Luke 1:17 in Panjabi 17 ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ ।
Other Translations King James Version (KJV) And he shall go before him in the spirit and power of Elias, to turn the hearts of the fathers to the children, and the disobedient to the wisdom of the just; to make ready a people prepared for the Lord.
American Standard Version (ASV) And he shall go before his face in the spirit and power of Elijah, to turn the hearts of the fathers to the children, and the disobedient `to walk' in the wisdom of the just; to make ready for the Lord a people prepared `for him'.
Bible in Basic English (BBE) And he will go before his face in the spirit and power of Elijah, turning the hearts of fathers to their children, and wrongdoers to the way of righteousness; to make ready a people whose hearts have been turned to the Lord.
Darby English Bible (DBY) And *he* shall go before him in [the] spirit and power of Elias, to turn hearts of fathers to children, and disobedient ones to [the] thoughts of just [men], to make ready for [the] Lord a prepared people.
World English Bible (WEB) He will go before him in the spirit and power of Elijah, 'to turn the hearts of the fathers to the children,' and the disobedient to the wisdom of the just; to make ready a people prepared for the Lord."
Young's Literal Translation (YLT) and he shall go before Him, in the spirit and power of Elijah, to turn hearts of fathers unto children, and disobedient ones to the wisdom of righteous ones, to make ready for the Lord, a people prepared.'
Cross Reference 1 Samuel 7:5 in Panjabi 5 ਫੇਰ ਸਮੂਏਲ ਨੇ ਆਖਿਆ, ਮਿਸਫਾਹ ਵਿੱਚ ਸਾਰੇ ਇਸਰਾਏਲ ਨੂੰ ਇਕੱਠਿਆਂ ਕਰੋ ਤਾਂ ਮੈਂ ਤੁਹਾਡੇ ਲਈ ਯਹੋਵਾਹ ਦੇ ਅੱਗੇ ਬੇਨਤੀ ਕਰਾਂਗਾ ।
1 Kings 17:1 in Panjabi 1 ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ ।
1 Kings 18:18 in Panjabi 18 ਤਾਂ ਉਸਨੇ ਆਖਿਆ, ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ ਸਗੋਂ ਤੂੰ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਜਦ ਤੁਸੀਂ ਯਹੋਵਾਹ ਦੇ ਹੁਕਮਾਂ ਨੂੰ ਛੱਡ ਦਿੱਤਾ ਅਤੇ ਬਆਲ ਦੇ ਮਗਰ ਚੱਲ ਪਾਏ ।
1 Kings 21:20 in Panjabi 20 ਅੱਗੋਂ ਅਹਾਬ ਨੇ ਏਲੀਯਾਹ ਨੂੰ ਆਖਿਆ, ਹੇ ਮੇਰਿਆ ਦੁਸ਼ਮਣਾ, ਤੂੰ ਮੈਨੂੰ ਲੱਭ ਲਿਆ ? ਉਸ ਉੱਤਰ ਦਿੱਤਾ ਹਾਂ, ਲੱਭ ਲਿਆ ਕਿਉਂ ਜੋ ਤੂੰ ਯਹੋਵਾਹ ਦੇ ਵੇਖਦਿਆਂ ਤੇ ਬੁਰਿਆਈ ਕਰਨ ਲਈ ਆਪ ਨੂੰ ਵੇਚ ਦਿੱਤਾ ।
2 Kings 1:4 in Panjabi 4 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ ।” ਤਦ ਏਲੀਯਾਹ ਤੁਰ ਪਿਆ ।
2 Kings 1:16 in Panjabi 16 ਉਸ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੂੰ ਜੋ ਅਕਰੋਨ ਦੇ ਦੇਵਤੇ ਬਆਲ-ਜਬੂਬ ਦੇ ਕੋਲ ਪੁੱਛਣ ਲਈ ਸੰਦੇਸ਼ਵਾਹਕ ਭੇਜੇ, ਕੀ ਇਸ ਲਈ ਕਿ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜਿਸ ਕੋਲੋਂ ਤੂੰ ਗੱਲ ਪੁੱਛ ਸਕੇਂ ? ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ ।”
1 Chronicles 29:18 in Panjabi 18 ਹੇ ਯਹੋਵਾਹ ਸਾਡੇ ਪਿਤਾਵਾਂ ਅਬਰਾਹਾਮ, ਇਸਹਾਕ, ਅਤੇ ਇਸਰਾਏਲ ਦੇ ਪਰਮੇਸ਼ੁਰ ਆਪਣੀ ਪਰਜਾ ਦੇ ਹਿਰਦਿਆਂ ਦੇ ਧਿਆਨ ਅਤੇ ਵਿਚਾਰਾਂ ਵਿੱਚ ਸਦਾ ਇਹ ਦ੍ਰਿੜ ਕਰ, ਅਤੇ ਉਨ੍ਹਾਂ ਦੇ ਮਨਾਂ ਨੂੰ ਆਪਣੇ ਲਈ ਤਿਆਰ ਕਰ !
2 Chronicles 29:36 in Panjabi 36 ਤਾਂ ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਤੇ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬਾਗ ਬਾਗ ਹੋਏ ਕਿਉਂ ਜੋ ਇਹ ਗੱਲ ਅਚਾਨਕ ਹੋ ਗਈ ਸੀ ।
Psalm 10:17 in Panjabi 17 ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਹਨਾਂ ਦੇ ਮਨਾਂ ਨੂੰ ਦ੍ਰਿੜ ਕਰੇਂਗਾ, ਤੂੰ ਆਪਣਾ ਕੰਨ ਲਾਏਗਾ
Psalm 78:8 in Panjabi 8 ਅਤੇ ਓਹ ਆਪਣੇ ਪਿਉ-ਦਾਦਿਆਂ ਵਾਂਗੂੰ ਨਾ ਹੋਣ, ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ ਨਾ ਰਿਹਾ ।
Psalm 111:10 in Panjabi 10 ਯਹੋਵਾਹ ਦਾ ਡਰ ਬੁੱਧ ਦਾ ਮੂਲ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ ।
Isaiah 29:24 in Panjabi 24 ਮਨ ਦੇ ਭਟਕੇ ਹੋਏ ਸਮਝ ਜਾਣਗੇ, ਅਤੇ ਬੁੜ-ਬੁੜਾਉਣ ਵਾਲੇ ਸਿੱਖਿਆ ਪਾਉਣਗੇ ।
Amos 4:12 in Panjabi 12 “ਇਸ ਲਈ ਹੇ ਇਸਰਾਏਲ ! ਮੈਂ ਤੇਰੇ ਨਾਲ ਅਜਿਹਾ ਕਰਾਂਗਾ, ਅਤੇ ਇਸ ਲਈ ਕਿ ਮੈਂ ਤੇਰੇ ਨਾਲ ਅਜਿਹਾ ਕਰਾਂਗਾ, ਹੇ ਇਸਰਾਏਲ, ਆਪਣੇ ਪਰਮੇਸ਼ੁਰ ਨੂੰ ਮਿਲਣ ਲਈ ਤਿਆਰ ਹੋ ਜਾ !”
Malachi 4:5 in Panjabi 5 ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭੈ ਦਾਇਕ ਦਿਨ ਆਵੇ
Matthew 3:4 in Panjabi 4 ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ, ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ l
Matthew 3:7 in Panjabi 7 ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ ?”
Matthew 11:14 in Panjabi 14 ਜੇਕਰ ਤੁਸੀਂ ਇਸ ਨੂੰ ਮੰਨਣਾ ਚਾਹੁੰਦੇ ਹੋ, ਤਾਂ ਆਉਣ ਵਾਲਾ ਏਲੀਯਾਹ ਇਹੋ ਹੈ ।
Matthew 14:4 in Panjabi 4 ਇਸ ਲਈ ਜੋ ਯੂਹੰਨਾ ਨੇ ਉਸ ਨੂੰ ਆਖਿਆ ਸੀ ਕਿ ਉਹ ਦਾ ਰੱਖਣਾ ਤੁਹਾਨੂੰ ਯੋਗ ਨਹੀਂ ।
Matthew 17:11 in Panjabi 11 ਉਸ ਨੇ ਉੱਤਰ ਦਿੱਤਾ ਕਿ ਸੱਚ-ਮੁੱਚ ਏਲੀਯਾਹ ਠੀਕ ਪਹਿਲਾਂ ਆਉਂਦਾ ਹੈ ਅਤੇ ਸਭ ਕੁੱਝ ਬਹਾਲ ਕਰੇਗਾ ।
Matthew 21:29 in Panjabi 29 ਅਤੇ ਉਸ ਨੇ ਉੱਤਰ ਦਿੱਤਾ, ਮੇਰਾ ਜੀ ਨਹੀਂ ਕਰਦਾ ਪਰ ਬਾਅਦ ਵਿੱਚ ਪਛਤਾਇਆ ਅਤੇ ਚਲਾ ਗਿਆ ।
Mark 9:11 in Panjabi 11 ਅਤੇ ਉਨ੍ਹਾਂ ਨੇ ਉਸ ਅੱਗੇ ਅਰਜ਼ ਕੀਤੀ ਕਿ ਉਪਦੇਸ਼ਕ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ ?
Luke 1:16 in Panjabi 16 ਅਤੇ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਪ੍ਰਭੂ ਪਰਮੇਸ਼ੁਰ ਦੀ ਵੱਲ ਮੋੜ ਲਿਆਵੇਗਾ ।
Luke 1:76 in Panjabi 76 ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ,
Luke 3:7 in Panjabi 7 ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ ? ”
John 1:13 in Panjabi 13 ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ ।
John 1:21 in Panjabi 21 ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈਂ ? ਕੀ ਤੂੰ ਏਲੀਯਾਹ ਹੈਂ ? ” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ ? ” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ, ।”
John 1:34 in Panjabi 34 ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ ।”
John 3:28 in Panjabi 28 ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ “ਮੈਂ ਮਸੀਹ ਨਹੀਂ ਹਾਂ, ਪਰ ਮੈਂ ਪਰਮੇਸ਼ੁਰ ਦੇ ਦੁਆਰਾ ਉਸ ਵਾਸਤੇ ਰਾਹ ਬਣਾਉਣ ਲਈ ਭੇਜਿਆ ਗਿਆ ਸੀ ।”
Acts 10:33 in Panjabi 33 ਉਪਰੰਤ ਮੈਂ ਉਸੇ ਵੇਲੇ ਮਨੁੱਖ ਤੇਰੇ ਕੋਲ ਭੇਜੇ ਅਤੇ ਤੁਸੀਂ ਚੰਗਾ ਕੀਤਾ ਜੋ ਤੁਸੀਂ ਇੱਥੇ ਆਏ । ਹੁਣ ਅਸੀਂ ਸਭ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਕਿ ਜੋ ਕੁੱਝ ਪ੍ਰਭੂ ਨੇ ਤੈਨੂੰ ਹੁਕਮ ਦਿੱਤਾ ਹੈ ਉਸ ਨੂੰ ਸੁਣੀਏ ।
Romans 9:23 in Panjabi 23 ਤਾਂ ਜੋ ਦਯਾ ਦੇ ਭਾਂਡਿਆਂ ਉੱਤੇ ਜਿਨ੍ਹਾਂ ਨੂੰ ਉਸ ਨੇ ਪਹਿਲਾਂ ਹੀ ਮਹਿਮਾ ਦੇ ਲਈ ਤਿਆਰ ਕੀਤਾ ਸੀ, ਆਪਣੀ ਮਹਿਮਾ ਦਾ ਧੰਨ ਪ੍ਰਗਟ ਕਰੇ ।
1 Corinthians 6:9 in Panjabi 9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼ ।
Colossians 1:12 in Panjabi 12 ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਸਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਪਵਿੱਤਰ ਲੋਕਾਂ ਦੇ ਵਿਰਸੇ ਦੇ ਹਿੱਸੇਦਾਰ ਹੋਈਏ ।
2 Timothy 2:21 in Panjabi 21 ਸੋ ਜੇ ਕੋਈ ਆਪਣੇ ਆਪ ਨੂੰ ਇੰਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ, ਮਾਲਕ ਦੇ ਵਰਤਣ ਯੋਗ, ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ ।
1 Peter 2:9 in Panjabi 9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
2 Peter 3:11 in Panjabi 11 ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ਼ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ ?
1 John 2:28 in Panjabi 28 ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਕਿ ਜਦੋਂ ਉਹ ਪ੍ਰਗਟ ਹੋਵੇ ਤਾਂ ਸਾਨੂੰ ਦਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਸ਼ਰਮਿੰਦੇ ਨਾ ਹੋਈਏ ।
Revelation 20:4 in Panjabi 4 ਮੈਂ ਸਿੰਘਾਸਣ ਵੇਖੇ ਅਤੇ ਉਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਂ ਕਰਨ ਦਾ ਉਹਨਾਂ ਨੂੰ ਅਧਿਕਾਰ ਦਿੱਤਾ ਗਿਆ ਅਤੇ ਮੈਂ ਉਹਨਾਂ ਦੀ ਆਤਮਾਵਾਂ ਨੂੰ ਵੇਖਿਆ, ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਉਸ ਦਰਿੰਦੇ ਦੀ ਜਾਂ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ । ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਦੇ ਨਾਲ ਰਾਜ ਕਰਦੇ ਰਹੇ ।