਡੇ ਚੜ੍ਹਾਵੇ ਦੇ ਪਹਿਲੇ ਫਲ ਅਤੇ ਤੁਹਾਡੀਆਂ ਸਾਰੀਆਂ ਪਵਿੱਤਰ ਵਸਤਾਂ ਮੰਗਾਂਗਾ ।
Zechariah 13:7 in Panjabi 7 ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,
Malachi 1:14 in Panjabi 14 ਫਿਟਕਾਰ ਉਸ ਛਲੀਏ ਉੱਤੇ ਜਿਸ ਦੇ ਇੱਜੜ ਵਿੱਚ ਨਰ ਪਸ਼ੂ ਤਾਂ ਹੈ ਜਿਹ ਦੀ ਉਹ ਸੁੱਖਣਾ ਸੁੱਖਦਾ ਹੈ ਪਰ ਪ੍ਰਭੂ ਦੇ ਲਈ ਬੱਜ ਵਾਲਾ ਚੜ੍ਹਾਵਾ ਚੜ੍ਹਾਉਂਦਾ ਹੈ, ਕਿਉਂ ਜੋ ਮੈਂ ਮਹਾਰਾਜਾ ਹਾਂ, ਸੈਨਾਂ ਦਾ ਯਹੋਵਾਹ ਫ਼ਰਮਾਉਂਦਾ ਹੈ, ਕੌਮਾਂ ਵਿੱਚ ਮੇਰਾ ਨਾਮ ਭੈ ਦਾਇਕ ਹੈ !
Luke 1:35 in Panjabi 35 ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ ।
John 1:36 in Panjabi 36 ਯੂਹੰਨਾ ਨੇ ਯਿਸੂ ਨੂੰ ਵੇਖ ਕੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ ।”
John 10:7 in Panjabi 7 ਤਦ ਯਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ ।
John 10:9 in Panjabi 9 ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ । ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ ।
2 Corinthians 8:12 in Panjabi 12 ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ ।
2 Corinthians 9:7 in Panjabi 7 ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ ।
Ephesians 2:18 in Panjabi 18 ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ !
Ephesians 5:27 in Panjabi 27 ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ ।
Hebrews 7:26 in Panjabi 26 ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ ।
Hebrews 9:14 in Panjabi 14 ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ ।
Hebrews 10:8 in Panjabi 8 ਉੱਪਰ ਜੋ ਕਹਿੰਦਾ ਹੈ ਕਿ ਤੂੰ ਬਲੀਦਾਨਾਂ, ਭੇਟਾਂ, ਹੋਮ ਬਲੀਆਂ ਅਤੇ ਪਾਪ ਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, ਪਰ ਇਹ ਬਿਵਸਥਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ
1 Peter 1:18 in Panjabi 18 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ ।