Luke 11:9 in Panjabi 9 ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਲੱਭੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ ।
Other Translations King James Version (KJV) And I say unto you, Ask, and it shall be given you; seek, and ye shall find; knock, and it shall be opened unto you.
American Standard Version (ASV) And I say unto you, Ask, and it shall be given you; seek, and ye shall find; knock, and it shall be opened unto you.
Bible in Basic English (BBE) And I say to you, Make requests, and they will be answered; what you are searching for, you will get; when you give the sign, the door will be open to you.
Darby English Bible (DBY) And *I* say to you, Ask, and it shall be given to you; seek, and ye shall find; knock, and it shall be opened to you.
World English Bible (WEB) "I tell you, keep asking, and it will be given you. Keep seeking, and you will find. Keep knocking, and it will be opened to you.
Young's Literal Translation (YLT) and I say to you, Ask, and it shall be given to you; seek, and ye shall find; knock, and it shall be opened to you;
Cross Reference Psalm 27:4 in Panjabi 4 ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਗਾਂ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ ।
Psalm 27:8 in Panjabi 8 “ਮੇਰੇ ਦਰਸ਼ਣ ਦੀ ਖੋਜ ਕਰੋ,” ਤਾਂ ਮੇਰੇ ਮਨ ਨੇ ਤੈਂਨੂੰ ਆਖਿਆ, ਹੇ ਯਹੋਵਾਹ, ਮੈਂ ਤੇਰੇ ਦਰਸ਼ਣ ਦੀ ਖੋਜ ਕਰਾਂਗਾ ।
Psalm 34:4 in Panjabi 4 ਮੈਂ ਯਹੋਵਾਹ ਨੂੰ ਭਾਲਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ ।
Psalm 34:10 in Panjabi 10 ਸ਼ੇਰ ਬੱਚਿਆ ਨੂੰ ਘਾਟਾ ਪੈਂਦਾ ਅਤੇ ਭੁੱਖ ਲਗਦੀ ਹੈ, ਪਰ ਯਹੋਵਾਹ ਦੇ ਤਾਲਿਬਾਂ ਨੂੰ ਕਿਸੇ ਚੰਗੀ ਵਸਤ ਦੀ ਘਾਟ ਨਹੀਂ ਹੋਵੇਗੀ ।
Psalm 50:15 in Panjabi 15 ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ ।
Psalm 105:3 in Panjabi 3 ਉਹ ਦੇ ਪਵਿੱਤਰ ਨਾਮ ਵਿੱਚ ਫਖਰ ਕਰੋ, ਯਹੋਵਾਹ ਦੇ ਤਾਲੀਬਾਂ ਦੇ ਮਨ ਅਨੰਦ ਹੋਣ !
Psalm 118:5 in Panjabi 5 ਮੈਂ ਦੁੱਖ ਵਿੱਚ ਯਹੋਵਾਹ ਨੂੰ ਪੁਕਾਰਿਆ, ਯਹੋਵਾਹ ਨੇ ਉੱਤਰ ਦੇ ਕੇ ਮੈਨੂੰ ਖੁੱਲ੍ਹੇ ਥਾਂ ਵਿੱਚ ਰੱਖਿਆ ।
Song of Solomon 3:1 in Panjabi 1 ਰਾਤ ਨੂੰ ਮੈਂ ਆਪਣੇ ਪਲੰਗ ਉੱਤੇ, ਆਪਣੇ ਪ੍ਰਾਣ ਪਿਆਰੇ ਨੂੰ ਭਾਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ ।
Song of Solomon 5:6 in Panjabi 6 ਮੈਂ ਆਪਣੇ ਬਾਲਮ ਲਈ ਖੋਲ੍ਹਿਆ ਪਰ ਮੇਰਾ ਬਾਲਮ ਮੁੜ ਕੇ ਚਲਾ ਗਿਆ ਸੀ, ਮੇਰਾ ਦਿਲ ਘਬਰਾ ਗਿਆ ਜਦ ਉਹ ਬੋਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਲੱਭਾ ਨਾ, ਮੈਂ ਉਹ ਨੂੰ ਪੁਕਾਰਿਆ ਪਰ ਉਸ ਮੈਨੂੰ ਉੱਤਰ ਨਾ ਦਿੱਤਾ ।
Isaiah 45:19 in Panjabi 19 ਮੈਂ ਗੁਪਤ ਵਿੱਚ ਨਹੀਂ ਬੋਲਿਆ, ਨਾ ਧਰਤੀ ਦੇ ਹਨੇਰੇ ਥਾਵਾਂ ਵਿੱਚ, ਮੈਂ ਯਾਕੂਬ ਦੀ ਅੰਸ ਨੂੰ ਨਹੀਂ ਆਖਿਆ, ਕਿ “ਮੈਨੂੰ ਵਿਅਰਥ ਭਾਲੋ”, ਮੈਂ ਯਹੋਵਾਹ ਸੱਚ ਬੋਲਣ ਵਾਲਾ ਹਾਂ, ਮੈਂ ਸਿੱਧੀਆਂ ਗੱਲਾਂ ਦਾ ਦੱਸਣ ਵਾਲਾ ਹਾਂ ।
Isaiah 55:6 in Panjabi 6 ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ ।
Jeremiah 29:12 in Panjabi 12 ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ
Jeremiah 33:3 in Panjabi 3 ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ ।
Daniel 9:3 in Panjabi 3 ਮੈਂ ਆਪਣਾ ਮੂੰਹ ਪ੍ਰਭੂ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਵਰਤ ਰੱਖ ਕੇ, ਤੱਪੜ ਅਤੇ ਸੁਆਹ ਸਮੇਤ ਉਹ ਦੀ ਭਾਲ ਕੀਤੀ ।
Amos 5:4 in Panjabi 4 ਯਹੋਵਾਹ ਇਸਰਾਏਲ ਦੇ ਘਰਾਣੇ ਨੂੰ ਇਹ ਆਖਦਾ ਹੈ, ਮੇਰੀ ਖੋਜ ਕਰੋ ਤਾਂ ਜੀਉਂਦੇ ਰਹੋਗੇ !
Matthew 6:29 in Panjabi 29 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ ।
Matthew 7:7 in Panjabi 7 ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ । ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ । ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ ।
Matthew 21:22 in Panjabi 22 ਅਤੇ ਸਭ ਕੁੱਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ ।
Matthew 21:31 in Panjabi 31 ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ ? ਉਨ੍ਹਾਂ ਆਖਿਆ ਪਹਿਲੇ ਨੇ । ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਚੁੰਗੀ ਲੈਣ ਵਾਲੇ ਅਤੇ ਵੇਸਵਾ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਵੜਨਗੇ ।
Mark 11:24 in Panjabi 24 ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁੱਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ ।
Mark 13:37 in Panjabi 37 ਅਤੇ ਜੋ ਮੈਂ ਤੁਹਾਨੂੰ ਆਖਦਾ ਹਾਂ, ਉਹ ਹੀ ਸਾਰਿਆਂ ਨੂੰ ਆਖਦਾ ਹਾਂ ਕਿ ਜਾਗਦੇ ਰਹੋ !
Luke 13:24 in Panjabi 24 ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ ।
John 1:45 in Panjabi 45 ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ । ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ । ਅਸੀਂ ਉਸ ਨੂੰ ਲੱਭ ਲਿਆ ਹੈ । ਉਸਦਾ ਨਾਮ ਯਿਸੂ ਹੈ । ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ ।”
John 4:10 in Panjabi 10 ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ । ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ ।”
John 14:13 in Panjabi 13 ਜੇਕਰ ਤੁਸੀਂ ਮੇਰੇ ਨਾਮ ਤੇ ਕੁੱਝ ਮੰਗੋਗੇ, ਤਾਂ ਮੈਂ ਦੇਵਾਂਗਾ । ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ ।
John 15:7 in Panjabi 7 “ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ ।”
John 15:16 in Panjabi 16 “ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ । ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਵੋਂ ਅਤੇ ਫ਼ਲਦਾਰ ਹੋ ਸਕੋਂ । ਤੁਹਾਡਾ ਫ਼ਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁੱਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ ।”
John 16:23 in Panjabi 23 ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਂਗੇ । ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁੱਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ ।
Acts 10:4 in Panjabi 4 ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੂ ਜੀ, ਕੀ ਹੈ ? ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ ਹਨ
Romans 2:7 in Panjabi 7 ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ ।
2 Corinthians 6:2 in Panjabi 2 ਕਿਉਂ ਜੋ ਪਰਮੇਸ਼ੁਰ ਆਖਦਾ ਹੈ ਜੋ ਮੈਂ ਮਨਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ । ਵੇਖੋ, ਹੁਣ ਹੀ ਮਨ ਭਾਉਂਦਾ ਸਮਾਂ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ !
2 Corinthians 12:8 in Panjabi 8 ਇਸ ਦੇ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ ।
Hebrews 4:16 in Panjabi 16 ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ ।
Hebrews 11:6 in Panjabi 6 ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ ।
James 1:5 in Panjabi 5 ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ ।
James 5:15 in Panjabi 15 ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ ।
1 John 3:22 in Panjabi 22 ਅਤੇ ਜੋ ਕੁੱਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ ।
1 John 5:14 in Panjabi 14 ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁੱਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ ।
Revelation 2:24 in Panjabi 24 ਮੈਂ ਤੁਹਾਨੂੰ ਅਰਥਾਤ ਥੂਆਤੀਰੇ ਵਿੱਚ ਦੇ ਹੋਰਨਾਂ ਲੋਕਾਂ ਨੂੰ ਜਿੰਨਿਆਂ ਕੋਲ ਇਹ ਸਿੱਖਿਆ ਨਹੀਂ ਹੈ, ਅਤੇ ਜਿਹੜੇ ਉਹਨਾਂ ਗੱਲਾਂ ਨੂੰ ਨਹੀਂ ਜਾਣਦੇ ਜਿਹੜੀਆਂ ਸ਼ੈਤਾਨ ਦੀਆਂ ਡੂੰਘੀਆਂ ਗੱਲਾਂ ਕਹਾਉਂਦੀਆਂ ਹਨ, ਇਹ ਕਹਿੰਦਾ ਹਾਂ ਕਿ ਮੈਂ ਤੁਹਾਡੇ ਉੱਤੇ ਹੋਰ ਭਾਰ ਨਹੀਂ ਪਾਉਂਦਾ ।