Leviticus 14:34 in Panjabi 34 ਜਦ ਤੁਸੀਂ ਕਨਾਨ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਮੈਂ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹਾਂ, ਤਾਂ ਜੇਕਰ ਮੈਂ ਉਸ ਦੇਸ਼ ਦੇ ਕਿਸੇ ਘਰ ਵਿੱਚ ਕੋੜ੍ਹ ਦਾ ਰੋਗ ਪਾ ਦੇਵਾਂ,
Other Translations King James Version (KJV) When ye be come into the land of Canaan, which I give to you for a possession, and I put the plague of leprosy in a house of the land of your possession;
American Standard Version (ASV) When ye are come into the land of Canaan, which I give to you for a possession, and I put the plague of leprosy in a house of the land of your possession;
Bible in Basic English (BBE) When you have come into the land of Canaan which I will give you for your heritage, if I put the leper's disease on a house in the land of your heritage,
Darby English Bible (DBY) When ye come into the land of Canaan, which I give to you for a possession, and I put a leprous plague in a house of the land of your possession,
Webster's Bible (WBT) When ye shall have come into the land of Canaan, which I give to you for a possession, and I put the plague of leprosy in a house of the land of your possession;
World English Bible (WEB) "When you have come into the land of Canaan, which I give to you for a possession, and I put a spreading mildew in a house in the land of your possession,
Young's Literal Translation (YLT) `When ye come in unto the land of Canaan, which I am giving to you for a possession, and I have put a plague of leprosy in a house `in' the land of your possession;
Cross Reference Genesis 12:7 in Panjabi 7 ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ । ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਨ ਦਿੱਤਾ ਸੀ ।
Genesis 13:17 in Panjabi 17 ਉੱਠ ਅਤੇ ਇਸ ਦੇਸ਼ ਦੀ ਲੰਬਾਈ ਚੌੜਾਈ ਵਿੱਚ ਤੁਰ ਫਿਰ ਕਿਉਂ ਜੋ ਮੈਂ ਇਹ ਤੈਨੂੰ ਦੇ ਦਿਆਂਗਾ ।
Genesis 17:8 in Panjabi 8 ਮੈਂ ਤੈਨੂੰ ਅਤੇ ਤੇਰੇ ਬਾਅਦ ਤੇਰੀ ਅੰਸ ਨੂੰ ਵੀ ਇਹ ਸਾਰਾ ਕਨਾਨ ਦੇਸ਼ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈ, ਸਦਾ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ।
Exodus 15:26 in Panjabi 26 ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਿਰੋਇਆ ਕਰਨ ਵਾਲਾ ਹਾਂ ।
Leviticus 23:10 in Panjabi 10 “ਇਸਰਾਏਲੀਆਂ ਨਾਲ ਗੱਲ ਕਰ ਅਤੇ ਆਖ ਜਿਸ ਵੇਲੇ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਮੈਂ ਤੁਹਾਨੂੰ ਦਿੰਦਾ ਹਾਂ, ਅਤੇ ਉਸ ਦੀ ਫ਼ਸਲ ਵੱਢੋ ਤਾਂ ਤੁਸੀਂ ਆਪਣੀ ਉਪਜ ਦੇ ਪਹਿਲੇ ਫਲ ਵਿੱਚੋਂ ਇੱਕ ਪੂਲਾ ਜਾਜਕ ਦੇ ਸਾਹਮਣੇ ਲਿਆਉਣਾ ।
Leviticus 25:2 in Panjabi 2 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ, ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ, ਜੋ ਮੈਂ ਤੁਹਾਨੂੰ ਦਿੰਦਾ ਹਾਂ, ਤਦ ਉਸ ਦੇਸ਼ ਨੂੰ ਯਹੋਵਾਹ ਦੇ ਅੱਗੇ ਸਬਤ ਦਾ ਵਿਸ਼ਰਾਮ ਦਿਆ ਕਰਨਾ ।
Numbers 32:22 in Panjabi 22 ਅਤੇ ਦੇਸ ਯਹੋਵਾਹ ਦੇ ਵੱਸ ਵਿੱਚ ਨਾ ਹੋ ਜਾਵੇ ਤਾਂ ਇਸ ਤੋਂ ਬਾਅਦ ਤੁਸੀਂ ਮੁੜ ਸਕਦੇ ਹੋ, ਤੁਸੀਂ ਯਹੋਵਾਹ ਵੱਲੋਂ ਅਤੇ ਇਸਰਾਏਲੀਆਂ ਵੱਲੋਂ ਨਿਰਦੋਸ਼ ਠਹਿਰੋਗੇ ਅਤੇ ਇਹ ਦੇਸ ਯਹੋਵਾਹ ਅੱਗੇ ਤੁਹਾਡੀ ਆਪਣੀ ਜ਼ਮੀਨ ਹੋਵੇਗਾ ।
Numbers 32:32 in Panjabi 32 ਅਸੀਂ ਸ਼ਸਤਰ ਧਾਰੀ ਹੋ ਕੇ ਯਹੋਵਾਹ ਅੱਗੇ ਕਨਾਨ ਦੇਸ ਵਿੱਚ ਜਾਵਾਗੇ ਪਰ ਸਾਡੀ ਜ਼ਮੀਨ ਯਰਦਨ ਦੇ ਇਸ ਪਾਰ ਹੀ ਰਹੇ ।
Numbers 35:10 in Panjabi 10 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ, ਜਦ ਤੁਸੀਂ ਕਨਾਨ ਦੇਸ ਨੂੰ ਯਰਦਨ ਪਾਰ ਲੰਘੋ
Deuteronomy 7:1 in Panjabi 1 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ਅਤੇ ਤੁਹਾਡੇ ਅੱਗਿਓਂ ਬਹੁਤ ਸਾਰੀਆਂ ਕੌਮਾਂ ਨੂੰ ਪੁੱਟ ਸੁੱਟੇ ਅਰਥਾਤ ਹਿੱਤੀ, ਗਿਰਗਾਸ਼ੀ, ਅਮੋਰੀ, ਕਨਾਨੀ, ਫਰਿੱਜੀ, ਹਿੱਵੀ ਅਤੇ ਯਬੂਸੀ ਨਾਂ ਦੀਆਂ ਸੱਤ ਕੌਮਾਂ ਨੂੰ ਜਿਹੜੀਆਂ ਤੁਹਾਡੇ ਨਾਲੋਂ ਵੱਧ ਅਤੇ ਬਲਵੰਤ ਹਨ
Deuteronomy 7:15 in Panjabi 15 ਯਹੋਵਾਹ ਤੁਹਾਡੀਆਂ ਸਾਰੀਆਂ ਬਿਮਾਰੀਆਂ ਤੁਹਾਡੇ ਤੋਂ ਦੂਰ ਕਰ ਦੇਵੇਗਾ ਅਤੇ ਮਿਸਰ ਦੇ ਸਾਰੇ ਬੁਰੇ ਰੋਗ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ, ਤੁਹਾਨੂੰ ਨਾ ਲਾਵੇਗਾ ਪਰ ਉਹ ਉਨ੍ਹਾਂ ਨੂੰ ਉਹਨਾਂ ਦੇ ਉੱਤੇ ਪਾਵੇਗਾ ਜਿਹੜੇ ਤੁਹਾਡੇ ਤੋਂ ਵੈਰ ਰੱਖਦੇ ਹਨ ।
Deuteronomy 12:1 in Panjabi 1 ਇਹ ਉਹ ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਸੀਂ ਆਪਣੇ ਸਾਰੇ ਜੀਵਨ ਅਰਥਾਤ ਜਦੋਂ ਤੱਕ ਤੁਸੀਂ ਜੀਉਂਦੇ ਰਹੋਗੇ, ਉਸ ਦੇਸ਼ ਵਿੱਚ ਪੂਰਾ ਕਰਨਾ ਹੈ, ਜਿਹੜਾ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦਿੰਦਾ ਹੈ ।
Deuteronomy 12:8 in Panjabi 8 ਉੱਥੇ ਤੁਸੀਂ ਅਜਿਹਾ ਕੋਈ ਕੰਮ ਨਾ ਕਰਨਾ ਜਿਵੇਂ ਅਸੀਂ ਇੱਥੇ ਕਰਦੇ ਹਾਂ, ਅਰਥਾਤ ਜੋ ਕੁਝ ਜਿਸ ਨੂੰ ਠੀਕ ਲਗਦਾ ਹੈ, ਉਹ ਉਹੀ ਕਰਦਾ ਹੈ ।
Deuteronomy 19:1 in Panjabi 1 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਕੌਮਾਂ ਨੂੰ ਨਾਸ਼ ਕਰ ਦੇਵੇ, ਜਿਨ੍ਹਾਂ ਦਾ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਅਤੇ ਤੁਸੀਂ ਉਨਾਂ ਦੇ ਉੱਤੇ ਅਧਿਕਾਰ ਕਰਕੇ ਉਨ੍ਹਾਂ ਦੇ ਸ਼ਹਿਰਾਂ ਅਤੇ ਘਰਾਂ ਵਿੱਚ ਵੱਸਣ ਲੱਗ ਪਵੋ,
Deuteronomy 26:1 in Panjabi 1 ਅਜਿਹਾ ਹੋਵੇਗਾ ਕਿ ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਅਤੇ ਉਸ ਉੱਤੇ ਅਧਿਕਾਰ ਕਰਕੇ ਉਸ ਵਿੱਚ ਵੱਸ ਜਾਓ,
Deuteronomy 27:3 in Panjabi 3 ਜਦ ਤੁਸੀਂ ਪਾਰ ਲੰਘ ਜਾਓ ਤਾਂ ਤੁਸੀਂ ਉਹਨਾਂ ਉੱਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਲਿਖਿਓ ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਪਹੁੰਚੋ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਜਿਵੇਂ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ ।
Deuteronomy 32:49 in Panjabi 49 “ਤੂੰ ਇਸ ਅਬਾਰੀਮ ਦੇ ਪਹਾੜ ਉੱਤੇ ਨਬੋ ਦੀ ਚੋਟੀ ਤੇ ਚੜ੍ਹ, ਜੋ ਮੋਆਬ ਦੇਸ਼ ਵਿੱਚ ਯਰੀਹੋ ਦੇ ਸਾਹਮਣੇ ਹੈ ਅਤੇ ਕਨਾਨ ਦੇਸ਼ ਨੂੰ ਵੇਖ ਜਿਹੜਾ ਮੈਂ ਵਿਰਾਸਤ ਹੋਣ ਲਈ ਇਸਰਾਏਲ ਨੂੰ ਦੇਣ ਵਾਲਾ ਹਾਂ ।
Joshua 13:1 in Panjabi 1 ਯਹੋਸ਼ੁਆ ਬਜ਼ੁਰਗ ਅਤੇ ਵੱਡੀ ਉਮਰ ਦਾ ਸੀ ਤਾਂ ਯਹੋਵਾਹ ਨੇ ਉਹ ਨੂੰ ਆਖਿਆ, ਤੂੰ ਬਜ਼ੁਰਗ ਅਤੇ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਬਹੁਤ ਸਾਰੀ ਧਰਤੀ ਕਬਜ਼ਾ ਕਰਨ ਲਈ ਬਾਕੀ ਹੈ ।
1 Samuel 2:6 in Panjabi 6 ਯਹੋਵਾਹ ਮਾਰਦਾ ਹੈ ਅਤੇ ਜਿਵਾਉਂਦਾ ਹੈ, ਉਹੋ ਪਤਾਲ ਵਿੱਚ ਉਤਾਰਦਾ ਹੈ ਅਤੇ ਉਹੋ ਹੀ ਉੱਪਰ ਚੁੱਕਦਾ ਹੈ ।
Proverbs 3:33 in Panjabi 33 ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ ।
Isaiah 45:7 in Panjabi 7 ਮੈਂ ਚਾਨਣ ਦਾ ਸਿਰਜਣਹਾਰ ਅਤੇ ਹਨੇਰੇ ਦਾ ਕਰਤਾਰ ਹਾਂ, ਮੈਂ ਸ਼ਾਂਤੀ ਦਾ ਬਣਾਉਣ ਵਾਲਾ ਅਤੇ ਬਿਪਤਾ ਦਾ ਕਰਤਾ ਹਾਂ, ਮੈਂ ਯਹੋਵਾਹ ਇਹ ਸਾਰੇ ਕੰਮ ਕਰਦਾ ਹਾਂ ।
Amos 3:6 in Panjabi 6 ਭਲਾ, ਸ਼ਹਿਰ ਵਿੱਚ ਤੁਰ੍ਹੀ ਫੂਕੀ ਜਾਵੇ ਅਤੇ ਲੋਕ ਨਾ ਡਰਨ ? ਭਲਾ, ਜੇ ਯਹੋਵਾਹ ਨਾ ਭੇਜੇ ਤਾਂ ਕੀ ਕੋਈ ਬਿਪਤਾ ਕਿਸੇ ਸ਼ਹਿਰ ਉੱਤੇ ਆਵੇਗੀ ?
Amos 6:11 in Panjabi 11 ਕਿਉਂਕਿ ਯਹੋਵਾਹ ਨੇ ਹੁਕਮ ਦਿੱਤਾ ਹੈ, ਵੱਡਾ ਘਰ ਛੇਕਾਂ ਨਾਲ ਅਤੇ ਛੋਟਾ ਘਰ ਦਰਾਰਾਂ ਨਾਲ ਮਾਰਿਆ ਜਾਵੇਗਾ ।
Micah 6:9 in Panjabi 9 ਯਹੋਵਾਹ ਦੀ ਅਵਾਜ਼ ਸ਼ਹਿਰ ਨੂੰ ਪੁਕਾਰਦੀ ਹੈ, ਅਤੇ ਬੁੱਧ ਤੇਰੇ ਨਾਮ ਦਾ ਭੈ ਮੰਨੇਗੀ, ਰਾਜ-ਡੰਡੇ ਦੀ ਅਤੇ ਉਹ ਦੀ ਜਿਸ ਨੇ ਉਸ ਨੂੰ ਠਹਿਰਾਇਆ, ਸੁਣੋ !