Leviticus 7:18 in Panjabi 18 ਅਤੇ ਜੇਕਰ ਉਸ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਦੇ ਮਾਸ ਵਿੱਚੋਂ ਤੀਜੇ ਦਿਨ ਤੱਕ ਕੁਝ ਖਾਧਾ ਜਾਵੇ ਤਾਂ ਉਹ ਸਵੀਕਾਰ ਨਾ ਕੀਤਾ ਜਾਵੇਗਾ ਅਤੇ ਨਾ ਚੜ੍ਹਾਉਣ ਵਾਲੇ ਦੇ ਲੇਖੇ ਵਿੱਚ ਗਿਣਿਆ ਜਾਵੇਗਾ । ਉਹ ਘਿਣਾਉਣਾ ਮੰਨਿਆ ਜਾਵੇਗਾ ਅਤੇ ਜਿਹੜਾ ਮਨੁੱਖ ਉਸ ਨੂੰ ਖਾਵੇਗਾ, ਉਹ ਆਪਣਾ ਦੋਸ਼ ਆਪ ਚੁੱਕੇਗਾ ।
Other Translations King James Version (KJV) And if any of the flesh of the sacrifice of his peace offerings be eaten at all on the third day, it shall not be accepted, neither shall it be imputed unto him that offereth it: it shall be an abomination, and the soul that eateth of it shall bear his iniquity.
American Standard Version (ASV) And if any of the flesh of the sacrifice of his peace-offerings be eaten on the third day, it shall not be accepted, neither shall it be imputed unto him that offereth it: it shall be an abomination, and the soul that eateth of it shall bear his iniquity.
Bible in Basic English (BBE) And if any of the flesh of the peace-offering is taken as food on the third day, it will not be pleasing to God and will not be put to the account of him who gives it; it will be unclean and a cause of sin to him who takes it as food.
Darby English Bible (DBY) And if [any] of the flesh of the sacrifice of his peace-offering be eaten at all on the third day, it shall not be accepted, it shall not be reckoned to him that hath presented it; it shall be an unclean thing, and the soul that eateth of it shall bear his iniquity.
Webster's Bible (WBT) And if any of the flesh of the sacrifice of his peace-offerings shall be eaten at all on the third day, it shall not be accepted, neither shall it be imputed to him that offereth it; it shall be an abomination, and the soul that eateth of it shall bear his iniquity.
World English Bible (WEB) If any of the flesh of the sacrifice of his peace offerings is eaten on the third day, it will not be accepted, neither shall it be imputed to him who offers it. It will be an abomination, and the soul who eats any of it will bear his iniquity.
Young's Literal Translation (YLT) and if any of the flesh of the sacrifice of his peace-offerings be really eaten on the third day, it is not pleasing; for him who is bringing it near it is not reckoned; it is an abominable thing, and the person who is eating of it his iniquity doth bear.
Cross Reference Leviticus 5:17 in Panjabi 17 ਜੇਕਰ ਕੋਈ ਮਨੁੱਖ ਪਾਪ ਕਰੇ ਅਤੇ ਅਜਿਹਾ ਕੰਮ ਕਰੇ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਨਹੀਂ ਦਿੱਤਾ, ਤਾਂ ਭਾਵੇਂ ਉਸ ਨੂੰ ਇਸ ਬਾਰੇ ਖ਼ਬਰ ਨਾ ਹੋਵੇ ਤਾਂ ਵੀ ਉਹ ਦੋਸ਼ੀ ਹੈ ਅਤੇ ਉਸ ਨੂੰ ਆਪਣੇ ਪਾਪ ਦਾ ਭਾਰ ਚੁੱਕਣਾ ਪਵੇਗਾ ।
Leviticus 10:17 in Panjabi 17 “ਤੁਸੀਂ ਪਾਪ ਬਲੀ ਦੀ ਭੇਟ ਨੂੰ ਜੋ ਅੱਤ ਪਵਿੱਤਰ ਹੈ, ਅਤੇ ਜਿਸ ਨੂੰ ਯਹੋਵਾਹ ਨੇ ਤੁਹਾਨੂੰ ਇਸ ਲਈ ਦਿੱਤਾ ਹੈ ਕਿ ਤੁਸੀਂ ਮੰਡਲੀ ਦੇ ਪਾਪ ਚੁੱਕਣ ਲਈ ਉਨ੍ਹਾਂ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੋ, ਤੁਸੀਂ ਉਸ ਦਾ ਮਾਸ ਪਵਿੱਤਰ ਸਥਾਨ ਵਿੱਚ ਕਿਉਂ ਨਹੀਂ ਖਾਧਾ ?
Leviticus 10:19 in Panjabi 19 ਤਦ ਹਾਰੂਨ ਨੇ ਮੂਸਾ ਨੂੰ ਆਖਿਆ, “ਵੇਖੋ, ਅੱਜ ਦੇ ਦਿਨ ਉਨ੍ਹਾਂ ਨੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਈ ਹੈ, ਅਤੇ ਇਹੋ ਜਿਹੀਆਂ ਗੱਲਾਂ ਮੇਰੇ ਨਾਲ ਹੋਈਆਂ ਹਨ, ਇਸ ਲਈ ਜੇਕਰ ਮੈਂ ਅੱਜ ਦੇ ਦਿਨ ਪਾਪ ਬਲੀ ਦੀ ਭੇਟ ਤੋਂ ਖਾਂਦਾ ਤਾਂ ਭਲਾ, ਯਹੋਵਾਹ ਇਸ ਤੋਂ ਪ੍ਰਸੰਨ ਹੁੰਦਾ ? “
Leviticus 11:10 in Panjabi 10 ਅਤੇ ਪਾਣੀ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਹੜੇ ਸਮੁੰਦਰ ਅਤੇ ਨਦੀਆਂ ਵਿੱਚ ਚਲਦੇ ਹਨ, ਪਰ ਉਨ੍ਹਾਂ ਦੇ ਖੰਭ ਅਤੇ ਛਿਲਕੇ ਨਾ ਹੋਣ, ਉਹ ਸਾਰੇ ਤੁਹਾਡੇ ਲਈ ਘਿਣਾਉਣੇ ਹਨ ।
Leviticus 11:41 in Panjabi 41 ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ ਤੁਹਾਡੇ ਲਈ ਘਿਣਾਉਣੇ ਹਨ, ਇਹ ਨਾ ਖਾਧੇ ਜਾਣ ।
Leviticus 17:16 in Panjabi 16 ਪਰ ਜੇਕਰ ਉਹ ਆਪਣੇ ਕੱਪੜੇ ਨਾ ਧੋਵੇ ਅਤੇ ਨਾ ਨਹਾਵੇ ਤਾਂ ਉਸ ਦਾ ਦੋਸ਼ ਉਸੇ ਦੇ ਜੁੰਮੇ ਹੈ ।
Leviticus 19:7 in Panjabi 7 ਜੇਕਰ ਉਸ ਵਿੱਚੋਂ ਕੁਝ ਤੀਜੇ ਦਿਨ ਵੀ ਖਾਧਾ ਜਾਵੇ ਤਾਂ ਉਹ ਘਿਣਾਉਣਾ ਹੈ ਅਤੇ ਸਵੀਕਾਰ ਨਹੀਂ ਕੀਤਾ ਜਾਵੇਗਾ ।
Leviticus 20:17 in Panjabi 17 ਜੇਕਰ ਕੋਈ ਮਨੁੱਖ ਆਪਣੀ ਭੈਣ ਦਾ ਭਾਵੇਂ ਉਹ ਉਸ ਦੀ ਸੱਕੀ ਭੈਣ ਹੋਵੇ ਭਾਵੇਂ ਸੌਤੇਲੀ, ਉਸ ਦਾ ਨੰਗੇਜ ਵੇਖੇ ਅਤੇ ਉਸ ਦੀ ਭੈਣ ਵੀ ਉਸਦਾ ਨੰਗੇਜ ਵੇਖੇ ਤਾਂ ਇਹ ਸ਼ਰਮ ਦੀ ਗੱਲ ਹੈ । ਉਹ ਆਪਣੇ ਲੋਕਾਂ ਦੇ ਸਾਹਮਣੇ ਹੀ ਵੱਢੇ ਜਾਣ । ਉਸ ਨੇ ਆਪਣੀ ਭੈਣ ਦਾ ਨੰਗੇਜ ਉਘਾੜਿਆ, ਇਸ ਲਈ ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇ ।
Leviticus 20:19 in Panjabi 19 ਤੂੰ ਆਪਣੀ ਮਾਂ ਦੀ ਭੈਣ ਅਤੇ ਆਪਣੇ ਪਿਤਾ ਦੀ ਭੈਣ ਦਾ ਨੰਗੇਜ ਨਾ ਉਘਾੜੀਂ, ਕਿਉਂ ਜੋ ਉਹ ਤੇਰੀਆਂ ਨਜ਼ਦੀਕੀ ਰਿਸ਼ਤੇਦਾਰ ਹਨ । ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਹੀ ਜੁੰਮੇ ਹੋਵੇ ।
Leviticus 22:16 in Panjabi 16 ਉਹ ਉਨ੍ਹਾਂ ਨੂੰ ਆਪਣੀਆਂ ਪਵਿੱਤਰ ਵਸਤੂਆਂ ਵਿੱਚੋਂ ਖੁਆ ਕੇ, ਉਨ੍ਹਾਂ ਉੱਤੇ ਬਦੀ ਦਾ ਦੋਸ਼ ਨਾ ਲਿਆਉਣ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਕਰਨ ਵਾਲਾ ਹਾਂ ।
Leviticus 22:23 in Panjabi 23 ਜਿਸ ਕਿਸੇ ਬਲ਼ਦ ਜਾਂ ਬੱਕਰੇ ਦਾ ਕੋਈ ਅੰਗ ਵੱਧ ਜਾਂ ਘੱਟ ਹੋਵੇ, ਉਸ ਨੂੰ ਤੁਸੀਂ ਆਪਣੀ ਖੁਸ਼ੀ ਦੀ ਭੇਟ ਕਰਕੇ ਚੜ੍ਹਾ ਸਕਦੇ ਹੋ, ਪਰ ਸੁੱਖਣਾ ਪੂਰੀ ਕਰਨ ਲਈ ਉਸ ਨੂੰ ਸਵੀਕਾਰ ਨਾ ਕੀਤਾ ਜਾਵੇਗਾ ।
Leviticus 22:25 in Panjabi 25 ਇਨ੍ਹਾਂ ਵਿੱਚੋਂ ਕਿਸੇ ਨੂੰ ਪਰਦੇਸੀ ਦੇ ਹੱਥ ਤੋਂ ਲੈ ਆਪਣੇ ਪਰਮੇਸ਼ੁਰ ਦਾ ਭੋਜਨ ਕਰਕੇ ਨਾ ਚੜ੍ਹਾਉਣਾ, ਕਿਉਂ ਜੋ ਉਨ੍ਹਾਂ ਦੀ ਬੁਰਿਆਈ ਉਨ੍ਹਾਂ ਦੇ ਵਿੱਚ ਹੈ ਅਤੇ ਦੋਸ਼ ਵੀ ਹਨ, ਇਸ ਲਈ ਉਹ ਤੁਹਾਡੇ ਹੱਥਾਂ ਤੋਂ ਸਵੀਕਾਰ ਨਹੀਂ ਕੀਤੇ ਜਾਣਗੇ ।
Numbers 18:27 in Panjabi 27 ਇਹ ਤੁਹਾਡੇ ਲੇਖੇ ਵਿੱਚ ਚੁੱਕਣ ਦੀ ਭੇਟ ਗਿਣੀ ਜਾਵੇ, ਜਿਵੇਂ ਇਹ ਪਿੜ ਦਾ ਅੰਨ ਅਤੇ ਕੋਹਲੂ ਦੇ ਦਾਖ਼ਰਸ ਹੈ ।
Isaiah 1:11 in Panjabi 11 ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ ? । ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ ।
Isaiah 53:11 in Panjabi 11 ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ ।
Isaiah 65:4 in Panjabi 4 ਜਿਹੜੇ ਕਬਰਾਂ ਵਿੱਚ ਬਹਿੰਦੇ ਹਨ, ਅਤੇ ਗੁੱਝਿਆਂ ਥਾਵਾਂ ਵਿੱਚ ਰਾਤ ਕੱਟਦੇ ਹਨ, ਜਿਹੜੇ ਸੂਰ ਦਾ ਮਾਸ ਖਾਂਦੇ ਹਨ, ਅਤੇ ਗੰਦੀਆਂ ਚੀਜ਼ਾਂ ਦਾ ਸ਼ੋਰਾ ਉਹਨਾਂ ਦੇ ਭਾਂਡਿਆਂ ਵਿੱਚ ਹੈ,
Isaiah 66:3 in Panjabi 3 ਬਲਦ ਨੂੰ ਵੱਢਣ ਵਾਲਾ ਮਨੁੱਖ ਨੂੰ ਮਾਰਨ ਵਾਲੇ ਜਿਹਾ ਹੈ, ਅਤੇ ਲੇਲੇ ਨੂੰ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਦੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦਾ ਲਹੂ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਮੂਰਤ ਨੂੰ ਧੰਨ ਆਖਣ ਵਾਲੇ ਜਿਹਾ ਹੈ, ਹਾਂ, ਇਹਨਾਂ ਨੇ ਆਪਣੇ ਰਾਹ ਚੁਣ ਲਏ ਹਨ, ਅਤੇ ਇਹਨਾਂ ਦਾ ਜੀਅ ਇਹਨਾਂ ਦੇ ਘਿਣਾਉਣੇ ਕੰਮਾਂ ਵਿੱਚ ਪ੍ਰਸੰਨ ਰਹਿੰਦਾ ਹੈ ।
Jeremiah 14:10 in Panjabi 10 ਯਹੋਵਾਹ ਇਸ ਪਰਜਾ ਲਈ ਇਸ ਤਰ੍ਹਾਂ ਆਖਦਾ ਹੈ,- ਉਹਨਾਂ ਨੇ ਅਵਾਰਾ ਫਿਰਨ ਨਾਲ ਕਿੰਨਾ ਪਿਆਰ ਕੀਤਾ ! ਉਹਨਾਂ ਆਪਣੇ ਪੈਰਾਂ ਨੂੰ ਨਹੀਂ ਰੋਕਿਆ ਹੈ । ਇਸ ਲਈ ਯਹੋਵਾਹ ਉਹਨਾਂ ਨੂੰ ਨਹੀਂ ਚਾਹੁੰਦਾ, ਹੁਣ ਉਹ ਉਹਨਾਂ ਦੀ ਬਦੀ ਚੇਤੇ ਕਰੇਗਾ, ਉਹਨਾਂ ਦੇ ਪਾਪ ਦੀ ਖ਼ਬਰ ਲਵੇਗਾ ।
Jeremiah 14:12 in Panjabi 12 ਭਾਵੇਂ ਉਹ ਵਰਤ ਰੱਖਣ, ਮੈਂ ਉਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਉਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਉਹਨਾਂ ਨੂੰ ਕਬੂਲ ਨਾ ਕਰਾਂਗਾ । ਮੈਂ ਉਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ ! ।
Ezekiel 18:20 in Panjabi 20 ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ । ਪੁੱਤਰ ਪਿਉ ਦੀ ਬਦੀ ਨਾ ਚੁੱਕੇਗਾ, ਨਾ ਪਿਉ ਪੁੱਤਰ ਦੀ ਬਦੀ ਚੁੱਕੇਗਾ । ਧਰਮੀ ਦਾ ਧਰਮ ਉਹ ਦੇ ਲਈ ਹੋਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ ਉਹ ਦੇ ਉੱਤੇ ਹੋਵੇਗੀ ।
Hosea 8:13 in Panjabi 13 ਮੇਰੇ ਚੜ੍ਹਾਵੇ ਦੀਆਂ ਬਲੀਆਂ ਲਈ ਉਹ ਮਾਸ ਚੜ੍ਹਾਉਂਦੇ ਹਨ ਅਤੇ ਖਾਂਦੇ ਹਨ, ਪਰ ਯਹੋਵਾਹ ਉਨ੍ਹਾਂ ਨੂੰ ਪਸੰਦ ਨਹੀਂ ਕਰਦਾ । ਹੁਣ ਉਹ ਉਹਨਾਂ ਦੀਆਂ ਬਦੀਆਂ ਚੇਤੇ ਕਰੇਗਾ, ਅਤੇ ਉਹਨਾਂ ਦੇ ਪਾਪਾਂ ਦੀ ਖ਼ਬਰ ਲਵੇਗਾ, - ਉਹ ਮਿਸਰ ਨੂੰ ਮੁੜ ਜਾਣਗੇ ।
Amos 5:22 in Panjabi 22 ਭਾਵੇਂ ਤੁਸੀਂ ਮੈਨੂੰ ਹੋਮ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਓ, ਤਾਂ ਵੀ ਮੈਂ ਉਹਨਾਂ ਨੂੰ ਕਬੂਲ ਨਹੀਂ ਕਰਾਂਗਾ ਅਤੇ ਤੁਹਾਡੇ ਪਲੇ ਹੋਏ ਪਸ਼ੂਆਂ ਦੀਆਂ ਸੁਖ-ਸਾਂਦ ਦੀਆਂ ਬਲੀਆਂ ਉੱਤੇ ਮੈਂ ਧਿਆਨ ਨਹੀਂ ਦੇਵਾਂਗਾ ।
Malachi 1:10 in Panjabi 10 ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੂਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਡੇ ਤੋਂ ਪ੍ਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ ।
Malachi 1:13 in Panjabi 13 ਅਤੇ ਤੁਸੀਂ ਆਖਿਆ, ਇਹ ਸਾਨੂੰ ਕੀ ਅਕੇਵਾਂ ਲਾ ਛੱਡਿਆ ਹੈ ! ਅਤੇ ਉਸ ਉੱਤੇ ਨੱਕ ਚੜ੍ਹਾਉਂਦੇ ਹੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਫੇਰ ਤੁਸੀਂ ਲੁੱਟ ਦਾ ਮਾਲ ਲਿਆਉਂਦੇ ਹੋ ! ਲੰਗੜੇ ਨੂੰ ਜਾਂ ਬਿਮਾਰ ਨੂੰ, ਇਹ ਭੇਟ ਤੁਸੀਂ ਲਿਆਉਂਦੇ ਹੋ ! ਕੀ ਮੈਂ ਇਹ ਤੁਹਾਡੇ ਹੱਥੋਂ ਕਬੂਲ ਕਰਾਂਗਾ ? ਯਹੋਵਾਹ ਆਖਦਾ ਹੈ
Luke 16:15 in Panjabi 15 ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ ।
Romans 4:11 in Panjabi 11 ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਕਿ ਇਹ ਉਸ ਧਾਰਮਿਕਤਾ ਦੀ ਮੋਹਰ ਹੋਵੇ ਜਿਹੜੀ ਅਸੁੰਨਤ ਦੇ ਹਾਲ ਵਿੱਚ ਉਹ ਦੇ ਵਿਸ਼ਵਾਸ ਤੋਂ ਹੋਈ ਸੀ, ਤਾਂ ਜੋ ਉਨ੍ਹਾਂ ਸਾਰਿਆਂ ਦਾ ਪਿਤਾ ਹੋਵੇ ਜਿਹੜੇ ਵਿਸ਼ਵਾਸ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਹਨਾਂ ਲਈ ਧਾਰਮਿਕਤਾ ਗਿਣੀ ਜਾਵੇ ।
Hebrews 9:28 in Panjabi 28 ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ ।
1 Peter 2:24 in Panjabi 24 ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l