Leviticus 14:7 in Panjabi 7 ਅਤੇ ਉਹ ਉਸ ਦੇ ਉੱਤੇ ਜੋ ਕੋੜ੍ਹ ਤੋਂ ਸ਼ੁੱਧ ਹੋਣ ਵਾਲਾ ਹੈ, ਸੱਤ ਵਾਰ ਛਿੜਕੇ ਅਤੇ ਉਸ ਨੂੰ ਸ਼ੁੱਧ ਠਹਿਰਾਵੇ ਅਤੇ ਜੀਉਂਦੇ ਪੰਛੀ ਨੂੰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ ।
Other Translations King James Version (KJV) And he shall sprinkle upon him that is to be cleansed from the leprosy seven times, and shall pronounce him clean, and shall let the living bird loose into the open field.
American Standard Version (ASV) And he shall sprinkle upon him that is to be cleansed from the leprosy seven times, and shall pronounce him clean, and shall let go the living bird into the open field.
Bible in Basic English (BBE) And shaking it seven times over the man who is to be made clean, he will say that he is clean and will let the living bird go free into the open country.
Darby English Bible (DBY) and he shall sprinkle upon him that is to be cleansed from the leprosy seven times, and shall pronounce him clean, and shall let the living bird loose into the open field.
Webster's Bible (WBT) And he shall sprinkle upon him that is to be cleansed from the leprosy seven times, and shall pronounce him clean, and shall let the living bird loose into the open field.
World English Bible (WEB) He shall sprinkle on him who is to be cleansed from the leprosy seven times, and shall pronounce him clean, and shall let the living bird go into the open field.
Young's Literal Translation (YLT) and he hath sprinkled on him who is to be cleansed from the leprosy seven times, and hath pronounced him clean, and hath sent out the living bird on the face of the field.
Cross Reference Leviticus 4:6 in Panjabi 6 ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਉਸ ਲਹੂ ਨੂੰ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ ।
Leviticus 4:17 in Panjabi 17 ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ, ਉਹ ਲਹੂ ਨੂੰ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ ।
Leviticus 8:11 in Panjabi 11 ਅਤੇ ਉਸ ਤੇਲ ਵਿੱਚੋਂ ਕੁਝ ਲੈ ਕੇ ਜਗਵੇਦੀ ਉੱਤੇ ਸੱਤ ਵਾਰੀ ਛਿੜਕਿਆ ਅਤੇ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਚੁਬੱਚੇ ਅਤੇ ਉਸ ਦੀ ਚੌਂਕੀ ਨੂੰ ਤੇਲ ਨਾਲ ਪਵਿੱਤਰ ਕੀਤਾ ।
Leviticus 13:13 in Panjabi 13 ਤਾਂ ਜਾਜਕ ਧਿਆਨ ਕਰੇ ਅਤੇ ਵੇਖੋ, ਜੇਕਰ ਕੋੜ੍ਹ ਨੇ ਉਸ ਦੇ ਸਾਰੇ ਸਰੀਰ ਨੂੰ ਢੱਕ ਲਿਆ ਹੋਵੇ ਤਾਂ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਰੋਗ ਹੈ ਸ਼ੁੱਧ ਠਹਿਰਾਵੇ, ਕਿਉਂ ਜੋ ਉਹ ਤਾਂ ਸਾਰਾ ਚਿੱਟਾ ਹੋ ਗਿਆ ਹੈ, ਇਸ ਲਈ ਉਹ ਸ਼ੁੱਧ ਹੈ ।
Leviticus 13:17 in Panjabi 17 ਅਤੇ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਚਿੱਟਾ ਹੋ ਗਿਆ ਹੋਵੇ ਤਾਂ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਰੋਗ ਹੈ ਸ਼ੁੱਧ ਠਹਿਰਾਵੇ, ਉਹ ਸ਼ੁੱਧ ਹੈ ।
Leviticus 14:51 in Panjabi 51 ਤਦ ਉਹ ਦਿਆਰ ਦੀ ਲੱਕੜ, ਜੂਫ਼ਾ ਅਤੇ ਕਿਰਮਚੀ ਕੱਪੜੇ ਅਤੇ ਜੀਉਂਦੇ ਪੰਛੀ ਨੂੰ ਲੈ ਕੇ ਉਸ ਵੱਢੇ ਹੋਏ ਪੰਛੀ ਦੇ ਲਹੂ ਵਿੱਚ ਅਤੇ ਵਗਦੇ ਪਾਣੀ ਵਿੱਚ ਡੋਬੇ ਅਤੇ ਉਸ ਘਰ ਉੱਤੇ ਸੱਤ ਵਾਰੀ ਛਿੜਕੇ ।
Leviticus 16:14 in Panjabi 14 ਤਦ ਉਹ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਪੂਰਬ ਦੀ ਵੱਲ ਉਸ ਨੂੰ ਪ੍ਰਾਸਚਿਤ ਦੇ ਸਰਪੋਸ਼ ਉੱਤੇ ਆਪਣੀ ਉਂਗਲ ਨਾਲ ਛਿੜਕੇ ਅਤੇ ਫੇਰ ਉਸ ਲਹੂ ਵਿੱਚੋਂ ਕੁਝ ਆਪਣੀ ਉਂਗਲ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਸੱਤ ਵਾਰੀ ਛਿੜਕੇ ।
Leviticus 16:19 in Panjabi 19 ਅਤੇ ਉਹ ਉਸ ਲਹੂ ਤੋਂ ਆਪਣੀ ਉਂਗਲ ਨਾਲ ਕੁਝ ਲੈ ਕੇ ਸੱਤ ਵਾਰੀ ਉਸ ਦੇ ਉੱਤੇ ਛਿੜਕੇ ਅਤੇ ਇਸਰਾਏਲੀਆਂ ਦੀ ਅਲੱਗ-ਅਲੱਗ ਅਸ਼ੁੱਧਤਾਈਆਂ ਤੋਂ ਉਸ ਨੂੰ ਪਵਿੱਤਰ ਕਰੇ ।
Leviticus 16:22 in Panjabi 22 ਉਹ ਬੱਕਰਾ ਉਨ੍ਹਾਂ ਦੀਆਂ ਸਾਰੀਆਂ ਬਦੀਆਂ ਨੂੰ ਆਪਣੇ ਸਿਰ ਤੇ ਚੁੱਕ ਕੇ ਕਿਸੇ ਉਜਾੜ ਸਥਾਨ ਨੂੰ ਚੱਲਿਆ ਜਾਵੇ ਅਤੇ ਉਹ ਮਨੁੱਖ ਉਸ ਬੱਕਰੇ ਨੂੰ ਉਜਾੜ ਵਿੱਚ ਛੱਡ ਦੇਵੇ ।
Numbers 19:18 in Panjabi 18 ਅਤੇ ਕੋਈ ਸ਼ੁੱਧ ਮਨੁੱਖ ਜੂਫ਼ਾ ਲੈ ਕੇ ਉਸ ਜਲ ਵਿੱਚ ਡਬੋਵੇ, ਫੇਰ ਉਸ ਤੰਬੂ ਉੱਤੇ, ਸਾਰਿਆਂ ਭਾਂਡਿਆਂ ਉੱਤੇ, ਉਨ੍ਹਾਂ ਪ੍ਰਾਣੀਆਂ ਜਿਹੜੇ ਉੱਥੇ ਸਨ, ਨਾਲੇ ਉਸ ਉੱਤੇ ਜਿਸ ਨੇ ਹੱਡੀ ਨੂੰ ਜਾਂ ਵੱਢੇ ਹੋਏ ਨੂੰ ਜਾਂ ਲਾਸ਼ ਨੂੰ ਜਾਂ ਕਬਰ ਨੂੰ ਛੂਹਿਆ ਹੋਵੇ, ਉਸ ਉੱਤੇ ਛਿੜਕੇ ।
2 Kings 5:10 in Panjabi 10 ਅਲੀਸ਼ਾ ਨੇ ਇੱਕ ਸੰਦੇਸ਼ਵਾਹਕ ਨੂੰ ਇਹ ਆਖ ਕੇ ਉਹ ਦੇ ਕੋਲ ਭੇਜਿਆ ਕਿ ਜਾ ਤੇ ਯਰਦਨ ਵਿੱਚ ਸੱਤ ਚੁੱਭੀਆਂ ਮਾਰ, ਤਾਂ ਤੇਰਾ ਕੋੜ੍ਹ ਜਾਂਦਾ ਰਹੇਗਾ ਅਤੇ ਤੂੰ ਸ਼ੁੱਧ ਹੋ ਜਾਵੇਂਗਾ ।
2 Kings 5:14 in Panjabi 14 ਤਦ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਉਹ ਨੇ ਯਰਦਨ ਵਿੱਚ ਉਤਰ ਕੇ ਸੱਤ ਚੁੱਭੀਆਂ ਮਾਰੀਆਂ ਤੇ ਫੇਰ ਉਹ ਦੀ ਦੇਹ ਛੋਟੇ ਬੱਚੇ ਦੇ ਸਰੀਰ ਵਰਗੀ ਸਾਫ਼ ਹੋ ਗਈ ਅਤੇ ਉਹ ਸ਼ੁੱਧ ਹੋ ਗਿਆ ।
Psalm 51:2 in Panjabi 2 ਮੇਰੀ ਬਦੀ ਤੋਂ ਮੈਨੂੰ ਚੰਗੀ ਤਰਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,
Psalm 51:7 in Panjabi 7 ਜ਼ੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਂਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ਼ ਨਾਲੋਂ ਵੀ ਚਿੱਟਾ ਹੋ ਜਾਂਵਾਂਗਾ ।
Isaiah 52:15 in Panjabi 15 ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ ।
Ezekiel 36:25 in Panjabi 25 ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੇਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ ।
Daniel 9:24 in Panjabi 24 ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਨੂੰ ਮਸਹ ਕਰੇ ।
Micah 7:19 in Panjabi 19 ਉਹ ਫੇਰ ਸਾਡੇ ਉੱਤੇ ਦਯਾ ਕਰੇਗਾ, ਉਹ ਸਾਡੇ ਅਪਰਾਧਾਂ ਨੂੰ ਪੈਰਾਂ ਹੇਠ ਲਤਾੜੇਗਾ । ਤੂੰ ਉਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟ ਦੇਵੇਂਗਾ ।
John 19:34 in Panjabi 34 ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ ।
Ephesians 5:26 in Panjabi 26 ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ ।
Hebrews 9:13 in Panjabi 13 ਕਿਉਂਕਿ ਜੇ ਬੱਕਰਿਆਂ ਅਤੇ ਵੱਛਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭ੍ਰਿਸ਼ਟ ਲੋਕਾਂ ਉੱਤੇ ਛਿੜਕੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ
Hebrews 9:19 in Panjabi 19 ਕਿਉਂਕਿ ਜਦੋਂ ਮੂਸਾ ਦੀ ਬਿਵਸਥਾ ਦੇ ਅਨੁਸਾਰ ਸਾਰੀ ਪਰਜਾ ਨੂੰ ਹਰੇਕ ਹੁਕਮ ਸੁਣਾ ਦਿੱਤਾ ਤਾਂ ਵੱਛਿਆਂ ਅਤੇ ਬੱਕਰਿਆਂ ਦਾ ਲਹੂ, ਪਾਣੀ, ਕਿਰਮਚੀ ਉੱਨ ਅਤੇ ਜ਼ੂਫੇ ਨਾਲ ਲੈ ਕੇ ਉਸ ਪੁਸਤਕ ਅਤੇ ਸਾਰਿਆਂ ਲੋਕਾਂ ਉੱਤੇ ਛਿੜਕ ਕੇ ਆਖਿਆ
Hebrews 9:21 in Panjabi 21 ਅਤੇ ਇਸੇ ਤਰ੍ਹਾਂ ਉਹ ਨੇ ਡੇਰੇ ਉੱਤੇ ਅਤੇ ਸੇਵਕਾਈ ਦੀ ਸਾਰੀ ਸਮੱਗਰੀ ਉੱਤੇ ਲਹੂ ਛਿੜਕਿਆ ।
Hebrews 9:26 in Panjabi 26 ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੋਂ ਵਾਰ ਵਾਰ ਦੁੱਖ ਭੋਗਣਾ ਪੈਂਦਾ ਸੀ । ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ ।
Hebrews 10:22 in Panjabi 22 ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਅੰਤਹਕਰਨ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ ।
Hebrews 12:24 in Panjabi 24 ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾਂ ਕਰਦਾ ਹੈ ।
1 Peter 1:2 in Panjabi 2 ਜਿਹੜੇ ਪਹਿਲਾਂ ਤੋਂ ਹੀ ਪਿਤਾ ਪਰਮੇਸ਼ੁਰ ਦੇ ਗਿਆਨ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਦੇ ਲਈ ਚੁਣੇ ਗਏ ਕਿ ਆਗਿਆਕਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ । ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਵੱਧਦੀ ਜਾਵੇ ।
1 John 5:6 in Panjabi 6 ਇਹ ਉਹ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ । ਕੇਵਲ ਪਾਣੀ ਤੋਂ ਨਹੀਂ ਸਗੋਂ ਪਾਣੀ ਅਤੇ ਲਹੂ ਤੋਂ ਆਇਆ ।