Leviticus 10:3 in Panjabi 3 ਤਦ ਮੂਸਾ ਨੇ ਹਾਰੂਨ ਨੂੰ ਆਖਿਆ, “ਇਹ ਉਹ ਗੱਲ ਹੈ, ਜਿਹੜੀ ਯਹੋਵਾਹ ਨੇ ਆਖੀ ਸੀ ਕਿ ਜੋ ਮੇਰੇ ਨਜ਼ਦੀਕ ਆਵੇ ਮੈਂ ਆਪਣੇ ਆਪ ਨੂੰ ਉਨ੍ਹਾਂ ਦੇ ਸਾਹਮਣੇ ਪਵਿੱਤਰ ਵਿਖਾਵਾਂਗਾ ਅਤੇ ਸਾਰੇ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ । “ ਅਤੇ ਹਾਰੂਨ ਚੁੱਪ ਰਿਹਾ ।
Other Translations King James Version (KJV) Then Moses said unto Aaron, This is it that the LORD spake, saying, I will be sanctified in them that come nigh me, and before all the people I will be glorified. And Aaron held his peace.
American Standard Version (ASV) Then Moses said unto Aaron, This is it that Jehovah spake, saying, I will be sanctified in them that come nigh me, and before all the people I will be glorified. And Aaron held his peace.
Bible in Basic English (BBE) Then Moses said to Aaron, This is what the Lord said, I will be holy in the eyes of all those who come near to me, and I will be honoured before all the people. And Aaron said nothing.
Darby English Bible (DBY) And Moses said to Aaron, This is what Jehovah spoke, saying, I will be hallowed in them that come near me, and before all the people I will be glorified. And Aaron was silent.
Webster's Bible (WBT) Then Moses said to Aaron, This is what the LORD spoke, saying, I will be sanctified in them that come nigh me, and before all the people I will be glorified. And Aaron held his peace.
World English Bible (WEB) Then Moses said to Aaron, "This is what Yahweh spoke of, saying, "'I will show myself holy to those who come near me, And before all the people I will be glorified.'" Aaron held his peace.
Young's Literal Translation (YLT) And Moses saith unto Aaron, `It `is' that which Jehovah hath spoken, saying, By those drawing near to Me I am sanctified, and in the face of all the people I am honoured;' and Aaron is silent.
Cross Reference Genesis 18:25 in Panjabi 25 ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ । ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ ।
Exodus 14:4 in Panjabi 4 ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦਾ ਪਿੱਛਾ ਕਰੇਗਾ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਤੋਂ ਆਦਰ ਪਾਵਾਂਗਾ ਤਾਂ ਜੋ ਮਿਸਰੀ ਜਾਣਨ ਕਿ ਮੈਂ ਯਹੋਵਾਹ ਹਾਂ । ਫੇਰ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ ।
Exodus 19:22 in Panjabi 22 ਅਤੇ ਜਾਜਕ ਵੀ ਜਿਹੜੇ ਯਹੋਵਾਹ ਦੇ ਨੇੜੇ ਆਉਂਦੇ ਹਨ ਆਪਣੇ ਆਪ ਨੂੰ ਪਵਿੱਤਰ ਕਰਨ ਕਿਤੇ ਯਹੋਵਾਹ ਉਨ੍ਹਾਂ ਉੱਤੇ ਵਰ੍ਹ ਪਵੇ ।
Exodus 29:43 in Panjabi 43 ਅਤੇ ਉੱਥੇ ਮੈਂ ਇਸਰਾਏਲੀਆਂ ਨਾਲ ਮਿਲਾਂਗਾ ਅਤੇ ਉਹ ਤੰਬੂ ਮੇਰੇ ਪਰਤਾਪ ਨਾਲ ਪਵਿੱਤਰ ਕੀਤਾ ਜਾਵੇਗਾ ।
Leviticus 8:35 in Panjabi 35 ਇਸ ਲਈ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਸੱਤ ਦਿਨ ਤੱਕ ਰਾਤ-ਦਿਨ ਠਹਿਰੇ ਰਹਿਣਾ ਅਤੇ ਯਹੋਵਾਹ ਦਾ ਹੁਕਮ ਮੰਨਣਾ ਤਾਂ ਜੋ ਤੁਸੀਂ ਨਾ ਮਰੋ, ਕਿਉਂ ਜੋ ਮੈਨੂੰ ਇਹੋ ਹੁਕਮ ਦਿੱਤਾ ਗਿਆ ਹੈ । “
Leviticus 21:6 in Panjabi 6 ਉਹ ਆਪਣੇ ਪਰਮੇਸ਼ੁਰ ਅੱਗੇ ਪਵਿੱਤਰ ਹੋਣ ਅਤੇ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਨਾ ਕਰਨ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦੇ ਹਨ, ਇਸ ਲਈ ਉਹ ਪਵਿੱਤਰ ਰਹਿਣ ।
Leviticus 21:8 in Panjabi 8 ਇਸ ਲਈ ਤੂੰ ਉਸ ਨੂੰ ਪਵਿੱਤਰ ਕਰੀਂ, ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ । ਤੂੰ ਉਸ ਨੂੰ ਪਵਿੱਤਰ ਜਾਣੀ ਕਿਉਂ ਜੋ ਮੈਂ ਯਹੋਵਾਹ ਪਵਿੱਤਰ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹਾਂ ।
Leviticus 21:15 in Panjabi 15 ਉਹ ਆਪਣੇ ਲੋਕਾਂ ਵਿੱਚ, ਆਪਣੇ ਵੰਸ਼ ਨੂੰ ਭ੍ਰਿਸ਼ਟ ਨਾ ਕਰੇ, ਕਿਉਂ ਜੋ ਮੈਂ ਯਹੋਵਾਹ ਉਸ ਨੂੰ ਪਵਿੱਤਰ ਠਹਿਰਾਉਂਦਾ ਹਾਂ ।
Leviticus 21:17 in Panjabi 17 ਹਾਰੂਨ ਨੂੰ ਆਖ, ਤੇਰੀ ਵੰਸ਼ ਵਿੱਚ ਪੀੜ੍ਹੀਓਂ ਪੀੜ੍ਹੀ ਤੱਕ ਜਿਸ ਕਿਸੇ ਵਿੱਚ ਕੋਈ ਦੋਸ਼ ਹੋਵੇ, ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਜਾਵੇ ।
Leviticus 21:21 in Panjabi 21 ਹਾਰੂਨ ਜਾਜਕ ਦੇ ਵੰਸ਼ ਵਿੱਚੋਂ ਜਿਸ ਕਿਸੇ ਮਨੁੱਖ ਵਿੱਚ ਕੋਈ ਦੋਸ਼ ਹੋਵੇ, ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਚੜ੍ਹਾਉਣ ਲਈ ਨਜ਼ਦੀਕ ਨਾ ਆਵੇ । ਕਿਉਂ ਜੋ ਉਸ ਵਿੱਚ ਦੋਸ਼ ਹੈ, ਇਸ ਲਈ ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਆਵੇ ।
Leviticus 22:9 in Panjabi 9 ਇਸ ਲਈ ਜਾਜਕ ਮੇਰੇ ਹੁਕਮ ਨੂੰ ਮੰਨਣ, ਅਜਿਹਾ ਨਾ ਹੋਵੇ ਕਿ ਉਹ ਉਸ ਦਾ ਨਿਰਾਦਰ ਕਰਨ ਅਤੇ ਉਨ੍ਹਾਂ ਦਾ ਪਾਪ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਮਰ ਜਾਣ । ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਕਰਨ ਵਾਲਾ ਹਾਂ ।
Numbers 20:12 in Panjabi 12 ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਸ ਲਈ ਕਿ ਤੁਸੀਂ ਮੇਰਾ ਵਿਸ਼ਵਾਸ ਨਹੀਂ ਕੀਤਾ ਅਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਮੈਨੂੰ ਪਵਿੱਤਰ ਨਹੀਂ ਠਹਿਰਾਇਆ, ਹੁਣ ਤੁਸੀਂ ਇਸ ਸਭਾ ਨੂੰ ਉਸ ਧਰਤੀ ਵਿੱਚ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ, ਨਹੀਂ ਲੈ ਕੇ ਜਾ ਸਕੋਗੇ ।
Deuteronomy 32:51 in Panjabi 51 ਇਸ ਦਾ ਕਾਰਨ ਇਹ ਹੈ ਕਿ ਸੀਨ ਦੀ ਉਜਾੜ ਵਿੱਚ, ਕਾਦੇਸ਼ ਕੋਲ ਮਰੀਬਾਹ ਨਾਮ ਦੇ ਸੋਤੇ ਉੱਤੇ, ਤੁਸੀਂ ਮੇਰੀ ਉਲੰਘਣਾ ਕੀਤੀ ਅਰਥਾਤ ਤੁਸੀਂ ਇਸਰਾਏਲੀਆਂ ਦੇ ਵਿੱਚ ਮੈਨੂੰ ਪਵਿੱਤਰ ਨਾ ਠਹਿਰਾਇਆ
1 Samuel 2:30 in Panjabi 30 ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਸੀ ਕਿ ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਨ੍ਹਾਂ ਦਾ ਆਦਰ ਕਰਾਂਗਾ ਪਰ ਉਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ ।
1 Samuel 3:18 in Panjabi 18 ਤਦ ਸਮੂਏਲ ਨੇ ਉਹ ਨੂੰ ਸਾਰਾ ਬਚਨ ਦੱਸ ਦਿੱਤਾ ਅਤੇ ਉਸ ਕੋਲੋਂ ਕੁਝ ਨਾ ਲੁਕਾਇਆ । ਉਹ ਬੋਲਿਆ, ਉਹ ਯਹੋਵਾਹ ਹੀ ਹੈ । ਜੋ ਚਾਹੇ ਸੋ ਕਰੇ ।
1 Samuel 6:20 in Panjabi 20 ਸੋ ਬੈਤਸ਼ਮਸ਼ ਦੇ ਲੋਕ ਬੋਲੇ, ਭਲਾ, ਕਿਸ ਦੀ ਹਿੰਮਤ ਹੈ ਜੋ ਕੋਈ ਇਸ ਪਵਿੱਤਰ ਯਹੋਵਾਹ ਪਰਮੇਸ਼ੁਰ ਦੇ ਅੱਗੇ ਖਲੋਵੇ ਅਤੇ ਉਹ ਸਾਡੇ ਕੋਲੋਂ ਕਿਸ ਦੇ ਵੱਲ ਜਾਵੇ ?
1 Chronicles 15:12 in Panjabi 12 ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਹੋ । ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ, ਨਾਲੇ ਤੁਸੀਂ ਤੇ ਤੁਹਾਡੇ ਭਰਾ ਵੀ ਤਾਂ ਕਿ ਤੁਸੀਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉਸ ਸਥਾਨ ਉੱਤੇ ਲੈ ਆਓ, ਜਿਹੜਾ ਮੈਂ ਉਸ ਲਈ ਤਿਆਰ ਕੀਤਾ ਹੈ ।
Job 1:20 in Panjabi 20 ਤਦ ਅੱਯੂਬ ਉੱਠਿਆ, ਉਸ ਨੇ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਯਹੋਵਾਹ ਨੂੰ ਮੱਥਾ ਟੇਕਿਆ ।
Job 2:10 in Panjabi 10 ਪਰ ਉਸ ਨੇ ਉਹ ਨੂੰ ਆਖਿਆ, “ਤੂੰ ਇੱਕ ਮੂਰਖ ਇਸਤਰੀ ਦੀ ਤਰ੍ਹਾਂ ਗੱਲ ਕਰਦੀ ਹੈਂ ! ਕੀ ਅਸੀਂ ਚੰਗਾ-ਚੰਗਾ ਤਾਂ ਪਰਮੇਸ਼ੁਰ ਕੋਲੋਂ ਲਈਏ ਅਤੇ ਬੁਰਾ ਨਾ ਲਈਏ ?” ਇਹਨਾਂ ਸਾਰੀਆਂ ਗੱਲਾਂ ਵਿੱਚ ਅੱਯੂਬ ਨੇ ਆਪਣੇ ਮੂੰਹ ਨਾਲ ਕੋਈ ਪਾਪ ਨਾ ਕੀਤਾ ।
Psalm 39:9 in Panjabi 9 ਮੈਂ ਗੂੰਗਾ ਬਣ ਗਿਆ, ਮੈਂ ਆਪਣਾ ਮੂੰਹ ਨਾ ਖੋਲਿਆ, ਕਿਉਂ ਜੋ ਤੂੰ ਹੀ ਇਹ ਕੀਤਾ ਹੈ ।
Psalm 46:10 in Panjabi 10 ਥਮ੍ਹ ਜਾਓ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ !
Psalm 89:7 in Panjabi 7 ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਣਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈ ਦਾਇਕ ਹੈ !
Psalm 119:120 in Panjabi 120 ਤੇਰੇ ਭੈ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਵਾਂ ਤੋਂ ਡਰਦਾ ਹਾਂ ।
Isaiah 39:8 in Panjabi 8 ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ, ਯਹੋਵਾਹ ਦਾ ਬਚਨ ਜੋ ਤੂੰ ਬੋਲਿਆ ਉਹ ਚੰਗਾ ਹੈ । ਫੇਰ ਉਸ ਨੇ ਇਹ ਵੀ ਆਖਿਆ, ਮੇਰੇ ਦਿਨਾਂ ਵਿੱਚ ਤਾਂ ਸ਼ਾਂਤੀ ਅਤੇ ਅਮਨ ਰਹੇਗਾ ।
Isaiah 49:3 in Panjabi 3 ਉਸ ਨੇ ਮੈਨੂੰ ਆਖਿਆ, ਤੂੰ ਮੇਰਾ ਦਾਸ ਇਸਰਾਏਲ ਹੈ, ਜਿਸ ਦੇ ਵਿੱਚ ਮੈਂ ਆਪਣੀ ਸ਼ਾਨ ਵਿਖਾਵਾਂਗਾ ।
Isaiah 52:11 in Panjabi 11 ਦੂਰ ਹੋਵੋ, ਦੂਰ ਹੋਵੋ, ਉੱਥੋਂ ਨਿੱਕਲ ਜਾਓ ! ਕਿਸੇ ਅਸ਼ੁੱਧ ਚੀਜ਼ ਨੂੰ ਨਾ ਛੂਹੋ, ਉਹ ਦੇ ਵਿਚਕਾਰੋਂ ਨਿੱਕਲ ਜਾਓ ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ ਦੇ ਭਾਂਡੇ ਚੁੱਕਦੇ ਹੋ ।
Ezekiel 20:41 in Panjabi 41 ਜਦੋਂ ਮੈਂ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਸੀ, ਇਕੱਠਾ ਕਰਾਂਗਾ ਤਦ ਮੈਂ ਤੁਹਾਨੂੰ ਸੁਗੰਧੀ ਧੂਫ਼ ਨਾਲ ਪਰਵਾਨ ਕਰਾਂਗਾ ਅਤੇ ਕੌਮਾਂ ਦੇ ਸਾਹਮਣੇ ਮੈਂ ਆਪਣੀ ਪਵਿੱਤਰਤਾਈ ਤੁਹਾਡੇ ਦੁਆਰਾ ਪਰਗਟ ਕਰਾਂਗਾ ।
Ezekiel 28:22 in Panjabi 22 ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਮੈਂ ਤੇਰੇ ਵਿਰੁੱਧ ਹਾਂ, ਹੇ ਸੈਦਾ ! ਤੇਰੇ ਵਿੱਚ ਮੇਰੀ ਉਸਤਤ ਹੋਵੇਗੀ ਅਤੇ ਜਦ ਮੈਂ ਉਸ ਵਿੱਚ ਨਿਆਂ ਕਰਾਂਗਾ ਅਤੇ ਉਸ ਵਿੱਚ ਪਵਿੱਤਰ ਠਹਿਰਾਂਗਾ, ਤਾਂ ਲੋਕ ਜਾਣਨਗੇ ਕਿ ਮੈਂ ਯਹੋਵਾਹ ਹਾਂ !
Ezekiel 42:13 in Panjabi 13 ਤਦ ਉਹ ਨੇ ਮੈਨੂੰ ਆਖਿਆ, ਉਤਰੀ ਅਤੇ ਦੱਖਣੀ ਕੋਠੜੀਆਂ ਜੋ ਵੱਖਰੀ ਥਾਂ ਦੇ ਅੱਗੇ ਹਨ, ਪਵਿੱਤਰ ਕੋਠੜੀਆਂ ਹਨ ਜਿੱਥੇ ਜਾਜਕ ਜਿਹੜੇ ਯਹੋਵਾਹ ਦੇ ਨੇੜੇ ਜਾਂਦੇ ਹਨ ਪਵਿੱਤਰ ਚੀਜ਼ਾਂ ਖਾਣਗੇ । ਪਵਿੱਤਰ ਚੀਜ਼ਾਂ, ਮੈਦੇ ਦੀ ਭੇਂਟ, ਪਾਪਾਂ ਦੀ ਬਲੀ ਅਤੇ ਦੋਸ਼ ਦੀ ਬਲੀ ਉੱਥੇ ਰੱਖਣਗੇ, ਕਿਉਂ ਜੋ ਉਹ ਸਥਾਨ ਪਵਿੱਤਰ ਹੈ ।
Matthew 10:37 in Panjabi 37 ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ ।
John 12:28 in Panjabi 28 ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ ! ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ ।”
John 13:31 in Panjabi 31 ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਅਤੇ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ ।
John 14:13 in Panjabi 13 ਜੇਕਰ ਤੁਸੀਂ ਮੇਰੇ ਨਾਮ ਤੇ ਕੁੱਝ ਮੰਗੋਗੇ, ਤਾਂ ਮੈਂ ਦੇਵਾਂਗਾ । ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ ।
Acts 5:11 in Panjabi 11 ਤਦ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਇਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਬਹੁਤ ਡਰ ਲੱਗਾ ।
2 Thessalonians 1:10 in Panjabi 10 ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ ।
Hebrews 12:28 in Panjabi 28 ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ,
1 Peter 4:17 in Panjabi 17 ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ