Luke 1:13 in Panjabi 13 ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ ।
Other Translations King James Version (KJV) But the angel said unto him, Fear not, Zacharias: for thy prayer is heard; and thy wife Elisabeth shall bear thee a son, and thou shalt call his name John.
American Standard Version (ASV) But the angel said unto him, Fear not, Zacharias: because thy supplication is heard, and thy wife Elisabeth shall bear thee a son, and thou shalt call his name John.
Bible in Basic English (BBE) But the angel said, Have no fear, Zacharias, for your prayer has come to the ears of God, and your wife Elisabeth will have a son, and his name will be John.
Darby English Bible (DBY) But the angel said to him, Fear not, Zacharias, because thy supplication has been heard, and thy wife Elizabeth shall bear thee a son, and thou shalt call his name John.
World English Bible (WEB) But the angel said to him, "Don't be afraid, Zacharias, because your request has been heard, and your wife, Elizabeth, will bear you a son, and you shall call his name John.
Young's Literal Translation (YLT) and the messenger said unto him, `Fear not, Zacharias, for thy supplication was heard, and thy wife Elisabeth shall bear a son to thee, and thou shalt call his name John,
Cross Reference Genesis 17:10 in Panjabi 10 ਮੇਰਾ ਇਹ ਨੇਮ, ਜਿਸ ਦੀ ਪਾਲਣਾ ਤੈਨੂੰ ਅਤੇ ਤੇਰੇ ਬਾਅਦ ਅੰਸ ਨੂੰ ਕਰਨੀ ਹੈ, ਉਹ ਇਹ ਹੈ: ਤੁਹਾਡੇ ਵਿੱਚੋਂ ਹਰ ਇੱਕ ਪੁਰਖ ਦੀ ਸੁੰਨਤ ਕੀਤੀ ਜਾਵੇ ।
Genesis 17:19 in Panjabi 19 ਪਰ ਪਰਮੇਸ਼ੁਰ ਨੇ ਆਖਿਆ, ਤੇਰੀ ਪਤਨੀ ਸਾਰਾਹ ਜ਼ਰੂਰ ਤੇਰੇ ਲਈ ਇੱਕ ਪੁੱਤਰ ਜਣੇਗੀ, ਤੂੰ ਉਹ ਦਾ ਨਾਮ ਇਸਹਾਕ ਰੱਖੀਂ ਅਤੇ ਮੈਂ ਆਪਣਾ ਨੇਮ ਉਹ ਦੇ ਨਾਲ ਅਤੇ ਉਹ ਦੇ ਬਾਅਦ ਉਹ ਦੀ ਅੰਸ ਨਾਲ, ਇੱਕ ਅਨੰਤ ਨੇਮ ਕਰਕੇ ਕਾਇਮ ਕਰਾਂਗਾ ।
Genesis 18:14 in Panjabi 14 ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਮੁੜ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ ।
Genesis 25:21 in Panjabi 21 ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂ ਜੋ ਉਹ ਬਾਂਝ ਸੀ, ਤਦ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਤੇ ਰਿਬਕਾਹ ਉਸ ਦੀ ਪਤਨੀ ਗਰਭਵਤੀ ਹੋਈ ।
Judges 6:23 in Panjabi 23 ਤਦ ਯਹੋਵਾਹ ਨੇ ਉਸ ਨੂੰ ਕਿਹਾ, “ਤੈਨੂੰ ਸ਼ਾਂਤੀ ਹੋਵੇ । ਨਾ ਡਰ, ਤੂੰ ਮਰੇਂਗਾ ਨਹੀਂ ।”
Judges 13:3 in Panjabi 3 ਯਹੋਵਾਹ ਦੇ ਦੂਤ ਨੇ ਉਸ ਇਸਤਰੀ ਨੂੰ ਦਰਸ਼ਨ ਦੇ ਕੇ ਕਿਹਾ, “ਵੇਖ, ਬਾਂਝ ਹੋਣ ਦੇ ਕਾਰਨ ਤੇਰਾ ਕੋਈ ਬੱਚਾ ਨਹੀਂ ਹੈ ਪਰ ਹੁਣ ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ ।
1 Samuel 1:20 in Panjabi 20 ਹੰਨਾਹ ਦੇ ਗਰਭਵਤੀ ਹੋਣ ਦੇ ਪਿੱਛੋਂ ਜਦ ਦਿਨ ਪੂਰੇ ਹੋਏ ਤਾਂ ਉਸਨੇ ਪੁੱਤਰ ਨੂੰ ਜਨਮ ਦਿੱਤਾ ਤੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ ।
1 Samuel 2:21 in Panjabi 21 ਫੇਰ ਹੰਨਾਹ ਉੱਤੇ ਯਹੋਵਾਹ ਨੇ ਕਿਰਪਾ ਕੀਤੀ ਅਤੇ ਉਹ ਗਰਭਵਤੀ ਹੋਈ ਅਤੇ ਉਹ ਨੇ ਤਿੰਨ ਪੁੱਤਰ ਤੇ ਦੋ ਧੀਆਂ ਨੂੰ ਜਨਮ ਦਿੱਤਾ ਅਤੇ ਉਹ ਦਾ ਬਾਲਕ ਸਮੂਏਲ ਯਹੋਵਾਹ ਦੇ ਅੱਗੇ ਵੱਡਾ ਹੁੰਦਾ ਗਿਆ ।
2 Kings 4:16 in Panjabi 16 ਤਦ ਉਹ ਬੋਲਿਆ, “ਐਸੇ ਰੁੱਤੇ ਬਸੰਤ ਦੇ ਦਿਨਾਂ ਦੇ ਨੇੜ੍ਹੇ ਤੇਰੇ ਇੱਕ ਪੁੱਤਰ ਹੋਵੇਗਾ ।” ਉਹ ਬੋਲੀ, “ਨਹੀਂ, ਮੇਰੇ ਸੁਆਮੀ ਪਰਮੇਸ਼ੁਰ ਦੇ ਜਨ ਆਪਣੀ ਦਾਸੀ ਨਾਲ ਝੂਠ ਨਾ ਬੋਲ ।”
Psalm 113:9 in Panjabi 9 ਉਹ ਬੇਉਲਾਦਾ ਤੀਵੀਂ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ । ਹਲਲੂਯਾਹ ! ।
Psalm 118:21 in Panjabi 21 ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੂੰ ਮੈਨੂੰ ਉੱਤਰ ਦਿੱਤਾ ਹੈ, ਤੂੰ ਮੇਰਾ ਬਚਾਓ ਹੋਇਆ ਹੈਂ ।
Psalm 127:3 in Panjabi 3 ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਇਨਾਮ ਹੈ,
Isaiah 8:3 in Panjabi 3 ਤਦ ਮੈਂ ਨਬੀਆ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ, ਤਦ ਯਹੋਵਾਹ ਨੇ ਮੈਨੂੰ ਆਖਿਆ, ਉਹ ਦਾ ਨਾਮ ਮਹੇਰ-ਸ਼ਲਾਲ-ਹਾਸ਼-ਬਜ਼ ਰੱਖ,
Daniel 10:12 in Panjabi 12 ਤਦ ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ, ਨਾ ਡਰ ਕਿਉਂ ਜੋ ਪਹਿਲੇ ਹੀ ਦਿਨ ਤੋਂ ਜਦ ਤੂੰ ਆਪਣਾ ਮਨ ਸਮਝਣ ਲਈ ਅਤੇ ਆਪਣੇ ਪਰਮੇਸ਼ੁਰ ਦੇ ਅੱਗੇ ਅਧੀਨਗੀ ਕਰਨ ਲਈ ਲਾਇਆ, ਸੋ ਤੇਰੀਆਂ ਗੱਲਾਂ ਸੁਣੀਆਂ ਗਈਆਂ ਅਤੇ ਤੇਰੀਆਂ ਗੱਲਾਂ ਦੇ ਲਈ ਹੀ ਮੈਂ ਆਇਆ ਹਾਂ ।
Hosea 1:4 in Panjabi 4 ਯਹੋਵਾਹ ਨੇ ਉਹ ਨੂੰ ਆਖਿਆ, ਉਸ ਦਾ ਨਾਮ ਯਿਜ਼ਰਏਲ ਰੱਖ, ਕਿਉਂ ਜੋ ਥੋੜ੍ਹੇ ਸਮੇਂ ਵਿੱਚ ਮੈਂ ਯਿਜ਼ਰਏਲ ਦੇ ਖ਼ੂਨ ਦੀ ਸਜ਼ਾ ਯੇਹੂ ਦੇ ਘਰਾਣੇ ਉੱਤੇ ਲਿਆਵਾਂਗਾ ਅਤੇ ਇਸਰਾਏਲ ਦੇ ਘਰਾਣੇ ਦੇ ਰਾਜ ਨੂੰ ਖਤਮ ਕਰ ਦਿਆਂਗਾ ।
Hosea 1:6 in Panjabi 6 ਉਹ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਸ ਨੇ ਉਹ ਨੂੰ ਆਖਿਆ, ਇਸ ਦਾ ਨਾਮ ''ਲੋ-ਰੁਹਾਮਾਹ'' ਰੱਖ, ਕਿਉਂ ਜੋ ਮੈਂ ਫਿਰ ਇਸਰਾਏਲ ਦੇ ਘਰਾਣੇ ਉੱਤੇ ਹੋਰ ਰਹਿਮ ਨਹੀਂ ਕਰਾਂਗਾ ਅਤੇ ਉਹਨਾਂ ਨੂੰ ਕਦੇ ਵੀ ਮਾਫ਼ ਨਾ ਕਰਾਂਗਾ ।
Hosea 1:9 in Panjabi 9 ਤਾਂ ਉਸ ਨੂੰ ਆਖਿਆ, ਇਹ ਦਾ ਨਾਮ ''ਲੋ-ਅੰਮੀ'' ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ ।
Matthew 1:21 in Panjabi 21 ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ ।
Matthew 14:27 in Panjabi 27 ਪਰ ਯਿਸੂ ਨੇ ਤੁਰੰਤ ਉਨ੍ਹਾਂ ਨੂੰ ਆਖਿਆ, ਹੌਂਸਲਾ ਰੱਖੋ ! ਮੈਂ ਹਾਂ, ਨਾ ਡਰੋ ।
Matthew 28:5 in Panjabi 5 ਪਰ ਦੂਤ ਨੇ ਔਰਤਾਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ, ਲੱਭਦੀਆਂ ਹੋ ।
Mark 16:6 in Panjabi 6 ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ । ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ । ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ ।
Luke 1:30 in Panjabi 30 ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ
Luke 1:60 in Panjabi 60 ਪਰ ਉਸ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਸਦਾ ਨਾਮ ਯੂਹੰਨਾ ਰੱਖਾਂਗੇ ।
Luke 2:21 in Panjabi 21 ਜਦ ਅੱਠ ਦਿਨ ਪੂਰੇ ਹੋਏ, ਕਿ ਉਸ ਦੀ ਸੁੰਨਤ ਹੋਵੇ ਤਦ ਉਸ ਦਾ ਨਾਮ ਯਿਸੂ ਰੱਖਿਆ ਗਿਆ, ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੂਤ ਨੇ ਰੱਖਿਆ ਸੀ ।
Luke 24:36 in Panjabi 36 ਉਹ ਇਹ ਗੱਲਾਂ ਕਰਦੇ ਹੀ ਸਨ ਕਿ ਯਿਸੂ ਆਪ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਿਆ, ਤੁਹਾਨੂੰ ਸ਼ਾਂਤੀ ਮਿਲੇ ।
Acts 10:31 in Panjabi 31 ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ, ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਹਜ਼ੂਰ ਵਿੱਚ ਯਾਦ ਕੀਤੇ ਗਏ ।