Luke 12:45 in Panjabi 45 ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਆਉਣ ਵਿੱਚ ਦੇਰ ਲਾਉਂਦਾ ਹੈ ਅਤੇ ਦਾਸ-ਦਾਸੀਆਂ ਨੂੰ ਮਾਰੇ ਅਤੇ ਖਾਣ-ਪੀਣ ਅਤੇ ਮਤਵਾਲਾ ਹੋਣ ਲੱਗੇ ।
Other Translations King James Version (KJV) But and if that servant say in his heart, My lord delayeth his coming; and shall begin to beat the menservants and maidens, and to eat and drink, and to be drunken;
American Standard Version (ASV) But if that servant shall say in his heart, My lord delayeth his coming; and shall begin to beat the menservants and the maidservants, and to eat and drink, and to be drunken;
Bible in Basic English (BBE) But if that servant says to himself, My lord is a long time coming; and goes about giving blows to the men-servants and the women-servants, feasting and taking overmuch wine;
Darby English Bible (DBY) But if that bondman should say in his heart, My lord delays to come, and begin to beat the menservants and the maidservants, and to eat and to drink and to be drunken,
World English Bible (WEB) But if that servant says in his heart, 'My lord delays his coming,' and begins to beat the menservants and the maidservants, and to eat and drink, and to be drunken,
Young's Literal Translation (YLT) `And if that servant may say in his heart, My lord doth delay to come, and may begin to beat the men-servants and the maid-servants, to eat also, and to drink, and to be drunken;
Cross Reference Isaiah 56:10 in Panjabi 10 ਉਹ ਦੇ ਰਾਖੇ ਅੰਨ੍ਹੇ ਹਨ, ਉਹ ਸਾਰੇ ਬੇਸਮਝ ਹਨ, ਉਹ ਸਾਰੇ ਗੁੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ, ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ ।
Isaiah 65:6 in Panjabi 6 ਵੇਖੋ, ਮੇਰੇ ਸਾਹਮਣੇ ਇਹ ਲਿਖਿਆ ਹੈ, ਮੈਂ ਚੁੱਪ ਨਾ ਰਹਾਂਗਾ ਪਰ ਮੈਂ ਬਦਲਾ ਦਿਆਂਗਾ, ਹਾਂ, ਮੈਂ ਉਹਨਾਂ ਦੇ ਪੱਲੇ ਵਿੱਚ ਬਦਲਾ ਪਾਵਾਂਗਾ,
Jeremiah 20:2 in Panjabi 2 ਤਦ ਪਸ਼ਹੂਰ ਨੇ ਯਿਰਮਿਯਾਹ ਨਬੀ ਨੂੰ ਮਾਰਿਆ ਅਤੇ ਉਹ ਨੂੰ ਉਸ ਕਾਠ ਵਿੱਚ ਪਾਇਆ ਜਿਹੜਾ ਬਿਨਯਾਮੀਨ ਦੇ ਉੱਤਲੇ ਫਾਟਕ ਵਿੱਚ ਯਹੋਵਾਹ ਦੇ ਭਵਨ ਦੇ ਕੋਲ ਸੀ
Ezekiel 12:22 in Panjabi 22 ਹੇ ਮਨੁੱਖ ਦੇ ਪੁੱਤਰ ! ਇਸਰਾਏਲੀਆਂ ਦੀ ਭੂਮੀ ਵਿੱਚ ਇਹ ਕਹਾਵਤ ਹੈ, ਕਿ ਸਮਾਂ ਲੰਘਦਾ ਜਾਂਦਾ ਹੈ ਅਤੇ ਹਰ ਦਰਸ਼ਣ ਮਿਟ ਜਾਂਦਾ ਹੈ ?
Ezekiel 12:27 in Panjabi 27 ਹੇ ਮਨੁੱਖ ਦੇ ਪੁੱਤਰ, ਵੇਖ, ਇਸਰਾਏਲ ਦਾ ਘਰਾਣਾ ਆਖਦਾ ਹੈ ਕਿ ਜਿਹੜਾ ਦਰਸ਼ਣ ਉਸ ਵੇਖਿਆ ਹੈ, ਬਹੁਤ ਸਮੇਂ ਬਾਅਦ ਪੂਰਾ ਹੋਵੇਗਾ ਅਤੇ ਇਹ ਭਵਿੱਖਬਾਣੀ ਦੂਰ ਦੇ ਸਮਿਆਂ ਲਈ ਹੈ ।
Ezekiel 34:3 in Panjabi 3 ਤੁਸੀਂ ਚਰਬੀ ਖਾਂਦੇ, ਉੱਨ ਪਹਿਨਦੇ ਹੋ ਅਤੇ ਮੋਟੀਆਂ ਨੂੰ ਕੱਟਦੇ ਹੋ, ਪਰ ਇੱਜੜ ਨਹੀਂ ਚਾਰਦੇ ਹੋ ।
Ezekiel 34:8 in Panjabi 8 ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੀਆਂ ਭੇਡਾਂ ਸ਼ਿਕਾਰ ਬਣ ਗਈਆਂ, ਹਾਂ, ਮੇਰੀਆਂ ਭੇਡਾਂ ਹਰੇਕ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ, ਕਿਉਂ ਜੋ ਕੋਈ ਆਜੜੀ ਨਾ ਸੀ ਅਤੇ ਮੇਰੇ ਆਜੜੀਆਂ ਨੇ ਮੇਰੀਆਂ ਭੇਡਾਂ ਦੀ ਭਾਲ ਨਾ ਕੀਤੀ, ਸਗੋਂ ਆਜੜੀਆਂ ਨੇ ਆਪਣਾ ਢਿੱਡ ਭਰਿਆ ਅਤੇ ਮੇਰੀਆਂ ਭੇਡਾਂ ਨੂੰ ਨਹੀਂ ਚਾਰਿਆ ।
Matthew 22:6 in Panjabi 6 ਅਤੇ ਕਈਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਅਤੇ ਮਾਰ ਸੁੱਟਿਆ ।
Matthew 24:48 in Panjabi 48 ਪਰ ਜੇ ਉਹ ਦੁਸ਼ਟ ਨੌਕਰ ਆਪਣੇ ਮਨ ਵਿੱਚ ਆਖੇ, ਜੋ ਮੇਰਾ ਮਾਲਕ ਚਿਰ ਲਾਉਂਦਾ ਹੈ
Romans 16:18 in Panjabi 18 ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ ।
2 Corinthians 11:20 in Panjabi 20 ਜਦ ਕੋਈ ਤੁਹਾਨੂੰ ਗੁਲਾਮ ਬਣਾਉਂਦਾ ਹੈ, ਜਦ ਕੋਈ ਤੁਹਾਨੂੰ ਖਾਲੀ ਕਰ ਦਿੰਦਾ ਹੈ, ਜਦ ਕੋਈ ਤੁਹਾਨੂੰ ਬੰਧਨ ਵਿੱਚ ਫਸਾਉਂਦਾ ਹੈ, ਜਦ ਕੋਈ ਆਪਣੇ ਆਪ ਨੂੰ ਉੱਚਿਆਂ ਕਰਦਾ ਹੈ, ਜਦ ਕੋਈ ਤੁਹਾਡੇ ਮੂੰਹ ਉੱਤੇ ਚਪੇੜਾਂ ਮਾਰਦਾ ਹੈ, ਤਦ ਤੁਸੀਂ ਸਹਾਰ ਲੈਂਦੇ ਹੋ ।
Philippians 3:18 in Panjabi 18 ਕਿਉਂਕਿ ਬਹੁਤੇ ਅਜਿਹੇ ਚੱਲਣ ਵਾਲੇ ਹਨ ਜਿੰਨ੍ਹਾ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਵੀ ਹੰਝੂਆਂ ਨਾਲ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ ।
1 Thessalonians 5:7 in Panjabi 7 ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ ਉਹ ਰਾਤ ਨੂੰ ਹੀ ਹੁੰਦੇ ਹਨ ।
2 Peter 2:3 in Panjabi 3 ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ ।
2 Peter 2:13 in Panjabi 13 ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਉਹ ਤੁਹਾਡੇ ਨਾਲ ਖਾਂਦੇ-ਪੀਂਦੇ ਹਨ ਪਰ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ ।
2 Peter 2:19 in Panjabi 19 ਉਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਉਹ ਆਪ ਵਿਨਾਸ਼ ਦੇ ਗੁਲਾਮ ਹਨ, ਕਿਉਂਕਿ ਜਿਸ ਦੇ ਕੋਈ ਅਧੀਨ ਹੋ ਗਿਆ ਸੋ ਉਹ ਦਾ ਗੁਲਾਮ ਹੈ ।
3 John 1:9 in Panjabi 9 ਮੈਂ ਕਲੀਸਿਯਾ ਨੂੰ ਕੁੱਝ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿੱਚੋਂ ਵੱਡਾ ਹੋਣਾ ਚਾਹੁੰਦਾ ਹੈ, ਸਾਡੀ ਗੱਲ ਨਹੀਂ ਮੰਨਦਾ ।
Jude 1:12 in Panjabi 12 ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ । ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ । ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ ।
Revelation 13:7 in Panjabi 7 ਅਤੇ ਉਸ ਦਰਿੰਦੇ ਨੂੰ ਇਹ ਦਿੱਤਾ ਗਿਆ ਕਿ ਸੰਤਾਂ ਨਾਲ ਯੁੱਧ ਕਰੇ ਅਤੇ ਉਹਨਾਂ ਨੂੰ ਜਿੱਤ ਲਵੇ, ਅਤੇ ਹਰੇਕ ਗੋਤ, ਉੱਮਤ, ਭਾਸ਼ਾ ਅਤੇ ਕੌਮ ਉੱਤੇ ਉਹ ਨੂੰ ਅਧਿਕਾਰ ਦਿੱਤਾ ਗਿਆ ।
Revelation 13:15 in Panjabi 15 ਉਹ ਨੂੰ ਇਹ ਵੀ ਦਿੱਤਾ ਗਿਆ ਜੋ ਉਸ ਦਰਿੰਦੇ ਦੀ ਮੂਰਤੀ ਵਿੱਚ ਸੁਆਸ ਪਾ ਦੇਵੇ ਤਾਂ ਕਿ ਉਸ ਦਰਿੰਦੇ ਦੀ ਮੂਰਤੀ ਬੋਲੇ ਅਤੇ ਜਿੰਨੇ ਦਰਿੰਦੇ ਦੀ ਮੂਰਤੀ ਦੀ ਪੂਜਾ ਨਾ ਕਰਨ ਉਹ ਵੱਢੇ ਜਾਣ ।
Revelation 16:6 in Panjabi 6 ਕਿਉਂ ਜੋ ਉਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ ! ਉਹ ਇਸੇ ਦੇ ਯੋਗ ਹਨ ! ।
Revelation 17:5 in Panjabi 5 ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਮ ਲਿਖਿਆ ਹੋਇਆ ਸੀ ਅਰਥਾਤ “ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ”।
Revelation 18:7 in Panjabi 7 ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉਨ੍ਹਾਂ ਹੀ ਉਹ ਨੂੰ ਕਸ਼ਟ ਅਤੇ ਸੋਗ ਦਿਉ, ਕਿਉਂ ਜੋ ਉਹ ਆਪਣੇ ਮਨ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ !
Revelation 18:24 in Panjabi 24 ਨਾਲੇ ਨਬੀਆਂ, ਸੰਤਾਂ ਅਤੇ ਉਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਮਾਰੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ !