Luke 13:19 in Panjabi 19 ਉਹ ਰਾਈ ਦੇ ਦਾਣੇ ਵਰਗਾ ਹੈ ਜਿਸ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ ਵਿੱਚ ਬੀਜਿਆ ਅਤੇ ਉਹ ਉੱਗਿਆ ਅਤੇ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਦੀਆਂ ਟਹਿਣੀਆਂ ਉੱਤੇ ਆਲ੍ਹਣੇ ਪਾਏ ।
Other Translations King James Version (KJV) It is like a grain of mustard seed, which a man took, and cast into his garden; and it grew, and waxed a great tree; and the fowls of the air lodged in the branches of it.
American Standard Version (ASV) It is like unto a grain of mustard seed, which a man took, and cast into his own garden; and it grew, and became a tree; and the birds of the heaven lodged in the branches thereof.
Bible in Basic English (BBE) It is like a grain of mustard seed which a man took and put in his garden, and it became a tree, and the birds of heaven made their resting-places in its branches.
Darby English Bible (DBY) It is like a grain of mustard [seed] which a man took and cast into his garden; and it grew and became a great tree, and the birds of heaven lodged in its branches.
World English Bible (WEB) It is like a grain of mustard seed, which a man took, and put in his own garden. It grew, and became a large tree, and the birds of the sky lodged in its branches."
Young's Literal Translation (YLT) It is like to a grain of mustard, which a man having taken, did cast into his garden, and it increased, and came to a great tree, and the fowls of the heavens did rest in its branches.'
Cross Reference Psalm 72:16 in Panjabi 16 ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਗੂੰ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਗੂੰ ਲਹਿ ਲਹਾਉਣ !
Song of Solomon 4:12 in Panjabi 12 ਮੇਰੀ ਪਿਆਰੀ, ਮੇਰੀ ਵਹੁਟੀ ਇੱਕ ਬੰਦ ਕੀਤੇ ਹੋਏ ਬਗੀਚੇ ਵਰਗੀ ਹੈ, ਇੱਕ ਬੰਦ ਕੀਤਾ ਹੋਇਆ ਸੋਤਾ ਅਤੇ ਮੋਹਰ ਲਾਇਆ ਹੋਇਆ ਚਸ਼ਮਾ ਹੈ ।
Song of Solomon 4:16 in Panjabi 16 ਹੇ ਉੱਤਰ ਦੀਏ ਪੌਣੇ, ਜਾਗ ! ਹੇ ਦੱਖਣ ਦੀਏ ਪੌਣੇ, ਆ, ਮੇਰੇ ਬਾਗ਼ ਉੱਤੇ ਵਗ ਕਿ ਇਸ ਦੀ ਖੁਸ਼ਬੂ ਫੈਲੇ । ਮੇਰਾ ਬਾਲਮ ਆਪਣੇ ਬਾਗ਼ ਵਿੱਚ ਆਵੇ ਅਤੇ ਆਪਣੇ ਮਿੱਠੇ ਫਲ ਖਾਵੇ ।
Song of Solomon 6:2 in Panjabi 2 ਮੇਰਾ ਬਾਲਮ ਆਪਣੇ ਬਾਗ਼ ਲਈ, ਆਪਣੀਆਂ ਬਲਸਾਨ ਦੀਆਂ ਕਿਆਰੀਆਂ ਵੱਲ ਗਿਆ ਹੈ, ਤਾਂ ਜੋ ਬਾਗ਼ਾਂ ਵਿੱਚ ਆਪਣੀਆਂ ਭੇਡਾਂ-ਬੱਕਰੀਆਂ ਚਾਰੇ ਅਤੇ ਸੋਸਨ ਇਕੱਠੀ ਕਰੇ ।
Song of Solomon 8:13 in Panjabi 13 ਤੂੰ ਜੋ ਬਗੀਚਿਆਂ ਵਿੱਚ ਵੱਸਦੀ ਹੈਂ, ਸਾਥੀ ਤੇਰੀ ਅਵਾਜ਼ ਲਈ ਕੰਨ ਲਾਉਂਦੇ ਹਨ, ਮੈਨੂੰ ਵੀ ਆਪਣੀ ਅਵਾਜ਼ ਸੁਣਾ !
Isaiah 2:2 in Panjabi 2 ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ ।
Isaiah 9:7 in Panjabi 7 ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ-ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ । ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ ।
Isaiah 49:20 in Panjabi 20 ਜਿਹੜੇ ਬੱਚੇ ਤੈਥੋਂ ਲਏ ਗਏ ਸਨ, ਉਹ ਫੇਰ ਤੇਰੇ ਕੰਨਾਂ ਵਿੱਚ ਆਖਣਗੇ, ਇਹ ਥਾਂ ਸਾਡੇ ਲਈ ਭੀੜਾ ਹੈ, ਸਾਨੂੰ ਜਗ੍ਹਾ ਦੇ ਤਾਂ ਜੋ ਅਸੀਂ ਵੱਸੀਏ ।
Isaiah 51:2 in Panjabi 2 ਆਪਣੇ ਪਿਤਾ ਅਬਰਾਹਾਮ ਉੱਤੇ ਧਿਆਨ ਕਰੋ, ਅਤੇ ਸਾਰਾਹ ਉੱਤੇ ਜਿਸ ਨੇ ਤੁਹਾਨੂੰ ਜਨਮ ਦਿੱਤਾ, ਜਦ ਉਹ ਇੱਕੋ ਹੀ ਸੀ ਤਾਂ ਮੈਂ ਉਹ ਨੂੰ ਬੁਲਾਇਆ, ਅਤੇ ਉਹ ਨੂੰ ਬਰਕਤ ਦਿੱਤੀ ਅਤੇ ਉਹ ਨੂੰ ਵਧਾਇਆ ।
Isaiah 53:1 in Panjabi 1 ਸਾਡੇ ਪਰਚਾਰ ਦੀ ਕਿਸ ਨੇ ਪਰਤੀਤ ਕੀਤੀ ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ ?
Isaiah 53:10 in Panjabi 10 ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ । ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ ।
Isaiah 58:11 in Panjabi 11 ਯਹੋਵਾਹ ਤੇਰੀ ਅਗਵਾਈ ਸਦਾ ਕਰਦਾ ਰਹੇਗਾ, ਝੁਲਸਿਆਂ ਥਾਵਾਂ ਵਿੱਚ ਤੇਰੀ ਜਾਨ ਨੂੰ ਤ੍ਰਿਪਤ ਕਰੇਗਾ, ਅਤੇ ਤੇਰੀਆਂ ਹੱਡੀਆਂ ਨੂੰ ਮਜ਼ਬੂਤ ਕਰੇਗਾ, ਤੂੰ ਸਿੰਜੇ ਹੋਏ ਬਾਗ ਜਿਹਾ ਹੋਵੇਂਗਾ, ਅਤੇ ਉਸ ਸੁੰਬ ਜਿਹਾ ਜਿਹ ਦਾ ਪਾਣੀ ਮੁੱਕਦਾ ਨਹੀਂ ।
Isaiah 60:15 in Panjabi 15 ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੀ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਮਾਣ ਅਤੇ ਪੀੜ੍ਹੀਓਂ ਪੀੜ੍ਹੀ ਤੱਕ ਖੁਸ਼ੀ ਦਾ ਕਾਰਨ ਬਣਾਵਾਂਗਾ ।
Isaiah 61:11 in Panjabi 11 ਜਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ ਬੀਜਾਂ ਨੂੰ ਉਪਜਾਉਂਦਾ ਹੈ, ਉਸੇ ਤਰ੍ਹਾਂ ਹੀ ਪ੍ਰਭੂ ਯਹੋਵਾਹ ਧਰਮ ਅਤੇ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ ।
Jeremiah 31:12 in Panjabi 12 ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ ।
Ezekiel 17:22 in Panjabi 22 ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਕਰੂੰਬਲ ਸਿਰ ਉੱਤੋਂ ਕੱਟ ਲਵਾਂਗਾ ਅਤੇ ਉਹ ਨੂੰ ਇੱਕ ਉੱਚੇ ਪਹਾੜ ਦੀ ਚੋਟੀ ਤੇ ਲਾਵਾਂਗਾ ।
Ezekiel 31:6 in Panjabi 6 ਅਕਾਸ਼ ਦੇ ਸਾਰੇ ਪੰਛੀ ਉਹ ਦੀਆਂ ਟਹਿਣੀਆਂ ਤੇ ਆਪਣੇ ਆਲ੍ਹਣੇ ਬਣਾਉਂਦੇ ਸਨ ਅਤੇ ਉਹ ਦੀਆਂ ਡਾਲੀਆਂ ਦੇ ਹੇਠਾਂ, ਖੇਤ ਦੇ ਸਾਰੇ ਦਰਿੰਦੇ ਬੱਚਿਆਂ ਨੂੰ ਜਨਮ ਦਿੰਦੇ ਸਨ । ਸਾਰੀਆਂ ਵੱਡੀਆਂ ਕੌਮਾਂ ਉਸ ਦੇ ਪਰਛਾਵੇਂ ਵਿੱਚ ਵੱਸਦੀਆਂ ਸਨ ।
Ezekiel 47:1 in Panjabi 1 ਫੇਰ ਉਹ ਮੈਨੂੰ ਭਵਨ ਦੇ ਦਰਵਾਜ਼ੇ ਤੇ ਮੋੜ ਲਿਆਇਆ ਅਤੇ ਵੇਖੋ, ਹੈਕਲ ਦੀ ਸਰਦਲ ਦੇ ਹੇਠੋਂ ਪਾਣੀ ਪੂਰਬ ਵੱਲ ਵਗ ਰਿਹਾ ਸੀ, ਕਿਉਂ ਜੋ ਭਵਨ ਦਾ ਮੂੰਹ ਪੂਰਬ ਵੱਲ ਸੀ ਅਤੇ ਪਾਣੀ ਭਵਨ ਦੇ ਸੱਜੇ ਪਾਸੇ ਦੇ ਹੇਠਾਂ ਤੋਂ ਜਗਵੇਦੀ ਦੇ ਦੱਖਣ ਵੱਲੋਂ ਵਗ ਕੇ ਜਾਂਦਾ ਸੀ ।
Daniel 2:34 in Panjabi 34 ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੱਕ ਜੋ ਇੱਕ ਪੱਥਰ ਬਿਨ੍ਹਾਂ ਹੱਥ ਲਾਏ ਵੱਢ ਕੇ ਕੱਢਿਆ ਗਿਆ, ਜਿਸਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਅਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ-ਟੋਟੇ ਕਰ ਦਿੱਤਾ ।
Daniel 2:44 in Panjabi 44 ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆ ਨਾਸ਼ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ ।
Daniel 4:12 in Panjabi 12 ਉਹ ਦੇ ਪੱਤੇ ਸੋਹਣੇ ਅਤੇ ਉਹ ਦਾ ਫਲ ਬਹੁਤਾ ਸੀ ਤੇ ਉਹ ਦੇ ਵਿੱਚ ਸਭਨਾਂ ਲਈ ਭੋਜਨ ਸੀ । ਜੰਗਲੀ ਜਾਨਵਰ ਉਹ ਦੀ ਛਾਂ ਵਿੱਚ ਅਤੇ ਅਕਾਸ਼ ਦੇ ਪੰਛੀ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਸਨ ਅਤੇ ਸਾਰੇ ਪ੍ਰਾਣੀ ਉਸ ਤੋਂ ਪਾਲੇ ਜਾਂਦੇ ਸਨ ।
Daniel 4:21 in Panjabi 21 ਜਿਸ ਦੇ ਪੱਤੇ ਸੋਹਣੇ ਸਨ ਅਤੇ ਫਲ ਬਹੁਤਾ ਸੀ ਜਿਸ ਦੇ ਵਿੱਚ ਸਭਨਾਂ ਲਈ ਭੋਜਨ ਸੀ, ਜਿਸ ਦੇ ਹੇਠ ਜੰਗਲੀ ਜਾਨਵਰ ਬਹਿੰਦੇ ਅਤੇ ਜਿਹ ਦੀਆਂ ਟਹਿਣੀਆਂ ਵਿੱਚ ਅਕਾਸ਼ ਦੇ ਪੰਛੀ ਵਸੇਰਾ ਕਰਦੇ ਸਨ ।
Micah 4:1 in Panjabi 1 ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ ।
Zechariah 2:11 in Panjabi 11 ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ ।
Zechariah 8:20 in Panjabi 20 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ
Zechariah 14:7 in Panjabi 7 ਪਰ ਇੱਕ ਦਿਨ ਹੋਵੇਗਾ ਜਿਹ ਨੂੰ ਯਹੋਵਾਹ ਹੀ ਜਾਣਦਾ ਹੈ, ਨਾ ਦਿਨ ਹੋਵੇਗਾ ਨਾ ਰਾਤ ਪਰ ਸ਼ਾਮ ਦੇ ਵੇਲੇ ਚਾਨਣ ਹੋਵੇਗਾ ।
Matthew 13:31 in Panjabi 31 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਸਰੋਂ ਦੇ ਇੱਕ ਬੀਜ ਵਰਗਾ ਹੈ ਜਿਸ ਨੂੰ ਕਿਸੇ ਮਨੁੱਖ ਨੇ ਆਪਣੇ ਖੇਤ ਵਿੱਚ ਬੀਜਿਆ ।
Matthew 17:20 in Panjabi 20 ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੀ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ ।
Mark 4:31 in Panjabi 31 ਉਹ ਇੱਕ ਰਾਈ ਦੇ ਦਾਣੇ ਵਰਗਾ ਹੈ ਕਿ ਜਦ ਜ਼ਮੀਨ ਵਿੱਚ ਬੀਜਿਆ ਜਾਂਦਾ ਹੈ ਤਾਂ ਜ਼ਮੀਨ ਦੇ ਸਭਨਾਂ ਬੀਜਾਂ ਨਾਲੋਂ ਛੋਟਾ ਹੈ ।
Luke 17:6 in Panjabi 6 ਪਰ ਪ੍ਰਭੂ ਨੇ ਆਖਿਆ, ਜੇ ਤੁਹਾਡੇ ਵਿੱਚ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੁੰਦਾ ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਦਿੰਦੇ ਜੋ ਉੱਖੜ ਜਾ ਅਤੇ ਸਮੁੰਦਰ ਵਿੱਚ ਲੱਗ ਜਾ ਤਾਂ ਉਹ ਤੁਹਾਡੀ ਮੰਨ ਲੈਂਦਾ ।
Acts 2:41 in Panjabi 41 ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ ।
Acts 4:4 in Panjabi 4 ਫਿਰ ਵੀ ਉਹਨਾਂ ਵਿੱਚੋਂ ਜਿਹਨਾਂ ਨੇ ਬਚਨ ਸੁਣਿਆ, ਬਹੁਤਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਲੱਗਭਗ ਪੰਜ ਹਜ਼ਾਰ ਹੋ ਗਈ ।
Acts 15:14 in Panjabi 14 ਸ਼ਮਊਨ ਨੇ ਦੱਸਿਆ ਹੈ ਕਿ ਕਿਸ ਪਰਕਾਰ ਪਰਮੇਸ਼ੁਰ ਨੇ ਪਹਿਲਾਂ ਪਰਾਈਆਂ ਕੌਮਾਂ ਉੱਤੇ ਨਿਗਾਹ ਕੀਤੀ ਤਾਂ ਜੋ ਉਹਨਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ
Acts 21:20 in Panjabi 20 ਸੋ ਉਨ੍ਹਾਂ ਨੇ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਈ ਹਜ਼ਾਰ ਵਿਸ਼ਵਾਸੀ ਹਨ ਅਤੇ ਸਭ ਬਿਵਸਥਾ ਦੇ ਲਈ ਗੈਰਤ ਵਾਲੇ ਹਨ ।
Romans 15:19 in Panjabi 19 ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮਰੱਥ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੱਕ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫ਼ੇਰੇ ਇੱਲੁਰਿਕੁਮ ਤੱਕ ਮਸੀਹ ਦੀ ਖੁਸ਼ਖਬਰੀ ਦਾ ਪੂਰਾ ਪਰਚਾਰ ਕੀਤਾ ।
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !