Leviticus 25:35 in Panjabi 35 ਜੇਕਰ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਨੂੰ ਸੰਭਾਲੀਂ, ਉਹ ਪਰਦੇਸੀ ਜਾਂ ਪ੍ਰਾਹੁਣੇ ਦੀ ਤਰ੍ਹਾਂ ਤੇਰੇ ਨਾਲ ਰਹੇ ।
Other Translations King James Version (KJV) And if thy brother be waxen poor, and fallen in decay with thee; then thou shalt relieve him: yea, though he be a stranger, or a sojourner; that he may live with thee.
American Standard Version (ASV) And if thy brother be waxed poor, and his hand fail with thee; then thou shalt uphold him: `as' a stranger and a sojourner shall he live with thee.
Bible in Basic English (BBE) And if your brother becomes poor and is not able to make a living, then you are to keep him with you, helping him as you would a man from another country who is living among you.
Darby English Bible (DBY) And if thy brother grow poor, and he be fallen into decay beside thee, then thou shalt relieve him, [be he] stranger or sojourner, that he may live beside thee.
Webster's Bible (WBT) And if thy brother shall have become poor, and fallen in decay with thee; then thou shalt relieve him: yea, though he may be a stranger, or a sojourner; that he may live with thee.
World English Bible (WEB) "'If your brother has become poor, and his hand can't support him among you; then you shall uphold him. As a stranger and a sojourner he shall live with you.
Young's Literal Translation (YLT) `And when thy brother is become poor, and his hand hath failed with thee, then thou hast kept hold on him, sojourner and settler, and he hath lived with thee;
Cross Reference Exodus 23:9 in Panjabi 9 ਤੂੰ ਪਰਦੇਸੀ ਨੂੰ ਨਾ ਸਤਾ । ਤੁਸੀਂ ਪਰਦੇਸੀ ਦੇ ਮਨ ਨੂੰ ਜਾਣਦੇ ਹੋ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਸੀ ।
Leviticus 19:34 in Panjabi 34 ਅਤੇ ਜੋ ਪਰਦੇਸੀ ਤੁਹਾਡੇ ਵਿਚਕਾਰ ਵੱਸੇ, ਉਹ ਤੁਹਾਡੇ ਲਈ ਆਪਣੇ ਲੋਕਾਂ ਵਰਗਾ ਹੋਵੇ ਅਤੇ ਤੁਸੀਂ ਉਸ ਨੂੰ ਆਪਣੇ ਜਿਹਾ ਪਿਆਰ ਕਰਿਓ ਕਿਉਂ ਜੋ ਤੁਸੀਂ ਵੀ ਮਿਸਰ ਦੇਸ਼ ਵਿੱਚ ਪਰਦੇਸੀ ਸੀ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
Leviticus 25:25 in Panjabi 25 ਜੇ ਕਦੇ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਆਪਣੇ ਹਿੱਸੇ ਦੀ ਜ਼ਮੀਨ ਵਿੱਚੋਂ ਕੁਝ ਵੇਚ ਦੇਵੇ ਅਤੇ ਤਾਂ ਉਸ ਦੇ ਸਭ ਤੋਂ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਕੋਈ ਆ ਕੇ ਉਸ ਜ਼ਮੀਨ ਨੂੰ ਛੁਡਾ ਲਵੇ ਜੋ ਉਸ ਦੇ ਭਰਾ ਨੇ ਵੇਚੀ ਸੀ ।
Deuteronomy 10:18 in Panjabi 18 ਉਹ ਯਤੀਮ ਅਤੇ ਵਿਧਵਾ ਦਾ ਨਿਆਂ ਕਰਦਾ ਹੈ ਅਤੇ ਪਰਦੇਸੀ ਨਾਲ ਪ੍ਰੇਮ ਰੱਖਦਾ ਹੈ ਕਿ ਉਸ ਨੂੰ ਰੋਟੀ ਅਤੇ ਕੱਪੜਾ ਦੇਵੇ ।
Deuteronomy 15:7 in Panjabi 7 ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਉਸ ਦੇ ਕਿਸੇ ਵੀ ਫਾਟਕ ਦੇ ਅੰਦਰ ਜੇਕਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਕੋਲ ਕੋਈ ਕੰਗਾਲ ਹੋਵੇ ਤਾਂ ਤੁਸੀਂ ਆਪਣੇ ਕੰਗਾਲ ਭਰਾ ਲਈ ਆਪਣਾ ਮਨ ਕਠੋਰ ਨਾ ਕਰਿਓ ਅਤੇ ਨਾ ਹੀ ਆਪਣਾ ਹੱਥ ਰੋਕਿਓ,
Deuteronomy 24:14 in Panjabi 14 ਤੂੰ ਕਿਸੇ ਮਜ਼ਦੂਰ ਉੱਤੇ ਜੋ ਕੰਗਾਲ ਅਤੇ ਜ਼ਰੂਰਤਮੰਦ ਹੈ ਜ਼ੁਲਮ ਨਾ ਕਰੀਂ, ਉਹ ਭਾਵੇਂ ਤੇਰੇ ਭਰਾਵਾਂ ਵਿੱਚੋਂ ਹੋਵੇ, ਭਾਵੇਂ ਪਰਦੇਸੀਆਂ ਵਿੱਚੋਂ ਜਿਹੜੇ ਤੇਰੇ ਦੇਸ਼ ਵਿੱਚ ਤੇਰੇ ਫਾਟਕਾਂ ਦੇ ਅੰਦਰ ਰਹਿੰਦੇ ਹਨ ।
Psalm 37:26 in Panjabi 26 ਉਹ ਸਾਰਾ ਦਿਨ ਦਯਾ ਕਰਦਾ ਅਤੇ ਉਧਾਰ ਦਿੰਦਾ ਹੈ, ਅਤੇ ਉਸ ਦੀ ਅੰਸ ਮੁਬਾਰਕ ਹੈ ।
Psalm 41:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਧੰਨ ਹੈ ਉਹ ਜਿਹੜਾ ਗਰੀਬ ਦੀ ਸੁੱਧ ਲੈਂਦਾ ਹੈ, ਯਹੋਵਾਹ ਉਹ ਨੂੰ ਬੁਰਿਆਈ ਦੇ ਵੇਲੇ ਛੁਡਾਵੇਗਾ ।
Psalm 112:5 in Panjabi 5 ਉਸ ਮਨੁੱਖ ਦਾ ਭਲਾ ਹੁੰਦਾ ਹੈ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ, ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ ।
Psalm 112:9 in Panjabi 9 ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ, ਉਹ ਦਾ ਸਿੰਙ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ ।
Proverbs 14:20 in Panjabi 20 ਕੰਗਾਲ ਦਾ ਗੁਆਂਢੀ ਵੀ ਉਸ ਤੋਂ ਘਿਰਣਾ ਕਰਦਾ ਹੈ, ਪਰ ਧਨਵਾਨ ਦੇ ਬਹੁਤ ਸਾਰੇ ਪ੍ਰੇਮੀ ਹੁੰਦੇ ਹਨ ।
Proverbs 14:31 in Panjabi 31 ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ ।
Proverbs 17:5 in Panjabi 5 ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ ।
Proverbs 19:17 in Panjabi 17 ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ ।
Matthew 25:35 in Panjabi 35 ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ,
Mark 14:7 in Panjabi 7 ਕਿਉਂ ਜੋ ਕੰਗਾਲ ਤਾਂ ਸਦਾ ਤੁਹਾਡੇ ਨਾਲ ਰਹਿੰਦੇ ਹਨ, ਅਤੇ ਤੁਸੀਂ ਜਦੋਂ ਚਾਹੋ ਉਦੋਂ ਉਨ੍ਹਾਂ ਦਾ ਭਲਾ ਕਰ ਸਕਦੇ ਹੋ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ ।
Luke 6:35 in Panjabi 35 ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ । ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ ।
John 12:8 in Panjabi 8 ਕੰਗਾਲ ਲੋਕ ਸਦਾ ਤੁਹਾਡੇ ਨਾਲ ਹੋਣਗੇ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹੋਵਾਂਗਾ ।”
Acts 11:29 in Panjabi 29 ਅਤੇ ਚੇਲਿਆਂ ਵਿੱਚੋਂ ਹਰੇਕ ਨੇ ਆਪੋ-ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਰਾਵਾਂ ਦੀ ਮਦਦ ਲਈ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ ਕੁੱਝ ਭੇਜਣ ਦਾ ਹੌਂਸਲਾ ਕੀਤਾ ।
Romans 12:13 in Panjabi 13 ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ ।
Romans 12:18 in Panjabi 18 ਜੇ ਹੋ ਸਕੇ ਤਾਂ ਆਪਣੀ ਵਾਹ ਲੱਗਦਿਆਂ ਸਾਰਿਆਂ ਮਨੁੱਖਾਂ ਦੇ ਨਾਲ ਮੇਲ ਰੱਖੋ ।
Romans 12:20 in Panjabi 20 ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖਿਲਾਓ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ ਕਿਉਂ ਜੋ ਇਹ ਕਰਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ ।
2 Corinthians 8:9 in Panjabi 9 ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ ।
2 Corinthians 9:1 in Panjabi 1 ਉਪਰੰਤ ਉਸ ਸੇਵਾ ਦੇ ਵਿਖੇ ਜਿਹੜੀ ਸੰਤਾਂ ਲਈ ਹੈ, ਮੇਰੇ ਵਲੋਂ ਤੁਹਾਨੂੰ ਲਿਖਣ ਦੀ ਕੋਈ ਲੋੜ ਨਹੀਂ ।
2 Corinthians 9:12 in Panjabi 12 ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਸਗੋਂ ਪਰਮੇਸ਼ੁਰ ਦਾ ਧੰਨਵਾਦ ਕਰਨ ਰਾਹੀਂ ਵੱਧਦਾ ਵੀ ਜਾਂਦਾ ਹੈ ।
Galatians 2:10 in Panjabi 10 ਅਤੇ ਇਹ ਆਖਿਆ ਕੇਵਲ ਅਸੀਂ ਗ਼ਰੀਬਾਂ ਨੂੰ ਚੇਤੇ ਰੱਖੀਏ ਜਿਸ ਕੰਮ ਲਈ ਮੈਂ ਵੀ ਯਤਨ ਕੀਤਾ ਸੀ ।
Hebrews 13:2 in Panjabi 2 ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ ।
James 2:5 in Panjabi 5 ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ ?
1 John 3:17 in Panjabi 17 ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ ?