Leviticus 18:21 in Panjabi 21 ਅਤੇ ਤੂੰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਅੱਗ ਦੇ ਵਿੱਚੋਂ ਨਾ ਲੰਘਾਵੀ, ਨਾ ਤੂੰ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਬਦਨਾਮ ਕਰੀਂ, ਮੈਂ ਯਹੋਵਾਹ ਹਾਂ ।
Other Translations King James Version (KJV) And thou shalt not let any of thy seed pass through the fire to Molech, neither shalt thou profane the name of thy God: I am the LORD.
American Standard Version (ASV) And thou shalt not give any of thy seed to make them pass through `the fire' to Molech; neither shalt thou profane the name of thy God: I am Jehovah.
Bible in Basic English (BBE) And you may not make any of your children go through the fire as an offering to Molech, and you may not put shame on the name of your God: I am the Lord.
Darby English Bible (DBY) And thou shalt not give of thy seed to let them pass through [the fire] to Molech, neither shalt thou profane the name of thy God: I am Jehovah.
Webster's Bible (WBT) And thou shalt not let any of thy seed pass through the fire to Molech, neither shalt thou profane the name of thy God: I am the LORD.
World English Bible (WEB) "'You shall not give any of your children to sacrifice to Molech; neither shall you profane the name of your God: I am Yahweh.
Young's Literal Translation (YLT) `And of thy seed thou dost not give to pass over to the Molech; nor dost thou pollute the name of thy God; I `am' Jehovah.
Cross Reference Leviticus 19:12 in Panjabi 12 ਤੁਸੀਂ ਮੇਰਾ ਨਾਮ ਲੈ ਕੇ ਝੂਠੀ ਸਹੁੰ ਨਾ ਚੁੱਕਣਾ ਅਤੇ ਨਾ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਕਰਨਾ । ਮੈਂ ਯਹੋਵਾਹ ਹਾਂ ।
Leviticus 20:2 in Panjabi 2 ਤੂੰ ਇਸਰਾਏਲੀਆਂ ਨੂੰ ਇਹ ਵੀ ਆਖੀਂ, ਜਿਹੜਾ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ, ਜੋ ਇਸਰਾਏਲ ਵਿੱਚ ਵੱਸਦੇ ਹਨ, ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਨੂੰ ਦੇਵੇ, ਤਾਂ ਉਹ ਜ਼ਰੂਰ ਹੀ ਮਾਰਿਆ ਜਾਵੇ । ਦੇਸ਼ ਦੇ ਲੋਕ ਉਸ ਨੂੰ ਪੱਥਰਾਂ ਨਾਲ ਮਾਰ ਸੁੱਟਣ ।
Leviticus 21:6 in Panjabi 6 ਉਹ ਆਪਣੇ ਪਰਮੇਸ਼ੁਰ ਅੱਗੇ ਪਵਿੱਤਰ ਹੋਣ ਅਤੇ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਨਾ ਕਰਨ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦੇ ਹਨ, ਇਸ ਲਈ ਉਹ ਪਵਿੱਤਰ ਰਹਿਣ ।
Leviticus 22:2 in Panjabi 2 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ, ਉਹ ਇਸਰਾਏਲੀਆਂ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਤੋਂ, ਜਿਨ੍ਹਾਂ ਨੂੰ ਉਹ ਮੇਰੇ ਅੱਗੇ ਪਵਿੱਤਰ ਕਰਦੇ ਹਨ, ਅਲੱਗ ਰਹਿਣ ਅਤੇ ਮੇਰੇ ਪਵਿੱਤਰ ਨਾਮ ਦਾ ਨਿਰਾਦਰ ਨਾ ਕਰਨ । ਮੈਂ ਯਹੋਵਾਹ ਹਾਂ ।
Leviticus 22:32 in Panjabi 32 ਤੁਸੀਂ ਮੇਰੇ ਪਵਿੱਤਰ ਨਾਮ ਨੂੰ ਭ੍ਰਿਸ਼ਟ ਨਾ ਕਰਨਾ, ਪਰ ਮੈਂ ਇਸਰਾਏਲੀਆਂ ਵਿੱਚ ਜ਼ਰੂਰ ਹੀ ਪਵਿੱਤਰ ਸਮਝਿਆ ਜਾਂਵਾਂ । ਮੈਂ ਉਹ ਯਹੋਵਾਹ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹੈ ।
Deuteronomy 12:31 in Panjabi 31 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਅਜਿਹਾ ਨਾ ਕਰਨਾ, ਕਿਉਂਕਿ ਉਹ ਸਾਰੇ ਘਿਣਾਉਣੇ ਕੰਮ ਜਿਨ੍ਹਾਂ ਤੋਂ ਯਹੋਵਾਹ ਘਿਣ ਕਰਦਾ ਹੈ, ਉਹਨਾਂ ਨੇ ਆਪਣੇ ਦੇਵਤਿਆਂ ਦੇ ਲਈ ਕੀਤੇ ਹਨ, ਕਿਉਂ ਜੋ ਉਹ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਆਪਣੇ ਦੇਵਤਿਆਂ ਲਈ ਅੱਗ ਵਿੱਚ ਸਾੜ ਸੁੱਟਦੇ ਹਨ ।
Deuteronomy 18:10 in Panjabi 10 ਤੁਹਾਡੇ ਵਿੱਚ ਅਜਿਹਾ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਦੇ ਵਿੱਚੋਂ ਦੀ ਲੰਘਾਵੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ,
1 Kings 11:7 in Panjabi 7 ਤਾਂ ਸੁਲੇਮਾਨ ਨੇ ਮੋਆਬ ਦੇ ਘਿਣਾਉਣੇ ਕਮੋਸ਼ ਲਈ ਇੱਕ ਉੱਚਾ ਥਾਂ ਉਸ ਪਰਬਤ ਉੱਤੇ ਜਿਹੜਾ ਯਰੂਸ਼ਲਮ ਦੇ ਅੱਗੇ ਹੈ ਬਣਾਇਆ ਨਾਲੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮੋਲਕ ਲਈ ਵੀ ।
1 Kings 11:33 in Panjabi 33 ਇਹ ਦਾ ਕਾਰਨ ਇਹ ਹੈ ਕਿ ਉਨ੍ਹਾਂ ਨੇ ਮੈਨੂੰ ਤਿਆਗ ਕੇ ਸੀਦੋਨੀਆਂ ਦੀ ਦੇਵੀਂ ਅਸ਼ਤਾਰੋਥ ਅਤੇ ਮੋਆਬ ਦੇ ਦਿਓ ਕਮੋਸ਼ ਤੇ ਅੰਮੋਨੀਆਂ ਦੇ ਦਿਓ ਮਿਲਕੋਮ ਅੱਗੇ ਮੱਥਾ ਟੇਕਿਆ ਅਤੇ ਇਸ ਤਰ੍ਹਾਂ ਮੇਰੇ ਮਾਰਗਾਂ ਵਿੱਚ ਨਹੀਂ ਚੱਲਦੇ ਰਹੇ ਕਿ ਜੋ ਮੇਰੀ ਨਿਗਾਹ ਵਿੱਚ ਸਿੱਧੀ ਗੱਲ ਹੈ ਉਹ ਉਹੋ ਕਰਨ ਅਤੇ ਮੇਰੀਆਂ ਬਿਧੀਆਂ ਤੇ ਮੇਰੇ ਨਿਆਵਾਂ ਨੂੰ ਮੰਨਣ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ ।
2 Kings 16:3 in Panjabi 3 ਪਰ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ, ਸਗੋਂ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ, ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਲੰਘਵਾਇਆ ।
2 Kings 21:6 in Panjabi 6 ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫਾਲ ਪਾਉਂਦਾ ਅਤੇ ਟੂਣੇ ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਮਿਲਾਪ ਰੱਖਦਾ ਸੀ ਅਤੇ ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ ।
2 Kings 23:10 in Panjabi 10 ਅਤੇ ਉਹ ਨੇ ਤੋਫ਼ਥ ਨੂੰ ਜੋ ਬਨੀ ਹਿੰਨੋਮ ਦੀ ਵਾਦੀ ਵਿੱਚ ਹੈ ਭਰਿਸ਼ਟ ਕੀਤਾ, ਤਾਂ ਜੋ ਕੋਈ ਮਨੁੱਖ ਆਪਣੇ ਪੁੱਤਰ ਜਾਂ ਆਪਣੀ ਧੀ ਨੂੰ ਮੋਲਕ ਦੇ ਲਈ ਅੱਗ ਵਿਚੋਂ ਦੀ ਨਾ ਲੰਘਾਵੇ ।
Psalm 106:37 in Panjabi 37 ਉਨ੍ਹਾਂ ਨੇ ਆਪਣੇ ਪੁੱਤਰਾਂ ਧੀਆਂ ਨੂੰ ਭੂਤਨਿਆ ਲਈ ਬਲੀਦਾਨ ਕੀਤਾ ।
Jeremiah 7:31 in Panjabi 31 ਉਹਨਾਂ ਨੇ ਤੋਫਥ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤ੍ਰਾਂ ਅਤੇ ਧੀਆਂ ਨੂੰ ਅੱਗ ਵਿੱਚ ਸਾੜਨ, ਜਿਹ ਦਾ ਨਾ ਮੈਂ ਹੁਕਮ ਦਿੱਤਾ, ਨਾ ਹੀ ਮੇਰੇ ਮਨ ਵਿੱਚ ਇਹ ਆਇਆ ।
Jeremiah 19:5 in Panjabi 5 ਉਹਨਾਂ ਨੇ ਬਆਲ ਦੇ ਉੱਚੇ ਉੱਚੇ ਸਥਾਨ ਬਣਾਏ ਭਈ ਆਪਣੇ ਪੁੱਤਰਾਂ ਨੂੰ ਹੋਮ ਦੀ ਬਲੀ ਕਰਕੇ ਬਆਲ ਲਈ ਅੱਗ ਵਿੱਚ ਸਾੜਨ ਜਿਹ ਦਾ ਮੈਂ ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਗੱਲ ਕੀਤੀ, ਨਾ ਮੇਰੇ ਮਨ ਵਿੱਚ ਹੀ ਆਇਆ
Ezekiel 20:31 in Panjabi 31 ਜਦੋਂ ਤੁਸੀਂ ਆਪਣੀਆਂ ਭੇਟਾਂ ਚੜ੍ਹਾਉਂਦੇ ਹੋ ਅਤੇ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਲੰਘਾ ਕੇ ਆਪਣੀਆਂ ਸਾਰੀਆਂ ਮੂਰਤੀਆਂ ਤੋਂ ਆਪਣੇ ਆਪ ਨੂੰ ਅੱਜ ਦੇ ਦਿਨ ਤੱਕ ਭ੍ਰਿਸ਼ਟ ਕਰਦੇ ਹੋ, ਤਾਂ ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਮੇਰੇ ਕੋਲੋਂ ਕੁੱਝ ਪੁੱਛ ਸਕਦੇ ਹੋ ? ਪ੍ਰਭੂ ਯਹੋਵਾਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੇ ਕੋਲੋਂ ਤੁਸੀਂ ਕੁੱਝ ਨਾ ਪੁੱਛ ਸਕੋਗੇ ।
Ezekiel 23:37 in Panjabi 37 ਕਿਉਂ ਜੋ ਉਹਨਾਂ ਨੇ ਵਿਭਚਾਰ ਕੀਤਾ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ । ਹਾਂ, ਉਹਨਾਂ ਨੇ ਆਪਣੀਆਂ ਮੂਰਤੀਆਂ ਨਾਲ ਵਿਭਚਾਰ ਕੀਤਾ ਅਤੇ ਆਪਣੇ ਪੁੱਤਰਾਂ ਨੂੰ ਜੋ ਮੇਰੇ ਤੋਂ ਜੰਮੇ ਅੱਗ ਵਿੱਚੋਂ ਲੰਘਾਇਆ ਕਿ ਮੂਰਤੀਆਂ ਲਈ ਉਹ ਖਾਣਾ ਹੋਣ !
Ezekiel 36:20 in Panjabi 20 ਜਦੋਂ ਉਹ ਕੌਮਾਂ ਦੇ ਵਿੱਚ ਜਿੱਥੇ ਜਿੱਥੇ ਉਹ ਗਏ ਸਨ ਪਹੁੰਚੇ, ਤਾਂ ਉਹਨਾਂ ਮੇਰੇ ਪਵਿੱਤਰ ਨਾਮ ਨੂੰ ਪਲੀਤ ਕੀਤਾ, ਜਦੋਂ ਉਹ ਉਹਨਾਂ ਦੇ ਬਾਰੇ ਆਖਦੇ ਸਨ ਕਿ ਇਹ ਯਹੋਵਾਹ ਦੀ ਪਰਜਾ ਹੈ ਅਤੇ ਉਹ ਦੇ ਦੇਸ ਵਿੱਚੋਂ ਨਿੱਕਲ ਕੇ ਆਏ ਹਨ ।
Amos 5:26 in Panjabi 26 ਨਹੀਂ, ਤੁਸੀਂ ਤਾਂ ਆਪਣੇ ਰਾਜਾ ਦੇ ਡੇਰੇ ਨੂੰ ਅਤੇ ਆਪਣੇ ਬੁੱਤਾਂ ਦੀ ਚੌਂਕੀ ਨੂੰ ਅਤੇ ਆਪਣੇ ਦੇਵਤੇ ਦੇ ਤਾਰੇ ਨੂੰ ਚੁੱਕ ਕੇ ਫਿਰਦੇ ਰਹੇ, ਜਿਸ ਨੂੰ ਤੁਸੀਂ ਆਪਣੇ ਲਈ ਬਣਾਇਆ !
Malachi 1:12 in Panjabi 12 ਪਰ ਤੁਸੀਂ ਇਹ ਆਖ ਕੇ ਉਸ ਨੂੰ ਭ੍ਰਿਸ਼ਟ ਕਰਦੇ ਹੋ ਕਿ ਪ੍ਰਭੂ ਦੀ ਮੇਜ਼ ਭ੍ਰਿਸ਼ਟ ਹੈ ਅਤੇ ਉਸ ਦਾ ਫਲ ਅਰਥਾਤ ਭੋਜਨ ਤੁੱਛ ਹੈ
Acts 7:43 in Panjabi 43 ਅਤੇ ਤੁਸੀਂ ਮੋਲੋਕ ਦੇ ਤੰਬੂ, ਅਤੇ ਰਿਫ਼ਾਨ ਦਿਉਤੇ ਦੇ ਤਾਰੇ ਨੂੰ, ਅਰਥਾਤ ਉਨ੍ਹਾਂ ਮੂਰਤਾਂ ਨੂੰ ਚੁੱਕੀ ਫਿਰਦੇ ਹੋ ਜਿਹੜੀਆਂ ਤੁਸੀਂ ਆਪਣੇ ਪੂਜਣ ਲਈ ਬਣਾਈਆਂ, ਅਤੇ ਮੈਂ ਤੁਹਾਨੂੰ ਕੱਢ ਕੇ ਬਾਬੁਲ ਤੋਂ ਪਰੇ ਲੈ ਜਾ ਕੇ ਵਸਾਵਾਂਗਾ ।
Romans 1:23 in Panjabi 23 ਅਤੇ ਅਵਿਨਾਸ਼ੀ ਪਰਮੇਸ਼ੁਰ ਦੀ ਮਹਿਮਾ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੇ ਰੂਪ ਵਿੱਚ ਬਦਲ ਦਿੱਤਾ ।
Romans 2:24 in Panjabi 24 ਜਿਵੇਂ ਲਿਖਿਆ ਹੋਇਆ ਹੈ ਕਿ ਪਰਾਈਆਂ ਕੌਮਾਂ ਦੇ ਵਿੱਚ ਤੁਹਾਡੇ ਕਾਰਨ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਹੁੰਦੀ ਹੈ ।