Luke 10:2 in Panjabi 2 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਫ਼ਸਲ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ, ਇਸ ਲਈ ਤੁਸੀਂ ਖੇਤ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ ।
Other Translations King James Version (KJV) Therefore said he unto them, The harvest truly is great, but the labourers are few: pray ye therefore the Lord of the harvest, that he would send forth labourers into his harvest.
American Standard Version (ASV) And he said unto them, The harvest indeed is plenteous, but the laborers are few: pray ye therefore the Lord of the harvest, that he send forth laborers into his harvest.
Bible in Basic English (BBE) And he said to them, There is much grain ready to be cut, but not enough workers: so make prayer to the Lord of the grain-fields that he will send workers to get in the grain.
Darby English Bible (DBY) And he said to them, The harvest indeed [is] great, but the workmen few; supplicate therefore the Lord of the harvest that he may send out workmen into his harvest.
World English Bible (WEB) Then he said to them, "The harvest is indeed plentiful, but the laborers are few. Pray therefore to the Lord of the harvest, that he may send out laborers into his harvest.
Young's Literal Translation (YLT) then said he unto them, `The harvest indeed `is' abundant, but the workmen few; beseech ye then the Lord of the harvest, that He may put forth workmen to His harvest.
Cross Reference Numbers 11:17 in Panjabi 17 ਤਦ ਮੈਂ ਉਤਰ ਕੇ ਤੇਰੇ ਨਾਲ ਉੱਥੇ ਗੱਲਾਂ ਕਰਾਂਗਾ ਅਤੇ ਮੈਂ ਉਸ ਆਤਮਾ ਤੋਂ ਲੈ ਕੇ ਜਿਹੜਾ ਤੇਰੇ ਉੱਤੇ ਹੈ, ਉਨ੍ਹਾਂ ਉੱਤੇ ਪਾਵਾਂਗਾ ਅਤੇ ਉਹ ਤੇਰੇ ਨਾਲ ਪਰਜਾ ਦਾ ਭਾਰ ਚੁੱਕਣਗੇ ਤਾਂ ਜੋ ਤੈਨੂੰ ਇਕੱਲੇ ਨੂੰ ਚੁੱਕਣਾ ਨਾ ਪਵੇ ।
Numbers 11:29 in Panjabi 29 ਮੂਸਾ ਨੇ ਆਖਿਆ, ਕੀ ਤੂੰ ਮੇਰੇ ਲਈ ਖਿਝਦਾ ਹੈਂ ? ਕਾਸ਼ ਅਜਿਹਾ ਹੁੰਦਾ ਕਿ ਯਹੋਵਾਹ ਦੇ ਸਾਰੇ ਲੋਕ ਨਬੀ ਹੁੰਦੇ ਅਤੇ ਯਹੋਵਾਹ ਆਪਣਾ ਆਤਮਾ ਉਨ੍ਹਾਂ ਉੱਤੇ ਘੱਲਦਾ !
1 Kings 18:22 in Panjabi 22 ਤਾਂ ਏਲੀਯਾਹ ਨੇ ਲੋਕਾਂ ਨੂੰ ਆਖਿਆ, ਮੈਂ ਇਕੱਲਾ ਹੀ ਯਹੋਵਾਹ ਦਾ ਨਬੀ ਰਹਿ ਗਿਆ ਹਾਂ ਪਰ ਬਆਲ ਦੇ ਸਾਢੇ ਚਾਰ ਸੌ ਮਨੁੱਖ ਹਨ ।
1 Kings 22:6 in Panjabi 6 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਚਾਰ ਕੁ ਸੌ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਮੈਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜਾਈ ਕਰਾਂ ਜਾਂ ਜਾਣ ਦਿਆਂ ? ਉਨ੍ਹਾਂ ਆਖਿਆ, ਤੁਸੀਂ ਜਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ ।
Psalm 68:11 in Panjabi 11 ਪ੍ਰਭੂ ਹੁਕਮ ਦਿੰਦਾ ਹੈ, ਖ਼ਬਰ ਦੇਣ ਵਾਲਿਆਂ ਦਾ ਵੱਡਾ ਦਲ ਹੈ, —
Isaiah 56:9 in Panjabi 9 ਹੇ ਮੈਦਾਨ ਦੇ ਸਾਰੇ ਜੰਤੂਓ, ਹੇ ਜੰਗਲ ਦੇ ਸਾਰੇ ਜਾਨਵਰੋਂ ! ਖਾਣ ਲਈ ਆ ਜਾਓ !
Jeremiah 3:15 in Panjabi 15 ਮੈਂ ਤੁਹਾਨੂੰ ਆਪਣੇ ਦਿਲ ਦੇ ਅਨੁਸਾਰ ਆਜੜੀ ਦਿਆਂਗਾ ਜਿਹੜੇ ਤੁਹਾਨੂੰ ਗਿਆਨ ਅਤੇ ਸਮਝ ਨਾਲ ਚਾਰਨਗੇ
Ezekiel 34:2 in Panjabi 2 ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ, ਇਸਰਾਏਲੀ ਆਜੜੀਆਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਉਹਨਾਂ ਨੂੰ ਆਖ, ਪ੍ਰਭੂ ਯਹੋਵਾਹ ਆਜੜੀਆਂ ਨੂੰ ਇਹ ਆਖਦਾ ਹੈ, ਇਸਰਾਏਲੀ ਆਜੜੀਆਂ ਤੇ ਅਫ਼ਸੋਸ ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਚਾਰਨ ?
Zechariah 11:5 in Panjabi 5 ਜਿਹੜੇ ਉਹਨਾਂ ਨੂੰ ਖਰੀਦਦੇ ਹਨ, ਉਹ ਉਹਨਾਂ ਨੂੰ ਵੱਢਣਗੇ ਅਤੇ ਸਜ਼ਾ ਨਾ ਪਾਉਣਗੇ ਅਤੇ ਉਹਨਾਂ ਦੇ ਵੇਚਣ ਵਾਲੇ ਆਖਣਗੇ, ਯਹੋਵਾਹ ਮੁਬਾਰਕ ਹੋਵੇ, ਕਿਉਂਕਿ ਮੈਂ ਧਨੀ ਹੋ ਗਿਆ ਹਾਂ ! ਉਹਨਾਂ ਦੇ ਅਯਾਲੀ ਉਹਨਾਂ ਉੱਤੇ ਤਰਸ ਨਹੀਂ ਖਾਂਦੇ ਹਨ ।
Zechariah 11:17 in Panjabi 17 ਹਾਏ ਉਸ ਮੇਰੇ ਮੂਰਖ ਅਯਾਲੀ ਲਈ ! ਜਿਹੜਾ ਭੇਡਾਂ ਨੂੰ ਛੱਡ ਜਾਂਦਾ ਹੈ, ਤਲਵਾਰ ਉਸ ਦੀ ਬਾਂਹ ਉੱਤੇ ਅਤੇ ਉਸ ਦੀ ਸੱਜੀ ਅੱਖ ਉੱਤੇ ਆ ਪਵੇਗੀ, ਉਸ ਦੀ ਬਾਂਹ ਪੂਰੀ ਤਰ੍ਹਾਂ ਨਾਲ ਸੁੱਕ ਜਾਵੇਗੀ ਅਤੇ ਉਸ ਦੀ ਸੱਜੀ ਅੱਖ ਪੂਰੀ ਤਰ੍ਹਾਂ ਦੇ ਨਾਲ ਫੁੱਟ ਜਾਵੇਗੀ !
Matthew 9:36 in Panjabi 36 ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ ।
Matthew 20:1 in Panjabi 1 ਸਵਰਗ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ਼ ਵਿੱਚ ਮਜ਼ਦੂਰ ਲਾਵੇ ।
Mark 13:34 in Panjabi 34 ਇਹ ਇੱਕ ਪ੍ਰਦੇਸ ਗਏ ਹੋਏ ਮਨੁੱਖ ਵਰਗਾ ਹੈ ਜਿਸ ਨੇ ਘਰੋਂ ਜਾਂਦੇ ਸਮੇਂ ਆਪਣੇ ਨੌਕਰਾਂ ਨੂੰ ਅਧਿਕਾਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਦਿੱਤਾ ਕਿ ਜਾਗਦਾ ਰਹਿ ।
Mark 16:15 in Panjabi 15 ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ ।
Mark 16:20 in Panjabi 20 ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ ।
Luke 9:1 in Panjabi 1 ਤਦ ਉਸ ਨੇ ਬਾਰਾਂ ਚੇਲਿਆਂ ਨੂੰ ਇਕੱਠੇ ਬੁਲਾ ਕੇ ਉਨ੍ਹਾਂ ਨੂੰ ਸਾਰੀਆਂ ਭੂਤਾਂ ਉੱਤੇ ਅਤੇ ਰੋਗਾਂ ਨੂੰ ਦੂਰ ਕਰਨ ਦੀ ਸਮਰੱਥਾ ਦਾ ਅਧਿਕਾਰ ਦਿੱਤਾ ।
John 4:35 in Panjabi 35 ਜਦੋਂ ਤੁਸੀਂ ਕੁੱਝ ਬੀਜਦੇ ਹੋ, ਤੁਸੀਂ ਹਮੇਸ਼ਾਂ ਇਹ ਕਹਿੰਦੇ ਹੋ, ‘ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ ।’ ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਵੇਖੋ, ਉਹ ਪੈਲੀਆਂ ਤਿਆਰ ਹਨ ਅਤੇ ਵਾਢੀ ਲਈ ਤਿਆਰ ਹਨ ।
Acts 8:4 in Panjabi 4 ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ ।
Acts 11:19 in Panjabi 19 ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ ।
Acts 13:2 in Panjabi 2 ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ ।
Acts 13:4 in Panjabi 4 ਉਹ ਪਵਿੱਤਰ ਆਤਮਾ ਦੇ ਭੇਜੇ ਹੋਏ ਸਿਲੂਕਿਯਾ ਨੂੰ ਆਏ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ ।
Acts 16:9 in Panjabi 9 ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ ।
Acts 20:28 in Panjabi 28 ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ ।
Acts 22:21 in Panjabi 21 ਤਦ ਉਸ ਨੇ ਮੈਨੂੰ ਆਖਿਆ ਕਿ ਚੱਲਿਆ ਜਾ ਕਿਉਂ ਜੋ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ ।
Acts 26:15 in Panjabi 15 ਤਾਂ ਮੈਂ ਆਖਿਆ, ਪ੍ਰਭੂ ਜੀ, ਤੂੰ ਕੌਣ ਹੈਂ ? ਪ੍ਰਭੂ ਬੋਲਿਆ, ਮੈਂ ਯਿਸੂ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ ।
1 Corinthians 3:6 in Panjabi 6 ਮੈਂ ਤਾਂ ਬੂਟਾ ਲਾਇਆ ਅਤੇ ਅੱਪੁਲੋਸ ਨੇ ਸਿੰਜਿਆ ਪਰ ਪਰਮੇਸ਼ੁਰ ਨੇ ਵਧਾਇਆ ।
1 Corinthians 12:28 in Panjabi 28 ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ ।
1 Corinthians 15:10 in Panjabi 10 ਪਰ ਮੈਂ ਜੋ ਕੁੱਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ ।
2 Corinthians 6:1 in Panjabi 1 ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ ।
Ephesians 4:7 in Panjabi 7 ਪਰ ਸਾਡੇ ਵਿੱਚੋਂ ਹਰੇਕ ਉੱਤੇ ਮਸੀਹ ਦੀ ਦਾਤ ਦੇ ਮਾਪ ਅਨੁਸਾਰ ਕਿਰਪਾ ਕੀਤੀ ਗਈ !
Philippians 2:21 in Panjabi 21 ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ ।
Philippians 2:25 in Panjabi 25 ਪਰ ਇਪਾਫ਼ਰੋਦੀਤੁਸ ਜੋ ਮੇਰਾ ਭਰਾ ਅਤੇ ਮੇਰਾ ਸਹਿਕਰਮੀ ਅਤੇ ਮੇਰੇ ਨਾਲ ਦਾ ਸਿਪਾਹੀ ਅਤੇ ਤੁਹਾਡਾ ਸੰਦੇਸੀ ਅਤੇ ਮੇਰੀ ਥੁੜ ਦਾ ਪੂਰਾ ਕਰਨ ਵਾਲਾ ਹੈ ਮੈਂ ਉਸ ਨੂੰ ਤੁਹਾਡੇ ਕੋਲ ਘੱਲਣਾ ਜ਼ਰੂਰੀ ਜਾਣਿਆ ।
Philippians 2:30 in Panjabi 30 ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਸੇਵਾ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਾ ਕਰਨ ਲਈ ਉਸ ਨੇ ਆਪਣੀ ਜਾਨ ਤਲੀ ਉੱਤੇ ਧਰੀ ।
Colossians 1:29 in Panjabi 29 ਅਤੇ ਇਸ ਲਈ ਮੈਂ ਉਹ ਦੀ ਸ਼ਕਤੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪ੍ਰਭਾਵ ਪਾਉਦਾਂ ਹੈ, ਤਨੋਂ ਮਨੋਂ ਮਿਹਨਤ ਕਰਦਾ ਹਾਂ ।
Colossians 4:12 in Panjabi 12 ਇਪਫ਼ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡਾ ਹਾਲ ਚਾਲ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਯਤਨ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਾ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ ।
1 Thessalonians 2:9 in Panjabi 9 ਹੇ ਭਰਾਵੋ, ਸਾਡੀ ਮਿਹਨਤ ਤੁਹਾਨੂੰ ਚੇਤੇ ਤਾਂ ਹੋਵੇਗੀ ਕਿ ਅਸੀਂ ਇਸ ਲਈ ਕਿ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣੀਏ ਰਾਤ-ਦਿਨ ਕੰਮ-ਧੰਦਾ ਕਰ ਕੇ, ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾਈ ।
1 Thessalonians 5:12 in Panjabi 12 ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ, ਪ੍ਰਭੂ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਸਿੱਖਿਆ ਦਿੰਦੇ ਹਨ, ਤੁਸੀਂ ਉਹਨਾਂ ਦਾ ਆਦਰ ਕਰੋ ।
2 Thessalonians 3:1 in Panjabi 1 ਅੰਤ ਵਿੱਚ, ਹੇ ਭਰਾਵੋ, ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪ੍ਰਭੂ ਦਾ ਉਪਦੇਸ਼ ਤੇਜੀ ਨਾਲ ਫ਼ੈਲੇ ਅਤੇ ਮਹਿਮਾ ਪਾਵੇ ਜਿਵੇਂ ਕਿ ਤੁਹਾਡੇ ਵਿੱਚ ਹੋਇਆ ।
1 Timothy 1:12 in Panjabi 12 ਮੈਂ ਮਸੀਹ ਯਿਸੂ ਸਾਡੇ ਪ੍ਰਭੂ ਦਾ, ਜਿਸ ਨੇ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਉਹ ਨੇ ਮੈਨੂੰ ਵਿਸ਼ਵਾਸਯੋਗ ਸਮਝ ਕੇ ਇਹ ਸੇਵਾ ਦਿੱਤੀਆਂ ।
1 Timothy 4:10 in Panjabi 10 ਇਸੇ ਲਈ ਅਸੀਂ ਮਿਹਨਤ ਅਤੇ ਯਤਨ ਕਰਦੇ ਹਾਂ, ਕਿਉਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਉੱਤੇ ਆਸ ਰੱਖੀ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ, ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦਾ ਮੁਕਤੀਦਾਤਾ ਹੈ ।
1 Timothy 4:15 in Panjabi 15 ਇੰਨ੍ਹਾਂ ਗੱਲਾਂ ਵੱਲ ਧਿਆਨ ਦੇ, ਇਹਨਾਂ ਵਿੱਚ ਲੱਗਿਆ ਰਹਿ ਤਾਂ ਕਿ ਤੇਰੀ ਤਰੱਕੀ ਸਭਨਾਂ ਉੱਤੇ ਪ੍ਰਗਟ ਹੋਵੇ ।
1 Timothy 5:17 in Panjabi 17 ਉਹ ਬਜ਼ੁਰਗ ਜਿਹੜੇ ਚੰਗਾ ਪ੍ਰਬੰਧ ਕਰਦੇ ਹਨ ਦੁਗਣੇ ਆਦਰ ਦੇ ਯੋਗ ਸਮਝੇ ਜਾਣ, ਪਰ ਖ਼ਾਸ ਕਰਕੇ ਉਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ ।
2 Timothy 2:3 in Panjabi 3 ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਗੂੰ ਮੇਰੇ ਨਾਲ ਦੁੱਖ ਝੱਲ ।
2 Timothy 4:5 in Panjabi 5 ਪਰ ਤੂੰ ਸਭ ਗੱਲਾਂ ਵਿੱਚ ਸੁਚੇਤ ਰਹੀਂ, ਦੁੱਖ ਝੱਲੀ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਾ ਕਰੀਂ ।
Philemon 1:1 in Panjabi 1 ਪੌਲੁਸ ਵੱਲੋਂ, ਜਿਹੜਾ ਮਸੀਹ ਯਿਸੂ ਦਾ ਕੈਦੀ ਹਾਂ ਅਤੇ ਭਰਾ ਤਿਮੋਥਿਉਸ ਵੱਲੋਂ । ਅੱਗੇ ਯੋਗ ਸਾਡੇ ਪਿਆਰੇ ਅਤੇ ਸਹਿਕਰਮੀ ਫਿਲੇਮੋਨ l
Hebrews 3:6 in Panjabi 6 ਪਰ ਮਸੀਹ ਪੁੱਤਰ ਦੀ ਤਰ੍ਹਾਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਲੇਰੀ ਅਤੇ ਅਭਮਾਨ ਅੰਤ ਤੱਕ ਫੜ੍ਹੀ ਰੱਖੀਏ ।
Revelation 2:1 in Panjabi 1 ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੱਤਾਂ ਸੋਨੇ ਦੇ ਸ਼ਮਾਦਾਨਾਂ ਦੇ ਵਿਚਾਲੇ ਫਿਰਦਾ ਹੈ, ਉਹ ਇਹ ਆਖਦਾ ਹੈ,
Revelation 11:2 in Panjabi 2 ਅਤੇ ਉਸ ਵਿਹੜੇ ਨੂੰ ਜਿਹੜਾ ਹੈਕਲ ਤੋਂ ਬਾਹਰ ਹੈ ਛੱਡ ਦੇ ਅਤੇ ਉਹ ਨੂੰ ਨਾ ਮਿਣ, ਕਿਉਂਕਿ ਉਹ ਪਰਾਈਆਂ ਕੌਮਾਂ ਨੂੰ ਦਿੱਤਾ ਗਿਆ ਹੈ ਅਤੇ ਉਹ ਪਵਿੱਤਰ ਨਗਰੀ ਨੂੰ ਬਤਾਲੀਆਂ ਮਹੀਨਿਆਂ ਤੱਕ ਲਤਾੜਨਗੀਆਂ ।