Leviticus 24:11 in Panjabi 11 ਅਤੇ ਉਸ ਇਸਰਾਏਲੀ ਇਸਤਰੀ ਦਾ ਪੁੱਤਰ ਯਹੋਵਾਹ ਦੇ ਨਾਮ ਦਾ ਨਿਰਾਦਰ ਕਰਕੇ ਕੁਫ਼ਰ ਬਕਣ ਲੱਗਾ, ਤਾਂ ਲੋਕ ਉਸ ਨੂੰ ਮੂਸਾ ਦੇ ਕੋਲ ਲੈ ਆਏ । ਉਸ ਦੀ ਮਾਂ ਦਾ ਨਾਮ “ਸਲੁਮੀਥ” ਸੀ, ਜੋ ਦਾਨ ਦੀ ਗੋਤ ਵਿੱਚੋਂ ਦਿਬਰੀ ਦੀ ਧੀ ਸੀ ।
Other Translations King James Version (KJV) And the Israelitish woman's son blasphemed the name of the Lord, and cursed. And they brought him unto Moses: (and his mother's name was Shelomith, the daughter of Dibri, of the tribe of Dan:)
American Standard Version (ASV) and the son of the Israelitish woman blasphemed the Name, and cursed; and they brought him unto Moses. And his mother's name was Shelomith, the daughter of Dibri, of the tribe of Dan.
Bible in Basic English (BBE) And the son of the Israelite woman said evil against the holy Name, with curses; and they took him to Moses. His mother's name was Shelomith, the daughter of Dibri, of the tribe of Dan.
Darby English Bible (DBY) and the Israelitish woman's son blasphemed the Name, and cursed; and they brought him to Moses. And his mother's name was Shelomith, the daughter of Dibri, of the tribe of Dan.
Webster's Bible (WBT) And the Israelitish woman's son blasphemed the name of the LORD, and cursed: and they brought him to Moses: (and his mother's name was Shelomith, the daughter of Dibri, of the tribe of Dan:)
World English Bible (WEB) The son of the Israelite woman blasphemed the Name, and cursed; and they brought him to Moses. His mother's name was Shelomith, the daughter of Dibri, of the tribe of Dan.
Young's Literal Translation (YLT) and the son of the Israelitish woman execrateth the Name, and revileth; and they bring him in unto Moses; and his mother's name `is' Shelomith daughter of Dibri, of the tribe of Dan;
Cross Reference Exodus 3:15 in Panjabi 15 ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, “ਤੂੰ ਇਸਰਾਏਲੀਆਂ ਨੂੰ ਅਜਿਹਾ ਆਖੀਂ ਕਿ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ । ਸਦੀਪਕਾਲ ਤੋਂ ਮੇਰਾ ਇਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਇਹੋ ਹੀ ਯਾਦਗਿਰੀ ਹੈ । ”
Exodus 18:22 in Panjabi 22 ਉਹ ਹਰ ਵੇਲੇ ਲੋਕਾਂ ਦਾ ਨਿਆਂ ਕਰਨ ਅਤੇ ਇਸ ਤਰ੍ਹਾਂ ਹੋਵੇ ਕਿ ਹਰ ਇੱਕ ਵੱਡੀ ਗੱਲ ਤੇਰੇ ਕੋਲ ਲਿਆਉਣ ਪਰ ਛੋਟੀਆਂ ਗੱਲਾਂ ਨੂੰ ਆਪ ਨਬੇੜਨ ਸੋ ਇਸ ਤਰ੍ਹਾਂ ਤੇਰੇ ਲਈ ਸੌਖਾ ਰਹੇਗਾ ਅਤੇ ਉਹ ਤੇਰੇ ਨਾਲ ਭਾਰ ਹਲਕਾ ਕਰਨ ।
Exodus 18:26 in Panjabi 26 ਉਹ ਹਰ ਵੇਲੇ ਪਰਜਾ ਦਾ ਨਿਆਂ ਕਰਦੇ ਸਨ ਅਤੇ ਔਖਾ ਕੰਮ ਮੂਸਾ ਕੋਲ ਲਿਆਉਂਦੇ ਸਨ ਪਰ ਸਾਰੇ ਛੋਟੇ ਕੰਮ ਆਪ ਨਬੇੜ ਲੈਂਦੇ ਸਨ ।
Exodus 20:7 in Panjabi 7 ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂਕਿ ਜਿਹੜਾ ਉਸ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਬੇਦੋਸ਼ ਨਾ ਠਹਿਰਾਵੇਗਾ ।
Leviticus 24:15 in Panjabi 15 ਅਤੇ ਤੂੰ ਇਸਰਾਏਲੀਆਂ ਨੂੰ ਆਖ ਕਿ ਜਿਹੜਾ ਆਪਣੇ ਪਰਮੇਸ਼ੁਰ ਦੇ ਵਿਰੁੱਧ ਦੁਰਬਚਨ ਬੋਲੇ, ਉਹ ਆਪਣੇ ਪਾਪ ਦਾ ਭਾਰ ਆਪ ਹੀ ਚੁੱਕੇ ।
Numbers 15:33 in Panjabi 33 ਤਾਂ ਜਿਨ੍ਹਾਂ ਨੂੰ ਉਹ ਲੱਕੜੀਆਂ ਚੁਗਦਿਆਂ ਮਿਲਿਆ ਸੀ ਉਹ ਉਸ ਨੂੰ ਮੂਸਾ, ਹਾਰੂਨ ਅਤੇ ਸਾਰੀ ਮੰਡਲੀ ਦੇ ਕੋਲ ਲਿਆਏ ।
2 Samuel 12:14 in Panjabi 14 ਪਰ ਇਸ ਕਰਕੇ ਜੋ ਤੇਰੇ ਇਸ ਕੰਮ ਕਰਨ ਤੋਂ ਯਹੋਵਾਹ ਦੇ ਵੈਰੀਆਂ ਨੂੰ ਨਿੰਦਿਆ ਕਰਨ ਦਾ ਵੱਡਾ ਮੌਕਾ ਮਿਲਿਆ ਸੋ ਇਹ ਬਾਲਕ ਵੀ ਜੋ ਤੇਰੇ ਲਈ ਜਨਮ ਲਵੇਗਾ ਉਹ ਜ਼ਰੂਰ ਮਰ ਜਾਵੇਗਾ, ਤਾਂ ਨਾਥਾਨ ਆਪਣੇ ਘਰ ਚਲਾ ਗਿਆ ।
1 Kings 21:10 in Panjabi 10 ਤਾਂ ਸ਼ੈਤਾਨ ਦੇ ਪੁੱਤਰਾਂ ਵਿੱਚੋਂ ਦੋ ਮਨੁੱਖਾਂ ਨੂੰ ਉਹ ਦੇ ਸਾਹਮਣੇ ਬਿਠਾਓ । ਉਹ ਗਵਾਹੀ ਦੇਣ ਕਿ ਤੂੰ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਬੋਲਿਆ ਹੈਂ ਤਾਂ ਉਹ ਉਸ ਨੂੰ ਬਾਹਰ ਲੈ ਜਾ ਕੇ ਪਥਰਾਉ ਕਰਨ ਕਿ ਉਹ ਮਰ ਜਾਵੇ ।
1 Kings 21:13 in Panjabi 13 ਤਾਂ ਦੋ ਸ਼ਤਾਨੀ ਮਨੁੱਖ ਅੰਦਰ ਆਏ ਅਤੇ ਉਸ ਦੇ ਸਾਹਮਣੇ ਬੈਠ ਗਏ ਤਾਂ ਇਨ੍ਹਾਂ ਸ਼ਤਾਨੀ ਮਨੁੱਖਾਂ ਨੇ ਉਸ ਦੇ ਉੱਤੇ ਅਰਥਾਤ ਨਾਬੋਥ ਉੱਤੇ ਲੋਕਾਂ ਦੇ ਅੱਗੇ ਗਵਾਹੀ ਦਿੱਤੀ ਕਿ ਨਾਬੋਥ ਨੇ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਆਖੇ ਹਨ ਤਾਂ ਉਹ ਉਸ ਨੂੰ ਸ਼ਹਿਰੋਂ ਬਾਹਰ ਲੈ ਗਏ ਅਤੇ ਉਸ ਨੂੰ ਪਥਰਾਉ ਕਰ ਕੇ ਮਾਰ ਸੁੱਟਿਆ ।
2 Kings 18:30 in Panjabi 30 ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਹੋਵਾਹ ਉੱਤੇ ਤੁਹਾਡਾ ਭਰੋਸਾ ਕਰਾਵੇ ਕਿ ਯਹੋਵਾਹ ਜ਼ਰੂਰ ਸਾਨੂੰ ਛੁਡਾਵੇਗਾ ਇਸ ਲਈ ਇਹ ਸ਼ਹਿਰ ਅੱਸ਼ੂਰ ਦੇ ਰਾਜਾ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ ।
2 Kings 18:35 in Panjabi 35 ਦੇਸ ਦੇ ਸਾਰਿਆਂ ਦੇਵਤਿਆਂ ਵਿੱਚੋਂ ਉਹ ਕਿਹੜੇ ਹਨ, ਜਿਨ੍ਹਾਂ ਨੇ ਆਪਣਾ ਦੇਸ ਮੇਰੇ ਹੱਥੋਂ ਛੁਡਾ ਲਿਆ ਕਿ ਯਹੋਵਾਹ ਮੇਰੇ ਹੱਥੋਂ ਯਰੂਸ਼ਲਮ ਨੂੰ ਛੁਡਾ ਲਵੇ ?
2 Kings 18:37 in Panjabi 37 ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜੋ ਮਹਿਲ ਦਾ ਅਧਿਕਾਰੀ ਸੀ, ਸਬਨਾ ਮੁਨੀਮ ਅਤੇ ਆਸਾਫ ਦਾ ਪੁੱਤਰ ਯੋਆਹ ਲਿਖਾਰੀ ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਤੇ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ ।
2 Kings 19:6 in Panjabi 6 ਅਤੇ ਯਸਾਯਾਹ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਆਪਣੇ ਸੁਆਮੀ ਨੂੰ ਇਸ ਤਰ੍ਹਾਂ ਆਖਿਓ ਕਿ ਯਹੋਵਾਹ ਇਹ ਆਖਦਾ ਹੈ, ਤੂੰ ਉਹਨਾਂ ਗੱਲਾਂ ਤੋਂ ਜੋ ਤੂੰ ਸੁਣੀਆਂ ਹਨ ਜਿਨ੍ਹਾਂ ਨਾਲ ਅੱਸ਼ੂਰ ਦੇ ਰਾਜਾ ਦੇ ਨੌਕਰਾਂ ਨੇ ਮੇਰੇ ਉੱਤੇ ਕੁਫ਼ਰ ਬਕਿਆ ਹੈ, ਨਾ ਡਰੀਂ ।
2 Kings 19:10 in Panjabi 10 ਕਿ ਤੁਸੀਂ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੂੰ ਇਸ ਤਰ੍ਹਾਂ ਆਖਿਓ ਕਿ ਤੇਰਾ ਪਰਮੇਸ਼ੁਰ ਜਿਹ ਦੇ ਉੱਤੇ ਤੇਰਾ ਭਰੋਸਾ ਹੈ ਇਹ ਆਖ ਕੇ ਤੈਨੂੰ ਧੋਖਾ ਨਾ ਦੇਵੇ ਕਿ ਯਰੂਸ਼ਲਮ ਅੱਸ਼ੂਰ ਦੇ ਰਾਜਾ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ ।
2 Kings 19:22 in Panjabi 22 ਤੂੰ ਕਿਸਨੂੰ ਬੋਲੀਆਂ ਮਾਰੀਆਂ ਅਤੇ ਕਿਸਨੂੰ ਕੁਫ਼ਰ ਬਕਿਆ ? ਕਿਸ ਦੇ ਵਿਰੁੱਧ ਤੂੰ ਆਪਣੀ ਅਵਾਜ਼ ਉੱਚੀ ਕੀਤੀ ? ਹਾਂ, ਤੂੰ ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ ਘੁਮੰਡ ਨਾਲ, ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ ।
2 Chronicles 32:14 in Panjabi 14 ਉਨ੍ਹਾਂ ਕੌਮਾਂ ਦੇ ਸਾਰੇ ਦੇਵਤਿਆਂ ਵਿੱਚੋਂ ਕਿਹੜਾ ਸੀ ਜਿਸ ਨੂੰ ਮੇਰੇ ਪਿਉ-ਦਾਦਿਆਂ ਨੇ ਉੱਕਾ ਹੀ ਨਾਸ ਨਹੀਂ ਕੀਤਾ ਜਿਹੜਾ ਮੇਰੇ ਹੱਥੋਂ ਆਪਣਿਆਂ ਲੋਕਾਂ ਨੂੰ ਬਚਾ ਸਕਿਆ ਕਿ ਤੁਹਾਡਾ ਪਰਮੇਸ਼ੁਰ ਵੀ ਮੇਰੇ ਹੱਥੋਂ ਤੁਹਾਨੂੰ ਛੁਡਾ ਲਵੇ ?
Job 1:5 in Panjabi 5 ਜਦ ਉਨ੍ਹਾਂ ਦੀ ਦਾਵਤ ਦੇ ਦਿਨ ਬੀਤ ਜਾਂਦੇ ਤਦ ਅੱਯੂਬ ਉਨ੍ਹਾਂ ਨੂੰ ਸੱਦ ਲੈਂਦਾ ਅਤੇ ਉਨ੍ਹਾਂ ਨੂੰ ਪਵਿੱਤਰ ਕਰਦਾ ਹੁੰਦਾ ਸੀ ਅਤੇ ਸਵੇਰੇ ਹੀ ਉੱਠ ਕੇ ਉਨ੍ਹਾਂ ਸਾਰਿਆਂ ਦੀ ਗਿਣਤੀ ਅਨੁਸਾਰ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਸੀ, ਕਿਉਂ ਜੋ ਅੱਯੂਬ ਆਖਦਾ ਸੀ ਕਿਤੇ ਅਜਿਹਾ ਨਾ ਹੋਵੇ ਮੇਰੇ ਬੱਚਿਆਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਮਨ ਵਿੱਚ ਪਰਮੇਸ਼ੁਰ ਨੂੰ ਫਿਟਕਾਰਿਆ ਹੋਵੇ । ਅੱਯੂਬ ਹਮੇਸ਼ਾ ਇਸੇ ਤਰ੍ਹਾਂ ਕਰਦਾ ਹੁੰਦਾ ਸੀ ।
Job 1:11 in Panjabi 11 ਜ਼ਰਾ ਤੂੰ ਆਪਣਾ ਹੱਥ ਤਾਂ ਵਧਾ ਅਤੇ ਜੋ ਕੁਝ ਉਸ ਦਾ ਹੈ ਉਸ ਨੂੰ ਛੂਹ, ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ ।”
Job 1:22 in Panjabi 22 ਇਹਨਾਂ ਸਾਰੀਆਂ ਗੱਲਾਂ ਵਿੱਚ ਨਾ ਤਾਂ ਅੱਯੂਬ ਨੇ ਪਾਪ ਕੀਤਾ ਅਤੇ ਨਾ ਪਰਮੇਸ਼ੁਰ ਉੱਤੇ ਬੇਸਮਝੀ ਨਾਲ ਦੋਸ਼ ਲਾਇਆ ।
Job 2:5 in Panjabi 5 ਆਪਣਾ ਹੱਥ ਵਧਾ ਕੇ ਉਸ ਦੀ ਹੱਡੀ ਅਤੇ ਉਸ ਦੇ ਮਾਸ ਨੂੰ ਛੂਹ ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ ।”
Job 2:9 in Panjabi 9 ਉਸ ਦੀ ਪਤਨੀ ਨੇ ਉਸ ਨੂੰ ਆਖਿਆ, “ਕੀ ਤੂੰ ਅਜੇ ਵੀ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ ? ਪਰਮੇਸ਼ੁਰ ਦੀ ਨਿੰਦਿਆ ਕਰ ਅਤੇ ਮਰ ਜਾ !”
Psalm 74:18 in Panjabi 18 ਹੇ ਯਹੋਵਾਹ, ਤੂੰ ਇਹ ਨੂੰ ਚੇਤੇ ਰੱਖ ਕਿ ਵੈਰੀ ਨੇ ਨਿੰਦਿਆ ਕੀਤੀ, ਅਤੇ ਮੂਰਖ ਲੋਕਾਂ ਨੇ ਤੇਰੇ ਨਾਮ ਉੱਤੇ ਕੁਫ਼ਰ ਬਕਿਆ ਹੈ !
Psalm 74:22 in Panjabi 22 ਹੇ ਪਰਮੇਸ਼ੁਰ, ਉੱਠ, ਆਪਣਾ ਮੁਦੱਪਾ ਆਪ ਹੀ ਲੜ, ਚੇਤੇ ਰੱਖ ਕਿ ਮੂਰਖ ਸਾਰਾ ਦਿਨ ਕਿਵੇਂ ਤੇਰੀ ਨਿੰਦਿਆ ਕਰਦਾ ਹੈ !
Isaiah 8:21 in Panjabi 21 ਉਹ ਇਸ ਦੇਸ ਵਿੱਚੋਂ ਖੱਜਲ ਅਤੇ ਭੁੱਖੇ ਹੋ ਕੇ ਲੰਘਣਗੇ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਭੁੱਖੇ ਹੋਣਗੇ ਤਾਂ ਉਹ ਆਪਣੇ ਆਪ ਉੱਤੇ ਖਿਝਣਗੇ ਅਤੇ ਆਪਣੇ ਮੂੰਹ ਉਤਾਹਾਂ ਚੁੱਕ ਕੇ ਆਪਣੇ ਰਾਜੇ ਅਤੇ ਆਪਣੇ ਪਰਮੇਸ਼ੁਰ ਨੂੰ ਫਿਟਕਾਰਨਗੇ ।
Matthew 26:65 in Panjabi 65 ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਇਸ ਨੇ ਨਿੰਦਿਆ ਕੀਤੀ ਹੈ, ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ ? ਵੇਖੋ ਹੁਣੇ ਤੁਸੀਂ ਇਹ ਨਿੰਦਿਆ ਸੁਣੀ ਹੈ l ਤੁਹਾਡੀ ਕੀ ਸਲਾਹ ਹੈ ?
Acts 6:11 in Panjabi 11 ਫੇਰ ਉਨ੍ਹਾਂ ਨੇ ਕੁੱਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ ।
Romans 2:24 in Panjabi 24 ਜਿਵੇਂ ਲਿਖਿਆ ਹੋਇਆ ਹੈ ਕਿ ਪਰਾਈਆਂ ਕੌਮਾਂ ਦੇ ਵਿੱਚ ਤੁਹਾਡੇ ਕਾਰਨ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਹੁੰਦੀ ਹੈ ।
1 Timothy 1:13 in Panjabi 13 ਭਾਵੇਂ ਮੈਂ ਪਹਿਲਾਂ ਨਿੰਦਿਆ ਕਰਨ ਵਾਲਾ, ਸਤਾਉਣ ਵਾਲਾ ਅਤੇ ਧੱਕੇਖੋਰਾ ਸੀ ਪਰ ਮੇਰੇ ਉੱਤੇ ਰਹਿਮ ਹੋਇਆ ਇਸ ਲਈ ਜੋ ਮੈਂ ਇਹ ਅਵਿਸ਼ਵਾਸ ਵਿੱਚ ਅਣਜਾਣਪੁਣੇ ਨਾਲ ਕੀਤਾ ।
Revelation 16:11 in Panjabi 11 ਅਤੇ ਉਹਨਾਂ ਦੇ ਆਪਣੇ ਦੁੱਖਾਂ ਦੇ ਕਾਰਨ ਅਤੇ ਆਪਣੇ ਜਖ਼ਮਾਂ ਦੇ ਕਾਰਨ ਸਵਰਗ ਦੇ ਪਰਮੇਸ਼ੁਰ ਦੀ ਨਿੰਦਿਆ ਕੀਤੀ ਅਤੇ ਆਪਣੇ ਕੰਮਾਂ ਤੋਂ ਤੋਬਾ ਨਾ ਕੀਤੀ ।
Revelation 16:21 in Panjabi 21 ਅਤੇ ਅਕਾਸ਼ੋਂ ਮਨੁੱਖਾਂ ਉੱਤੇ ਮੰਨੋ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਮਹਾਂਮਾਰੀ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ, ਕਿਉਂ ਜੋ ਉਹਨਾਂ ਦੀ ਮਹਾਂਮਾਰੀ ਬਹੁਤ ਭਾਰੀ ਹੈ ।