Leviticus 10:1 in Panjabi 1 ਤਦ ਹਾਰੂਨ ਦੇ ਪੁੱਤਰਾਂ ਨਾਦਾਬ ਅਤੇ ਅਬੀਹੂ ਨੇ ਆਪੋ-ਆਪਣੀ ਧੂਪਦਾਨੀ ਲੈ ਕੇ ਉਸ ਦੇ ਵਿੱਚ ਅੱਗ ਭਰੀ ਅਤੇ ਉਸ ਵਿੱਚ ਧੂਪ ਪਾ ਕੇ ਯਹੋਵਾਹ ਦੇ ਅੱਗੇ ਓਪਰਾ ਧੂਪ ਧੁਖਾਇਆ, ਜਿਸ ਤੋਂ ਯਹੋਵਾਹ ਨੇ ਉਨ੍ਹਾਂ ਨੂੰ ਵਰਜਿਆ ਸੀ ।
Other Translations King James Version (KJV) And Nadab and Abihu, the sons of Aaron, took either of them his censer, and put fire therein, and put incense thereon, and offered strange fire before the LORD, which he commanded them not.
American Standard Version (ASV) And Nadab and Abihu, the sons of Aaron, took each of them his censer, and put fire therein, and laid incense thereon, and offered strange fire before Jehovah, which he had not commanded them.
Bible in Basic English (BBE) And Nadab and Abihu, the sons of Aaron, took their vessels and put fire in them and perfume, burning strange fire before the Lord, which he had not given them orders to do.
Darby English Bible (DBY) And the sons of Aaron, Nadab and Abihu, took each of them his censer, and put fire in it, and put incense on it, and presented strange fire before Jehovah, which he had not commanded them.
Webster's Bible (WBT) And Nadab and Abihu, the sons of Aaron, took each of them his censer, and put fire in it, and put incense on it, and offered strange fire before the LORD, which he commanded them not.
World English Bible (WEB) Nadab and Abihu, the sons of Aaron, each took his censer, and put fire in it, and laid incense on it, and offered strange fire before Yahweh, which he had not commanded them.
Young's Literal Translation (YLT) And the sons of Aaron, Nadab and Abihu, take each his censer, and put in them fire, and put on it perfume, and bring near before Jehovah strange fire, which He hath not commanded them;
Cross Reference Exodus 6:23 in Panjabi 23 ਹਾਰੂਨ ਨੇ ਨਹਸੋਨ ਦੀ ਭੈਣ ਅਮੀਨਾਦਾਬ ਦੀ ਧੀ, ਅਲੀਸਬਾ ਨੂੰ ਵਿਆਹ ਲਿਆ ਅਤੇ ਉਸ ਨੇ ਨਾਦਾਬ, ਅਬੀਹੂ, ਅਲਆਜਾਰ ਅਤੇ ਈਥਾਮਾਰ ਨੂੰ ਉਸ ਲਈ ਜਨਮ ਦਿੱਤਾ ।
Exodus 24:1 in Panjabi 1 ਉਸ ਨੇ ਮੂਸਾ ਨੂੰ ਆਖਿਆ, ਯਹੋਵਾਹ ਕੋਲ ਉਤਾਹਾਂ ਆ ਤੂੰ ਅਤੇ ਹਾਰੂਨ ਅਤੇ ਨਾਦਾਬ ਅਤੇ ਅਬੀਹੂ ਅਤੇ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਅਤੇ ਤੁਸੀਂ ਦੂਰੋਂ ਮੱਥਾ ਟੇਕੋ ।
Exodus 24:9 in Panjabi 9 ਤਾਂ ਮੂਸਾ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ ਸੱਤਰ ਬਜ਼ੁਰਗ ਉਤਾਹਾਂ ਗਏ ।
Exodus 27:3 in Panjabi 3 ਤੂੰ ਉਹ ਦੀ ਸੁਆਹ ਚੁੱਕਣ ਵਾਲੇ ਤਸਲੇ, ਉਹ ਦੇ ਕੜਛੇ ਅਤੇ ਉਹ ਦੇ ਬਾਟੇ ਅਤੇ ਉਹ ਦੀਆਂ ਤ੍ਰਿਸੂਲੀਆਂ ਅਤੇ ਉਹ ਦੀਆਂ ਅੰਗੀਠੀਆਂ ਬਣਾਈਂ ।
Exodus 28:1 in Panjabi 1 ਤੂੰ ਆਪਣੇ ਭਰਾ ਹਾਰੂਨ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਨੂੰ ਇਸਰਾਏਲੀਆਂ ਵਿੱਚੋਂ ਆਪਣੇ ਕੋਲ ਲਿਆਈਂ ਤਾਂ ਜੋ ਉਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ ਅਰਥਾਤ ਹਾਰੂਨ ਅਤੇ ਉਸ ਦੇ ਪੁੱਤਰ ਨਾਦਾਬ, ਅਬੀਹੂ, ਅਲਆਜਾਰ, ਈਥਾਮਾਰ ।
Exodus 30:1 in Panjabi 1 ਤੂੰ ਧੂਪ ਧੁਖਾਉਣ ਲਈ ਇੱਕ ਜਗਵੇਦੀ ਬਣਾਈਂ ਅਤੇ ਤੂੰ ਉਹ ਨੂੰ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਂ ।
Exodus 30:34 in Panjabi 34 ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਆਪਣੇ ਲਈ ਮੁਰ ਵਾਲਾ ਮਸਾਲਾ ਲਈਂ ਅਰਥਾਤ ਮੁਰ ਮਸਤਕੀ ਅਤੇ ਲੌਨ ਅਤੇ ਖ਼ਾਲਸ ਲੋਬਾਨ - ਇਹ ਇੱਕੋ ਵਜਨ ਦੇ ਹੋਣ ।
Exodus 31:11 in Panjabi 11 ਅਤੇ ਮਸਹ ਕਰਨ ਦਾ ਤੇਲ ਅਤੇ ਸੁਗੰਧ ਵਾਲੀ ਧੂਪ ਪਵਿੱਤਰ ਸਥਾਨ ਲਈ ਜੋ ਕੁੱਝ ਮੈਂ ਤੈਨੂੰ ਹੁਕਮ ਦਿੱਤਾ ਉਸ ਦੇ ਅਨੁਸਾਰ ਉਹ ਕਰਨ ।
Exodus 37:29 in Panjabi 29 ਉਸ ਨੇ ਮਸਹ ਕਰਨ ਦਾ ਪਵਿੱਤਰ ਤੇਲ ਅਤੇ ਨਿਰੋਲ ਸੁਗੰਧੀ ਧੂਪ ਨੂੰ ਗਾਂਧੀ ਦੇ ਕੰਮ ਅਨੁਸਾਰ ਬਣਾਇਆ ।
Exodus 38:3 in Panjabi 3 ਜਗਵੇਦੀ ਦਾ ਸਾਰਾ ਸਮਾਨ ਉਸ ਨੇ ਬਣਾਇਆ ਅਰਥਾਤ ਤਸਲੇ, ਕੜਛੇ, ਬਾਟੇ, ਤ੍ਰਿਸੂਲੀਆਂ ਅਤੇ ਅੰਗੀਠੀਆਂ ਬਣਾਈਆਂ । ਉਸ ਦੇ ਸਾਰੇ ਭਾਂਡੇ ਪਿੱਤਲ ਦੇ ਸਨ ।
Exodus 40:27 in Panjabi 27 ਅਤੇ ਉਸ ਉੱਤੇ ਸੁਗੰਧੀ ਧੂਪ ਜਲਾਈ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ।
Leviticus 9:24 in Panjabi 24 ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਉਸ ਹੋਮ ਦੀ ਭੇਟ ਅਤੇ ਚਰਬੀ ਨੂੰ ਜੋ ਜਗਵੇਦੀ ਉੱਤੇ ਸੀ, ਭਸਮ ਕਰ ਦਿੱਤਾ । ਜਦ ਸਾਰੇ ਲੋਕਾਂ ਨੇ ਇਹ ਵੇਖਿਆ ਤਾਂ ਉੱਚੀ ਆਵਾਜ਼ ਵਿੱਚ ਜੈਕਾਰਾ ਗਜਾਇਆ ਅਤੇ ਮੂੰਹ ਭਾਰ ਡਿੱਗ ਕੇ ਮੱਥਾ ਟੇਕਿਆ ।
Leviticus 16:1 in Panjabi 1 ਜਿਸ ਵੇਲੇ ਹਾਰੂਨ ਦੇ ਦੋ ਪੁੱਤਰ ਯਹੋਵਾਹ ਦੇ ਸਨਮੁਖ ਅਪਵਿੱਤਰ ਭੇਟ ਚੜ੍ਹਾ ਕੇ ਮਰ ਗਏ,
Leviticus 16:12 in Panjabi 12 ਅਤੇ ਉਹ ਜਗਵੇਦੀ ਦੇ ਉੱਤੋਂ ਕੋਲਿਆਂ ਦੀ ਅੱਗ ਨਾਲ ਧੂਪਦਾਨੀ ਨੂੰ ਭਰੇ ਅਤੇ ਆਪਣੇ ਦੋਵੇਂ ਹੱਥਾਂ ਵਿੱਚ ਮਹੀਨ ਕੁੱਟੇ ਹੋਏ ਸੁਗੰਧ ਧੂਪ ਨੂੰ ਭਰ ਕੇ ਪਰਦੇ ਦੇ ਅੰਦਰ ਲੈ ਆਵੇ ।
Leviticus 22:9 in Panjabi 9 ਇਸ ਲਈ ਜਾਜਕ ਮੇਰੇ ਹੁਕਮ ਨੂੰ ਮੰਨਣ, ਅਜਿਹਾ ਨਾ ਹੋਵੇ ਕਿ ਉਹ ਉਸ ਦਾ ਨਿਰਾਦਰ ਕਰਨ ਅਤੇ ਉਨ੍ਹਾਂ ਦਾ ਪਾਪ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਮਰ ਜਾਣ । ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਕਰਨ ਵਾਲਾ ਹਾਂ ।
Numbers 3:2 in Panjabi 2 ਹਾਰੂਨ ਦੇ ਪੁੱਤਰਾਂ ਦੇ ਨਾਮ ਇਹ ਹਨ, ਪਹਿਲੌਠਾ ਨਾਦਾਬ, ਫ਼ੇਰ ਅਬੀਹੂ, ਅਲਆਜ਼ਾਰ ਅਤੇ ਈਥਾਮਾਰ ।
Numbers 16:6 in Panjabi 6 ਇਹ ਕਰੋ ਕਿ ਕੋਰਹ ਅਤੇ ਉਸ ਦੀ ਸਾਰੀ ਟੋਲੀ ਆਪਣੇ ਲਈ ਧੂਪਦਾਨ ਲਓ ।
Numbers 16:16 in Panjabi 16 ਮੂਸਾ ਨੇ ਕੋਰਹ ਨੂੰ ਆਖਿਆ, ਤੂੰ ਅਤੇ ਤੇਰੀ ਸਾਰੀ ਟੋਲੀ ਕੱਲ ਨੂੰ ਯਹੋਵਾਹ ਅੱਗੇ ਹਾਜ਼ਰ ਹੋਵੇ, ਤੂੰ, ਉਹ ਅਤੇ ਹਾਰੂਨ ।
Numbers 16:46 in Panjabi 46 ਮੂਸਾ ਨੇ ਹਾਰੂਨ ਨੂੰ ਆਖਿਆ, ਆਪਣਾ ਧੂਪਦਾਨ ਲੈ ਕੇ ਉਸ ਉੱਤੇ ਜਗਵੇਦੀ ਦੀ ਅੱਗ ਪਾ ਅਤੇ ਧੂਪ ਪਾ ਕੇ ਛੇਤੀ ਮੰਡਲੀ ਦੇ ਕੋਲ ਲੈ ਜਾ ਅਤੇ ਉਨ੍ਹਾਂ ਲਈ ਪ੍ਰਾਸਚਿਤ ਕਰ, ਕਿਉਂ ਜੋ ਯਹੋਵਾਹ ਦਾ ਕ੍ਰੋਧ ਭੜਕਿਆ ਹੈ ਅਤੇ ਬਵਾ ਸ਼ੁਰੂ ਹੋ ਚੁੱਕੀ ਹੈ !
Numbers 26:61 in Panjabi 61 ਅਤੇ ਨਾਦਾਬ ਅਤੇ ਅਬੀਹੂ ਮਰ ਗਏ ਜਦ ਉਹ ਓਪਰੀ ਅੱਗ ਯਹੋਵਾਹ ਦੇ ਸਨਮੁਖ ਲਿਆਏ ।
Deuteronomy 4:2 in Panjabi 2 ਜਿਹੜੇ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਉਨ੍ਹਾਂ ਵਿੱਚ ਨਾ ਤਾਂ ਕੁਝ ਵਧਾਓ ਅਤੇ ਨਾ ਉਨ੍ਹਾਂ ਵਿੱਚੋਂ ਕੁਝ ਘਟਾਓ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ, ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ ।
Deuteronomy 12:32 in Panjabi 32 ਜੋ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਤੁਸੀਂ ਉਨ੍ਹਾਂ ਦੀ ਪਾਲਣਾ ਕਰਿਓ, ਨਾ ਤਾਂ ਉਸ ਵਿੱਚ ਕੁਝ ਵਧਾਇਓ ਅਤੇ ਨਾ ਹੀ ਉਸ ਵਿੱਚੋਂ ਕੁਝ ਘਟਾਇਓ ।
Deuteronomy 17:3 in Panjabi 3 ਅਤੇ ਜਾ ਕੇ ਦੂਜੇ ਦੇਵਤਿਆਂ ਦੀ ਜਾਂ ਸੂਰਜ, ਚੰਦ ਅਤੇ ਅਕਾਸ਼ ਦੀ ਸੈਨਾ ਦੀ ਪੂਜਾ ਕੀਤੀ ਹੋਵੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕਿਆ ਹੋਵੇ, ਜਿਸ ਦਾ ਮੈਂ ਹੁਕਮ ਨਹੀਂ ਦਿੱਤਾ ਸੀ
1 Kings 13:1 in Panjabi 1 ਵੇਖੋ, ਪਰਮੇਸ਼ੁਰ ਦਾ ਇੱਕ ਬੰਦਾ ਯਹੋਵਾਹ ਦੇ ਬਚਨ ਅਨੁਸਾਰ ਯਹੂਦਾਹ ਤੋਂ ਬੈਤਏਲ ਵਿੱਚ ਆਇਆ ਅਤੇ ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਕੋਲ ਖੜ੍ਹਾ ਸੀ ।
2 Chronicles 26:16 in Panjabi 16 ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਐਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯਹੋਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ
Psalm 141:2 in Panjabi 2 ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਗੂੰ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸ਼ਾਮ ਦੀ ਭੇਟ ਵਰਗਾ ਹੋਵੇ ।
Jeremiah 7:31 in Panjabi 31 ਉਹਨਾਂ ਨੇ ਤੋਫਥ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤ੍ਰਾਂ ਅਤੇ ਧੀਆਂ ਨੂੰ ਅੱਗ ਵਿੱਚ ਸਾੜਨ, ਜਿਹ ਦਾ ਨਾ ਮੈਂ ਹੁਕਮ ਦਿੱਤਾ, ਨਾ ਹੀ ਮੇਰੇ ਮਨ ਵਿੱਚ ਇਹ ਆਇਆ ।
Jeremiah 19:5 in Panjabi 5 ਉਹਨਾਂ ਨੇ ਬਆਲ ਦੇ ਉੱਚੇ ਉੱਚੇ ਸਥਾਨ ਬਣਾਏ ਭਈ ਆਪਣੇ ਪੁੱਤਰਾਂ ਨੂੰ ਹੋਮ ਦੀ ਬਲੀ ਕਰਕੇ ਬਆਲ ਲਈ ਅੱਗ ਵਿੱਚ ਸਾੜਨ ਜਿਹ ਦਾ ਮੈਂ ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਗੱਲ ਕੀਤੀ, ਨਾ ਮੇਰੇ ਮਨ ਵਿੱਚ ਹੀ ਆਇਆ
Jeremiah 32:35 in Panjabi 35 ਉਹਨਾਂ ਨੇ ਬਆਲ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਮੋਲਕ ਲਈ ਉਹ ਦੇ ਵਿੱਚੋਂ ਦੀ ਲੰਘਾਉਣ ਜਿਹ ਦੀ ਮੈਂ ਉਹਨਾਂ ਨੂੰ ਆਗਿਆ ਨਹੀਂ ਦਿੱਤੀ, ਨਾ ਇਹ ਮੇਰੇ ਮੰਨ ਵਿੱਚ ਆਇਆ ਕਿ ਉਹ ਇਹ ਘਿਣਾਉਣੇ ਕੰਮ ਕਰ ਕੇ ਯਹੂਦਾਹ ਤੋਂ ਪਾਪ ਕਰਾਉਣ ।
Jeremiah 44:8 in Panjabi 8 ਤੁਸੀਂ ਆਪਣੇ ਹੱਥ ਦੇ ਕੰਮਾਂ ਨਾਲ ਅਤੇ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਨਾਲ ਮਿਸਰ ਦੇਸ ਵਿੱਚ ਜਿੱਥੇ ਤੁਸੀਂ ਟਿਕਣ ਲਈ ਗਏ ਮੈਨੂੰ ਕਿਉਂ ਖਿਝਾਉਂਦੇ ਹੋ ਤਾਂ ਜੋ ਤੁਸੀਂ ਕੱਟੇ ਜਾਓ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਸਰਾਪ ਅਤੇ ਉਲਾਹਮਾ ਹੋਵੋ ?
Jeremiah 44:15 in Panjabi 15 ਤਦ ਸਾਰੇ ਮੁਨੱਖਾਂ ਨੇ ਜਿਹੜੇ ਜਾਣਦੇ ਸਨ ਕਿ ਉਹਨਾਂ ਦੀਆਂ ਔਰਤਾਂ ਨੇ ਦੂਜੇ ਦੇਵਤਿਆਂ ਲਈ ਧੂਪ ਧੁਖਾਈ ਹੈ ਅਤੇ ਕੋਲ ਖਲੋਤੀਆਂ ਔਰਤਾਂ ਦੇ ਵੱਡੇ ਦਲ ਨੇ ਸਾਰੇ ਲੋਕਾਂ ਨੇ ਜਿਹੜੇ ਮਿਸਰ ਦੇਸ ਦੇ ਪਥਰੋਸ ਵਿੱਚ ਵੱਸਦੇ ਸਨ ਯਿਰਮਿਯਾਹ ਨੂੰ ਉੱਤਰ ਦਿੱਤਾ ਕਿ
Jeremiah 44:19 in Panjabi 19 ਜਦ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਹਲਦੀਆਂ ਸਾਂ ਤਾਂ ਕੀ ਅਸੀਂ ਆਪਣੇ ਮਨੁੱਖਾਂ ਦੇ ਬਿਨਾ ਉਹ ਦੀਆਂ ਟਿੱਕੀਆਂ ਦੇ ਬੁੱਤ ਬਣਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਹਲਦੀਆਂ ਸਾਂ ? ।
Luke 1:9 in Panjabi 9 ਤਦ ਜਾਜਕ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ, ਜੋ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ ।
Hebrews 9:4 in Panjabi 4 ਜਿਸ ਦੇ ਵਿੱਚ ਧੂਪ ਦੀ ਵੇਦੀ ਸੀ ਜੋ ਸੁਨਿਹਰੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਸੋਟੀ ਸੀ ਜਿਸ ਵਿੱਚੋਂ ਫੁੱਲ ਅਤੇ ਫਲ ਨਿੱਕਲ ਆਏ ਸਨ ਅਤੇ ਨੇਮ ਦੀਆਂ ਪੱਟੀਆਂ ਸਨ ।
Revelation 8:3 in Panjabi 3 ਫੇਰ ਇੱਕ ਹੋਰ ਦੂਤ ਆਇਆ ਅਤੇ ਸੋਨੇ ਦੀ ਧੂਪਦਾਨੀ ਲੈ ਕੇ ਜਗਵੇਦੀ ਉੱਤੇ ਜਾ ਖੜ੍ਹਾ ਹੋਇਆ, ਅਤੇ ਬਹੁਤ ਸਾਰੀ ਧੂਪ ਉਹ ਨੂੰ ਦਿੱਤੀ ਗਈ ਕਿ ਉਹ ਉਸ ਨੂੰ ਸਭਨਾਂ ਸੰਤਾਂ ਦੀਆਂ ਪ੍ਰਾਰਥਨਾਵਾਂ ਦੇ ਨਾਲ-ਨਾਲ ਉਸ ਸੋਨੇ ਦੀ ਜਗਵੇਦੀ ਉੱਤੇ ਧੁਖਾਉਂਦਾ ਰਹੇ, ਜਿਹੜੀ ਸਿੰਘਾਸਣ ਦੇ ਅੱਗੇ ਹੈ ।