Leviticus 26:39 in Panjabi 39 ਅਤੇ ਤੁਹਾਡੇ ਵਿੱਚੋਂ ਜੋ ਬਚ ਜਾਣਗੇ ਉਹ ਤੁਹਾਡੇ ਵੈਰੀਆਂ ਦੇ ਦੇਸ਼ਾਂ ਵਿੱਚ ਆਪਣੀਆਂ ਬਦੀਆਂ ਦੇ ਕਾਰਨ ਕਮਜ਼ੋਰ ਹੋ ਜਾਣਗੇ, ਅਤੇ ਆਪਣੇ ਪਿਉ-ਦਾਦਿਆਂ ਦੀਆਂ ਬਦੀਆਂ ਦੇ ਕਾਰਨ ਉਨ੍ਹਾਂ ਦੀ ਤਰ੍ਹਾਂ ਹੀ ਕਮਜ਼ੋਰ ਹੋ ਜਾਣਗੇ ।
Other Translations King James Version (KJV) And they that are left of you shall pine away in their iniquity in your enemies' lands; and also in the iniquities of their fathers shall they pine away with them.
American Standard Version (ASV) And they that are left of you shall pine away in their iniquity in your enemies' lands; and also in the iniquities of their fathers shall they pine away with them.
Bible in Basic English (BBE) And those of you who are still living will be wasting away in their sins in the land of your haters; in the sins of their fathers they will be wasting away.
Darby English Bible (DBY) And they that remain of you shall waste away through their iniquity in your enemies' lands; and also through the iniquities of their fathers shall they waste away with them.
Webster's Bible (WBT) And they that are left of you shall pine away in their iniquity in your enemies' lands; and also in the iniquities of their fathers shall they pine away with them.
World English Bible (WEB) Those of you who are left will pine away in their iniquity in your enemies' lands; and also in the iniquities of their fathers shall they pine away with them.
Young's Literal Translation (YLT) `And those who are left of you -- they consume away in their iniquity, in the lands of your enemies; and also in the iniquities of their fathers, with them they consume away.
Cross Reference Exodus 20:5 in Panjabi 5 ਨਾ ਤੂੰ ਉਨ੍ਹਾਂ ਦੇ ਅੱਗੇ ਮੱਥਾ ਟੇਕ, ਨਾ ਉਨ੍ਹਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪਿਉ-ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ ।
Exodus 34:7 in Panjabi 7 ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਤੇ ਪਾਪ ਦਾ ਬਖ਼ਸ਼ਣਹਾਰ ਅਤੇ ਕੁਧਰਮੀ ਨੂੰ ਇਸੇ ਤਰ੍ਹਾਂ ਨਹੀਂ ਛੱਡਦਾ ਪਰ ਪੇਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤਰਾਂ ਉੱਤੇ ਅਤੇ ਪੁੱਤਰਾਂ ਦੇ ਪੁੱਤਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੱਕ ਬਦਲਾ ਲੈਣ ਹਾਰ ਹੈ ।
Numbers 14:18 in Panjabi 18 ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖਸ਼ਣਹਾਰ ਹੈ ਪਰ ਕੁਧਰਮੀ ਨੂੰ ਇਸ ਤਰ੍ਹਾਂ ਹੀ ਨਹੀਂ ਛੱਡ ਦਿੰਦਾ । ਉਹ ਪਿਤਾ ਦੇ ਕੁਧਰਮ ਦਾ ਬਦਲਾ ਉਨ੍ਹਾਂ ਦੇ ਪੁੱਤਰਾਂ ਉੱਤੋਂ ਤੀਜੀ ਚੌਥੀ ਪੀੜ੍ਹੀ ਤੱਕ ਲੈਣ ਵਾਲਾ ਹੈ ।
Deuteronomy 5:9 in Panjabi 9 ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ, ਜਿਹੜਾ ਪਿਉ-ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ, ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ,
Deuteronomy 28:65 in Panjabi 65 ਇਹਨਾਂ ਕੌਮਾਂ ਵਿੱਚ ਤੁਸੀਂ ਸੁੱਖ ਨਾ ਪਾਓਗੇ ਅਤੇ ਨਾ ਤੁਹਾਡੇ ਪੈਰ ਦੇ ਤਲੇ ਨੂੰ ਆਰਾਮ ਹੋਵੇਗਾ, ਸਗੋਂ ਉੱਥੇ ਯਹੋਵਾਹ ਤੁਹਾਨੂੰ ਕੰਬਣ ਵਾਲੇ ਦਿਲ, ਅੱਖਾਂ ਦਾ ਧੁੰਦਲਾਪਣ ਅਤੇ ਮਨ ਦੀ ਘਬਰਾਹਟ ਦੇਵੇਗਾ ।
Deuteronomy 30:1 in Panjabi 1 ਤਦ ਅਜਿਹਾ ਹੋਵੇਗਾ ਕਿ ਜਦ ਬਰਕਤ ਅਤੇ ਸਰਾਪ ਦੀਆਂ ਇਹ ਸਾਰੀਆਂ ਗੱਲਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਤੁਹਾਡੇ ਉੱਤੇ ਆਉਣਗੀਆਂ ਅਤੇ ਜਦ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤਹਾਨੂੰ ਧੱਕ ਦੇਵੇਗਾ, ਇਨ੍ਹਾਂ ਗੱਲਾਂ ਨੂੰ ਆਪਣੇ ਮਨ ਵਿੱਚ ਯਾਦ ਕਰੋਗੇ
Nehemiah 1:9 in Panjabi 9 ਪਰ ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਨੂੰ ਮੰਨੋ ਅਤੇ ਉਨ੍ਹਾਂ ਦੀ ਪਾਲਨਾ ਕਰੋ, ਤੁਹਾਡੇ ਵਿੱਚੋਂ ਕੱਢੇ ਹੋਏ ਲੋਕ ਆਕਾਸ਼ ਦੇ ਆਖਰੀ ਸਿਰੇ ਤੇ ਹੋਣ, ਤਾਂ ਵੀ ਮੈਂ ਉੱਥੋਂ ਉਹਨਾਂ ਨੂੰ ਇੱਕਠੇ ਕਰ ਕੇ ਉਸ ਸਥਾਨ ਵਿੱਚ ਲਿਆਵਾਂਗਾ, ਜਿਹੜਾ ਮੈਂ ਆਪਣਾ ਨਾਮ ਵਸਾਉਣ ਲਈ ਚੁਣ ਲਿਆ ਹੈ ।'
Psalm 32:3 in Panjabi 3 ਜਦੋਂ ਮੈਂ ਚੁੱਪ ਰਿਹਾ ਮੇਰੀਆਂ ਹੱਡੀਆਂ ਸਾਰਾ ਦਿਨ ਹੂੰਗਣ ਨਾਲ ਗਲ਼ ਗਈਆਂ,
Jeremiah 3:25 in Panjabi 25 ਅਸੀਂ ਆਪਣੀ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸੀਂ ਤੇ ਸਾਡੇ ਪਿਉ-ਦਾਦਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੱਕ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ ।
Jeremiah 29:12 in Panjabi 12 ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ
Jeremiah 31:29 in Panjabi 29 ਉਹਨਾਂ ਦਿਨਾਂ ਵਿੱਚ ਉਹ ਨਾ ਆਖਣਗੇ, - ਪਿਉ-ਦਾਦਿਆਂ ਨੇ ਖੱਟੇ ਅੰਗੂਰ ਖਾਧੇ, ਅਤੇ ਬੱਚਿਆਂ ਦੇ ਦੰਦ ਦੁਖਣ ਲੱਗ ਪਏ ।
Lamentations 4:9 in Panjabi 9 ਤਲਵਾਰ ਦੇ ਮਾਰੇ ਹੋਏ, ਭੁੱਖ ਦੇ ਮਾਰੇ ਹੋਇਆਂ ਨਾਲੋਂ ਚੰਗੇ ਹਨ, ਖੇਤ ਦਾ ਫਲ ਨਾ ਮਿਲਣ ਕਰਕੇ, ਇਹਨਾਂ ਦਾ ਪ੍ਰਾਣ ਸੁੱਕਦਾ ਜਾਂਦਾ ਹੈ ।
Ezekiel 4:17 in Panjabi 17 ਇਹ ਇਸ ਲਈ ਹੋਵੇਗਾ, ਤਾਂ ਜੋ ਉਹਨਾਂ ਨੂੰ ਰੋਟੀ ਅਤੇ ਪਾਣੀ ਦੀ ਥੁੜ ਹੋਵੇ ਅਤੇ ਆਪੋ ਵਿੱਚ ਲਚਾਰ ਹੋਣ ਅਤੇ ਆਪਣੀ ਬੁਰਿਆਈ ਵਿੱਚ ਲਿੱਸੇ ਪੈ ਜਾਣ ।
Ezekiel 6:9 in Panjabi 9 ਜਿਹੜੇ ਤੁਹਾਡੇ ਵਿੱਚੋਂ ਬਚ ਜਾਣਗੇ ਉਹ ਉਹਨਾਂ ਕੌਮਾਂ ਦੇ ਵਿੱਚ ਜਿੱਥੇ ਜਿੱਥੇ ਉਹ ਗੁਲਾਮ ਹੋ ਕੇ ਜਾਣਗੇ, ਉਹ ਮੈਨੂੰ ਚੇਤੇ ਕਰਨਗੇ, ਜਦੋਂ ਮੈਂ ਉਹਨਾਂ ਦੇ ਵਿਭਚਾਰੀ ਮਨਾਂ ਤੋਂ ਜੋ ਮੇਰੇ ਤੋਂ ਦੂਰ ਹੋਏ ਅਤੇ ਉਹਨਾਂ ਦੀਆਂ ਅੱਖਾਂ ਨੂੰ ਜਿਹਨਾਂ ਨੇ ਉਹਨਾਂ ਦੇ ਬੁੱਤਾਂ ਮਗਰ ਵਿਭਚਾਰ ਕੀਤਾ, ਦੁੱਖੀ ਹੋਇਆ । ਉਹ ਆਪ ਆਪਣੇ ਸਾਰੇ ਬੁਰੇ ਕੰਮਾਂ ਦੇ ਕਾਰਨ ਜਿਹੜੇ ਉਹਨਾਂ ਨੇ ਆਪਣੀ ਸਾਰੀ ਦੁਸ਼ਟਤਾ ਨਾਲ ਕੀਤੇ, ਆਪਣੀ ਨਜ਼ਰ ਵਿੱਚ ਆਪਣੇ ਆਪ ਨੂੰ ਨਫਰਤ ਕਰਨਗੇ ।
Ezekiel 18:2 in Panjabi 2 ਤੁਸੀਂ ਇਸਰਾਏਲ ਦੀ ਭੂਮੀ ਦੇ ਵਿਰੁੱਧ ਕਿਉਂ ਇਹ ਕਹਾਵਤ ਆਖਦੇ ਹੋ ਕਿ ਪਿਤਾਵਾਂ ਨੇ ਖੱਟੇ ਅੰਗੂਰ ਖਾਧੇ ਅਤੇ ਬੱਚਿਆਂ ਦੇ ਦੰਦ ਦੁੱਖਣ ਲੱਗ ਪਏ ?
Ezekiel 18:19 in Panjabi 19 ਫਿਰ ਵੀ ਤੁਸੀਂ ਆਖਦੇ ਹੋ ਕਿ ਪੁੱਤਰ ਪਿਉ ਦੀ ਬਦੀ ਕਿਉਂ ਨਹੀਂ ਚੁੱਕਦਾ ? ਜਦੋਂ ਪੁੱਤਰ ਨੇ ਨਿਆਂ ਤੇ ਧਰਮ ਕੀਤਾ, ਮੇਰੀਆਂ ਸਾਰੀਆਂ ਬਿਧੀਆਂ ਦੀ ਪਾਲਣਾ ਕੀਤੀ ਅਤੇ ਉਹਨਾਂ ਉੱਤੇ ਅਮਲ ਕੀਤਾ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ ।
Ezekiel 20:43 in Panjabi 43 ਉੱਥੇ ਤੁਸੀਂ ਆਪਣਿਆਂ ਮਾਰਗਾਂ ਅਤੇ ਆਪਣਿਆਂ ਸਾਰਿਆਂ ਕੰਮਾਂ ਨੂੰ ਜਿਹਨਾਂ ਵਿੱਚ ਤੁਸੀਂ ਭ੍ਰਿਸ਼ਟ ਹੋਏ, ਯਾਦ ਕਰੋਗੇ ਅਤੇ ਤੁਸੀਂ ਆਪਣੀ ਸਾਰੀ ਬੁਰਿਆਈ ਦੇ ਕਾਰਨ ਜੋ ਤੁਸੀਂ ਕੀਤੀ, ਆਪਣੀ ਹੀ ਨਜ਼ਰ ਵਿੱਚ ਘਿਣਾਉਣੇ ਹੋਵੋਗੇ ।
Ezekiel 24:23 in Panjabi 23 ਤੁਹਾਡੀਆਂ ਪੱਗਾਂ ਤੁਹਾਡੇ ਸਿਰਾਂ ਉੱਤੇ ਅਤੇ ਤੁਹਾਡੀਆਂ ਜੁੱਤੀਆਂ ਤੁਹਾਡੇ ਪੈਰਾਂ ਵਿੱਚ ਹੋਣਗੀਆਂ ਅਤੇ ਨਾ ਤੁਸੀਂ ਸੋਗ ਕਰੋਗੇ, ਪਰ ਆਪਣੇ ਪਾਪਾਂ ਵਿੱਚ ਪਿਘਲਦੇ ਰਹੋਗੇ, ਅਤੇ ਇੱਕ ਦੂਜੇ ਲਈ ਧਾਹਾਂ ਮਾਰੋਗੇ ।
Ezekiel 33:10 in Panjabi 10 ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਤੁਸੀਂ ਇਹ ਆਖਦੇ ਹੋ ਕਿ ਸਾਡੇ ਅਪਰਾਧ ਅਤੇ ਸਾਡੇ ਪਾਪ ਸਾਡੇ ਉੱਤੇ ਹਨ ਅਤੇ ਅਸੀਂ ਉਹਨਾਂ ਵਿੱਚ ਗਲਦੇ ਜਾਂਦੇ ਹਾਂ, ਇਸ ਲਈ ਅਸੀਂ ਕਿਵੇਂ ਜੀਉਂਦੇ ਰਹਾਂਗੇ ?
Ezekiel 36:31 in Panjabi 31 ਤਦ ਤੁਸੀਂ ਆਪਣਿਆ ਬੁਰਿਆਂ ਰਾਹਾਂ ਨੂੰ ਅਤੇ ਆਪਣਿਆਂ ਕੰਮਾਂ ਨੂੰ ਚੇਤੇ ਕਰੋਗੇ, ਭਈ ਉਹ ਚੰਗੇ ਨਹੀਂ ਸਨ ਅਤੇ ਤੁਸੀਂ ਆਪਣੇ ਪਾਪਾਂ ਉੱਤੇ ਅਤੇ ਆਪਣੇ ਘਿਣਾਉਣੇ ਕੰਮਾਂ ਕਾਰਨ, ਆਪਣੀ ਨਜ਼ਰ ਵਿੱਚ ਆਪਣੇ ਆਪ ਤੋਂ ਘਿਣ ਕਰੋਗੇ ।
Hosea 5:15 in Panjabi 15 ਮੈਂ ਚਲਾ ਜਾਂਵਾਂਗਾ ਅਤੇ ਆਪਣੇ ਸਥਾਨ ਨੂੰ ਮੁੜਾਂਗਾ, ਜਦ ਤੱਕ ਉਹ ਆਪਣੇ ਦੋਸ਼ ਨਾ ਮੰਨ ਲੈਣ, ਅਤੇ ਮੇਰੇ ਦਰਸ਼ਨ ਦੇ ਖੋਜੀ ਨਾ ਹੋਣ । ਉਹ ਆਪਣੇ ਕਸ਼ਟ ਵਿੱਚ ਮੈਨੂੰ ਧਿਆਨ ਨਾਲ ਭਾਲਣਗੇ ।
Zechariah 10:9 in Panjabi 9 ਭਾਵੇਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਪਰ ਉਹ ਦੂਰ ਦੇ ਦੇਸਾਂ ਵਿੱਚ ਮੈਨੂੰ ਚੇਤੇ ਕਰਨਗੇ, ਉਹ ਆਪਣੇ ਬੱਚਿਆਂ ਸਮੇਤ ਜੀਉਂਦੇ ਰਹਿਣਗੇ ਅਤੇ ਵਾਪਸ ਆ ਜਾਣਗੇ ।
Matthew 23:35 in Panjabi 35 ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ ।
Romans 11:8 in Panjabi 8 ਜਿਵੇਂ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਨੇ ਅੱਜ ਦੇ ਦਿਨ ਤੱਕ ਉਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅਤੇ ਉਨ੍ਹਾ ਨੂੰ ਅਜਿਹੀਆਂ ਅੱਖਾਂ ਦਿੱਤੀਆਂ ਜੋ ਨਾ ਵੇਖਣ ਅਤੇ ਅਜਿਹੇ ਕੰਨ ਦਿੱਤੇ ਜੋ ਨਾ ਸੁਣਨ ।