Luke 12:42 in Panjabi 42 ਪ੍ਰਭੂ ਨੇ ਉੱਤਰ ਦਿੱਤਾ ਕਿ ਉਹ ਵਿਸ਼ਵਾਸਯੋਗ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਸ ਨੂੰ ਮਾਲਕ ਆਪਣੇ ਨੌਕਰਾਂ-ਚਾਕਰਾਂ ਉੱਤੇ ਠਹਿਰਾਵੇ ਜੋ ਸਮੇਂ ਸਿਰ ਉਨ੍ਹਾਂ ਨੂੰ ਭੋਜਣ ਦੇਵੇ ?
Other Translations King James Version (KJV) And the Lord said, Who then is that faithful and wise steward, whom his lord shall make ruler over his household, to give them their portion of meat in due season?
American Standard Version (ASV) And the Lord said, Who then is the faithful and wise steward, whom his lord shall set over his household, to give them their portion of food in due season?
Bible in Basic English (BBE) And the Lord said, Who then is the wise and responsible servant whom his lord will put in control of his family, to give them their food at the right time?
Darby English Bible (DBY) And the Lord said, Who then is the faithful and prudent steward, whom his lord will set over his household, to give the measure of corn in season?
World English Bible (WEB) The Lord said, "Who then is the faithful and wise steward, whom his lord will set over his household, to give them their portion of food at the right times?
Young's Literal Translation (YLT) And the Lord said, `Who, then, is the faithful and prudent steward whom the lord shall set over his household, to give in season the wheat measure?
Cross Reference Proverbs 15:23 in Panjabi 23 ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ ।
Isaiah 50:4 in Panjabi 4 ਪ੍ਰਭੂ ਯਹੋਵਾਹ ਨੇ ਮੈਨੂੰ ਸੂਝਵਾਨਾਂ ਦੀ ਜ਼ਬਾਨ ਦਿੱਤੀ, ਤਾਂ ਜੋ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ ਸਵੇਰੇ ਜਗਾਉਂਦਾ ਹੈ, ਉਹ ਮੇਰੇ ਕੰਨਾਂ ਨੂੰ ਖੋਲ੍ਹਦਾ ਹੈ, ਤਾਂ ਜੋ ਮੈਂ ਚੇਲਿਆਂ ਵਾਂਗੂੰ ਸੁਣਾਂ ।
Jeremiah 23:4 in Panjabi 4 ਮੈਂ ਉਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਉਹਨਾਂ ਨੂੰ ਚਾਰਨਗੇ । ਉਹ ਫਿਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਉਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ ।
Ezekiel 34:3 in Panjabi 3 ਤੁਸੀਂ ਚਰਬੀ ਖਾਂਦੇ, ਉੱਨ ਪਹਿਨਦੇ ਹੋ ਅਤੇ ਮੋਟੀਆਂ ਨੂੰ ਕੱਟਦੇ ਹੋ, ਪਰ ਇੱਜੜ ਨਹੀਂ ਚਾਰਦੇ ਹੋ ।
Matthew 13:52 in Panjabi 52 ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਸ ਲਈ ਹਰੇਕ ਉਪਦੇਸ਼ਕ ਜੋ ਸਵਰਗ ਰਾਜ ਦਾ ਚੇਲਾ ਬਣ ਗਿਆ ਹੈ, ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ ।
Matthew 20:8 in Panjabi 8 ਅਤੇ ਜਦੋਂ ਸ਼ਾਮ ਹੋਈ ਬਾਗ਼ ਦੇ ਮਾਲਕ ਨੇ ਆਪਣੇ ਭੰਡਾਰੀ ਨੂੰ ਆਖਿਆ ਕਿ ਮਜ਼ਦੂਰਾਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂ ਤੱਕ ਉਨ੍ਹਾਂ ਨੂੰ ਮਜ਼ਦੂਰੀ ਦੇ ।
Matthew 24:45 in Panjabi 45 ਉਪਰੰਤ ਉਹ ਵਫ਼ਾਦਾਰ ਅਤੇ ਬੁੱਧਵਾਨ ਨੌਕਰ ਕੌਣ ਹੈ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਉੱਤੇ ਪ੍ਰਧਾਨ ਠਹਿਰਾਇਆ ਕਿ ਵੇਲੇ ਸਿਰ ਉਨ੍ਹਾਂ ਨੂੰ ਭੋਜਣ ਦੇਵੇ ?
Matthew 25:20 in Panjabi 20 ਸੋ ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਕੋਲ ਆ ਕੇ ਹੋਰ ਪੰਜ ਤੋੜੇ ਉਹ ਦੇ ਅੱਗੇ ਰੱਖੇ ਅਤੇ ਕਿਹਾ, ਸੁਆਮੀ ਜੀ ਤੁਸੀਂ ਮੈਨੂੰ ਪੰਜ ਤੋੜੇ ਸੌਂਪੇ ਸਨ । ਵੇਖੋ ਮੈਂ ਪੰਜ ਤੋੜੇ ਹੋਰ ਵੀ ਕਮਾਏ ।
Luke 7:13 in Panjabi 13 ਪ੍ਰਭੂ ਨੇ ਵੇਖ ਕੇ ਉਸ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ਨਾ ਰੋ ।
Luke 16:1 in Panjabi 1 ਯਿਸੂ ਨੇ ਚੇਲਿਆਂ ਨੂੰ ਆਖਿਆ ਕਿ ਇੱਕ ਧਨਵਾਨ ਆਦਮੀ ਸੀ ਜਿਸ ਦਾ ਇੱਕ ਭੰਡਾਰੀ ਸੀ ਅਤੇ ਉਸ ਦੀ ਸ਼ਿਕਾਇਤ ਧਨਵਾਨ ਕੋਲ ਕੀਤੀ ਗਈ ਕਿ ਉਹ ਤੇਰਾ ਮਾਲ ਉਡਾਉਂਦਾ ਹੈ ।
Luke 19:15 in Panjabi 15 ਇਹ ਹੋਇਆ ਕਿ ਜਦ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਉਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਬੁਲਾਵਾ ਭੇਜਿਆ ਤਾਂ ਜੋ ਪਤਾ ਕਰੇ ਜੋ ਉਨ੍ਹਾਂ ਨੇ ਵਪਾਰ ਵਿੱਚ ਕੀ ਕਮਾਇਆ ਹੈ ।
John 21:15 in Panjabi 15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।”
Acts 20:28 in Panjabi 28 ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ ।
1 Corinthians 4:1 in Panjabi 1 ਮਨੁੱਖ ਸਾਨੂੰ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਭੰਡਾਰੀ ਸਮਝਣ ।
1 Timothy 3:15 in Panjabi 15 ਪਰ ਜੇ ਮੇਰੇ ਆਉਣ ਵਿੱਚ ਦੇਰੀ ਹੋ ਜਾਵੇ, ਤਾਂ ਤੂੰ ਜਾਣ ਲਵੇਂ ਜੋ ਪਰਮੇਸ਼ੁਰ ਦੇ ਘਰ ਵਿੱਚ ਕਿਹੋ ਜਿਹਾ ਵਿਹਾਰ ਕਰਨਾ ਚਾਹੀਦਾ ਹੈ, ਜਿਹੜਾ ਜਿਉਂਦੇ ਪਰਮੇਸ਼ੁਰ ਦੀ ਕਲੀਸਿਯਾ, ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ ।
1 Timothy 5:17 in Panjabi 17 ਉਹ ਬਜ਼ੁਰਗ ਜਿਹੜੇ ਚੰਗਾ ਪ੍ਰਬੰਧ ਕਰਦੇ ਹਨ ਦੁਗਣੇ ਆਦਰ ਦੇ ਯੋਗ ਸਮਝੇ ਜਾਣ, ਪਰ ਖ਼ਾਸ ਕਰਕੇ ਉਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ ।
2 Timothy 4:2 in Panjabi 2 ਬਚਨ ਦਾ ਪਰਚਾਰ ਕਰ । ਵੇਲੇ ਕੁਵੇਲੇ ਉਸ ਵਿੱਚ ਤਿਆਰ ਰਹਿ । ਪੂਰੇ ਧੀਰਜ ਅਤੇ ਸਿੱਖਿਆ ਨਾਲ ਝਿੜਕ ਦੇ, ਤਾੜਨਾ ਅਤੇ ਹੁਕਮ ਕਰ ।
Titus 1:7 in Panjabi 7 ਕਿਉਂਕਿ ਚਾਹੀਦਾ ਹੈ ਜੋ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਭੰਡਾਰੀ ਹੋਣ ਦੇ ਕਰਕੇ, ਨਿਰਦੋਸ਼ ਹੋਵੇ, ਨਾ ਮਨ ਮਰਜ਼ੀ ਕਰਨ ਵਾਲਾ, ਨਾ ਕ੍ਰੋਧੀ, ਨਾ ਸ਼ਰਾਬੀ, ਨਾ ਝਗੜਾਲੂ, ਨਾ ਝੂਠੇ ਲਾਭ ਦਾ ਲਾਲਚੀ ਹੋਵੇ ।
Hebrews 3:5 in Panjabi 5 ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਤਰ੍ਹਾਂ ਵਫ਼ਾਦਾਰ ਸੀ ਤਾਂ ਕਿ ਹੋਣ ਵਾਲੀਆਂ ਗੱਲਾਂ ਦੀ ਗਵਾਹੀ ਦੇਵੇ ।
Hebrews 13:7 in Panjabi 7 ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ । ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ ।
Hebrews 13:17 in Panjabi 17 ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ ।
1 Peter 4:10 in Panjabi 10 ਹਰੇਕ ਨੂੰ ਜੋ ਜੋ ਦਾਤ ਮਿਲੀ ਹੈ ਉਸ ਨਾਲ ਇੱਕ ਦੂਜੇ ਦੀ ਟਹਿਲ ਸੇਵਾ ਕਰੋ, ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਮੁਖ਼ਤਿਆਰਾਂ ਨੂੰ ਉੱਚਿਤ ਹੈ
1 Peter 5:1 in Panjabi 1 ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ, ਮੈਂ ਜੋ ਉਹਨਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਅਤੇ ਉਸ ਤੇਜ ਵਿੱਚ ਜੋ ਪ੍ਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ, ਉਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ,