Luke 12:15 in Panjabi 15 ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ ।
Other Translations King James Version (KJV) And he said unto them, Take heed, and beware of covetousness: for a man's life consisteth not in the abundance of the things which he possesseth.
American Standard Version (ASV) And he said unto them, Take heed, and keep yourselves from all covetousness: for a man's life consisteth not in the abundance of the things which he possesseth.
Bible in Basic English (BBE) And he said to them, Take care to keep yourselves free from the desire for property; for a man's life is not made up of the number of things which he has.
Darby English Bible (DBY) And he said to them, Take heed and keep yourselves from all covetousness, for [it is] not because a man is in abundance [that] his life is in his possessions.
World English Bible (WEB) He said to them, "Beware! Keep yourselves from covetousness, for a man's life doesn't consist of the abundance of the things which he possesses."
Young's Literal Translation (YLT) And he said unto them, `Observe, and beware of the covetousness, because not in the abundance of one's goods is his life.'
Cross Reference Joshua 7:21 in Panjabi 21 ਮੈਂ ਲੁੱਟ ਵਿੱਚ ਇੱਕ ਸ਼ਿਨਆਰ ਦੇਸ ਦਾ ਸੋਹਣਾ ਚੋਗਾ ਵੇਖਿਆ ਅਤੇ ਦੋ ਸੌ ਰੁਪਏ ਚਾਂਦੀ ਅਤੇ ਪੰਜਾਹ ਤੋਲਾ ਤੋਲ ਵਿੱਚ ਸੋਨੇ ਦੀ ਇੱਕ ਇੱਟ ਤਾਂ ਮੈਨੂੰ ਲਾਲਚ ਆ ਗਿਆ ਅਤੇ ਮੈਂ ਉਹਨਾਂ ਨੂੰ ਚੁੱਕ ਲਿਆ ਅਤੇ ਵੇਖੋ ਉਹ ਤੰਬੂ ਦੇ ਵਿੱਚਕਾਰ ਧਰਤੀ ਵਿੱਚ ਦੱਬੇ ਹੋਏ ਹਨ ਅਤੇ ਚਾਂਦੀ ਉਸ ਦੇ ਹੇਠ ਹੈ ।
Job 2:4 in Panjabi 4 ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਖੱਲ ਦੇ ਬਦਲੇ ਖੱਲ, ਸਗੋਂ ਮਨੁੱਖ ਆਪਣਾ ਸਭ ਕੁਝ ਆਪਣੀ ਜਾਨ ਦੇ ਬਦਲੇ ਦੇ ਦੇਵੇਗਾ ।
Job 31:24 in Panjabi 24 ਜੇ ਮੈਂ ਸੋਨੇ ਉੱਤੇ ਆਪਣੀ ਆਸ ਰੱਖੀ ਹੁੰਦੀ, ਜਾਂ ਆਖਿਆ ਹੁੰਦਾ ਕਿ ਕੁੰਦਨ ਸੋਨੇ ਤੇ ਮੇਰਾ ਭਰੋਸਾ ਹੈ, -
Psalm 10:3 in Panjabi 3 ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ-ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ ।
Psalm 37:16 in Panjabi 16 ਧਰਮੀ ਦਾ ਥੋੜਾ ਕਈਆਂ ਦੁਸ਼ਟਾਂ ਦੇ ਬਹੁਤੇ ਨਾਲੋਂ ਵੀ ਚੰਗਾ ਹੈ ।
Psalm 62:10 in Panjabi 10 ਅਨ੍ਹੇਰ ਉੱਤੇ ਭਰੋਸਾ ਨਾ ਰੱਖੋ, ਨਾ ਲੁੱਟ ਮਾਰ ਕਰ ਕੇ ਫੂੰ-ਫੂੰ ਕਰੋ, ਧਨ ਸੰਪਤ ਜੇ ਵਧ ਜਾਵੇ ਤਾਂ ਉਸ ਉੱਤੇ ਮਨ ਨਾ ਲਾਓ ।
Psalm 119:36 in Panjabi 36 ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ, ਨਾ ਕਿ ਲੋਭ ਵੱਲ,
Proverbs 15:16 in Panjabi 16 ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈ ਨਾਲ ਹੋਵੇ, ਉਸ ਵੱਡੇ ਖਜ਼ਾਨੇ ਨਾਲੋਂ ਚੰਗਾ ਹੈ ਜਿਹ ਦੇ ਨਾਲ ਘਬਰਾਹਟ ਹੋਵੇ ।
Proverbs 16:16 in Panjabi 16 ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ ।
Proverbs 23:4 in Panjabi 4 ਧਨਵਾਨ ਹੋਣ ਦੀ ਖੇਚਲ ਨਾ ਕਰ, ਆਪਣੀ ਸਿਆਣਪ ਨੂੰ ਛੱਡ ਦੇ ।
Proverbs 28:16 in Panjabi 16 ਸਮਝਹੀਣ ਹਾਕਮ ਬਹੁਤਾ ਅਨ੍ਹੇਰ ਕਰਨ ਵਾਲਾ ਹੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ ।
Ecclesiastes 4:6 in Panjabi 6 ਸੁੱਖ ਦਾ ਇੱਕ ਮੁੱਠੀ ਭਰ ਉਨ੍ਹਾਂ ਦੋ ਮੁੱਠੀਆਂ ਨਾਲੋਂ ਚੰਗਾ ਹੈ, ਜਿਸ ਦੇ ਵਿੱਚ ਕਸ਼ਟ ਅਤੇ ਹਵਾ ਦਾ ਫੱਕਣਾ ਹੋਵੇ ।
Ecclesiastes 5:10 in Panjabi 10 ਉਹ ਜੋ ਚਾਂਦੀ ਨੂੰ ਲੋਚਦਾ ਹੈ, ਸੋ ਚਾਂਦੀ ਨਾਲ ਨਾ ਰੱਜੇਗਾ ਅਤੇ ਜਿਹੜਾ ਧਨ ਚਾਹੁੰਦਾ ਹੈ, ਉਹ ਉਸ ਦੇ ਵਾਧੇ ਨਾਲ ਨਾ ਰੱਜੇਗਾ, ਇਹ ਵੀ ਵਿਅਰਥ ਹੀ ਹੈ ।
Jeremiah 6:13 in Panjabi 13 ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 22:17 in Panjabi 17 ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ ! ।
Micah 2:2 in Panjabi 2 ਉਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਉਹਨਾਂ ਨੂੰ ਖੋਹ ਲੈਂਦੇ ਹਨ, ਨਾਲੇ ਘਰਾਂ ਦਾ ਲੋਭ ਕਰਕੇ ਉਹਨਾਂ ਨੂੰ ਵੀ ਲੈ ਲੈਂਦੇ ਹਨ । ਉਹ ਪੁਰਖ ਅਤੇ ਉਸ ਦੇ ਘਰਾਣੇ ਨੂੰ ਸਤਾਉਂਦੇ ਹਨ, ਸਗੋਂ ਪੁਰਖ ਅਤੇ ਉਸ ਦੀ ਵਿਰਾਸਤ ਉੱਤੇ ਅਨ੍ਹੇਰ ਕਰਦੇ ਹਨ ।
Habakkuk 2:9 in Panjabi 9 ਹਾਇ ਉਸ ਨੂੰ, ਜੋ ਆਪਣੇ ਘਰਾਣੇ ਲਈ ਬੁਰਾ ਲਾਭ ਪ੍ਰਾਪਤ ਕਰੇ, ਤਾਂ ਜੋ ਉਹ ਆਪਣਾ ਆਲ੍ਹਣਾ ਉੱਚੇ ਸਥਾਨ ਤੇ ਰੱਖੇ, ਕਿ ਉਹ ਬਿਪਤਾ ਤੋਂ ਛੁਡਾਇਆ ਜਾਵੇ !
Matthew 6:25 in Panjabi 25 ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਆਪਣੀ ਜਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਜੋ ਕੀ ਪਹਿਨਾਂਗੇ ? ਕੀ ਜਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ ?
Mark 7:22 in Panjabi 22 ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਛਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ ।
Luke 8:14 in Panjabi 14 ਜੋ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਸਨ, ਸੋ ਉਹ ਹਨ ਜਿਨ੍ਹਾਂ ਬਚਨ ਸੁਣਿਆ ਅਤੇ ਆਪਣੇ ਜੀਵਨ ਦੀਆਂ ਚਿੰਤਾਵਾਂ, ਧਨ ਦਾ ਲੋਭ ਅਤੇ ਭੋਗ ਬਿਲਾਸ ਵਿੱਚ ਪੈ ਕੇ ਸੁਣੇ ਹੋਏ ਬਚਨ ਅਨੁਸਾਰ ਫਲਦਾਇਕ ਨਹੀਂ ਹੁੰਦੇ ਹਨ ।
Luke 16:14 in Panjabi 14 ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖੌਲ ਕਰਨ ਲੱਗੇ ।
Luke 21:34 in Panjabi 34 ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ !
1 Corinthians 5:10 in Panjabi 10 ਇਹ ਨਹੀਂ ਜੋ ਮੂਲੋਂ ਸੰਸਾਰ ਦੇ ਹਰਾਮਕਾਰਾਂ ਅਥਵਾ ਲੋਭੀਆਂ ਅਤੇ ਲੁਟੇਰਿਆਂ ਅਥਵਾ ਮੂਰਤੀ ਪੂਜਕਾਂ ਦੀ ਸੰਗਤ ਨਾ ਕਰਨੀ, ਨਹੀਂ ਤਾਂ ਫੇਰ ਤੁਹਾਨੂੰ ਸੰਸਾਰ ਵਿੱਚੋਂ ਨਿੱਕਲਣਾ ਹੀ ਪੈਂਦਾ ।
1 Corinthians 6:10 in Panjabi 10 ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ ।
Ephesians 5:3 in Panjabi 3 ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ ।
Colossians 3:5 in Panjabi 5 ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ ।
1 Timothy 6:6 in Panjabi 6 ਪਰ ਸੰਤੋਖ ਨਾਲ ਭਗਤੀ ਅਸਲ ਵਿੱਚ ਵੱਡੀ ਕਮਾਈ ਹੈ ।
2 Timothy 3:2 in Panjabi 2 ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ ।
Hebrews 13:5 in Panjabi 5 ਤੁਸੀਂ ਮਾਇਆ ਦੇ ਲੋਭ ਤੋਂ ਦੂਰ ਰਹੋ । ਜੋ ਕੁੱਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ ।
2 Peter 2:3 in Panjabi 3 ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ ।
2 Peter 2:14 in Panjabi 14 ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ । ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ । ਉਹ ਸਰਾਪ ਦੇ ਪੁੱਤਰ ਹਨ !